Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਪਾਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਅਨੰਦ ਕਾਰਜ ਬਿੱਲ ਨੂੰ ਮਨਜ਼ੂਰੀ

February 19, 2021 01:40 AM

ਲਾਹੌਰ, 18 ਫਰਵਰੀ (ਪੋਸਟ ਬਿਊਰੋ)- ਪਾਕਿਸਤਾਨ ਦੀ ਪੰਜਾਬ ਅਸੈਂਬਲੀ ਵੱਲੋਂ 14 ਮਾਰਚ 2018 ਨੂੰ ਪਾਸ ਕੀਤੇ ਜਾ ਚੁੱਕੇ ਸਿੱਖ ਅਨੰਦ ਕਾਰਜ ਐਕਟ ਵਿੱਚ ਸਿੱਖ ਵਿਆਹਾਂ ਦੀ ਰਜਿਸਟ੍ਰੇਸ਼ਨ ਦੇ ਖਰੜੇ ਵਿੱਚ ਸੋਧ ਦੀ ਕਾਰਵਾਈ ਮੁਕੰਮਲ ਕਰ ਲਈ ਗਈ ਹੈ ਤੇ ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜਦਾਰ ਨੇ ਇਸ ਬਿੱਲ ਨੂੰ ਆਪਣੀ ਵੱਲੋਂ ਮਨਜ਼ੂਰੀ ਵੀ ਦੇ ਦਿੱਤੀ ਹੈ, ਜਿਸ ਦੇ ਬਾਅਦ ਇਸ ਨੂੰ ਲਾਗੂ ਕੀਤਾ ਜਾਣਾ ਹੀ ਬਾਕੀ ਹੈ।
ਕੱਲ੍ਹ ਮੁੱਖ ਮੰਤਰੀ ਉਸਮਾਨ ਬੁਜਦਾਰ ਨਾਲ ਇਸ ਬਾਰੇ ਕੀਤੀ ਇੱਕ ਬੈਠਕ ਪਿੱਛੋਂ ਐਮ ਪੀ ਏ ਅਤੇ ਪਾਰਲੀਮਾਨੀ ਸੈਕਟਰੀ ਮਹਿੰਦਰਪਾਲ ਸਿੰਘ ਨੇ ਮੀਡੀਆ ਨਾਲ ਉਕਤ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਐਮ ਪੀ ਏ ਰਮੇਸ਼ ਸਿੰਘ ਅਰੋੜਾ ਨੇ ਆਪਣੇ ਪਿਛਲੇ ਕਾਰਜਕਾਲ ਵੇਲੇ ਪੰਜਾਬ ਵਿਧਾਨ ਸਭਾ ਵਿੱਚ ਸਾਲ 2018 ਵਿੱਚ ਅਨੰਦ ਕਾਰਜ ਬਿੱਲ ਪਾਸ ਕਰਵਾਇਆ ਸੀ ਅਤੇ ਪਾਕਿ ਵਿੱਚ ਸਿੱਖ ਧਰਮ ਨੂੰ ਵੱਖਰੇ ਮਜ਼੍ਹਬ ਵਜੋਂ ਮਾਨਤਾ ਦੇ ਕੇ ਸਾਬਕਾ ਮੁੱਖ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਸਿੱਖ ਅਨੰਦ ਕਾਰਜ ਐਕਟ ਦੀ ਮਨਜ਼ੂਰੀ ਦੇ ਦਿੱਤੀ ਸੀ। ਮਹਿੰਦਰਪਾਲ ਸਿੰਘ ਦੇ ਅਨੁਸਾਰ ਉਸ ਬਿੱਲ ਵਿੱਚ ਕੁਝ ਖ਼ਾਮੀਆਂ ਸਨ, ਜਿਸ ਕਾਰਨ ਇਹ ਬਿੱਲ ਅਮਲ ਵਿੱਚ ਨਹੀਂ ਆ ਸਕਿਆ ਅਤੇ ਉਸ ਖਰੜੇ ਵਿੱਚ ਸੋਧ ਦੀ ਸਾਰੀ ਕਾਰਵਾਈ ਮੁਕੰਮਲ ਕਰਨੀ ਪਈ ਹੈ ਅਤੇ ਬਿੱਲ ਨਾਲ ਸਬੰਧਤ ਨਿਯਮਾਂ ਬਾਰੇ ਕੈਬਨਿਟ ਤੋਂ ਮਨਜ਼ੂਰੀ ਮਿਲਣ ਉਪਰੰਤ ਜਲਦੀ ਹੀ ਇਸ ਬਿੱਲ ਨੂੰ ਕਾਨੂੰਨ ਨਾਲ ਸਬੰਧਤ ਕਮੇਟੀ ਵਿੱਚ ਪੇਸ਼ ਕੀਤਾ ਜਾਵੇਗਾ, ਜਿਸ ਦੇ ਬਾਅਦ ਸੈਨੇਟ ਕਮੇਟੀ ਵਿੱਚ ਵੋਟਿੰਗ ਦੇ ਆਧਾਰ 'ਤੇ ਇਹ ਬਿੱਲ ਪਾਸ ਕਰ ਦਿੱਤਾ ਜਾਵੇਗਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ