Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ
 
ਅੰਤਰਰਾਸ਼ਟਰੀ

ਚੀਨ ਵੱਲੋਂ ਅੱਲੜ੍ਹਾਂ ਬਾਰੇ ਕਾਨੂੰਨ 'ਚ ਸੋਧ : ਅੱਗੇ ਤੋਂ 12-14 ਸਾਲ ਦੀ ਉਮਰ ਦੇ ਦੋਸ਼ੀਆਂ ਨੂੰ ਵੀ ਸਜ਼ਾ ਮਿਲੇਗੀ

February 23, 2021 12:06 AM

ਬੀਜਿੰਗ, 22 ਫਰਵਰੀ (ਪੋਸਟ ਬਿਊਰੋ)- ਚੀਨ ਨੇ ਆਪਣੇ ਅੱਲੜ੍ਹ ਅਪਰਾਧਕ ਕਾਨੂੰਨ ਵਿੱਚ ਸੋਧ ਕੀਤੀ ਹੈ, ਜੋ ਇੱਕ ਮਾਰਚ ਤੋਂ ਲਾਗੂ ਹੋਵੇਗੀ। ਇਸ ਕਾਨੂੰਨ ਹੇਠ 12 ਸਾਲ ਦੇ ਮੁਲਜ਼ਮਾਂ ਨੂੰ ਵੀ ਸਜ਼ਾ ਦੇ ਘੇਰੇ ਵਿੱਚ ਲਿਆਂਦਾ ਗਿਆ ਹੈ। ਸੋਧੇ ਹੋਏ ਕਾਨੂੰਨ ਵਿੱਚ ਕਿਹਾ ਗਿਆ ਹੈ ਕਿ 12 ਤੋਂ 14 ਸਾਲ ਦੀ ਉਮਰ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਕਤਲ ਜਾਂ ਸੱਟ ਮਾਰਨ ਲਈ ਅਪਰਾਧਕ ਤੌਰ 'ਤੇ ਜ਼ਿੰਮੇਵਾਰ ਠਹਿਰਾਇਆ ਜਾਵੇਗਾ। ਉਨ੍ਹਾਂ ਨੂੰ ਅਜਿਹੇ ‘ਬੇਹੱਦ ਜ਼ਾਲਮ’ ਅਪਰਾਧਾਂ ਲਈ ਮੌਤ ਜਾਂ ਗੰਭੀਰ ਅਪਾਹਜ ਕਰਨ `ਤੇ ਸਜ਼ਾ ਦਿੱਤੀ ਜਾਵੇਗੀ।
ਬੀਤੇ ਦਸੰਬਰ ਵਿੱਚ ਨੈਸ਼ਨਲ ਪੀਪੁਲਜ਼ ਕਾਂਗਰਸ (ਐਨ ਪੀ ਸੀ) ਦੀ ਸਟੈਂਡਿੰਗ ਕਮੇਟੀ ਵੱਲੋਂ ਸੋਧ ਨੂੰ ਮਨਜ਼ੂਰੀ ਦਿੱਤੀ ਗਈ ਸੀ। ਇਸੇ ਦੌਰਾਨ ਵਿਸ਼ੇਸ਼ ਸਥਿਤੀਆਂ ਬਾਰੇ ਨਹੀਂ ਦੱਸਿਆ ਗਿਆ। ਸੁਪਰੀਮ ਕੋਰਟ ਵੱਲੋਂ ਮਾਮਲਾ-ਦਰ-ਮਾਮਲਾ ਆਧਾਰ 'ਤੇ ਇਸ ਦੀ ਸਮੀਖਿਆ ਕੀਤੀ ਜਾਵੇਗੀ ਅਤੇ ਇਸ ਤਰ੍ਹਾਂ ਦੇ ਕੇਸਾਂ ਨੂੰ ਸੁਪਰੀਮ ਕੋਰਟ ਦੇ ਐਡਵੋਕੇਟ ਵੱਲੋਂ ਮਨਜ਼ੂਰ ਕੀਤਾ ਜਾਵੇਗਾ। ਵਿਸ਼ੇਸ਼ ਸਥਿਤੀਆਂ ਵਿੱਚ ਅਪਰਾਧਕ ਜ਼ਿੰਮੇਵਾਰੀ ਦੀ ਉਮਰ ਘੱਟ ਤੋਂ ਘੱਟ ਕਰਨ ਦੇ ਕਦਮ ਨੇ ਦੇਸ਼ ਨੂੰ ਹੈਰਾਨੀ ਤੇ ਵੱਡੀ ਚਿੰਤਾ ਵਿੱਚ ਪਾ ਦਿੱਤਾ ਹੈ। ਐਨ ਸੀ ਪੀ ਦੀ ਸਟੈਂਡਿੰਗ ਕਮੇਟੀ ਦੇ ਕਮਿਸ਼ਨ ਦੇ ਇੱਕ ਅਧਿਕਾਰੀ ਨੇ ਕਿਹਾ ਨੌਜਵਾਨ ਮੁਲਜ਼ਮਾਂ ਨੂੰ ਅਪਰਾਧਕ ਤੌਰ 'ਤੇ ਜ਼ਿੰਮੇਵਾਰ ਠਹਿਰਾਉਣ ਦੀ ਪ੍ਰਥਾ ਦੀ ਅਜੇ ਸਮਝਦਾਰੀ ਨਾਲ ਵਰਤੋਂ ਕੀਤੀ ਜਾਣੀ ਚਾਹੀਦੀ ਹੈ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ