Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਪੰਜਾਬ ਕਾਂਗਰਸ ਵੱਲੋਂ ਐਲਾਨ ਅਗਲੇ ਸਾਲ ਦੀਆਂ ਵਿਧਾਨ ਸਭਾ ਚੋਣਾਂ ਵਿੱਚਵੀ ਅਗਵਾਈ ਕੈਪਟਨ ਅਮਰਿੰਦਰ ਹੀ ਕਰਨਗੇ

February 23, 2021 07:07 AM

ਚੰਡੀਗੜ੍ਹ, 22 ਫਰਵਰੀ, (ਪੋਸਟ ਬਿਊਰੋ)- ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਸਾਫ ਕਰ ਦਿੱਤਾ ਹੈ ਕਿ ਅਗਲੇ ਸਾਲ 2022 ਵਿੱਚ ਪੰਜਾਬ ਵਿਧਾਨ ਸਭਾ ਚੋਣਾਂ ਵਿਚਪਾਰਟੀ ਦੀ ਅਗਵਾਈਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹੀਕਰਨਗੇ, ਕਿਉਂਕਿ ਬੀਤੇ ਦਿਨੀਂਲੋਕਲ ਬਾਡੀਜ਼ ਚੋਣਾਂ ਦੌਰਾਨਪੰਜਾਬ ਦੇ ਲੋਕਾਂ ਨੇ ਕਾਂਗਰਸ ਦੇ ਸਮਰਥਨ ਵਿਚ ਸਾਫ ਫਤਵਾ ਦੇ ਕੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਭਰੋਸਾ ਵਿਖਾਇਆ ਹੈ।
ਮੁੱਖ ਮੰਤਰੀ ਅਮਰਿੰਦਰ ਸਿੰਘ ਵਲੋਂ ਸਮਾਰਟ ਸਿਟੀ ਤੇ ਅਮਰੁਤ ਸਕੀਮਾਂ ਹੇਠ ਪੰਜਾਬ ਦੇ 1087 ਕਰੋੜ ਰੁਪਏ ਦੇ ਵਿਕਾਸ ਪ੍ਰੋਜੈਕਟਸ਼ੁਰੂ ਕੀਤੇ ਜਾਣ ਲਈ ਹੋਏ ਸਮਾਗਮ ਦੌਰਾਨ ਸੁਨੀਲ ਜਾਖੜ ਨੇ ਕਿਹਾ ਕਿ ਮਿਊਂਸਪਲ ਚੋਣਾਂ ਵਿਚ ਕਾਂਗਰਸ ਦੀ ਹੂੰਝਾ ਫੇਰ ਜਿੱਤ ਨਾਲ ਵੋਟਰਾਂ ਨੇ ਨਾ ਸਿਰਫ਼ ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਨੂੰ ਮੁੜ ਪ੍ਰਵਾਨ ਕੀਤਾ ਹੈ, ਸਗੋਂ ਭਵਿੱਖ ਵਿੱਚ ਵੀਉਨ੍ਹਾਂ ਦੀ ਅਗਵਾਈ ਵਿਚ ਪੰਜਾਬੀਆਂ ਨੇ ਭਰੋਸਾ ਜ਼ਾਹਰ ਕੀਤਾ ਹੈ।
ਵਰਨਣ ਯੋਗ ਹੈ ਕਿ ਪੰਜਾਬ ਕਾਂਗਰਸ ਮਿਸ਼ਨ ‘2022 ਲਈ ਕੈਪਟਨ’ ਦੀ ਸ਼ੁਰੂਆਤ ਪਹਿਲਾਂ ਹੀ ਕਰ ਚੁੱਕੀ ਹੈ। ਅੱਜ ਦੇ ਸਮਾਗਮ ਵਿੱਚ ਮੁੱਖ ਮੰਤਰੀ ਬਾਰੇਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਬਹੁਤ ਔਖੇ ਸਮੇਂਵਿੱਚ ਕਾਂਗਰਸ ਦੀ ਅਗਵਾਈ ਕੀਤੀ ਹੈ ਤੇ ਪੰਜਾਬ ਦੇ ਲੋਕ ਉਨ੍ਹਾਂ ਦੇ ਯੋਗਦਾਨ ਨੂੰ ਚੰਗੀ ਤਰ੍ਹਾਂ ਜਾਣਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸ਼ਾਇਦ ਇਸ ਵੇਲੇ ਬਹੁਤ ਬੁਰੇ ਸੰਕਟ ਤੋਂ ਗੁਜ਼ਰ ਰਿਹਾ ਹੈ, ਕੋਵਿਡ ਦੀ ਗੱਲ ਹੋਵੇ, ਕਾਲੇ ਖੇਤੀ ਕਾਨੂੰਨਾਂ ਕਾਰਨ ਕਿਸਾਨਾਂ ਵਿਚ ਬੇਚੈਨੀ ਦੀ ਗੱਲ ਹੋਵੇ ਜਾਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਦੇ ਪੰਜਾਬ ਵੱਲ ਬੇਰੁਖੀ ਵਾਲੇ ਵਿਹਾਰ ਦੀ ਗੱਲ ਹੋਵੇ, ਸਿਰਫ਼ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਤੇ ਲੀਡਰਸ਼ਿਪ ਦੀ ਪਹੁੰਚ ਹੀ ਇਸ ਰਾਜ ਨੂੰ ਇਨ੍ਹਾਂ ਚੁਣੌਤੀਆਂ ਤੋਂ ਬਾਹਰ ਕੱਢਣ ਦੇ ਸਮਰੱਥ ਸਾਬਤ ਹੋਈ ਹੈ। ਜਾਖੜ ਨੇ ਕਿਹਾ ਕਿ ਕਿਸਾਨ ਸੰਘਰਸ਼ ਦਾ ਸਮੱਰਥਨ ਕਰਨ ਦੇ ਬਦਲੇ ਪੰਜਾਬ ਨੂੰ ਸਜ਼ਾ ਦੇਣ ਲਈ ਕੇਂਦਰ ਸਰਕਾਰ ਨੇ ਆਰਥਿਕ ਨਾਕਾਬੰਦੀ ਕਰਨ ਸਮੇਤ ਹਰ ਤਰ੍ਹਾਂ ਦਾਅ ਵਰਤਿਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਗਵਾਈ ਵਾਲੀ ਕੇਂਦਰ ਸਰਕਾਰ ਹੇਠ ਭਾਰਤ ਦਾ ਫੈਡਰਲ ਢਾਂਚਾ ਵੀ ਖ਼ਤਰੇ ਹੇਠ ਹੈ। ਉਨ੍ਹਾਂ ਨੇ ਪਾਕਿਸਤਾਨ ਵਿਚ ਨਨਕਾਣਾ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਜਥੇ ਨੂੰ ਇਜਾਜ਼ਤ ਦੇਣ ਤੋਂ ਇਨਕਾਰ ਕਰਨ ਵਾਲੇ ਕੇਂਦਰ ਸਰਕਾਰ ਦੇ ਫੈਸਲੇਬਾਰੇਕਿਹਾ ਕਿ ਕੇਂਦਰ ਪੱਖਪਾਤੀ ਰਵੱਈਆ ਅਪਣਾ ਰਿਹਾ ਹੈ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ