Welcome to Canadian Punjabi Post
Follow us on

14

July 2025
ਬ੍ਰੈਕਿੰਗ ਖ਼ਬਰਾਂ :
 
ਟੋਰਾਂਟੋ/ਜੀਟੀਏ

ਟੋਰਾਂਟੋ ਦੇ ਇੱਕੋ ਇਲਾਕੇ ਵਿੱਚ ਵਾਪਰੀਆਂ ਛੁਰੇਬਾਜ਼ੀ ਦੀਆਂ ਦੋ ਘਟਨਾਵਾਂ, ਦੋ ਜ਼ਖ਼ਮੀ

February 23, 2021 12:29 AM

ਟੋਰਾਂਟੋ, 22 ਫਰਵਰੀ (ਪੋਸਟ ਬਿਊਰੋ) : ਇੱਕੋ ਇਲਾਕੇ ਵਿੱਚ ਵੱਖ ਵੱਖ ਸਮੇਂ ਵਾਪਰੀਆਂ ਛੁਰੇਬਾਜ਼ੀ ਦੀਆਂ ਦੋ ਘਟਨਾਵਾਂ ਵਿੱਚ ਦੋ ਵਿਅਕਤੀ ਜ਼ਖ਼ਮੀ ਹੋ ਗਏ। ਇਹ ਘਟਨਾਵਾਂ ਚਾਰ ਘੰਟਿਆਂ ਦੇ ਵਕਫੇ ਨਾਲ ਵਾਪਰੀਆਂ। ਇਹ ਜਾਣਕਾਰੀ ਟੋਰਾਂਟੋ ਪੁਲਿਸ ਨੇ ਦਿੱਤੀ।
ਐਤਵਾਰ ਨੂੰ ਰਾਤੀਂ 11:50 ਉੱਤੇ ਵੈਸਟਨ ਰੋਡ ਤੇ ਲਾਅਰੈਂਸ ਐਵਨਿਊ ਵੈਸਟ ਨੇੜੇ ਬੱਸ ਸਟੌਪ ਉੱਤੇ ਪਹਿਲੀ ਘਟਨਾ ਵਾਪਰੀ। ਪੁਲਿਸ ਨੇ ਦੱਸਿਆ ਕਿ ਇੱਕ ਬੱਸ ਵਿੱਚ ਸਵਾਰ ਦੋ ਵਿਅਕਤੀਆਂ ਦਰਮਿਆਨ ਤੂੰ ਤੂੰ ਮੈਂ ਮੈਂ ਹੋ ਗਈ।ਇੱਕ 30 ਸਾਲਾ ਵਿਅਕਤੀ ਜਦੋਂ ਬੱਸ ਵਿੱਚੋਂ ਬਾਹਰ ਨਿਕਲਿਆ ਤਾਂ ਉਸ ਉੱਤੇ ਦੂਜੇ ਨੇ ਹਮਲਾ ਕਰ ਦਿੱਤਾ। ਉਹ ਦੱਖਣ ਵੱਲ 200 ਮੀਟਰ ਤੱਕ ਦੌੜਿਆ ਤੇ ਉੱਥੋਂ ਐਮਰਜੰਸੀ ਅਮਲੇ ਨੇ ਉਸ ਨੂੰ ਹਸਪਤਾਲ ਪਹੁੰਚਾਇਆ।
ਉਹ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਪਰ ਉਸ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ। ਇਸ ਘਟਨਾ ਤੋਂ ਚਾਰ ਘੰਟੇ ਬਾਅਦ ਪੁਲਿਸ ਨੇ ਆਖਿਆ ਕਿ ਉਨ੍ਹਾਂ ਨੂੰ ਇੱਕ ਵਾਰੀ ਫਿਰ ਇਸ ਇਲਾਕੇ ਵਿੱਚ ਹੀ ਦੋ ਵਿਅਕਤੀਆਂ ਵਿਚਾਲੇ ਹੋਏ ਝਗੜੇ ਤੋਂ ਬਾਅਦ ਸੱਦਿਆ ਗਿਆ। ਇੱਕ 40 ਸਾਲਾ ਵਿਅਕਤੀ ਉੱਤੇ ਕਿਸੇ ਨੇ ਤੇਜ਼ ਧਾਰ ਹਥਿਆਰ ਨਾਲ ਵਾਰ ਕੀਤੇ ਸਨ ਤੇ ਉਸ ਨੂੰ ਗੰਭੀਰ ਜ਼ਖ਼ਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ। ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾਂਦੀ ਹੈ। ਐਮਰਜੰਸੀ ਅਮਲੇ ਦੇ ਪਹੁੰਚਣ ਤੋਂ ਪਹਿਲਾਂ ਹੀ ਮਸ਼ਕੂਕ ਮੌਕੇ ਤੋਂ ਫਰਾਰ ਹੋ ਗਿਆ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
3 ਸ਼ੱਕੀਆਂ ਵੱਲੋਂ ਡਾਊਨਟਾਊਨ ਟੋਰਾਂਟੋ ਦੇ ਘਰ ਵਿਚੋਂ ਸਮਾਨ ਕੀਤਾ ਗਿਆ ਚੋਰੀ ਸੈਂਡਲਵੁੱਡ ਹਾਈਟਸ ਸੀਨੀਅਰ ਕਲੱਬ ਨੇ ਕੈਨੇਡਾ ਡੇ ਮੇਲਾ ਮਨਾਇਆ ਮਾਊਂਟੇਨਐਸ਼ ਸੀਨੀਅਰਜ਼ ਕਲੱਬ ਦੇ ਮੈਂਬਰਾਂ ਨੇ ਸੈਂਟਰਲ ਆਈਲੈਂਡ ਦਾ ਕੀਤਾ ਦੌਰਾ ਡਾਊਨਟਾਊਨ ਗੋਲੀਬਾਰੀ ਵਿੱਚ ਮ੍ਰਿਤਕ ਔਰਤ ਦੀ ਹੋਈ ਪਛਾਣ ਅਜੈਕਸ ਵਿਚ ਘਰ `ਚ ਅੱਗ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਟੋਰਾਂਟੋ ਦੀ ਲਾਪਤਾ ਔਰਤ ਦੀ ਹਾਈਵੇਅ ਨੇੜੇ ਮਿਲੀ ਲਾਸ਼, ਇੱਕ ਵਿਅਕਤੀ 'ਤੇ ਲੱਗਾ ਕਤਲ ਦਾ ਦੋਸ਼ ਗੋਰ ਸੀਨੀਅਰ ਕਲੱਬ ਬਰੈਂਪਟਨ ਨੇ ਮਨਾਇਆ ਕੈਨੇਡਾ ਡੇਅ ਮਾਹਰ ਸਲਾਹ ਲਏ ਬਿਨ੍ਹਾਂ ਆਨਲਾਈਨ ਇਲਾਜ ਕਰਨ ਵਾਲਿਆਂ ਲਈ ਓਐੱਮਏ ਦੇ ਡਾਕਟਰਾਂ ਦੀ ਚਿਤਾਵਨੀ ਟੋਰਾਂਟੋ ਵਿੱਚ ਜਾਅਲੀ ਇੰਮੀਗ੍ਰੇਸ਼ਨ ਸੇਵਾਵਾਂ ਦੀ ਪੇਸ਼ਕਸ਼ ਕਰਨ ਵਾਲੀ ਔਰਤ ਗ੍ਰਿਫ਼ਤਾਰ ਗਾਰਡੀਨਰ ਵਿੱਚ ਕਈ ਵਾਹਨਾਂ ਦੀ ਭਿਆਨਕ ਟੱਕਰ, 1 ਵਿਅਕਤੀ ਦੀ ਮੌਤ, 4 ਜ਼ਖਮੀ