Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਚੀਨ ਦੇ ਆਰਥਿਕ ਦੁਰ-ਵਿਹਾਰ ਖਿਲਾਫ ਅਮਰੀਕਾ, ਯੂਰਪ ਤੇ ਏਸ਼ੀਆ ਨੂੰ ਮਿਲ ਕੇ ਲੜਨ ਦੀ ਲੋੜ: ਬਾਇਡੇਨ

February 22, 2021 01:34 AM

ਸਿਆਟਲ, 21 ਫਰਵਰੀ (ਪੋਸਟ ਬਿਊਰੋ)- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡੇਨ ਨੇ ਕੱਲ੍ਹ ਏਥੇ ਕਿਹਾ ਕਿ ਚੀਨ ਦੇ ‘ਆਰਥਿਕ ਦੁਰ-ਵਿਹਾਰ’ ਨੂੰ ਪਿੱਛੇ ਧੱਕਣ ਲਈ ਲੰਮੇ ਸਮੇਂ ਦੀ ਰਣਨੀਤੀ ਦੀ ਲੋੜ ਹੈ ਅਤੇ ਸਾਨੂੰ ਯੂਰਪ ਅਤੇ ਏਸ਼ੀਆਈ ਸਹਿਯੋਗੀਆਂ ਨੂੰ ਰਣਨੀਤਕ ਮੁਕਾਬਲੇ ਲਈ ਇਕੱਠੇ ਤਿਆਰੀ ਕਰਨੀ ਚਾਹੀਦੀ ਹੈ।
ਬਾਇਡੇਨ ਨੇ ਕਿਹਾ ਕਿ ਜਿਵੇਂ ਅਮਰੀਕਾ, ਯੂਰਪ ਅਤੇ ਏਸ਼ੀਆ ਨੇ ਇਕਜੁੱਟ ਹੋ ਕੇ ਸ਼ਾਂਤੀ ਅਤੇ ਸੁਰੱਖਿਆ ਰੱਖਣ ਲਈ ਸਾਂਝੇ ਤੌਰ 'ਤੇ ਕੰਮ ਕੀਤਾ ਤੇ ਪ੍ਰਸ਼ਾਂਤ ਖੇਤਰ ਵਿੱਚ ਖੁਸ਼ਹਾਲੀ ਨੂੰ ਅੱਗੇ ਵਧਾਇਆ, ਉਸ ਦੇ ਨਤੀਜੇ ਸਭ ਦੇ ਸਾਹਮਣੇ ਹਨ।ਉਨ੍ਹਾਂ ਕਿਹਾ ਕਿ ਅੱਗੇ ਚੀਨ ਨਾਲ ਮੁਕਾਬਲਾ ਬਹੁਤ ਸਖਤ ਹੋਣ ਵਾਲਾ ਹੈ। ਇਸ ਮੁਕਾਬਲੇ ਦਾ ਟਾਕਰਾ ਕਰਨ ਲਈ ਅਮਰੀਕਾ ਨੂੰ ਯੂਰਪ ਅਤੇ ਆਪਣੇ ਹੋਰ ਸਹਿਯੋਗੀ ਦੇਸ਼ਾਂ ਨਾਲ ਇਕਜੁੱਟ ਹੋਣਾ ਪਵੇਗਾ। ਸਾਨੂੰ ਚੀਨੀ ਸਰਕਾਰ ਦੇ ਆਰਥਿਕ ਦੁਰ-ਵਿਹਾਰ ਤੇ ਜ਼ਬਰਦਸਤੀ ਦਾ ਜ਼ੋਰ ਨਾਲ ਵਿਰੋਧ ਕਰਨਾ ਪਵੇਗਾ, ਜੋ ਅੰਤਰਰਾਸ਼ਟਰੀ ਆਰਥਿਕ ਪ੍ਰਣਾਲੀ ਦੀ ਨੀਂਹ ਨੂੰ ਕਮਜ਼ੋਰ ਕਰਦੇ ਹਨ। ਇਥੇ ਇੱਕੋ ਨਿਯਮ ਨਾਲ ਸਭ ਨੂੰ ਕੰਮ ਕਰਨਾ ਪਵੇਗਾ।
ਬਾਇਡੇਨ ਨੇ ਆਪਣੇ ਯੂਰਪੀਅਨ ਸਹਿਯੋਗੀ ਦੇਸ਼ਾਂ ਨੂੰ ਭਰੋਸਾ ਦਿਵਾਇਆ ਕਿ ਅਮਰੀਕਾ ਉਨ੍ਹਾਂ ਨਾਲ ਸਾਂਝੀਆਂ ਚੁਣੌਤੀਆਂ ਲਈ ਨੇੜਿਓਂ ਹੋ ਕੇ ਕੰਮ ਕਰੇਗਾ। ਇਸ ਦੇ ਨਾਲ ਬਾਇਡੇਨ ਨੇ ਵਿਸ਼ਵ ਸਿਹਤ ਸੰਗਠਨ ਸਮਰਥਕ ਪਹਿਲ-ਅਧੀਨ ਕੋਵੈਕਸ (ਕੋਵਿਡ 19) ਵੈਕਸੀਨ ਗਲੋਬਲ ਅਕਸੈਸ ਲਈ ਦੋ ਅਰਬ ਡਾਲਰ ਦੇਣ ਦਾ ਐਲਾਨ ਕੀਤਾ ਹੈ। ਨਾਲ ਹੀ ਉਨ੍ਹਾਂ ਦੂਸਰਿਆਂ ਨੂੰ ਵੀ ਇਸ ਪਾਸੇ ਕਦਮ ਵਧਾਉਣ ਦੀ ਅਪੀਲ ਕੀਤੀ। ਇਸ ਦਾ ਉਦੇਸ਼ ਦੁਨੀਆ ਭਰ ਵਿੱਚ ਟੀਕਿਆਂ ਦੀ ਇਕੋ ਜਿਹੀ ਪਹੁੰਚ ਨੂੰ ਯਕੀਨੀ ਬਣਾਉਣਾ ਹੈ। ਬਾਇਡੇਨ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਅਮਰੀਕਾ ਇਸ ਸਾਲ ਦੇ ਅੰਤ ਤੱਕ ਆਮ ਸਥਿਤੀ 'ਚ ਆ ਜਾਵੇਗਾ, ਕਿਉਂਕਿ ਦੇਸ਼ ਭਰ 'ਚ ਲੱਖਾਂ ਲੋਕਾਂ ਨੂੰ ਕੋਰੋਨਾ ਵੈਕਸੀਨ ਦਿੱਤੀ ਜਾ ਰਹੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ