Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਭਾਰਤ

ਟਿਕੈਤ ਦਾ ਕੇਂਦਰੀ ਮੰਤਰੀ ਤੋਮਰ ਨੂੰ ਜਵਾਬ ਜਦੋਂ ਲੋਕ ਇਕੱਠੇ ਹੁੰਦੇ ਹਨ, ਓਦੋਂ ਸਰਕਾਰਾਂ ਵੀ ਬਦਲ ਜਾਂਦੀਆਂ ਹਨ

February 23, 2021 07:05 AM

ਨਵੀਂ ਦਿੱਲੀ, 22 ਫਰਵਰੀ, (ਪੋਸਟ ਬਿਊਰੋ)- ਅੱਜਸੋਮਵਾਰ ਨੂੰ ਹਰਿਆਣਾ ਦੇ ਸੋਨੀਪਤ ਜਿ਼ਲੇਵਿੱਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਇੱਕ ਬਿਆਨ ਉੱਤੇ ਤਿੱਖਾ ਹਮਲਾ ਕਰਦਿਆਂਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿ ਜਦੋਂ ਲੋਕਇਕੱਠੇ ਹੁੰਦੇ ਹਨ ਤਾਂ ਸਰਕਾਰਾਂ ਵੀ ਬਦਲ ਜਾਇਆ ਕਰਦੀਆਂ ਹਨ।

ਅਸਲ ਵਿੱਚ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਕੱਲ੍ਹ ਕਿਹਾ ਸੀ ਕਿ ਸਿਰਫ ਭੀੜ ਇਕੱਠੀ ਹੋਣ ਕਾਰਨ ਕਾਨੂੰਨ ਰੱਦ ਨਹੀਂ ਹੋ ਸਕਦੇ।ਤੋਮਰ ਨੇ ਐਤਵਾਰ ਨੂੰ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਕਿਹਾ ਕਿ ਕੇਂਦਰ ਸਰਕਾਰ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ, ਜੋ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਦੇ ਹਨ,ਪਰ ਕਾਨੂੰਨਇਸ ਲਈ ਰੱਦ ਨਹੀਂ ਕੀਤੇ ਜਾਣਗੇ ਕਿ ਭੀੜ ਇਕੱਠੀ ਹੋ ਰਹੀ ਹੈ। ਉਨ੍ਹਾਂ ਨੇ ਕਿਸਾਨ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਹ ਸਰਕਾਰਾਂ ਨੂੰ ਦੱਸਣ ਕਿ ਇਨ੍ਹਾਂ ਨਵੇਂ ਕਾਨੂੰਨਾਂ ਵਿੱਚ ਉਹ ਕਿਸਾਨ ਵਿਰੋਧੀ ਕਿਉਂ ਸਮਝਦੇ ਹਨ।
ਭਾਰਤੀ ਕਿਸਾਨ ਯੂਨੀਅਨ (ਬੀ ਕੇ ਯੂ) ਦੇ ਆਗੂਟਿਕੈਤ ਨੇ ਇਸ ਦੇ ਜਵਾਬ ਵਿੱਚ ਚੇਤਾਵਨੀ ਦਿੱਤੀ ਕਿ ਜੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਸਰਕਾਰ ਲਈ ਸੱਤਾਵਿੱਚ ਰਹਿਣਾ ਔਖਾ ਹੋਵੇਗਾ। ਸੋਨੀਪਤ ਜਿ਼ਲੇ ਦੇ ਖਰਕੌਂਦਾ ਦੀ ਅਨਾਜ ਮੰਡੀ ਵਿੱਚ ਕਿਸਾਨ ਮਹਾਪੰਚਾਇਤ ਵਿੱਚ ਅੱਜ ਰਾਕੇਸ਼ ਟਿਕੈਤ ਨੇ ਆਖਿਆ ਕਿ ਜਦੋਂ ਤੱਕ ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਾ ਲਿਆ, ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਹੀ ਰਹੇਗਾ।ਉਨ੍ਹਾਂ ਕਿਹਾ, ‘ਸਿਆਸੀ ਆਗੂ ਕਹਿ ਰਹੇ ਹਨ ਕਿ ਭੀੜ ਇਕੱਠੀ ਕਰਨ ਨਾਲ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਨਹੀਂ ਲਿਆ ਜਾ ਸਕਦਾ, ਪਰ ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਭੀੜ ਕੋਲ ਸਰਕਾਰਾਂ ਬਦਲਣ ਦੀ ਤਾਕਤ ਹੈ, ਇਹ ਵੱਖਰੀ ਗੱਲ ਹੈ ਕਿ ਕਿਸਾਨਾਂ ਨੇ ਹਾਲ ਦੀ ਘੜੀ ਸਿਰਫ ਖੇਤੀਬਾੜੀ ਕਾਨੂੰਨ ਵਾਪਸ ਲੈਣ ਦੀ ਗੱਲ ਕੀਤੀ ਹੈ,ਸੱਤਾ ਵਾਪਸ ਲੈਣ ਦੀ ਨਹੀਂ।’

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼