Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਅੰਤਰਰਾਸ਼ਟਰੀ

ਆਸਟਰੇਲੀਅਨ ਪ੍ਰਧਾਨ ਮੰਤਰੀ ਮੌਰੀਸਨ ਨੇ ਫੇਸਬੁੱਕ ਦੀ ਕਾਰਵਾਈ ਨੂੰ ਨਿਰਾਸ਼ਾ ਜਨਕ ਕਿਹਾ

February 19, 2021 07:05 AM

ਸਿਡਨੀ, 18 ਫਰਵਰੀ, (ਪੋਸਟ ਬਿਊਰੋ)- ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਫੇਸਬੁੱਕ ਪਲੇਟਫਾਰਮ ਤੋਂ ਆਸਟ੍ਰੇਲੀਅਨ ਖ਼ਬਰਾਂ ਉੱਤੇ ਪਾਬੰਦੀ ਲਾਉਣ ਦੇ ਫ਼ੈਸਲੇ ਨੂੰ ‘ਹੰਕਾਰੀ’ ਅਤੇ ਨਿਰਾਸ਼ਾਜਨਕ’ ਕਿਹਾ ਹੈ। ਉਨ੍ਹਾਂ ਦੇ ਨਾਲ ਆਸਟ੍ਰੇਲੀਆ ਦੇ ਖਜ਼ਾਨਾ ਮੰਤਰੀ ਜੋਸ਼ ਫ੍ਰਾਇਡੇਨਬਰਗ ਨੇ ਵੀ ਫੇਸਬੁੱਕ ਦੀ ਕਾਰਵਾਈ ਉੱਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕੀਤੀ ਹੈ। ਕਈ ਪਾਰਲੀਮੈਂਟ ਮੈਂਬਰਾਂ ਵੀ ਇਸ ਉੱਤੇ ਰੋਸ ਕੀਤਾ ਹੈ।
ਪ੍ਰਧਾਨ ਮੰਤਰੀ ਸਕੌਟ ਮੌਰੀਸਨ ਨੇ ਫੇਸਬੁੱਕ ਉੱਤੇ ਪੋਸਟ ਕਰ ਕੇ ਕਿਹਾ ਕਿ ਸੋਸ਼ਲ ਮੀਡੀਆ ਦੀ ਦਿੱਗਜ਼ ਕੰਪਨੀ ਨੇ ਆਸਟ੍ਰੇਲੀਆ ਉੱਤੇ ਪਾਬੰਦੀ (ਅਨ-ਫਰੈਂਡ) ਲਾ ਦਿੱਤੀ ਹੈ, ਜਿਸ ਨਾਲ ਜ਼ਰੂਰੀ ਸੂਚਨਾਵਾਂ ਤੇ ਸਿਹਤ ਸੇਵਾਵਾਂ ਪ੍ਰਭਾਵਤ ਹੋਈਆਂ ਹਨ।ਉਨ੍ਹਾਂ ਕਿਹਾ ਕਿ ਉਹ ਦੂਸਰੇ ਦੇਸ਼ਾਂ ਦੇ ਆਗੂਆਂ ਨਾਲ ਰੈਗੂਲਰ ਸੰਪਰਕ ਵਿਚ ਸਨ, ਜੋ ਸਾਡੀ ਸਰਕਾਰ ਅਤੇ ਫੇਸਬੁੱਕਵਿਚਾਲੇ ਤਣਾਅ ਵੇਖ ਰਹੇ ਸਨ। ਅੱਜ ਦੀ ਪਾਬੰਦੀ ਦੇ ਬਾਵਜੂਦ ਸਕੌਟ ਮੌਰੀਸਨ ਨੇ ਕਿਹਾ ਕਿ ਉਹ ਸਰਕਾਰ ਦੇ ਪ੍ਰਸਤਾਵਤ ਨਿਊਜ਼ ਮੀਡੀਆ ਐਗਰੀਮੈਂਟ ਡਿਸਿਪਲਿਨ ਕਾਨੂੰਨ ਬਣਾਉਣਾ ਜਾਰੀ ਰੱਖਣਾ ਚਾਹੁਣਗੇ। ਮੌਰੀਸਨ ਨੇ ਕਿਹਾਾ, ‘ਸਾਡੀ ਪਾਰਲੀਮੈਂਟ ਉੱਤੇ ਦਬਾਅ ਪਾਉਣ ਦੀਬਿਗਟੈਕ ਦੀ ਇੱਛਾ ਤੋਂਅਸੀਂ ਨਹੀਂ ਡਰਾਂਗੇ, ਕਿਉਂਕਿ ਇਹ ਸਾਡੇ ਅਹਿਮ ਨਿਊਜ਼ ਮੀਡੀਆ ਡਿਸਿਪਲਿਨ ਉੱਤੇਜ਼ੋਰ ਪਾਉਂਦੀ ਹੈ। ਜਦੋਂ ਐਮਾਜ਼ੋਨ ਨੇ ਦੇਸ਼ ਛੱਡਣ ਦੀ ਧਮਕੀ ਦਿੱਤੀ ਸੀ, ਉਦੋਂ ਵੀ ਅਸੀਂ ਡਰੇ ਨਹੀਂ। ਆਸਟ੍ਰੇਲੀਆ ਨੇ ਹੋਰ ਦੇਸ਼ਾਂ ਨੂੰ ਸੋਸ਼ਲ ਮੀਡੀਆ ਪਲੇਟਫਾਰਮ ਉੱਤੇ ਅੱਤਵਾਦੀ ਸਮੱਗਰੀ ਦੇਣ ਨਾਲ ਨਜਿੱਠਣ ਲਈ ਇਕੱਠੇ ਕੀਤਾ ਸੀ।’ ਪ੍ਰਧਾਨ ਮੰਤਰੀ ਨੇ ਕਿਹਾ ਕਿ ਫੇਸਬੁੱਕ ਅਤੇ ਗੂਗਲ ਵਰਗੀਆਂ ਟੈਕਨੀਕ ਕੰਪਨੀਆਂ ਸ਼ਾਇਦ ਦੁਨੀਆਂ ਨੂੰ ਬਦਲ ਰਹੀਆਂ ਹੋਣ, ਪਰ ਇਸ ਦਾ ਮਤਲਬ ਇਹ ਨਹੀਂ ਕਿ ਉਹ ਦੁਨੀਆ ਨੂੰ ਚਲਾਉਂਦੇ ਹਨ। ਉਨ੍ਹਾ ਕਿਹਾ, ‘ਇਹ ਕਾਰਵਾਈਆਂ ਪੁਸ਼ਟੀ ਕਰਦੀਆਂ ਹਨ ਕਿ ਬਿਗਟੈਕ ਕੰਪਨੀਆਂ ਸੋਚਦੀਆਂ ਹਨ ਕਿ ਉਹ ਸਰਕਾਰਾਂ ਨਾਲੋਂ ਵੀ ਵੱਡੀਆਂਹਨ ਤੇ ਉਨ੍ਹਾਂ ਉੱਤੇ ਨਿਯਮ ਲਾਗੂ ਨਹੀਂ ਹੋਣੇ ਚਾਹੀਦੇ।’ ਇਸ ਤੋਂ ਪਹਿਲਾਂ ਪਾਰਲੀਮੈਂਟ ਵਿਚ ਪ੍ਰਸਤਾਵਤ ਕਾਨੂੰਨ ਦੇ ਰੋਸ ਵਿਚ ਫੇਸਬੁੱਕ ਨੇ ਅੱਜਆਸਟ੍ਰੇਲੀਅਨ ਖ਼ਬਰਾਂ ਨੂੰ ਵੇਖਣਾ ਜਾਂ ਸ਼ੇਅਰ ਕਰਨਾ ਬੰਦ ਕਰ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆ ਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫ ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ