Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਬੀ ਬੀ ਸੀ ਵੱਲੋਂ ਦਿਖਾਏ ਗਏ ਦੁਬਈ ਦੇ ਰਾਜੇ ਦੀ ਬੇਟੀ ਲਾਤੀਫਾ ਦੀ ਵੀਡੀਓ ਉੱਤੇ ਬਿਖੇੜਾ

February 19, 2021 01:36 AM

* ਮੈਨੂੰ ਘਰ ਵਿੱਚ ਨਜ਼ਰਬੰਦ ਕੀਤਾ ਹੋਇਐ: ਲਾਤੀਫਾ

ਲੰਡਨ, 18 ਫਰਵਰੀ (ਪੋਸਟ ਬਿਊਰੋ)- ਬੀ ਬੀ ਸੀ ਵੱਲੋਂ ਦਿਖਾਈ ਗਈ ਦੁਬਈ ਦੇ ਸ਼ਾਸ਼ਕ ਸ਼ੇਖ਼ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਦੀ ਬੇਟੀ ਰਾਜਕੁਮਾਰੀ ਲਾਤੀਫਾ ਅਲ ਮਕਤੂਮ ਦੀ ਵੀਡਿਓ ਨੇ ਨਵਾਂ ਵਿਵਾਦ ਖੜਾ ਕਰ ਦਿੱਤਾ ਹੈ।
ਸਾਲ 2018 ਵਿੱਚ ਦੁਬਈ ਤੋਂ ਭੱਜਣ ਦੀ ਕੋਸ਼ਿਸ਼ ਕਰ ਚੁੱਕੀ ਲਾਤੀਫਾ ਨੂੰ ਭਾਰਤ ਦੇ ਸਮੁੰਦਰੀ ਤੱਟ ਤੋਂ ਗ਼੍ਰਿਫ਼ਤਾਰ ਕਰਕੇ ਦੁਬਈ ਦੇ ਹਵਾਲੇ ਕੀਤਾ ਗਿਆ ਸੀ ਅਤੇ ਓਦੋਂ ਤੋਂ ਉਹ ਦੁਬਈ ਵਿੱਚ ਕੈਦ ਹੈ। ਲਾਤੀਫਾ ਨੇ ਇੱਕ ਵੀਡੀਓ ਵਿੱਚ ਆਪਣੇ ਪਿਤਾ 'ਤੇ ਉਸ ਨੂੰ ਬੰਦੀ ਬਣਾਉਣ ਦਾ ਦੋਸ਼ ਲਾਉਂਦਿਆਂ ਕਿਹਾ ਹੈ ਕਿ ਉਸਦੀ ਜ਼ਿੰਦਗੀ ਖ਼ਤਰੇ ਵਿੱਚ ਹੈ। ਉਸ ਨੇ ਕਿਹਾ ਹੈ ਕਿ ਉਸ ਨੂੰ ਦੁਬਈ ਤੋਂ ਬਾਹਰ ਜਾਣ ਦੀ ਇਜਾਜ਼ਤ ਨਹੀਂ ਹੈ, ਉਹ ਕਾਰ ਨਹੀਂ ਚਲਾ ਸਕਦੀ। ਉਸ ਦੇ ਅਨੁਸਾਰ ‘ਮੈਂ ਸੰਨ 2000 ਤੋਂ ਦੇਸ਼ ਵਿੱਚੋਂ ਬਾਹਰ ਨਹੀਂ ਨਿਕਲੀ, ਮੈਂ ਸਫ਼ਰ ਕਰਨ, ਪੜ੍ਹਨ ਤੇ ਕੁਝ ਆਮ ਕਰਨ ਬਾਰੇ ਬਹੁਤ ਵਾਰ ਪੁੱਛ ਚੁੱਕੀ ਹਾਂ, ਪਰ ਮੈਨੂੰ ਅਜਿਹਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਗਈ।’
ਰਾਜਕੁਮਾਰੀ ਲਾਤੀਫਾ ਲੰਮਾਂ ਸਮਾਂ ਆਪਣੀ ਸਹੇਲੀ ਟੀਨਾ ਜੁਹੀਐਨਿਨ ਦੇ ਸੰਪਰਕ ਵਿੱਚ ਰਹੀ ਹੈ, ਪਰ ਟੀਨਾ ਕੋਲ ਕਈ ਮਹੀਨਿਆਂ ਤੋਂ ਲਾਤੀਫਾ ਬਾਰੇ ਕੋਈ ਜਾਣਕਾਰੀ ਨਹੀਂ। ਉਸ ਨੂੰ ਖ਼ੁਫੀਆ ਸੁਨੇਹੇ ਆਉਣੇ ਬੰਦ ਹੋ ਚੁੱਕੇ ਹਨ, ਜਿਸ ਤੋਂ ਬਾਅਦ ਉਨ੍ਹਾਂ ਦੇ ਦੋਸਤਾਂ ਨੇ ਯੂ ਐੱਨ ਓ ਦੇ ਦਖ਼ਲ ਦੀ ਮੰਗ ਕੀਤੀ ਹੈ। ਦੁਬਈ ਅਤੇ ਯੂ ਏ ਈ ਅਨੁਸਾਰ ਰਾਜਕੁਮਾਰੀ ਆਪਣੇ ਪਰਵਾਰ ਵਿੱਚ ਸੁਰੱਖਿਅਤ ਹੈ। ਟੀਨਾ ਨੇ ਕਿਹਾ ਹੈ ਕਿ ਰਾਜਕੁਮਾਰੀ ਭਵਿੱਖ ਬਾਰੇ ਆਸਵੰਦ ਹੈ ਅਤੇ ਉਹ ਸਵੇਰੇ ਉਠ ਕੇ ਜੋ ਚਾਹੇ, ਕਰ ਸਕਣ ਦੀ ਇੱਛਾ ਰੱਖਦੀ ਹੈ।
ਵਰਨਣ ਯੋਗ ਹੈ ਕਿ ਲਾਤੀਫਾ ਕੋਲ ਉਸ ਦਾ ਪਾਸਪੋਰਟ ਨਹੀਂ ਹੈ, ਜਿਸ ਕਰਕੇ ਉਸ ਨੇ ਸਮੁੰਦਰੀ ਰਸਤੇ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਅੱਠ ਦਿਨਾਂ ਦੇ ਸਫਰ ਪਿੱਛੋਂ ਉਸ ਨੂੰ ਭਾਰਤੀ ਤੱਟ 'ਤੇ ਫੜ ਲਿਆ ਗਿਆ ਤੇ ਵਾਰ-ਵਾਰ ਅਪੀਲਾਂ ਕਰਨ ਦੇ ਬਾਵਜੂਦ ਬੇਹੋਸ਼ ਕਰਕੇ ਦੁਬਈ ਵਾਪਸ ਭੇਜ ਦਿੱਤਾ ਗਿਆ ਸੀ। ਲਾਤੀਫਾ (35) ਬਾਰੇ ਕਿਹਾ ਗਿਆ ਹੈ ਕਿ ਉਸ ਨੇ ਵੀਡੀਓ ਆਪਣੇ ਘਰ ਦੇ ਬਾਥਰੂਮ ਵਿੱਚ ਬਣਾਇਆ ਹੈ, ਉਸ ਦੇ ਘਰ ਦੇ ਬਾਹਰ ਪੁਲਸ ਤਾਇਨਾਤ ਹੈ। ਲਾਤੀਫਾ ਬੰਦੀ ਮਾਮਲਾ ਯੂ ਐੱਨ ਓ ਕੋਲ ਪਹੁੰਚ ਗਿਆ ਹੈ। ਮਨੁੱਖੀ ਅਧਿਕਾਰ ਵਿੰਗ ਨੇ ਕਿਹਾ ਹੈ ਕਿ ਉਹ ਜਲਦੀ ਹੀਇਸ ਬਾਰੇ ਯੂ ਏ ਈ ਸਰਕਾਰ ਨੂੰ ਸਵਾਲ ਕਰਨਗੇ। ਯੂ ਕੇ ਦੇ ਵਿਦੇਸ਼ ਮੰਤਰੀ ਡੌਮਨਿਕ ਰਾਬ ਨੇ ਕਿਹਾ ਹੈ ਕਿ ਅਸੀਂ ਇਸ ਬਾਰੇ ਚਿੰਤਤ ਹਾਂ ਇੱਕ ਮਹਿਲਾ ਬਿਪਤਾ ਵਿੱਚ ਹੈ, ਅਸੀਂ ਇਹ ਮਾਮਲਾ ਵਿਸ਼ਵ ਭਰ ਵਿੱਚ ਉਠਾ ਰਹੇ ਹਾਂ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ