Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਟੋਰਾਂਟੋ/ਜੀਟੀਏ

ਬਰੈਂਪਟਨ ਵਿੱਚ ਪੰਜਾਬੀ ਮੂਲ ਦੇ ਵਿਅਕਤੀ ਨੇ ਮਾਂ ਉੱਤੇ ਕੀਤਾ ਚਾਕੂ ਨਾਲ ਹਮਲਾ

February 22, 2021 11:59 PM

ਮਸ਼ਕੂਕ ਗ੍ਰਿਫਤਾਰ


ਟੋਰਾਂਟੋ, 22 ਫਰਵਰੀ (ਪੋਸਟ ਬਿਊਰੋ) : ਬਰੈਂਪਟਨ ਦੇ ਘਰ ਵਿੱਚ ਸ਼ਨਿੱਚਰਵਾਰ ਦੁਪਹਿਰ ਨੂੰ ਕਥਿਤ ਤੌਰ ਉੱਤੇ ਆਪਣੀ ਮਾਂ ਉੱਤੇ ਚਾਕੂ ਨਾਲ ਵਾਰ ਕਰਨ ਵਾਲੇ 29 ਸਾਲਾ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਐਮਰਜੰਸੀ ਅਮਲੇ ਨੂੰ ਬੋਵੇਅਰਡ ਡਰਾਈਵ ਈਸਟ ਤੇ ਡਿਕਸੀ ਰੋਡ ਇਲਾਕੇ ਵਿੱਚ ਦੁਪਹਿਰੇ 1:00 ਵਜੇ ਨਿਊਬਰੀ ਕ੍ਰੀਸੈਂਟ ਦੇ ਇੱਕ ਘਰ ਵਿੱਚ ਸੱਦਿਆ ਗਿਆ।ਮੌਕੇ ਉੱਤੇ ਪਹੁੰਚੇ ਅਧਿਕਾਰੀਆਂ ਨੇ ਇੱਕ ਮਹਿਲਾ ਨੂੰ ਜ਼ਖ਼ਮੀ ਹਾਲਤ ਵਿੱਚ ਪਾਇਆ। ਉਸ ਦੇ ਸ਼ਰੀਰ ਉੱਤੇ ਤੇਜ਼ ਧਾਰ ਹਥਿਆਰ ਨਾਲ ਕੀਤੇ ਵਾਰਾਂ ਦੇ ਨਿਸ਼ਾਨ ਸਨ। ਪੀਲ ਪੈਰਾਮੈਡਿਕਸ ਨੇ ਦੱਸਿਆ ਕਿ ਉਸ ਮਹਿਲਾਂ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਟਰੌਮਾ ਸੈਂਟਰ ਲਿਜਾਇਆ ਗਿਆ। ਹੁਣ ਉਸ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ।   
ਪੁਲਿਸ ਨੇ ਦੱਸਿਆ ਕਿ ਜ਼ਖ਼ਮੀ ਮਹਿਲਾ ਦੇ ਲੜਕੇ ਦੀ ਪਛਾਣ ਪ੍ਰਤੀਕ ਮਾਨ ਵਜੋਂ ਹੋਈ ਹੈ। ਪਰ ਉਹ ਮੌਕੇ ਤੋਂ ਫਰਾਰ ਹੋ ਗਿਆ। ਇਸ ਤੋਂ ਥੋੜ੍ਹੀ ਦੇਰ ਬਾਅਦ ਪੁਲਿਸ ਵੱਲੋਂ ਮਾਨ ਦੀ ਫੋਟੋ ਵੀ ਜਾਰੀ ਕੀਤੀ ਗਈ। ਉਸ ਦੀ ਕਤਲ ਕਰਨ ਦੀ ਕੋਸਿ਼ਸ਼ ਦੇ ਸਬੰਧ ਵਿੱਚ ਭਾਲ ਕੀਤੀ ਜਾ ਰਹੀ ਹੈ। ਸ਼ਨਿੱਚਰਵਾਰ ਸ਼ਾਮ ਨੂੰ ਪੁਲਿਸ ਨੇ ਟਵੀਟ ਕਰਕੇ ਦੱਸਿਆ ਕਿ ਮਸ਼ਕੂਕ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ।
 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ