Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਅੰਤਰਰਾਸ਼ਟਰੀ

ਕੋਵੈਕਸ ਵੈਕਸੀਨ ਪ੍ਰੋਗਰਾਮ ਲਈ 4 ਬਿਲੀਅਨ ਡਾਲਰ ਡੋਨੇਸ਼ਨ ਦੇਣ ਦਾ ਐਲਾਨ ਕਰ ਸਕਦੇ ਹਨ ਬਾਇਡਨ

February 19, 2021 06:44 AM

ਵਾਸਿ਼ੰਗਟਨ, 18 ਫਰਵਰੀ (ਪੋਸਟ ਬਿਊਰੋ) : ਬਾਇਡਨ ਪ੍ਰਸ਼ਾਸਨ ਵੱਲੋਂ ਗਰੀਬ ਦੇਸ਼ਾਂ ਲਈ ਕਰੋਨਾਵਾਇਰਸ ਵੈਕਸੀਨੇਸ਼ਨ ਪ੍ਰੋਗਰਾਮ ਲਈ 4 ਬਿਲੀਅਨ ਅਮਰੀਕੀ ਡਾਲਰ ਦੇਣ ਦਾ ਤਹੱਈਆ ਪ੍ਰਗਟਾਇਆ ਗਿਆ ਹੈ। ਇਹ ਖੁਲਾਸਾ ਅਮਰੀਕੀ ਅਧਿਕਾਰੀਆਂ ਵੱਲੋਂ ਕੀਤਾ ਗਿਆ।
ਅਧਿਕਾਰੀਆਂ ਨੇ ਦੱਸਿਆ ਕਿ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਸ਼ੁੱਕਰਵਾਰ ਨੂੰ ਹੋਣ ਜਾ ਰਹੀ ਜੀ-7 ( ਸੱਤ ਐਡਵਾਂਸ ਅਰਥਚਾਰਿਆਂ ਦੇ ਗਰੁੱਪ ) ਆਗੂਆਂ ਦੀ ਆਪਣੀ ਪਹਿਲੀ ਮੀਟਿੰਗ ਵਿੱਚ ਕੋਵੈਕਸ ਪ੍ਰੋਗਰਾਮ, ਜਿਸ ਦੀ ਸਹਿ ਅਗਵਾਈ ਵਰਲਡ ਹੈਲਥ ਆਰਗੇਨਾਈਜ਼ੇਸ਼ਨ ਵੱਲੋਂ ਕੀਤੀ ਜਾ ਰਹੀ ਹੈ, ਲਈ ਫੌਰੀ 2 ਬਿਲੀਅਨ ਡਾਲਰ ਡੋਨੇਸ਼ਨ ਦੇਣ ਦਾ ਐਲਾਨ ਕਰ ਸਕਦੇ ਹਨ। ਕੋਵੈਕਸ ਪ੍ਰੋਗਰਾਮ ਦੁਨੀਆ ਭਰ ਵਿੱਚ ਕਰੋਨਾਵਾਇਰਸ ਵੈਕਸੀਨ ਦੀ ਸਹੀ ਸਪਲਾਈ ਯਕੀਨੀ ਬਣਾਉਣ ਲਈ ਸ਼ੁਰੂ ਕੀਤਾ ਗਿਆ ਹੈ।  
ਅਧਿਕਾਰੀਆਂ ਨੇ ਆਖਿਆ ਕਿ ਅਮਰੀਕਾ ਬਾਕੀ ਰਹਿੰਦੇ 2 ਬਿਲੀਅਨ ਡਾਲਰ ਅਗਲੇ ਦੋ ਸਾਲਾਂ ਵਿੱਚ ਮੁਹੱਈਆ ਕਰਾਵੇਗਾ।ਉਸ ਸਮੇਂ ਤੱਕ ਹੋਰ ਦੇਸ਼ ਵੀ ਆਪਣੇ ਵਾਅਦੇ ਕਰਕੇ ਉਨ੍ਹਾਂ ਨੂੰ ਨਿਭਾਉਣ ਵੱਲ ਵੱਧ ਰਹੇ ਹੋਣਗੇ।ਅਮਰੀਕਾ ਦੀ ਇਸ ਫੰਡਿੰਗ ਨੂੰ ਪਹਿਲਾਂ ਹੀ ਕਾਂਗਰਸ ਵੱਲੋਂ ਮਨਜ਼ੂਰੀ ਦੇ ਦਿੱਤੀ ਗਈ ਹੈ। ਬਾਇਡਨ ਵੱਲੋਂ ਚੁੱਕਿਆ ਜਾ ਰਿਹਾ ਇਹ ਕਦਮ ਸਾਬਕਾ ਰਾਸ਼ਟਰਪਤੀ ਟਰੰਪ ਤੋਂ ਬਿਲਕੁਲ ਉਲਟ ਹੈ। ਜਿ਼ਕਰਯੋਗ ਹੈ ਕਿ ਟਰੰਪ ਨੇ ਡਬਲਿਊਐਚਓ ਤੋਂ ਇਹ ਆਖਦਿਆਂ ਹੋਇਆਂ ਕਿਨਾਰਾ ਕਰਨ ਦੀ ਧਮਕੀ ਦਿੱਤੀ ਸੀ ਕਿ ਉਹ ਚੀਨ ਦੇ ਕਾਫੀ ਨੇੜੇ ਹੈ ਤੇ ਚੀਨ ਵਿੱਚ ਹੀ 2019 ਦੇ ਅੰਤ ਵਿੱਚ ਕਰੋਨਾਵਾਇਰਸ ਪੈਦਾ ਹੋਇਆ।
ਕੋਵੈਕਸ ਵੱਲੋਂ 2021 ਦੇ ਅੰਤ ਤੱਕ ਗਰੀਬ ਤੇ ਦਰਮਿਆਨੀ ਆਮਦਨ ਵਾਲੇ ਮੁਲਕਾਂ ਦੀ 20 ਫੀ ਸਦੀ ਆਬਾਦੀ ਨੂੰ 2021 ਦੇ ਅੰਤ ਤੱਕ ਕਵਰ ਕਰਨ ਲਈ 2 ਬਿਲੀਅਨ ਵੈਕਸੀਨ ਡੋਜ਼ਾਂ ਡਲਿਵਰ ਕਰਨ ਦਾ ਟੀਚਾ ਮਿਥਿਆ ਗਿਆ ਹੈ। ਫੰਡਾਂ ਦੀ ਘਾਟ ਕਾਰਨ ਇਸ ਪ੍ਰੋਗਰਾਮ ਦੇ ਅਸਫਲ ਹੋਣ ਦਾ ਖਤਰਾ ਵੀ ਬਣਿਆ ਹੋਇਆ ਹੈ। ਇਸ ਪ੍ਰੋਗਰਾਮ ਦੇ ਸਹਿ-ਸੰਚਾਲਕ ਗੈਵੀ ਵੈਕਸੀਨ ਅਲਾਇੰਸ ਨੇ ਇਹ ਵੀ ਆਖਿਆ ਕਿ ਹੈ ਕਿ ਇਸ ਪ੍ਰੋਗਰਾਮ ਨੂੰ ਸਫਲ ਕਰਨ ਲਈ ਫੰਡਾਂ ਦੇ ਨਾਲ ਨਾਲ ਸਿਆਸੀ ਸਹਿਯੋਗ ਦੀ ਵੀ ਲੋੜ ਹੈ।  

   

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਬਾਈਡੇਨ ਵਿਰੁੱਧ ਮਹਾਂਦੋਸ਼ ਦੀ ਜਾਂਚ ਰੁਕੀ ਇਮਰਾਨ ਖਾਨ ਨੇ ਫਰਵਰੀ 'ਚ ਹੋਈਆਂ ਚੋਣਾਂ ਦੀ ਨਿਆਂਇਕ ਜਾਂਚ ਦੀ ਸੁਪਰੀਮ ਕੋਰਟ ਨੂੰ ਕੀਤੀ ਅਪੀਲ ਕੰਧਾਰ ਵਿਚ ਬੈਂਕ ’ਚ ਆਤਮਘਾਤੀ ਹਮਲਾ, 3 ਲੋਕਾਂ ਦੀ ਮੌਤ, 12 ਜ਼ਖਮੀ ਡਾਕਟਰਾਂ ਨੇ ਪਹਿਲੀ ਵਾਰ ਇਨਸਾਨ 'ਚ ਸੂਰ ਦੀ ਕਿਡਨੀ ਦਾ ਕੀਤਾ ਸਫਲ ਟਰਾਂਸਪਲਾਂਟ ਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨ ਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਅਰਮੀਨੀਆ ਨੇ ਪਿਨਾਕਾ ਰਾਕੇਟ ਲਈ ਭਾਰਤ ਨਾਲ ਕੀਤਾ ਸਮਝੌਤਾ ਹੈਤੀ 'ਚ ਸਥਿਤੀ ਕਾਬੂ ਤੋਂ ਬਾਹਰ, ਗੈਂਗ ਕਰ ਰਹੇ ਹਨ ਲੁੱਟਾਂ, 12 ਤੋਂ ਵੱਧ ਮੌਤਾਂ ਪੁਤਿਨ ਰਿਕਾਰਡ ਬਹੁਮਤ ਨਾਲ 5ਵੀਂ ਵਾਰ ਰੂਸ ਦੇ ਰਾਸ਼ਟਰਪਤੀ ਬਣੇ ਨੇਵਲਨੀ ਦੀ ਮੌਤ 'ਤੇ ਪੁਤਿਨ ਨੇ ਦਿੱਤਾ ਬਿਆਨ: ਕਿਹਾ- ਮੈਂ ਕੈਦੀਆਂ ਦੀ ਅਦਲਾ-ਬਦਲੀ 'ਚ ਅਲੈਕਸੀ ਦੇ ਨਾਂ ਨੂੰ ਮਨਜ਼ੂਰੀ ਦਿੱਤੀ ਸੀ