Welcome to Canadian Punjabi Post
Follow us on

29

March 2024
ਬ੍ਰੈਕਿੰਗ ਖ਼ਬਰਾਂ :
ਕਿਸਾਨ ਮਜ਼ਦੂਰ ਜੱਥੇਬੰਦੀ ਵੱਲੋਂ 26 ਮਾਰਕੀਟ ਕਮੇਟੀਆਂ ਦਾ ਪ੍ਰਬੰਧ 9 ਨਿੱਜੀ ਸਾਇਲੋ ਗੁਦਾਮਾਂ ਨੂੰ ਦੇਣ ਦੀ ਸਖ਼ਤ ਨਿਖੇਦੀਕੇਜਰੀਵਾਲ ਮਾਮਲੇ 'ਚ ਸੰਯੁਕਤ ਰਾਸ਼ਟਰ ਦਾ ਬਿਆਨ: ਕਿਹਾ- ਸਾਰਿਆਂ ਦੇ ਅਧਿਕਾਰਾਂ ਦੀ ਰਾਖੀ ਹੋਣੀ ਚਾਹੀਦੀ ਹੈਰਿਸ਼ੀ ਸੁਨਕ ਦੀ ਸਰਕਾਰ ਨੇ ਬਰਤਾਨੀਆਂ `ਚ ਮੰਦਰਾਂ ਦੀ ਸੁਰੱਖਿਆ ਲਈ 50 ਕਰੋੜ ਰੁਪਏ ਦਾ ਬਜਟ ਅਲਾਟ ਕਰਨ ਦਾ ਕੀਤਾ ਫੈਸਲਾਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ
 
ਭਾਰਤ

ਲਾਲ ਕਿਲ੍ਹਾ ਹਿੰਸਾ ਕਾਂਡ ਵਿੱਚ ਇੱਕ ਹੋਰ ਨੌਜਵਾਨ ਦਿੱਲੀ ਪੁਲਸ ਵੱਲੋਂ ਗ੍ਰਿਫਤਾਰ

February 23, 2021 07:31 AM

ਨਵੀਂ ਦਿੱਲੀ, 22 ਫਰਵਰੀ, (ਪੋਸਟ ਬਿਊਰੋ)- ਬੀਤੇ 26 ਜਨਵਰੀ ਨੂੰ ਦਿੱਲੀ ਵਿਚ ਕਿਸਾਨ ਟਰੈਕਟਰ ਰੈਲੀ ਦੌਰਾਨ ਲਾਲ ਕਿਲ੍ਹੇਵਿੱਚ ਹੋਈ ਹਿੰਸਾ ਦੇ ਕੇਸ ਵਿਚ ਦਿੱਲੀ ਪੁਲਿਸ ਦੀ ਅਪਰਾਧ ਸ਼ਾਖਾ ਨੇ ਜਸਪ੍ਰੀਤ ਸਿੰਘ ਉਰਫ ਸੰਨੀ ਨਾਮ ਦੇ ਇਕ ਹੋਰ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੱਸਿਆ ਕਿ ਦੋਸ਼ੀ 26 ਜਨਵਰੀ ਨੂੰ ਲਾਲ ਕਿਲ੍ਹੇ ਦੇ ਅੰਦਰ ਹੋਈ ਹਿੰਸਾ ਵਿੱਚ ਸ਼ਾਮਲ ਸੀ ਅਤੇ ਉਹ ਲਾਲ ਕਿਲ੍ਹੇ ਦੇ ਗੁੰਬਦ ਉੱਤੇ ਵੀ ਚੜ੍ਹਿਆ ਸੀ।
ਮਿਲੀ ਜਾਣਕਾਰੀ ਅਨੁਸਾਰ ਜਸਪ੍ਰੀਤ ਸਿੰਘ ਉਰਫ ਸੰਨੀ (29 ਸਾਲ) ਦਿੱਲੀ ਦੇ ਸਵਰੂਪ ਨਗਰ ਦਾ ਵਸਨੀਕ ਹੈ। ਪੁਲਿਸ ਵੱਲੋਂ ਜਾਰੀ ਕੀਤੀ ਤਸਵੀਰ ਤੋਂ ਪਤਾ ਲੱਗਾ ਹੈ ਕਿ ਜਸਪ੍ਰੀਤ ਸਿੰਘ ਲਾਲ ਕਿਲ੍ਹੇ ਦੀ ਹਿੰਸਾ ਦੇ ਮੁੱਖ ਮੁਲਜ਼ਮਾਂ ਵਿਚੋਂ ਇੱਕ ਮਨਿੰਦਰ ਸਿੰਘ ਉਰਫ ਮੋਨੀ ਦੇ ਪਿੱਛੇ ਗੁੰਬਦ ਉੱਤੇ ਖੜਾ ਦਿਖਾਈ ਦੇਂਦਾ ਹੈ। ਮਨਿੰਦਰ ਸਿੰਘ ਉਰਫ ਮੋਨੀ ਨੇ ਲਾਲ ਕਿਲ੍ਹੇ ਉੱਤੇ ਤਲਵਾਰ ਲਹਿਰਾਈ ਸੀ। ਪੁਲਿਸ ਦਾ ਕਹਿਣਾ ਹੈ ਕਿ ਜਸਪ੍ਰੀਤ ਸਿੰਘ ਵੀ ਇਸੇ ਦੌਰਾਨ ਗਲਤ ਇਸ਼ਾਰੇ ਕਰਦਾ ਦਿਖਾਈ ਦਿੱਤਾ ਹੈ।ਪੁਲਿਸ ਇਹ ਪਤਾ ਲਾਉਣ ਦੀ ਕੋਸਿ਼ਸ਼ ਕਰ ਰਹੀ ਹੈ ਕਿ ਹਿੰਸਾ ਵਿੱਚ ਹੋਰ ਕਿੰਨੇ ਲੋਕ ਸ਼ਾਮਲ ਸਨ ਜੋ ਜਸਪ੍ਰੀਤ ਨੂੰ ਜਾਣਦੇ ਹਨ ਅਤੇ ਕੁਝ ਲੋਕਾਂ ਦੀ ਪਛਾਣ ਕੀਤੀ ਵੀ ਜਾ ਚੁੱਕੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਭਾਰਤ ਅਤੇ ਯੂਕਰੇਨ ਦੇ ਵਿਦੇਸ਼ ਮੰਤਰੀਆਂ ਦੀ ਮੁਲਾਕਾਤ: ਦੋਵਾਂ ਦੇਸ਼ਾਂ ਦੇ ਸਬੰਧ ਹੋਰ ਡੂੰਘੇ ਹੋਣਗੇ: ਦਮਿਤਰੋ ਮਹਾਕਾਲ ਮੰਦਰ 'ਚ ਲੱਗੀ ਅੱਗ ਦਾ ਮਾਮਲਾ: ਸ਼ੁਰੂਆਤੀ ਜਾਂਚ 'ਚ 5 ਲੋਕ ਪਾਏ ਗਏ ਹਨ ਦੋਸ਼ੀ,ਹੋਰ ਅਧਿਕਾਰੀਆਂ ਉਤੇ ਵੀ ਡਿੱਗ ਸਕਦੀ ਹੈ ਗਾਜ ਘਰ ਦੇ ਬਾਹਰੋਂ 3 ਸਾਲ ਦੀ ਬੱਚੀ ਨੂੰ ਟਾਫੀ ਦਾ ਲਾਲਚ ਦੇ ਕੇ ਲੈ ਗਿਆ ਕਿਰਾਏਦਾਰ, ਕੀਤਾ ਦੁਸ਼ਕਰਮ ਗੋਵਿੰਦਾ ਵੀ ਸਿਆਸਤ 'ਚ ਉਤਰੇ, ਸਿ਼ਵ ਸੈਨਾ ਸਿ਼ੰਦੇ 'ਚ ਹੋਏ ਸ਼ਾਮਿਲ ਜੇ ਲੋੜ ਪਈ ਤਾਂ ਅਗਨੀਵੀਰ ਯੋਜਨਾ 'ਚ ਬਦਲਾਅ ਕਰਾਂਗੇ : ਰਾਜਨਾਥ ਸਿੰਘ ਦੇਸ਼ ਦੀਆਂ ਅਮੀਰ ਔਰਤਾਂ ਵਿਚੋਂ ਸਭ ਤੋਂ ਅਮੀਰ ਔਰਤ ਸਾਵਿਤਰੀ ਜਿੰਦਲ ਭਾਜਪਾ `ਚ ਹੋਏ ਸ਼ਾਮਲ ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ