Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਪੰਜਾਬੀ ਮਾਂ ਬੋਲੀ ਦੇ ਹੱਕ ਵਿੱਚ ਲਾਹੌਰ ਵਿਖੇ ਰੋਸ ਮੁਜ਼ਾਹਰਾ

February 22, 2021 11:58 PM

ਲਾਹੌਰ, 22 ਫਰਵਰੀ (ਪੋਸਟ ਬਿਊਰੋ)- ਵਿਸ਼ਵ ਮਾਂ ਬੋਲੀ ਦਿਹਾੜੇ ਮੌਕੇ ਕੱਲ੍ਹ ਲਾਹੌਰ ਦੀ ਪੰਜਾਬ ਅਸੈਂਬਲੀ ਮਾਲ ਰੋਡ ਅੱਗੇ ਪੰਜਾਬੀ ਪ੍ਰਚਾਰ ਸੰਸਥਾ, ਪੰਜਾਬੀ ਖੋਜ ਗੜ੍ਹ ਲਲਿਆਣੀ, ਲੁਕਾਈ ਪੰਜਾਬ, ਪੰਜਾਬੀ ਸਾਂਝ ਸੰਗਤ, ਪੰਜਾਬੀ ਅਦਬੀ ਸੰਗਤ, ਪੰਜਾਬੀ ਅਦਬੀ ਬੋਰਡ, ਦਿਲ ਦਰਿਆ ਗੁਜਰਾਤ, ਬਾਲ ਅਦਬ, ਪੰਜਾਬ ਲੋਕ ਲਹਿਰ ਸਾਹੀਵਾਲ, ਪੰਜਾਬੀ ਅਦਬੀ ਸੰਗਤ ਕੰਗਣਪੁਰ, ਪੰਜਾਬੀ ਮਰਕਜ਼, ਸਾਂਝਾ ਵਿਹੜਾ, ਸਿੱਖ-ਮੁਸਲਿਮ ਫ਼ਰੈਂਡਸ਼ਿਪ ਮਿਸ਼ਨ, ਪੰਜਾਬ ਸੋਸ਼ਲ ਮੂਵਮੈਂਟ ਆਦਿ ਸੰਸਥਾਵਾਂ ਵੱਲੋਂ ਮਾਂ-ਬੋਲੀ ਪੰਜਾਬੀ ਨੂੰ ਉਸ ਦਾ ਬਣਦਾ ਹੱਕ, ਸਨਮਾਨ ਅਤੇ ਇਨਸਾਫ਼ ਦਿਵਾਉਣ ਲਈ ਵਿਸ਼ਾਲ ਪੱਧਰ 'ਤੇ ਰੋਸ ਮੁਜ਼ਾਹਰਾ ਕੀਤਾ ਗਿਆ। ਉਕਤ ਸੰਸਥਾਵਾਂ ਦੇ ਅਹੁਦੇਦਾਰਾਂ ਤੇ ਮੈਂਬਰਾਂ ਸਮੇਤ ਪੰਜਾਬੀ ਭਾਸ਼ਾ ਸਨੇਹੀ ਵੱਡੀ ਗਿਣਤੀ 'ਚ ਪੰਜਾਬ ਅਸੈਂਬਲੀ ਵਿਖੇ ਪਹੁੰਚੇ ਅਤੇ ਸੂਬਾ ਸਰਕਾਰ ਨੂੰ ਅਦਾਲਤ ਵੱਲੋਂ ਲਹਿੰਦੇ ਪੰਜਾਬ 'ਚ ਸਕੂਲੀ ਪੱਧਰ 'ਤੇ ਪੰਜਾਬੀ ਨੂੰ ਲਾਜ਼ਮੀ ਕਰਨ ਦੇ ਦਿੱਤੇ ਹੋਏ ਫ਼ੈਸਲੇ ਨੂੰ ਜਲਦ ਲਾਗੂ ਕਰਨ ਦੀ ਅਪੀਲ ਕੀਤੀ।
ਲਾਹੌਰ ਤੋਂ ਪੰਜਾਬੀ ਪ੍ਰਚਾਰ ਸੰਸਥਾ ਦੇ ਜਨਰਲ ਸਕੱਤਰ ਬਾਬਰ ਜਲੰਧਰੀ ਨੇ ਦਸਿਆ ਕਿ ਪ੍ਰਦਰਸ਼ਨਕਾਰੀਆਂ ਦੇ ਪੰਜਾਬ ਅਸੈਂਬਲੀ ਵਿਖੇ ਪਹੁੰਚਣ 'ਤੇ ਪੰਜਾਬੀ ਵਿਦਵਾਨਾਂ, ਸਾਹਿਤਕਾਰਾਂ, ਪੱਤਰਕਾਰਾਂ, ਵਕੀਲਾਂ ਅਤੇ ਗੀਤਕਾਰਾਂ ਆਦਿ ਨੇ ਆਪਣੇ ਵਿਚਾਰ ਪੇਸ਼ ਕੀਤੇ। ਅਹਿਮਦ ਰਜ਼ਾ ਖ਼ਾਂ ਨੇ ਦਸਿਆ ਕਿ ਲਹਿੰਦੇ ਪੰਜਾਬ 'ਚ 75.23 ਫ਼ੀਸਦੀ ਲੋਕਾਂ ਵੱਲੋਂ ਪੰਜਾਬੀ ਬੋਲੇ ਜਾਣ ਦੇ ਬਾਵਜੂਦ ਪੰਜਾਬੀ ਨੂੰ ਪ੍ਰਮੁੱਖ ਭਾਸ਼ਾ ਦਾ ਸਥਾਨ ਨਹੀਂ ਦਿੱਤਾ ਜਾ ਸਕਿਆ। ਉਨ੍ਹਾਂ ਨੇ ਮੰਗ ਕੀਤੀ ਕਿ ਪਾਕਿ ਦੇ ਹੋਰਰਾਜਾਂ ਵਾਂਗ ਸੂੂਬਾ ਪੰਜਾਬੀ 'ਚ ਮਾਂ-ਬੋਲੀ ਨੂੰ ਲਾਜ਼ਮੀ ਕੀਤਾ ਜਾਵੇ, ਕਾਲਜਾਂ ਵਿੱਚ ਪੰਜਾਬੀ ਪ੍ਰੋਫ਼ੈਸਰਾਂ ਦੀਆਂ ਖ਼ਾਲੀ ਪਈਆਂ ਅਸਾਮੀਆਂ ਭਰੀਆਂ ਜਾਣ, ਪਾਕਿਸਤਾਨ ਸੁਪਰੀਮ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਪੰਜਾਬ ਦੇ ਸਕੂਲਾਂ 'ਚ ਨਰਸਰੀ ਜਮਾਤ ਤੋਂ ਗਰੈਜੂਏਸ਼ਨ ਦੀ ਪੜ੍ਹਾਈ ਤੱਕ ਪੰਜਾਬੀ ਨੂੰ ਵਿਸ਼ੇ ਦੇ ਤੌਰ 'ਤੇ ਲਾਗੂ ਕੀਤਾ ਜਾਵੇ, ਪੰਜਾਬੀ ਅਸੈਂਬਲੀ ਵਿੱਚ ਪੰਜਾਬੀ ਬੋਲਣ 'ਤੇ ਲਾਈ ਪਾਬੰਦੀ ਨੂੰ ਖ਼ਤਮ ਕੀਤਾ ਜਾਵੇ ਅਤੇ ਸਕੂਲੀ ਪੰਜਾਬੀ ਪੁਸਤਕਾਂ 'ਚ ਬਾਬਾ ਬੁੱਲ੍ਹੇ ਸ਼ਾਹ, ਸ਼ਾਹ ਹੁਸੈਨ, ਬਾਬਾ ਗੁਰੂ ਨਾਨਕ ਦੇਵ ਜੀ, ਸ਼ੇਖ਼ ਫ਼ਰੀਦ, ਵਾਰਸ ਸ਼ਾਹ ਆਦਿ ਦੇ ਪੰਜਾਬੀ ਸੂਫ਼ੀ ਕਲਾਮ ਸ਼ਾਮਲ ਕੀਤੇ ਜਾਣ। ਪ੍ਰਸਿੱਧ ਕਵੀ ਬਾਬਾ ਨਜ਼ਮੀ, ਵਿਸ਼ੇਸ਼ ਤੌਰ 'ਤੇ ਪਹੁੰਚੇ ਬਰਿਸਟਰ ਇਤਹਾਦ ਅਹਸਨ, ਅਫ਼ਜ਼ਲ ਸਾਹਿਰ, ਮੁਦਸਰ ਇਕਬਾਲ ਬੱਟ ਨੇ ਵੀ ਸੂਬੇ ਦੇ ਲੋਕਾਂ ਅੱਗੇ ਪੰਜਾਬੀ ਦੇ ਪ੍ਰਚਾਰ-ਪ੍ਰਸਾਰ ਲਈ ਉਸਾਰੂ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬੀ ਭਾਸ਼ਾ ਨਾਲ ਹੀਣ ਭਾਵਨਾ ਜੋੜ ਦਿੱਤੀ ਗਈ ਹੈ, ਜਿਸ ਕਾਰਨ ਨਵੀਂ ਪੀੜ੍ਹੀ ਪੰਜਾਬੀ ਭਾਸ਼ਾ ਤੋਂ ਆਪਣੀ ਦੂਰੀ ਬਣਾ ਰਹੀ ਹੈ। ਇਸ ਮੌਕੇ ਹਾਜ਼ਰ ਪੰਜਾਬੀ ਭਾਸ਼ਾ ਦੇ ਕਾਰਕੁਨਾਂ ਤੇ ਸਾਹਿਤ ਸੰਗਠਨਾਂ ਨੇ ਪੰਜਾਬੀ ਭਾਸ਼ਾ ਨੂੰ ਉਸਦਾ ਬਣਦਾ ਹੱਕ ਤੇ ਮਾਣ-ਸਨਮਾਨ ਦਿਵਾਉਣ ਲਈ ਅਹਿਦ ਲੈਣ ਦੀ ਵੀ ਗੱਲ ਕਹੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ