Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਨੀਰਾ ਟੰਡਨ ਦੀ ਵਾਈਟ ਹਾਊਸ ਨਾਮਜ਼ਦਗੀ ਬਾਰੇ ਮਤਭੇਦ ਉਭਰੇ

February 22, 2021 01:32 AM

ਵਾਸ਼ਿੰਗਟਨ, 21 ਫਰਵਰੀ (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਜੋਅ ਬਾਇਡੇਨ ਵੱਲੋਂ ਨੀਰਾ ਟੰਡਨ ਨੂੰ ਵ੍ਹਾਈਟ ਹਾਊਸ ਦੇ ਪ੍ਰਬੰਧਤੇ ਬਜਟ ਦਫਤਰ ਦੇ ਡਾਇਰੈਕਟਰ ਨਾਮਜ਼ਦ ਕੀਤੇ ਜਾਣ ਬਾਰੇ ਸੱਤਾਧਾਰੀ ਡੈਮੋਕਰੇਟਿਕ ਪਾਰਟੀ ਵਿੱਚ ਮਤਭੇਦ ਉਭਰ ਆਏ ਹਨ। ਇਸ ਪਾਰਟੀ ਦੇ ਸੈਨੇਟਰ ਜੋਅ ਮੈਨਚਿਨ ਨੇ ਉਨ੍ਹਾਂ ਦੀ ਨਾਮਜ਼ਦਗੀ ਦੇ ਖਿਲਾਫ ਵੋਟ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਬਾਅਦ ਪੰਜਾਹ ਸਾਲਾਂ ਦੀ ਨੀਰਾ ਟੰਡਨ ਦੀ ਨਿਯੁਕਤੀ ਦੀ ਪੁਸ਼ਟੀ ਕਾਫੀ ਹੱਦ ਤੱਕ ਕਿਸੇ ਰਿਪਬਲਿਕਨ ਸੈਨੇਟਰਾਂ ਦੇ ਸਮਰਥਨ ਉੱਤੇ ਨਿਰਭਰ ਕਰਦੀ ਹੈ।
ਦੂਸਰੇ ਪਾਸੇ ਰਾਸ਼ਟਰਪਤੀ ਜੋਅ ਬਾਇਡੇਨ ਨੇ ਕੱਲ੍ਹ ਕਿਹਾ ਕਿ ਉਨ੍ਹਾਂ ਕੋਲ ਟੰਡਨ ਦੀ ਨਿਯੁਕਤੀ ਦੀ ਪੁਸ਼ਟੀ ਲਈ ਲੋੜੀਂਦਾ ਬਹੁਮਤ ਹੈ। ਜੇ ਉਸ ਦੀ ਨਿਯੁਕਤੀ ਦੀ ਪੁਸ਼ਟੀ ਹੋ ਗਈ ਤਾਂ ਉਹ ਇਸ ਅਹੁਦੇ 'ਤੇ ਪੁੱਜਣ ਵਾਲੀ ਗੈਰ ਗੋਰੀ ਅਤੇ ਭਾਰਤੀ ਮੂਲ ਦੀ ਪਹਿਲੀ ਮਹਿਲਾ ਹੋਵੇਗੀ। ਉਸ ਦਾ ਵਿਰੋਧ ਕਰਨ ਵਾਲਾ ਸੈਨੇਟਰ ਮੈਨਚਿਨ ਵੈਸਟ ਵਰਜੀਨੀਆ ਤੋਂ ਹੈ ਅਤੇ ਉਸ ਨੂੰ ਉਦਾਰਵਾਦੀ ਡੈਮੋਕ੍ਰੇਟ ਮੰਨਿਆ ਜਾਂਦਾ ਹੈ। ਉਸ ਨੇ ਕਿਹਾ ਕਿ ‘ਮੇਰਾ ਮੰਨਣਾ ਹੈ ਕਿ ਨੀਰਾ ਟੰਡਨ ਵੱਲੋਂ ਦਿੱਤੇ ਇੱਕ ਪੱਖੀ ਬਿਆਨ ਦਾ ਅਸਰ ਐਮ ਪੀਜ਼ ਅਤੇ ਪ੍ਰਬੰਧਕੀ ਕੰਮਾਂਅਤੇ ਬਜਟ ਦਫਤਰ ਦੇ ਮਹੱਤਵਪੂਰਨ ਕੰਮਾਂ 'ਤੇ ਪਵੇਗਾ, ਇਸ ਕਾਰਨ ਮੈਂ ਉਸ ਦੀ ਨਾਮਜ਼ਦਗੀ ਦਾ ਸਮਰਥਨ ਨਹੀਂ ਕਰ ਸਕਦਾ। ਮੈਂ ਪਹਿਲਾ ਵੀ ਕਿਹਾ ਸੀ ਕਿ ਸਾਨੂੰ ਰਾਜਨੀਤੀ ਵਿੱਚ ਦਾਖਲ ਹੋ ਚੁੱਕੀ ਵੰਡ-ਪਾਉ ਬਿਰਤੀ ਨੂੰ ਦੂਰ ਕਰਨ ਲਈ ਸਾਰਥਕ ਕਦਮ ਚੁੱਕਣੇ ਚਾਹੀਦੇ ਹਨ।’
100 ਮੈਂਬਰੀ ਸੈਨੇਟ ਵਿੱਚ ਰਿਪਬਲਿਕਨ ਅਤੇ ਡੈਮੋਕ੍ਰੇਟਿਕ ਪਾਰਟੀ ਦੇ ਪੰਜਾਹ-ਪੰਜਾਹ ਮੈਂਬਰ ਹਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਵੋਟ ਦਾ ਝੁਕਾਅ ਡੈਮੋਕ੍ਰੇਟਿਕ ਪਾਰਟੀ ਦੇ ਪੱਖ ਵਿੱਚ ਆਉਣ ਦੀ ਆਸ ਹੈ। ਅਜਿਹੇ ਸਮੇਂ ਮੈਨਚਿਨ ਦੀ ਵੋਟ ਦਾ ਮਹੱਤਵ ਵੱਧ ਜਾਂਦਾ ਹੈ, ਜੇ ਉਹ ਨਾਮਜ਼ਦਗੀ ਖਿਲਾਫ ਵੋਟ ਪਾਉਂਦੀ ਹੈ ਤਾਂ ਰਿਪਬਲਿਕਨ ਪਾਰਟੀ ਦਾ ਕੰਮ ਸੌਖਾ ਹੋ ਜਾਵੇਗਾ, ਕਿਉਂਕਿ ਉਸ ਦੇ ਜ਼ਿਆਦਾਤਰ ਨੇਤਾ ਨੀਰਾ ਟੰਡਨ ਦੀ ਨਾਮਜ਼ਦਗੀ ਦੇ ਵਿਰੁੱਧ ਹਨ। ਇਸ ਤੋਂ ਪਹਿਲਾਂ ਟੰਡਨ ਨੇ ਸੈਨੇਟ ਵਿੱਚ ਘੱਟ ਗਿਣਤੀ ਦੇ ਨੇਤਾ ਮਿਕ ਮੈਕੋਨੇਲ ਨੂੰ ‘ਵਾਲਡਮੋਰਟ’ (ਖਲਨਾਇਕ ਪਾਤਰ) ਕਿਹਾ ਸੀ। ਟੰਡਨ ਦਾ ਸੈਨੇਟਰ ਬਰਨੀ ਸੈਂਡਰਸ ਅਤੇ ਉਸ ਦੇ ਸਮਰਥਕਾਂ ਨਾਲ ਆਨਲਾਈਨ ਵਾਦ-ਵਿਵਾਦ ਚੱਲਦਾ ਰਹਿੰਦਾ ਹੈ। ਨੀਰਾ ਨੇ ਆਪਣੀ ਨਾਮਜ਼ਦਗੀ ਲਈ ਹੋਈ ਬਹਿਸ ਦੌਰਾਨ ਸਭ ਤੋਂ ਪਹਿਲਾਂ ਸੋਸ਼ਲ ਮੀਡੀਆ 'ਤੇ ਲੰਬੇ ਸਮੇਂ ਤੱਕ ਚੋਟੀ ਦੇ ਰਿਪਬਲਿਕਨ ਨੇਤਾਵਾਂ ਨੂੰ ਨਿਸ਼ਾਨਾ ਬਣਾਉਣ ਦੀ ਮੁਆਫੀ ਮੰਗੀ। ਉਸ ਨੇ ਇਸ ਬਾਰੇ ਲਿਖੇ ਇੱਕ ਹਜ਼ਾਰ ਤੋਂ ਜ਼ਿਆਦਾ ਟਵੀਟ ਵੀ ਡਿਲੀਟ ਕੀਤੇ। ਹਿਲੇਰੀ ਕਲਿੰਟਨ ਦੀ ਸਾਬਕਾ ਸਲਾਹਕਾਰ ਰਹੀ ਨੀਰਾ ਟੰਡਨ ਨੇ ਉਦਾਰਵਾਦੀ ਰੁਖ਼ ਰੱਖਣ ਵਾਲੇ ਸੈਂਟਰ ਫਾਰ ਅਮੇਰਿਕਨ ਪ੍ਰੋਗਰੈਸ ਦੇ ਪ੍ਰਧਾਨ ਦੇ ਅਹੁਦੇ 'ਤੇ ਵੀ ਆਪਣੀਆਂ ਸੇਵਾਵਾਂ ਦਿੱਤੀਆਂ ਹਨ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ