Welcome to Canadian Punjabi Post
Follow us on

23

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਟੋਰਾਂਟੋ/ਜੀਟੀਏ

35ਵੀਂ ਮੰਜਿ਼ਲ ਤੋਂ ਸ਼ਰਾਬ ਦੀਆਂ ਬੋਤਲਾਂ ਹੇਠਾਂ ਸੁੱਟਣ ਵਾਲੇ 3 ਵਿਅਕਤੀ ਗ੍ਰਿਫਤਾਰ

February 22, 2021 05:18 AM

ਟੋਰਾਂਟੋ, 21 ਫਰਵਰੀ (ਪੋਸਟ ਬਿਊਰੋ) : ਡਾਊਨਟਾਊਨ ਟੋਰਾਂਟੋ ਦੀ 35ਵੀਂ ਮੰਜਿ਼ਲ ਦੀ ਬਾਲਕਨੀ ਵਿੱਚੋਂ ਸ਼ਰਾਬ ਦੀਆਂ ਬੋਤਲਾਂ ਹੇਠਾਂ ਸੁੱਟਣ ਵਾਲੇ ਤਿੰਨ ਵਿਅਕਤੀਆਂ ਨੂੰ ਪੁਲਿਸ ਨੇ ਗ੍ਰਿਫਤਾਰ ਕਰ ਲਿਆ।
ਪੁਲਿਸ ਨੂੰ ਦੁਪਹਿਰੇ 2:30 ਵਜੇ ਲੇਕ ਸ਼ੋਰ ਬੋਲੀਵੀਆਰਡ ਤੇ ਯੌਰਕ ਸਟਰੀਟ ਦੇ ਲਾਂਘੇ ਉੱਤੇ ਇਹ ਦੱਸ ਕੇ ਸੱਦਿਆ ਗਿਆ ਕਿ ਕੁੱਝ ਲੋਕ ਪਾਰਟੀ ਕਰਨ ਤੋਂ ਬਾਅਦ ਸ਼ਰਾਬ ਦੀਆਂ ਬੋਤਲਾਂ ਹੇਠਾਂ ਸੁੱਟ ਰਹੇ ਹਨ। ਮੌਕੇ ਉੱਤੇ ਪਹੁੰਚ ਕੇ ਪੁਲਿਸ ਨੇ ਵੇਖਿਆ ਕਿ ਬੋਤਲਾਂ ਯੌਰਕ ਸਟਰੀਟ ਉੱਤੇ ਸੁੱਟੀਆਂ ਜਾ ਰਹੀਆਂ ਸਨ।ਅੰਤਰਿਮ ਪੁਲਿਸ ਚੀਫ ਜੇਮਜ਼ ਰੈਮਰ ਵੱਲੋਂ ਕੀਤੇ ਗਏ ਟਵੀਟ ਅਨੁਸਾਰ ਜ਼ਮੀਨ ਉੱਤੇ ਮੌਜੂਦ ਪੁਲਿਸ ਅਧਿਕਾਰੀ ਵੀ ਸੱਟ ਖਾਣ ਤੋਂ ਮਸ੍ਹਾਂ ਬਚੇ।
ਫਿਰ ਪੁਲਿਸ 35ਵੀਂ ਮੰਜਿ਼ਲ ਉੱਤੇ ਸਥਿਤ ਕੌਂਡੋ ਪਹੁੰਚੀ ਤੇ 14 ਵਿਅਕਤੀਆਂ ਨੂੰ ਗੈਰਕਾਨੂੰਨੀ ਤੌਰ ਉੱਤੇ ਇੱਕਠੇ ਹੋਣ ਲਈ ਜੁਰਮਾਨਾ ਕੀਤਾ। ਕੁੱਝ ਪਲ ਬਾਅਦ ਤਿੰਨ ਵਿਅਕਤੀਆਂ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ। ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਖਬਰ ਨਹੀਂ ਹੈ।

   


 

 
Have something to say? Post your comment