Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਅੰਕੜਿਆਂ ਦੇ ਵਿਵਾਦ ਨਾਲ ਭਾਰਤ ਦੇ ਨੀਤੀ ਆਯੋਗ ਦੇ ਵੱਕਾਰ ਨੂੰ ਠੇਸ ਲੱਗੀ

December 06, 2018 07:31 AM

ਨਵੀਂ ਦਿੱਲੀ, 5 ਦਸੰਬਰ (ਪੋਸਟ ਬਿਊਰੋ)- ਪਿਛਲੇ ਦਿਨੀਂ ਸਾਹਮਣੇ ਆਏ ਜੀ ਡੀ ਪੀ ਦੇ ਬੈਂਕ ਸੀਰੀਜ਼ ਅੰਕੜਿਆਂ ਨਾਲ ਛਿੜੇ ਸਿਆਸੀ ਵਿਵਾਦ ਦੇ ਕਾਰਨ ਨੀਤੀ ਆਯੋਗ ਦੀ ਸਾਖ ਨੂੰ ਠੇਸ ਪੁੱਜੀ ਸਮਝੀ ਜਾਂਦੀ ਹੈ।
ਜਾਣਕਾਰ ਸੂਤਰਾਂ ਮੁਤਾਬਕ ਕਿਸੇ ਸਮੇਂ ਦੇ ਪਲਾਨਿੰਗ ਕਮਿਸ਼ਨ ਤੋਂ ਨਵੇਂ ਨਾਂਅ ਨਾਲ ਚੱਲ ਰਹੇ ਨੀਤੀ ਆਯੋਗ ਨੂੰ ਖੁਦ ਆਪਣੀ ਅਤੇ ਸੈਂਟਰਲ ਸਟੈਟਿਸਟੀਕਲ ਆਫਿਸ ਦੀ ਭਰੋਸੇਯੋਗਤਾ ਖਾਤਰ ਇਸ ਪੂਰੇ ਮਾਮਲੇ ਤੋਂ ਦੂਰੀ ਰੱਖਣ ਦੀ ਲੋੜ ਸੀ। ਨੀਤੀ ਆਯੋਗ ਦੇ ਮੀਤ ਪ੍ਰਧਾਨ ਰਾਜੀਵ ਕੁਮਾਰ ਤੇ ਅੰਕੜਾ ਤੇ ਪ੍ਰੋਗਰਾਮ ਮੰਤਰਾਲੇ ਦੇ ਸਕੱਤਰ ਪ੍ਰਵੀਨ ਕੁਮਾਰ ਨੇ ਇੱਕ ਸਾਂਝੀ ਪ੍ਰੈਸ ਕਾਨਫਰੰਸ ਬੁਲਾ ਕੇ ਆਧਾਰ ਸਾਲ 2011-12 ਉੱਤੇ ਜੀ ਡੀ ਪੀ ਦੇ ਬੈਂਕ ਸੀਰੀਜ਼ ਅੰਕੜੇ ਜਾਰੀ ਕੀਤੇ ਸਨ। ਇਨ੍ਹਾਂ ਅੰਕੜਿਆਂ ਵਿੱਚ ਪਿਛਲੀ ਯੂ ਪੀ ਏ ਸਰਕਾਰ ਦੇ ਸਮੇਂ ਵਿੱਚ ਵਿਕਾਸ ਹੋਣ ਨੂੰ ਕੌਮੀ ਅੰਕੜਾ ਕਮਿਸ਼ਨ ਦੀ ਇਕ ਕਮੇਟੀ ਦੇ ਅਨੁਮਾਨਾਂ ਦੀ ਤੁਲਨਾ ਵਿੱਚ ਘੱਟ ਵਿਖਾਇਆ ਗਿਆ ਸੀ, ਜਿਸ ਪਿੱਛੋਂ ਇਸ ਮੁੱਦੇ ਨੇ ਸਿਆਸੀ ਤੂਲ ਫੜ ਲਿਆ। ਇਸ ਮਗਰੋਂ ਨੀਤੀ ਆਯੋਗ ਨੂੰ ਕੜੀ ਆਲੋਚਨਾ ਦਾ ਸਾਹਮਣਾ ਵੀ ਕਰਨਾ ਪਿਆ। ਇਨ੍ਹਾਂ ਸੂਤਰਾਂ ਨੇ ਕਿਹਾ ਕਿ ਨੀਤੀ ਆਯੋਗ ਨਵੀਂ ਸੰਸਥਾ ਹੈ ਅਤੇ ਬੀਤੇ ਤਿੰਨ ਸਾਲਾਂ 'ਚ ਹੌਲੀ-ਹੌਲੀ ਆਪਣੀ ਸਾਖ ਬਣ ਰਹੀ ਸੀ, ਪਰ ਜੀ ਡੀ ਪੀ ਦੇ ਬੈਂਕ ਸੀਰੀਜ਼ ਅੰਕੜਿਆਂ ਨਾਲ ਉਭਰੇ ਵਿਵਾਦ ਨਾਲ ਇਨ੍ਹਾਂ ਕੋਸ਼ਿਸ਼ਾਂ ਨੂੰ ਠੇਸ ਪੁੱਜੀ ਹੈ। ਨੀਤੀ ਆਯੋਗ ਕੋਲ ਨਾ ਤਾਂ ਅੰਕੜਾ ਮੁਹਾਰਤ ਹੈ ਤੇ ਨਾ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਵੇਖਣ ਦਾ ਤਜਰਬਾ, ਇਸ ਲਈ ਆਯੋਗ ਨੂੰ ਇਸ ਪੂਰੇ ਮਾਮਲੇ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਸੀ। ਆਯੋਗ ਨੂੰ ਇਹ ਪ੍ਰੈਸ ਕਾਨਫਰੰਸ ਵੀ ਨੀਤੀ ਆਯੋਗ 'ਚ ਕਰਨ ਤੋਂ ਬਚਣਾ ਚਾਹੀਦਾ ਸੀ।
ਸਰਕਾਰੀ ਸੂਤਰਾਂ ਦਾ ਕਹਿਣਾ ਹੈ ਕਿ ਨੀਤੀ ਆਯੋਗ ਦੀ ਪਛਾਣ ਇਕ ਆਜ਼ਾਦ ਸੋਚ ਟੈਂਕ ਦੇ ਰੂਪ 'ਚ ਬਣ ਰਹੀ ਸੀ, ਪਰ ਇਸ ਕੇਸ ਨਾਲ ਇਸ ਦਿਸ਼ਾ ਵਿੱਚ ਕੋਸ਼ਿਸ਼ਾਂ ਨੂੰ ਝਟਕਾ ਲੱਗੇਗਾ। ਜ਼ਿਕਰ ਯੋਗ ਹੈ ਕਿ ਮੋਦੀ ਸਰਕਾਰ ਨੇ ਇਕ ਜਨਵਰੀ 2015 ਨੂੰ ਨੀਤੀ ਆਯੋਗ ਦਾ ਗਠਨ ਕੀਤਾ ਸੀ। ਆਯੋਗ ਨੂੰ ਇਕ ਥਿੰਕ ਟੈਂਕ ਦੇ ਰੂਪ 'ਚ ਵਿਕਸਿਤ ਕਰਨ ਦਾ ਟੀਚਾ ਮਿਥਿਆ ਗਿਆ ਸੀ। ਨੀਤੀ ਆਯੋਗ ਨੇ ਦੇਸ਼ ਦੇ ਵਿਕਾਸ ਦੀਆਂ ਸੱਤ ਸਾਲਾ ਤੇ 15 ਸਾਲਾ ਯੋਜਨਾਵਾਂ ਬਣਾਉਣੀਆਂ ਸਨ, ਪਰ ਇਹ ਕੰਮ ਹਾਲੇ ਤੱਕ ਨਹੀਂ ਹੋ ਸਕਿਆ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼