Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਪੁੱਡੂਚੇਰੀ ਦੇ ਮੁੱਖ ਮੰਤਰੀ ਨਾਰਾਇਣਸਾਮੀ ਵੱਲੋਂ ਬਹੁ-ਗਿਣਤੀ ਨਾ ਹੋਣ ਕਾਰਨ ਅਸਤੀਫ਼ਾ

February 23, 2021 07:27 AM

* ਕਾਂਗਰਸ ਆਪਣਾ ਦੱਖਣ ਦਾ ਇਕਲੌਤਾ ਕਿਲ੍ਹਾ ਵੀ ਨਹੀਂ ਬਚਾ ਸਕੀ

ਪੁੱਡੂਚੇਰੀ, 22 ਫਰਵਰੀ, (ਪੋਸਟ ਬਿਊਰੋ)- ਕੇਂਦਰੀ ਸ਼ਾਸਤ ਪ੍ਰਦੇਸ਼ ਪੁੱਡੂਚੇਰੀ ਵਿੱਚ ਅੱਜ ਸੋਮਵਾਰ ਸਿਆਸੀ ਉੱਥਲ-ਪੁੱਥਲ ਦੌਰਾਨ ਕਾਂਗਰਸ ਦੇ ਹੱਥੋਂ ਸਰਕਾਰ ਚਲਾਉਣ ਦਾ ਅਧਿਕਾਰ ਖ਼ਤਮ ਹੋ ਗਿਆ ਅਤੇ ਮੁੱਖ ਮੰਤਰੀ ਨਾਰਾਇਣਸਾਮੀ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਅੱਜਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਹੋਣਾ ਸੀ, ਪਰ ਮੁੱਖ ਮੰਤਰੀ ਵੀ. ਨਾਰਾਇਣਸਾਮੀ ਨੇ ਇਸ ਤੋਂ ਪਹਿਲਾਂ ਸਦਨ ਤੋਂ ਵਾਕਆਊਟ ਕਰ ਦਿੱਤਾ ਤਾਂ ਵਿਧਾਨ ਸਭਾ ਸਪੀਕਰ ਨੇ ਐਲਾਨ ਕੀਤਾ ਕਿ ਨਾਰਾਇਣਸਾਮੀ ਸਰਕਾਰ ਦਾ ਬਹੁਮੱਤ ਨਹੀਂ ਰਿਹਾ ਅਤੇ ਮੁੱਖ ਮੰਤਰੀ ਨੂੰ ਅਸਤੀਫ਼ਾ ਦੇਣਾ ਪਵੇਗਾ।
ਵਰਨਣ ਯੋਗ ਕਿ ਅੱਜ ਸ਼ਾਮ ਪੰਜ ਵਜੇ ਕਾਂਗਰਸ-ਡੀਐੱਮਕੇ ਦੇ ਗਠਜੋੜ ਵਾਲੀ ਨਾਰਾਇਣਸਾਮੀ ਸਰਕਾਰ ਨੇ ਵਿਧਾਨ ਸਭਾ ਵਿੱਚ ਭਰੋਸੇ ਦਾ ਵੋਟ ਲੈਣਾ ਸੀ।ਇਸ ਤੋਂ ਪਹਿਲਾਂ ਅੱਜ ਪੂਰੇ ਦਿਨ ਦੇ ਘਟਨਾਕਰਮ ਦੀ ਸ਼ੁਰੂਆਤ ਪੁੱਡੂਚੇਰੀ ਵਿਧਾਨ ਸਭਾ ਦੇ ਇਕ ਦਿਨਾ ਵਿਸ਼ੇਸ਼ ਸੈਸ਼ਨ ਦੇ ਸ਼ੁਰੂ ਹੋਣ ਦੇ ਕੁਝ ਮਿੰਟਾਂ ਬਾਅਦ ਹੋ ਗਈ। ਮੁੱਖ ਮੰਤਰੀ ਨਾਰਾਇਣਸਾਮੀ ਨੇ ਭਰੋਸੇ ਦੀ ਵੋਟ ਦਾ ਮਤਾ ਰੱਖਿਆ, ਪਰ ਵੋਟ ਪਾਏ ਜਾਣ ਤੋਂ ਪਹਿਲਾਂ ਹੀ ਉਹ ਖੁਦ ਅਤੇ ਉਨ੍ਹਾਂ ਦੀ ਸੱਤਾਧਾਰੀ ਧਿਰ ਦੇ ਵਿਧਾਇਕ ਵਾਕਆਊਟ ਕਰ ਗਏ। ਇਸ ਤੋਂ ਬਾਅਦ ਵਿਧਾਨ ਸਭਾ ਸਪੀਕਰ ਪੀ. ਸ਼ਿਵਕੋਲੰਧੂ ਨੇ ਇਹ ਐਲਾਨ ਕੀਤਾ ਕਿ ਨਾਰਾਇਣਸਾਮੀ ਭਰੋਸੇ ਦਾ ਵੋਟ ਹਾਰ ਗਏ ਹਨ। ਇਸ ਪਿੱਛੋਂ ਨਾਰਾਇਣਸਾਮੀ ਰਾਜ ਭਵਨ ਨੂੰ ਚਲੇ ਗਏ।
ਵੋਟਿੰਗ ਹੋਣ ਤੋਂ ਪਹਿਲਾਂ ਵਿਧਾਨ ਸਭਾ ਵਿੱਚ ਬੋਲਦਿਆਂ ਮੁੱਖ ਮੰਤਰੀ ਨਾਰਾਇਣਸਾਮੀ ਨੇ ਦੋਸ਼ ਲਾਇਆ ਕਿ ‘ਏਥੋਂ ਦੀ ਸਾਬਕਾ ਲੈਫਟੀਨੈਂਟ ਗਵਰਨਰ ਕਿਰਨ ਬੇਦੀ ਅਤੇ ਕੇਂਦਰ ਸਰਕਾਰ ਨੇ ਵਿਰੋਧੀ ਧਿਰ ਨਾਲ ਮਿਲ ਕੇ ਮੇਰੀ ਸਰਕਾਰ ਨੂੰ ਡੇਗਣ ਦੀ ਕੋਸ਼ਿਸ਼ ਕੀਤੀ ਸੀ। ਸਾਡੇ ਵਿਧਾਇਕ ਇਕਜੁੱਟ ਰਹੇ ਤੇ ਅਸੀਂ ਬੀਤੇ 5 ਸਾਲ ਕੱਢਣ ਵਿਚ ਸਫਲ ਰਹੇ। ਅਸੀਂ ਕੇਂਦਰ ਸਰਕਾਰ ਨੂੰ ਫੰਡ ਦੇਣ ਦੀ ਅਪੀਲ ਕੀਤੀ, ਪਰ ਫੰਡ ਨਾ ਦੇ ਕੇ ਕੇਂਦਰ ਸਰਕਾਰ ਨੇ ਪੁੱਡੂਚੇਰੀ ਦੇ ਲੋਕਾਂ ਨਾਲ ਧੋਖਾ ਕੀਤਾ ਹੈ।’ ਇਸ ਦੇ ਬਾਅਦ ਭਰੋਸੇ ਦੇ ਵੋਟ ਵੇਲੇ ਪੁੱਡੂਚੇਰੀ ਵਿਚ ਕਾਂਗਰਸ ਦੀ ਸਰਕਾਰ ਡਿੱਗ ਗਈ। ਇਸ ਦੇ ਨਾਲ ਹੀ ਦੱਖਣੀ ਭਾਰਤ ਵਿਚ ਕਾਂਗਰਸ ਦਾ ਸਫਾਇਆ ਹੋ ਗਿਆ ਹੈ। ਦੋ ਸਾਲ ਪਹਿਲਾਂ ਕਰਨਾਟਕ ਵਿੱਚ ਕਾਂਗਰਸਦੀ ਸਰਕਾਰ ਡਿੱਗੀ ਸੀ ਅਤੇ ਅੱਜਪੁੱਡੂਚੇਰੀ ਵਿਚ ਵੀ ਡਿੱਗ ਪਈ ਹੈ।
ਪੁੱਡੂਚੇਰੀਵਿੱਚ ਸੱਤਾਧਾਰੀ ਕਾਂਗਰਸ ਪਾਰਟੀ ਦੇ ਵਿਧਾਇਕਾਂ ਵੱਲੋਂ ਪਿਛਲੇ ਦਿਨਾਂ ਵਿੱਚ ਦਿੱਤੇ ਅਸਤੀਫਿਆਂ ਕਾਰਨਏਥੇ ਪੰਜ ਸਾਲ ਪੁਰਾਣੀ ਸਰਕਾਰ ਉੱਤੇ ਖ਼ਤਰਾ ਬਣ ਗਿਆ ਸੀ। ਤਿਲੰਗਾਨਾ ਦੀ ਗਵਰਨਰ ਤਾਮਿਲੀਸਾਈ ਸੁੰਦਰਾਜਨ ਨੇ ਪਿਛਲੇ ਦਿਨੀਂ ਲੈਫਟੀਨੈਂਟ ਗਵਰਨਰ ਵਜੋਂ ਇਸ ਕੇਂਦਰੀ ਸ਼ਾਸਿਤ ਪ੍ਰਦੇਸ਼ ਦਾ ਐਡੀਸ਼ਨਲ ਚਾਰਜ ਲੈਂਦੇ ਸਾਰ ਮੁੱਖ ਮੰਤਰੀ ਵੀ.ਨਰਾਇਣਸਾਮੀ ਨੂੰ ਅਸੈਂਬਲੀ ਵਿੱਚ ਬਹੁਮਤ ਸਾਬਤ ਕਰਨ ਲਈ ਕਿਹਾ ਸੀ। ਬੀਤੇ ਐਤਵਾਰ ਨੂੰ ਡੀਐੱਮਕੇ ਅਤੇ ਕਾਂਗਰਸ ਦੇ ਇਕ-ਇਕ ਵਿਧਾਇਕ ਵੱਲੋਂ ਦਿੱਤੇ ਅਸਤੀਫਿਆਂ ਨਾਲ ਨਰਾਇਣਸਾਮੀ ਦੀਆਂ ਮੁਸ਼ਕਲਾਂ ਵਧ ਗਈਆਂ ਅਤੇ 33 ਮੈਂਬਰੀ ਪੁੱਡੂਚੇਰੀ ਅਸੈਂਬਲੀ ਵਿੱਚਸੱਤਾਧਾਰੀ ਗੱਠਜੋੜ ਦੇ ਮੈਂਬਰਾਂ ਦੀ ਗਿਣਤੀ ਸਿਰਫ11 ਰਹਿ ਗਈ ਸੀ। ਇਸ ਰਾਜ ਵਿੱਚਵਿਧਾਨ ਸਭਾ ਚੋਣਾਂ ਵੀ ਏਸੇ ਸਾਲ ਅਪਰੈਲ-ਮਈ ਵਿੱਚ ਹੋਣੀਆਂ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼