Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਮਿਆਂਮਾਰ ਵਿੱਚ ਪ੍ਰਦਰਸ਼ਨਕਾਰੀਆਂ `ਤੇ ਫਾਇਰਿੰਗ ਵਿੱਚ ਦੋ ਮੌਤਾਂ

February 22, 2021 01:31 AM

ਯੰਗੂਨ, 21 ਫਰਵਰੀ (ਪੋਸਟ ਬਿਊਰੋ)- ਮਿਆਂਮਾਰ ਵਿੱਚ ਤਖਤਾ ਪਲਟ ਦਾ ਵਿਰੋਧ ਕਰ ਰਹੇ ਹਜ਼ਾਰਾਂ ਪ੍ਰਦਰਸ਼ਨਕਾਰੀਆਂ 'ਤੇ ਕੱਲ੍ਹਪੁਲਸ ਨੇ ਫਾਇਰਿੰਗ ਕੀਤੀ, ਹੰਝੂ ਗੈਸ ਦੇ ਗੋਲੇ ਸੁੱਟੇ ਅਤੇ ਪਾਣੀ ਦੀਆਂ ਵਾਛੜਾਂ ਮਾਰੀਆਂ, ਜਿਸ ਨਾਲ ਕਈ ਪ੍ਰਦਰਸ਼ਨਕਾਰੀ ਜ਼ਖਮੀ ਹੋਏ।ਮੀਡੀਆ ਰਿਪੋਰਟ ਅਨੁਸਾਰ ਦੇਸ਼ ਦੇ ਦੂਜੇ ਸਭ ਤੋਂ ਵੱਡੇ ਸ਼ਹਿਰ ਮਾਂਡਲੇ ਵਿੱਚ ਪੁਲਸ ਨੇ ਗੋਲੀਆਂ ਚਲਾਈਆਂ, ਜਿਸ ਨਾਲ ਦੋ ਪ੍ਰਦਰਸ਼ਨਕਾਰੀਆਂ ਦੀ ਮੌਤ ਤੇ ਵੀਹ ਹੋਰ ਜ਼ਖਮੀ ਹੋ ਗਏ। ਰਿਪੋਰਟ ਅਨੁਸਾਰ ਪੁਲਸ ਵੱਲੋਂ ਗੋਲੀ ਚਲਾਉਣ ਦੀ ਘਟਨਾ ਯਦਾਨਾਬੋਨ ਬੰਦਰਗਾਹ ਦੇ ਨੇੜੇ ਹੋਈ।
ਓਧਰ ਮਿਆਂਮਾਰ 'ਚ ਤਖਤਾ ਪਲਟ ਤੋਂ ਬਾਅਦ ਬ੍ਰਿਟੇਨ ਅਤੇ ਕੈਨੇਡਾ ਨੇ ਉਥੋਂ ਦੇ ਜਨਰਲਾਂ 'ਤੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ ਵਿੱਚ ਪਾਬੰਦੀ ਲਾ ਦਿੱਤੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਬ੍ਰਿਟੇਨ ਨੇ ਕਿਹਾ ਹੈ ਕਿ ਉਹ ਤਿੰਨ ਜਨਰਲਾਂ ਦੀ ਜਾਇਦਾਦ ਜ਼ਬਤ ਕਰਨ ਦੇ ਨਾਲ ਉਨ੍ਹਾਂ ਦੀ ਯਾਤਰਾ 'ਤੇ ਪਾਬੰਦੀ ਲਾਏਗਾ। ਕੈਨੇਡਾ ਨੇ ਕਿਹਾ ਕਿ ਉਹ ਨੌਂ ਫੌਜੀ ਅਧਿਕਾਰੀਆਂ ਵਿਰੁੱਧ ਕਾਰਵਾਈ ਕਰੇਗਾ। ਬਿਟਿ੍ਰਸ਼ ਵਿਦੇਸ਼ ਮੰਤਰੀ ਡਾਮਿਨਿਕ ਰੋਬ ਨੇ ਦੱਸਿਆ ਕਿ ਕੌਮਾਂਤਰੀ ਸਹਿਯੋਗੀਆਂ ਨਾਲ ਮਿਲ ਕੇ ਮਿਆਂਮਾਰ ਦੇ ਲੋਕਾਂ ਨੂੰ ਇਨਸਾਫ ਦਿਵਾਉਣ ਦਾ ਫੈਸਲਾ ਕੀਤਾ ਗਿਆ ਹੈ।
ਇਸ ਦੌਰਾਨ ਮਿਆਂਮਾਰ 'ਚ ਪ੍ਰਦਰਸ਼ਨਾਂ ਦੌਰਾਨ ਫੌਜ ਨੇ ਦੇਸ਼ 'ਚ ਸਾਰੀਆਂ ਭਾਸ਼ਾਵਾਂ 'ਚ ਵਿਕੀਪੀਡੀਆ ਦੀ ਪਹੁੰਚ ਰੋਕ ਦਿੱਤੀ ਹੈ। ਨੈਟਬਲਾਕਸ ਦੀ ਨਿਗਰਾਨ ਸੇਵਾ ਨੇ ਇਹ ਜਾਣਕਾਰੀ ਦਿੱਤੀ। ਨੈਟਬਲਾਕਸ ਨੇ ਟਵੀਟ ਕਰ ਕੇ ਕਿਹਾ ਕਿ ਮਿਆਂਮਾਰ ਫੌਜ ਨੇ ਇੰਟਰਨੈਟ 'ਤੇ ਮੌਜੂਦ ਵਿਕੀਪੀਡੀਆ ਦੀ ਪਹੁੰਚ ਨੂੰ ਸਾਰੀਆਂ ਭਾਸ਼ਾਵਾਂ ਵਿੱਚ ਰੋਕ ਦਿੱਤਾ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ