Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਟਿਕਰੀ ਬਾਰਡਰ ਉੱਤੇ ਬੈਠੇ ਕਿਸਾਨਾਂ ਨੂੰ ਦਿੱਲੀ ਪੁਲਿਸ ਵੱਲੋਂ ਧਰਨਾ ਚੁੱਕਣ ਦੀ ਚੇਤਾਵਨੀ

February 23, 2021 07:25 AM

* ਥਾਂ-ਥਾਂ ਚਿਤਾਵਨੀ ਬੋਰਡ ਲਗਵਾ ਦਿੱਤੇ ਗਏ

ਨਵੀਂ ਦਿੱਲੀ, 22 ਫਰਵਰੀ, (ਪੋਸਟ ਬਿਊਰੋ)- ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇ ਬਣਾਏ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਲਈ ਟਿਕਰੀ ਬਾਰਡਰ ਉੱਤੇ ਬੈਠੇ ਕਿਸਾਨਾਂ ਨੂੰ ਦਿੱਲੀ ਪੁਲਿਸ ਨੇ ਧਰਨਾ ਚੁੱਕਣ ਦੀ ਚੇਤਾਵਨੀ ਦੇ ਦਿਤੀ ਅਤੇ ਕਿਸਾਨ ਅੰਦੋਲਨ ਦੇ ਸੰਬੰਧ ਵਿਚ ਕਿਸਾਨਾਂ ਦੇ ਨਾਮਕਾਨੂੰਨੀ ਚਿਤਾਵਨੀ ਜਾਰੀ ਕੀਤੀ ਹੈ, ਜਿਸ ਵਿਚ ਇਸ ਧਰਨੇ ਨੂੰ ਗ਼ੈਰ ਕਾਨੂੰਨੀ ਕਹਿ ਕੇ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕਹੀ ਗਈ ਹੈ।
ਦਿੱਲੀ ਪੁਲਿਸ ਨੇ ਟਿਕਰੀ ਬਾਰਡਰ ਨੇੜੇ ਪੁਲਿਸ ਬੈਰੀਕੇਡਾਂ ਦੇ ਉੱਪਰ ਕਾਨੂੰਨੀ ਚਿਤਾਵਨੀ ਦੇ ਤਿੰਨ ਬੋਰਡ ਲਵਾਏ ਹਨ। ਇਨ੍ਹਾਂ ਬੋਰਡਾਂ ਵਿਚ ਸਾਫ਼ ਲਿਖਿਆ ਗਿਆ ਹੈ ਕਿ ਤੁਹਾਡਾ ਮਜਮਾ ਕਾਨੂੰਨ ਵਿਰੁੱਧ ਕਰਾਰ ਦਿਤਾ ਗਿਆ ਹੈ। ਤੁਹਾਨੂੰ ਚੇਤਾਵਨੀ ਦਿੱਤੀ ਜਾਂਦੀ ਹੈ ਕਿ ਤੁਸੀਂ ਅਪਣਾ ਇਹ ਧਰਨਾਚੁੱਕ ਲਵੋ,ਵਰਨਾ ਤੁਹਾਡੇ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਏਗੀ। ਇਹ ਹੁਕਮ ਦਿੱਲੀ ਪੁਲਿਸ ਦੇ ਮੁੰਡਕਾ ਥਾਣੇ ਦੇ ਐਸਐਚਓ ਵੱਲੋਂ ਜਾਰੀ ਕੀਤਾ ਲਿਖਿਆ ਗਿਆ ਹੈ।
ਵਰਨਣ ਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਪੁਲਿਸ ਵਲੋਂ ਕਿਸਾਨ ਆਗੂਆਂ ਨੂੰ ਕਈ ਨੋਟਿਸ ਵੀ ਭੇਜੇ ਜਾ ਚੁੱਕੇ ਹਨ। ਕਿਸਾਨ ਆਗੂ ਇਨ੍ਹਾਂ ਸਵਾਲਾਂ ਦੇ ਜਵਾਬ ਦੇ ਰਹੇ ਹਨ। ਅੱਜ ਧਰਨਾ ਸਾਈਟ ਉੱਤੇ ਲੱਗੇ ਕਾਨੂੰਨੀ ਚਿਤਾਵਨੀ ਬੋਰਡ ਦਾ ਜਵਾਬ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਕਾਨੂੰਨੀ ਖ਼ਤਰੇ ਤੋਂ ਨਹੀਂ ਡਰਦਾ, ਸਰਕਾਰ ਜਿੰਨੇ ਚਾਹੇ ਕੇਸ ਦਾਇਰ ਕਰ ਸਕਦੀ ਹੈ, ਪਰ ਜੇ ਕਾਨੂੰਨ ਵਾਪਸ ਨਾ ਕੀਤੇ ਗਏ ਤਾਂ ਕਿਸਾਨ ਘਰੀਂ ਵਾਪਸ ਨਹੀਂ ਜਾਣਗੇ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼