Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਭਲਕੇ ਹੋਵੇਗੀ ਟਰੂਡੋ ਤੇ ਬਾਇਡਨ ਦਰਮਿਆਨ ਪਹਿਲੀ ਵਰਚੂਅਲ ਮੁਲਾਕਾਤ

February 22, 2021 06:45 AM

ਟੋਰਾਂਟੋ, 21 ਫਰਵਰੀ (ਪੋਸਟ ਬਿਊਰੋ) : ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਮੰਗਲਵਾਰ ਨੂੰ ਪਹਿਲੀ ਵਰਚੂਅਲ ਮੀਟਿੰਗ ਕਰਨਗੇ।
ਟਰੂਡੋ ਤੇ ਰਾਸ਼ਟਰਪਤੀ ਜੋਅ ਬਾਇਡਨ ਦੇ ਪ੍ਰੈੱਸ ਸਕੱਤਰ ਵੱਲੋਂ ਜਾਰੀ ਕੀਤੇ ਗਏ ਬਿਆਨ ਵਿੱਚ ਆਖਿਆ ਗਿਆ ਕਿ ਮੰਗਲਵਾਰ ਨੂੰ ਨਾ ਸਿਰਫ ਦੋਵੇਂ ਆਗੂ ਵਰਚੂਅਲ ਮੁਲਾਕਾਤ ਕਰਨਗੇ ਸਗੋਂ ਦੋਵਾਂ ਮੰਤਰੀ ਮੰਡਲ ਦੇ ਮੰਤਰੀ ਵੀ ਮੀਟਿੰਗ ਕਰਨਗੇ। ਬਾਇਡਨ ਦੇ 20 ਜਨਵਰੀ ਨੂੰ ਅਹੁਦਾ ਸਾਂਭਣ ਤੋਂ ਬਾਅਦ ਭਾਵੇਂ ਦੋਵਾਂ ਆਗੂਆਂ ਵਿਚਾਲੇ ਫੋਨ ਉੱਤੇ ਗੱਲਬਾਤ ਹੋ ਚੁੱਕੀ ਹੈ ਪਰ ਇਸ ਨੂੰ ਪਹਿਲੀ ਦੁਵੱਲੀ ਮੀਟਿੰਗ ਦਾ ਦਰਜਾ ਦਿੱਤਾ ਜਾ ਰਿਹਾ ਹੈ।
ਇੱਕ ਬਿਆਨ ਵਿੱਚ ਟਰੂਡੋ ਨੇ ਆਖਿਆ ਕਿ ਕੈਨੇਡਾ ਤੇ ਅਮਰੀਕਾ ਦਰਮਿਆਨ ਲੰਮੇਂ ਸਮੇਂ ਤੋਂ ਸਬੰਧ ਕਾਫੀ ਮਜ਼ਬੂਤ ਹਨ। ਇਹ ਸਬੰਧ ਸਾਡੀਆਂ ਸਾਂਝੀਆਂ ਕਦਰਾਂ ਕੀਮਤਾਂ, ਸਾਡੇ ਲੋਕਾਂ ਦਰਮਿਆਨ ਮਜ਼ਬੂਤ ਸਬੰਧਾਂ ਤੇ ਸਾਡੀ ਸਾਂਝੀ ਭੂਗੋਲਿਕ ਸਥਿਤੀ ਦੀ ਨੀਂਹ ਉੱਤੇ ਟਿਕੇ ਹਨ। ਪ੍ਰਧਾਨ ਮੰਤਰੀ ਨੇ ਆਖਿਆ ਕਿ ਰਾਸ਼ਟਰਪਤੀ ਬਾਇਡਨ ਨਾਲ ਹੋਣ ਵਾਲੀ ਇਸ ਮੀਟਿੰਗ ਨੂੰ ਲੈ ਕੇ ਉਹ ਕਾਫੀ ਆਸਵੰਦ ਹਨ ਤੇ ਕੋਵਿਡ-19 ਮਹਾਂਮਾਰੀ ਨੂੰ ਖ਼ਤਮ ਕਰਨ ਤੇ ਦੋਵਾਂ ਦੇਸ਼ਾਂ ਦੇ ਲੋਕਾਂ ਦੀ ਮਦਦ ਕਰਨ ਲਈ ਉਹ ਰਲ ਕੇ ਕੰਮ ਕਰਨਗੇ।
ਵਾੲ੍ਹੀਟ ਹਾਊਸ ਤੇ ਪ੍ਰਧਾਨ ਮੰਤਰੀ ਆਫਿਸ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਦੋਵੇਂ ਆਗੂ ਆਪਣੇ ਮੁਲਕਾਂ ਦਰਮਿਆਨ ਨੇੜਲੇ ਆਰਥਿਕ ਸਬੰਧਾਂ ਬਾਰੇ ਵੀ ਵਿਚਾਰ ਵਟਾਂਦਰਾ ਕਰਨਗੇ। ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਰਾਸ਼ਟਰਪਤੀ ਵੱਲੋਂ ਬਾਇ ਅਮੈਰੀਕਨ ਪ੍ਰਬੰਧਾਂ ਕਾਰਨ ਕਿਤੇ ਨਾ ਕਿਤੇ ਦੋਵਾਂ ਮੁਲਕਾਂ ਦੇ ਸਬੰਧ ਖੱਟੇ ਹੋਏ ਹਨ। ਪਰ ਇਹ ਵੀ ਆਖਿਆ ਜਾ ਰਿਹਾ ਹੈ ਕਿ ਕੈਨੇਡਾ ਨੂੰ ਅਜਿਹੀ ਨੀਤੀ ਦੇ ਬਾਵਜੂਦ ਅਮਰੀਕਾ ਵੱਲੋਂ ਥੋੜ੍ਹੀ ਛੋਟ ਹੋਵੇਗੀ। ਇਸ ਤੋਂ ਇਲਾਵਾ ਬਾਇਡਨ ਵੱਲੋਂ ਆਫਿਸ ਵਿੱਚ ਆਪਣੇ ਪਹਿਲੇ ਦਿਨ ਹੀ ਕੀਅਸਟੋਨ ਐਕਸਐਲ ਪਾਈਪਲਾਈਨ ਪ੍ਰੋਜੈਕਟ ਨੂੰ ਰੱਦ ਕਰਨ ਦੇ ਫੈਸਲੇ ਤੋਂ ਵੀ ਕੈਨੇਡੀਅਨ ਆਗੂਆਂ ਵਿੱਚ ਰੋਹ ਹੈ।
ਅਲਬਰਟਾ ਦੇ ਪ੍ਰੀਮੀਅਰ ਜੇਸਨ ਕੇਨੀ ਵੱਲੋਂ ਤਾਂ ਫੈਡਰਲ ਸਰਕਾਰ ਤੋਂ ਇਹ ਵੀ ਮੰਗ ਕੀਤੀ ਗਈ ਹੈ ਕਿ ਇਸ ਪਾਈਪਲਾਈਨ ਪ੍ਰੋਜੈਕਟ ਦੇ ਰੱਦ ਹੋਣ ਦੇ ਬਰਾਬਰ ਆਰਥਿਕ ਨਤੀਜੇ ਅਮਰੀਕਾ ਨੂੰ ਵੀ ਭੁਗਤਣੇ ਪੈਣ, ਇਸ ਬਾਰੇ ਫੈਡਰਲ ਸਰਕਾਰ ਜ਼ਰੂਰ ਵਿਚਾਰ ਕਰੇ।ਟਰੂਡੋ ਦੇ ਆਫਿਸ ਵੱਲੋਂ ਜਾਰੀ ਬਿਆਨ ਵਿੱਚ ਆਖਿਆ ਗਿਆ ਹੈ ਕਿ ਦੁਵੱਲੇ ਊਰਜਾ ਸਬੰਧ ਵੀ ਦੋਵਾਂ ਆਗੂਆਂ ਦੀ ਗੱਲਬਾਤ ਦੌਰਾਨ ਵਿਚਾਰੇ ਜਾਣਗੇ।   

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ