Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਅਕਾਲੀ ਦਲ ਦੇ ਦੋ ਵੱਖ-ਵੱਖ ਵਿਧਾਨਾਂ ਵਾਲੇ ਕੇਸ ਵਿੱਚ ਫਸਵੀਂ ਸਥਿਤੀ ਬਣੀ

December 06, 2018 07:21 AM

ਚੰਡੀਗੜ੍ਹ, 5 ਦਸੰਬਰ (ਪੋਸਟ ਬਿਊਰੋ)- ਹੁਸ਼ਿਆਰਪੁਰ ਦੇ ਚੀਫ ਜੁਡੀਸ਼ਲ ਮੈਜਿਸਟਰੇਟ ਗੁਰਸ਼ੇਰ ਸਿੰਘ ਦੀ ਅਦਾਲਤ ਵਿੱਚ ਅਕਾਲੀ ਦਲ ਦੇ ਨੇਤਾਵਾਂ ਪ੍ਰਕਾਸ਼ ਸਿੰਘ ਬਾਦਲ, ਰਣਜੀਤ ਸਿੰਘ ਬ੍ਰਹਮਪੁਰਾ, ਸੁਖਦੇਵ ਸਿੰਘ ਢੀਂਡਸਾ, ਕ੍ਰਿਪਾਲ ਸਿੰਘ ਬਡੂੰਗਰ ਅਤੇ ਜਨਰਲ ਸਕੱਤਰ ਦਲਜੀਤ ਸਿੰਘ ਚੀਮਾ ਵਿਰੁੱਧ ਫੌਜਦਾਰੀ ਕੇਸ ਦੀ ਸੁਣਵਾਈ ਸਮੇਂ ਪਾਰਟੀ ਵੱਲੋਂ ਚਰਨਜੀਤ ਸਿੰਘ ਬਰਾੜ ਨੇ ਕਾਰਵਾਈ ਰਜਿਸਟਰ ਸਮੇਤ ਸਾਰਾ ਰਿਕਾਰਡ ਪੇਸ਼ ਕੀਤਾ ਹੈ।
ਵਰਨਣ ਯੋਗ ਹੈ ਕਿ ਸੋਸ਼ਲਿਸਟ ਪਾਰਟੀ ਦੇ ਨੇਤਾ ਬਲਵੰਤ ਸਿੰਘ ਖੇੜਾ ਨੇ 2009 ਤੋਂ ਦੋ ਵਿਧਾਨ ਰੱਖਣ, ਭਾਰਤ ਦੇ ਸੰਵਿਧਾਨ, ਕਾਨੂੰਨ ਅਤੇ ਲੋਕਾਂ ਨਾਲ ਧੋਖਾਧੜੀ ਕਰਨ ਬਾਰੇ ਅਕਾਲੀ ਦਲ ਦੇ ਵਿਰੁੱਧ ਮੁਕੱਦਮਾ ਕਰ ਰੱਖਿਆ ਹੈ। ਉਨ੍ਹਾਂ ਵੱਲੋਂ ਵਕੀਲ ਬੀ ਐੱਸ ਰਿਆੜ ਤੇ ਹਿਤੇਸ਼ ਪੁਰੀ ਨੇ ਇਸ ਕੇਸ ਦੀ ਪੈਰਵੀ ਕੀਤੀ। ਉਨ੍ਹਾਂ 1989 ਤੋਂ 2008 ਤੱਕ ਸਾਰਾ ਰਿਕਾਰਡ ਪੇਸ਼ ਕਰਨ ਲਈ ਕਿਹਾ ਸੀ। ਅਕਾਲੀ ਨੇਤਾਵਾਂ ਵਿਰੁੱਧ ਆਈ ਪੀ ਸੀ ਦੀਆਂ ਧਾਰਾਵਾਂ 182, 199, 200, 420, 465, 466, 468, 471 ਤੇ 120 ਬੀ ਦਾ ਕੇਸ ਚੱਲ ਰਿਹਾ ਹੈ। ਖੇੜਾ ਵੱਲੋਂ ਜਾਰੀ ਇੱਕ ਸਾਂਝੇ ਬਿਆਨ ਮੁਤਾਬਕ ਚਰਨਜੀਤ ਸਿੰਘ ਬਰਾੜ ਸਕੱਤਰ ਅਕਾਲੀ ਦਲ ਨੇ ਐਫੀਡੇਵਿਟ ਦੇ ਕੇ ਮੰਨਿਆ ਕਿ ਅਕਾਲੀ ਦਲ ਨੇ 13 ਜੂਨ 2004 ਨੂੰ ਸੰਵਿਧਾਨ ਵਿੱਚ ਸੋਧ ਕੀਤੀ ਸੀ। ਇਸ ਬਾਰੇ ਪ੍ਰਕਾਸ਼ ਸੰਿਘ ਬਾਦਲ ਨੇ ਰਣਜੀਤ ਸਿੰਘ ਬ੍ਰਹਮਪੁਰਾ ਦੀ ਪ੍ਰਧਾਨਗੀ ਹੇਠ ਅੱਠ ਮੈਂਬਰੀ ਵਿਧਾਨ ਸੋਧ ਕਮੇਟੀ ਤਿੰਨ ਮਾਰਚ 2000 ਨੂੰ ਬਣਾਈ ਗਈ ਸੀ। ਇਸ ਵਿੱਚ ਕ੍ਰਿਪਾਲ ਸਿੰਘ ਬਡੂੰਗਰ ਨੂੰ ਮੈਂਬਰ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਮੰਨਿਆ ਕਿ ਡੈਲੀਗੇਟਾਂ ਦੀਆਂ ਜ਼ਿਲ੍ਹਾਵਾਰ ਸੂਚੀਆਂ ਦਸਖਤ ਕਰ ਕੇ ਇਸ ਪਾਰਟੀ ਦੇ ਕਾਰਵਾਈ ਰਜਿਸਟਰ ਵਿੱਚ ਲਗਾਈਆਂ ਗਈਆਂ ਸਨ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ