Welcome to Canadian Punjabi Post
Follow us on

19

March 2024
 
ਪੰਜਾਬ

ਪੰਜਾਬ ਵਜ਼ਾਰਤ ਵੱਲੋਂ 1875 ਨਵੀਆਂ ਅਸਾਮੀਆਂ ਸਿਰਜਣ ਅਤੇ ਕਾਰਜਕੁਸ਼ਲਤਾ ਵਧਾਉਣ ਲਈ 5 ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਹਰੀ ਝੰਡੀ

February 19, 2021 04:32 PM

ਚੰਡੀਗੜ੍ਹ, 19 ਫਰਵਰੀ (ਪੋਸਟ ਬਿਊਰੋ): ਪੰਜਾਬ ਸਰਕਾਰ ਵੱਲੋਂ ਵੱਖ-ਵੱਖ ਵਿਭਾਗਾਂ ਵਿੱਚ ਨੌਕਰੀਆਂ ਪੈਦਾ ਕਰਨ ਅਤੇ ਮਨੁੱਖੀ ਸ਼ਕਤੀ ਦੀ ਬਿਹਤਰ ਵਰਤੋਂ ਰਾਹੀਂ ਕਾਰਜਕੁਸ਼ਲਤਾ ਵਧਾਉਣ ਦੇ ਫੈਸਲੇ ਦੀ ਦਿਸ਼ਾ ਵਿੱਚ ਪੰਜਾਬ ਵਜ਼ਾਰਤ ਨੇ ਸ਼ੁੱਕਰਵਾਰ ਨੂੰ ਪੰਜ ਹੋਰ ਵਿਭਾਗਾਂ ਦੇ ਪੁਨਰਗਠਨ ਨੂੰ ਮਨਜ਼ੂਰੀ ਦੇ ਦਿੱਤੀ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਕੀਤੇ ਗਏ ਫੈਸਲੇ ਨਾਲ 1875 ਨਵੀਆਂ ਅਸਾਮੀਆਂ ਦੀ ਸਿਰਜਣਾ ਹੋਵੇਗੀ ਜਦੋਂ ਕਿ ਮੌਜੂਦਾ 3720 ਅਸਾਮੀਆਂ ਜਿਹੜੀਆਂ ਸੰਦਰਭਹੀਣ ਤੇ ਗੈਰ-ਤਰਕਸੰਗਤ ਹੋ ਗਈਆਂ, ਦਾ ਸਮਰਪਣ ਕੀਤਾ ਜਾਵੇਗਾ।
ਪੁਨਰਗਠਨ ਵਾਲੇ ਪੰਜ ਵਿਭਾਗ ਮਾਲ, ਮੁੜ ਵਸੇਬਾ ਤੇ ਆਫ਼ਤਨ ਪ੍ਰਬੰਧਨ, ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ, ਯੋਜਨਾ, ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀ ਅਤੇ ਸ਼ਹਿਰੀ ਹਵਾਬਾਜ਼ੀ ਹਨ।
ਮਾਲ, ਮੁੜ ਵਸੇਬਾ ਤੇ ਆਫ਼ਤਨ ਪ੍ਰਬੰਧਨ ਦੇ ਪੁਨਰਗਠਨ ਦੀ ਯੋਜਨਾ ਵਿੱਚ ਮੰਤਰੀ ਮੰਡਲ ਨੇ ਡਿਵੀਜ਼ਨਲ ਕਮਿਸ਼ਨਰਾਂ ਤੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਤੋਂ ਇਲਾਵਾ ਫਰੀਦਕੋਟ ਡਿਵੀਜ਼ਨ ਦੇ ਕਮਿਸ਼ਨਰ ਵਿੱਚ ਨਵੀਆਂ ਬਣਾਈਆਂ ਸਬ ਡਿਵੀਜ਼ਨਾਂ/ਤਹਿਸੀਲਾਂ ਅਤੇ ਸਬ ਤਹਿਸੀਲਾਂ ਦੇ ਦਫਤਰਾਂ ਵਿੱਚ ਵੱਖ-ਵੱਖ ਵਰਗਾਂ ਦੀਆਂ ਅਸਾਮੀਆਂ ਨੂੰ ਸੁਰਜੀਤ/ਸਿਰਜਣਾ ਅਤੇ ਸਮਰਪਣ ਕਰਨ ਦਾ ਫੈਸਲਾ ਕੀਤਾ ਗਿਆ ਹੈ।
ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਿੱਚ ਸੰਦਰਭਹੀਣ ਹੋ ਚੁੱਕੀਆਂ 124 ਅਸਾਮੀਆਂ ਦੀ ਥਾਂ 'ਤੇ 12 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾਵੇਗੀ। ਮੰਤਰੀ ਮੰਡਲ ਨੇ ਪੇਸ਼ੇਵਾਰ ਸੇਵਾਵਾਂ ਨਾਲ ਸਬੰਧਤ 101 ਅਸਾਮੀਆਂ (ਇਸਤਰੀ ਤੇ ਬਾਲ ਵਿਕਾਸ ਵਿੰਗ ਵਿੱਚ 62 ਅਤੇ ਸਮਾਜਿਕ ਸੁਰੱਖਿਆ ਵਿੰਗ ਵਿੱਚ 39) ਆਊਟਸੋਰਸਿੰਗ ਰਾਹੀਂ ਭਰਨ ਨੂੰ ਵੀ ਮਨਜ਼ੂਰੀ ਦੇ ਦਿੱਤੀ।
ਇਸੇ ਤਰ੍ਹਾਂ ਯੋਜਨਾ ਵਿਭਾਗ ਦੇ ਪੁਨਰਗਠਨ ਦੀ ਯੋਜਨਾ ਮਨਜ਼ੂਰ ਕਰਦਿਆਂ ਸੰਦਰਭਹੀਣ ਹੋ ਚੁੱਕੀਆਂ 637 ਅਸਾਮੀਆਂ ਦੀ ਥਾਂ 'ਤੇ 219 ਅਸਾਮੀਆਂ (ਪੰਜਾਬ ਰਾਜ ਯੋਜਨਾ ਬੋਰਡ ਦੀਆਂ 5 ਅਤੇ ਆਰਥਿਕ ਤੇ ਅੰਕੜਾ ਸੰਗਠਨ ਦੀਆਂ 214) ਦੀ ਸਿਰਜਣਾ ਕੀਤੀ ਗਈ।
ਕੈਬਨਿਟ ਨੇ ਸਮਾਜਿਕ ਨਿਆਂ ਸਸ਼ਤੀਕਰਨ ਅਤੇ ਘੱਟ ਗਿਣਤੀ ਵਿਭਾਗ ਵਿੱਚ ਫੀਲਡ ਅਧਿਕਾਰੀਆਂ ਨੂੰ ਤਕੜਾ ਕਰਨ ਅਤੇ ਬਹੁਗਿਣਤੀ ਕਾਨੂੰਨੀ ਕੇਸਾਂ ਨੂੰ ਵਧੀਆ ਤਰੀਕੇ ਨਾਲ ਨਜਿੱਠਣ ਲਈ ਕਾਨੂੰਨੀ ਸੈਲ ਨੂੰ ਮਜ਼ਬੂਤ ਕਰਨ ਲਈ ਇਸ ਵਿਭਾਗ ਦੇ ਪੁਨਰਗਠਨ ਨੂੰ ਵੀ ਮਨਜ਼ੂਰੀ ਦੇ ਦਿੱਤੀ। ਪੁਨਰਗਠਨ ਯੋਜਨਾ ਤਹਿਤ 285 ਸੰਦਰਭਹੀਣ ਅਸਾਮੀਆਂ ਦੀ ਥਾਂ 'ਤੇ 147 ਨਵੀਆਂ ਅਸਾਮੀਆਂ ਦੀ ਸਿਰਜਣਾ ਕੀਤੀ ਜਾਵੇਗੀ
ਮੰਤਰੀ ਮੰਡਲ ਨੇ ਸ਼ਹਿਰੀ ਹਵਾਬਾਜ਼ੀ ਵਿਭਾਗ ਦੇ ਕੰਮਕਾਜ ਵਿੱਚ ਵਧੇਰੇ ਕਾਰਜਕੁਸ਼ਲਤਾ ਲਿਆਉਣ ਲਈ ਇਸ ਵਿਭਾਗ ਦੇ ਪੁਨਰਗਠਨ ਨੂੰ ਵੀ ਪ੍ਰਵਾਨਗੀ ਦੇ ਦਿੱਤੀ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕੈਬਨਿਟ ਨੇ ਨੌਜਵਾਨਾਂ ਨੂੰ ਸੂਬਾ ਸਰਕਾਰ ਦੇ ਰਹਿੰਦੇ ਕਾਰਜਕਾਲ ਦੌਰਾਨ ਪੜਾਵਾਂ ਵਿੱਚ ਤੈਅ ਸਮੇਂ ਅੰਦਰ ਇਕ ਲੱਖ ਨੌਕਰੀਆਂ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਦੀ ਦਿਸ਼ਾ ਵਿੱਚ ਸਰਕਾਰੀ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ ਤੇ ਏਜੰਸੀਆਂ ਵਿੱਚ ਖਾਲੀ ਅਸਾਮੀਆਂ ਭਰਨ ਲਈ 14 ਅਕਤੂਬਰ, 2020 ਨੂੰ ਸੂਬਾਈ ਰੋਜ਼ਗਾਰ ਯੋਜਨਾ 2022-22 ਨੂੰ ਮਨਜ਼ੂਰੀ ਦਿੱਤੀ ਸੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ ਅਕਾਲੀ ਦਲ, ਸ਼੍ਰੋਮਣੀ ਕਮੇਟੀ ਵੱਲੋਂ ਨਾਗਰਕਿਤਾ ਸੋਧ ਕਾਨੂੰਨ ਦੇ ਹੱਕ ਵਿੱਚ ਖੜ੍ਹੇ ਹੋਣਾ, ਸਿੱਖੀ ਵਿਰੋਧੀ ਪੈਂਤੜਾ : ਕੇਂਦਰੀ ਸਿੰਘ ਸਭਾ ਲੋਕ ਸਭਾ ਚੋਣਾਂ-2024 ਦੌਰਾਨ ਪ੍ਰਿੰਟ, ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ ਉੱਤੇ ਪ੍ਰਕਾਸ਼ਿਤ/ਪ੍ਰਸਾਰਿਤ ਪੇਡ ਨਿਊਜ਼ 'ਤੇ ਸਖ਼ਤ ਨਿਗਰਾਨੀ ਰੱਖੇਗਾ ਚੋਣ ਕਮਿਸ਼ਨ : ਸੀ.ਈ.ਓ. 30,000 ਰੁਪਏ ਰਿਸ਼ਵਤ ਲੈਂਦਾ ਮੁੱਖ ਮੁਨਸ਼ੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਸੀ ਜੀ ਸੀ ਝੰਜੇੜੀ ਕੈਂਪਸ ਵੱਲੋਂ ਰਾਜ ਪੱਧਰੀ ਸਾਲਾਨਾ ਫੈਸਟ ਦੇ ਆਯੋਜਨ ਦੀਆਂ ਤਿਆਰੀਆਂ ਮੁਕੰਮਲ ਲੰਪੀ ਸਕਿੱਨ ਬਿਮਾਰੀ ਤੋਂ ਬਚਾਅ ਲਈ 50 ਫੀਸਦੀ ਗਊਆਂ ਦਾ ਟੀਕਾਕਰਨ ਮੁਕੰਮਲ: ਗੁਰਮੀਤ ਸਿੰਘ ਖੁੱਡੀਆਂ ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਸੂਬੇ ਵਿੱਚ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਲਈ ਪੁਖਤਾ ਬੰਦੋਬਸਤ ਕਰਨ ਲਈ ਆਖਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਰਾਜ ਪੱਧਰੀ ਐਮਸੀਐਮਸੀ ਅਤੇ ਸਰਟੀਫਿਕੇਸ਼ਨ ਆਫ ਐਡਵਰਟਾਈਜ਼ਮੈਂਟ ਕਮੇਟੀਆਂ ਦਾ ਗਠਨ ਵਿਕਾਸ ਪ੍ਰਾਜੈਕਟਾਂ ਦੀ ਸ਼ੁਰੂਆਤ ਵੇਲੇ ਸੂਬਾ ਸਰਕਾਰ ਨੂੰ ਨਜ਼ਰਅੰਦਾਜ਼ ਕਰ ਕੇ ਪੰਜਾਬ ਦੇ ਲੋਕਾਂ ਦਾ ਨਿਰਾਦਰ ਕਰ ਰਹੀ ਹੈ ਕੇਂਦਰ ਸਰਕਾਰ : ਮੁੱਖ ਮੰਤਰੀ