Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਆਟੋ ਇੰਸ਼ੋਰੈਂਸ ਦਰਾਂ ਵਿੱਚ ਕਟੌਤੀ ਲਈ ਢਿੱਲੋਂ ਵੱਲੋਂ ਲਿਆਂਦਾ ਮਤਾ ਸਿਟੀ ਕਾਊਂਸਲ ਵੱਲੋਂ ਪਾਸ

February 19, 2021 12:13 AM

ਬਰੈਂਪਟਨ, 18 ਫਰਵਰੀ (ਪੋਸਟ ਬਿਊਰੋ) : ਆਟੋ ਇੰਸ਼ੋਰੈਂਸ ਦਰਾਂ ਵਿੱਚ ਕਟੌਤੀ ਕਰਨ ਲਈ ਓਨਟਾਰੀਓ ਸਰਕਾਰ ਉੱਤੇ ਦਬਾਅ ਪਾਉਣ ਲਈ ਐਡਵੋਕੇਸੀ ਕੈਂਪੇਨ ਲਾਂਚ ਕਰਨ ਵਾਸਤੇ ਰੀਜਨਲ ਕਾਊਂਸਲਰ ਗੁਰਪ੍ਰੀਤ ਸਿੰਘ ਢਿੱਲੋਂ ਵੱਲੋਂ ਲਿਆਂਦੇ ਮਤੇ ਦੇ ਪੱਖ ਵਿੱਚ ਬਰੈਂਪਟਨ ਸਿਟੀ ਕਾਉਂਸਲ ਵੱਲੋਂ ਸਰਬਸੰਮਤੀ ਨਾਲ ਵੋਟ ਪਾਈ ਗਈ।
ਕਾਊਂਸਲਰ ਢਿੱਲੋਂ ਨੇ ਆਖਿਆ ਕਿ ਪ੍ਰੋਵਿੰਸ ਵੱਲੋਂ ਕਈ ਸਾਲਾਂ ਤੋਂ ਇਸ ਪਾਸੇ ਵੱਲ ਕੋਈ ਤਵੱਜੋ ਨਾ ਦਿੱਤੇ ਜਾਣ ਤੋਂ ਬਾਅਦ ਪਹਿਲੀ ਵਾਰੀ ਸਾਡੀ ਕਾਊਂਸਲ ਵੱਲੋਂ ਸਾਡੇ ਰੈਜ਼ੀਡੈਂਟਸ ਲਈ ਜਾਇਜ਼ ਇੰਸ਼ੋਰੈਂਸ ਦਰਾਂ ਦੀ ਰਸਮੀ ਪੈਰਵੀ ਕਰਨ ਦੀ ਲੋੜ ਨੂੰ ਮਾਨਤਾ ਦਿੱਤੀ ਗਈ ਹੈ।ਉਨ੍ਹਾਂ ਆਖਿਆ ਕਿ ਇਸ ਲਈ ਇੱਕ ਨਿਰਧਾਰਤ ਸਿਸਟਮ ਹੋਣਾ ਚਾਹੀਦਾ ਹੈ। ਚੰਗੇ ਡਰਾਈਵਿੰਗ ਰਿਕਾਰਡ ਵਾਲਿਆਂ ਨੂੰ ਸਿਰਫ ਇਸ ਲਈ ਜੁਰਮਾਨਾ ਨਹੀਂ ਹੋਣਾ ਚਾਹੀਦਾ ਕਿ ਉਹ ਗਲਤ ਪੋਸਟਲ ਕੋਡ ਵਿੱਚ ਰਹਿੰਦੇ ਹਨ।   
ਇਸ ਮਤੇ ਵਿੱਚ ਮੰਗ ਕੀਤੀ ਗਈ ਕਿ ਸਿਟੀ ਦੀ ਮੌਜੂਦਾ ਹੈਲਥਕੇਅਰ ਐਡਵੋਕੇਸੀ ਵੈੱਬਸਾਈਟ FairDealForBrampton.ca ਦਾ ਪਸਾਰ ਕਰਕੇ ਉਸ ਵਿੱਚ ਆਟੋ ਇੰਸ਼ੋਰੈਂਸ ਅਵੇਅਰਨੈੱਸ ਵਾਲਾ ਹਿੱਸਾ ਵੀ ਪਾਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇੱਕ ਅਜਿਹੀ ਪਟੀਸ਼ਨ ਵੀ ਹੋਣੀ ਚਾਹੀਦੀ ਹੈ ਜਿਸ ਵਿੱਚ ਇਹ ਮੰਗ ਕੀਤੀ ਜਾਵੇ ਕਿ ਪ੍ਰੋਵਿੰਸ ਵੱਲੋਂ ਜਲਦ ਤੋਂ ਜਲਦ ਬਰੈਂਪਟਨ ਵਾਸੀਆਂ ਨੂੰ ਆਟੋ ਇੰਸ਼ੋਰੈਂਸ ਦਰਾਂ ਵਿੱਚ ਕਟੌਤੀ ਕਰਕੇ ਬਿਹਤਰ ਡੀਲ ਦੇਣੀ ਚਾਹੀਦੀ ਹੈ।
ਇਸ ਸਮੇਂ ਬਰੈਂਪਟਨ ਵਾਸੀਆਂ ਨੂੰ ਪ੍ਰੋਵਿੰਸ ਵਿੱਚ ਸੱਭ ਤੋਂ ਵੱਧ ਆਟੋ ਇੰਸ਼ੋਰੈਂਸ ਦਰਾਂ ਚੁਕਾਉਣੀਆਂ ਪੈ ਰਹੀਆਂ ਹਨ। ਇਹ ਪਟੀਸ਼ਨ ਓਨਟਾਰੀਓ ਦੇ ਪ੍ਰੀਮੀਅਰ ਤੇ ਇੰਸ਼ੋਰੈਂਸ ਬਿਊਰੋ ਆਫ ਕੈਨੇਡਾ ਨੂੰ ਜਲਦੀ ਹੀ ਭੇਜੀ ਜਾਵੇਗੀ।  
 





   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ