Welcome to Canadian Punjabi Post
Follow us on

15

July 2025
 
ਅੰਤਰਰਾਸ਼ਟਰੀ

ਮਿਆਂਮਾਰ ਵਿੱਚ ਫੌਜ ਦੀ ਪਾਬੰਦੀ ਦੇ ਬਾਵਜੂਦ ਲੋਕ ਅਮਰੀਕੀ ਦੂਤਘਰ ਤੱਕ ਜਾ ਪਹੁੰਚੇ

February 23, 2021 07:32 AM

ਯਾਂਗੂਨ, 22 ਫਰਵਰੀ, (ਪੋਸਟ ਬਿਊਰੋ)- ਮਿਆਂਮਾਰ ਵਿੱਚ ਪ੍ਰਦਰਸ਼ਨ ਕਰਦੇ ਲੋਕਾਂ ਦੀ ਹੜਤਾਲ ਦੇ ਸੱਦੇ ਵਿਰੁੱਧਫੌਜੀ ਜੁੰਡੀ ਦੀ ਕਾਰਵਾਈ ਦੀ ਧਮਕੀ ਦੇ ਬਾਵਜੂਦ ਹਜ਼ਾਰਾਂ ਲੋਕ ਯਾਂਗੂਨ ਵਿੱਚ ਅਮਰੀਕੀ ਦੂਤਘਰ ਕੋਲ ਇਕੱਠੇ ਹੋ ਗਏ ਅਤੇ ਜ਼ੋਰਦਾਰ ਪ੍ਰਦਰਸ਼ਨ ਕਰਦੇ ਹੋਏ ਆਪਣੀ ਚੁਣੀ ਹੋਈ ਨੇਤਾ ਆਂਗ ਸਾਨ ਸੂ ਕੀ ਦੀ ਹਮਾਇਤ ਕੀਤੀ।
ਵਰਨਣ ਯੋਗ ਹੈ ਕਿ ਮਿਆਂਮਾਰ ਵਿੱਚ ਫੌਜ ਨੇ ਇਕ ਫਰਵਰੀ ਨੰ ਤਖਤਪਲਟ ਕੀਤਾ ਅਤੇ ਆਂਗ ਸਾਨ ਸੂ ਕੀ ਦੇ ਨਾਲ ਕਈ ਹੋਰ ਮੁੱਖ ਨੇਤਾਵਾਂ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਤਰ੍ਹਾਂ ਤਖਤਾਪਲਟਣ ਦੇਵਿਰੁੱਧ ਕਈ ਸ਼ਹਿਰਾਂ ਵਿੱਚ ਲੋਕ ਪਾਬੰਦੀਆਂ ਦੇ ਬਾਵਜੂਦ ਪ੍ਰਦਰਸ਼ਨ ਕਰ ਰਹੇ ਹਨ।ਕਈ ਸੜਕਾਂ ਦੇ ਬੰਦ ਹੋਣ ਦੇ ਬਾਵਜੂਦ ਹਜ਼ਾਰਾਂ ਪ੍ਰਦਰਸ਼ਨਕਾਰੀ ਅੱਜ ਯਾਂਗੂਨ ਵਿੱਚ ਅਮਰੀਕੀ ਦੂਤਘਰ ਨੇੜੇ ਇਕੱਠੇ ਹੋ ਗਏ ਤਾਂ ਫੌਜ ਦੇ 20 ਟਰੱਕ ਅਤੇ ਦੰਗਾ ਰੋਕਣ ਵਾਲੀ ਪੁਲਸ ਵੀ ਉਥੇ ਪਹੁੰਚ ਗਈ। ਇਨ੍ਹਾਂ ਪ੍ਰਦਰਸ਼ਨਾਂ ਦੀ ਅਗਵਾਈ ਕਰਨ ਵਾਲੇ ‘ਸਿਵਲ ਡਿਸਉਬੀਡੀਅਨਸ ਮੂਵਮੈਂਟ’ ਨੇ ਅੱਜ ਲੋਕਾਂ ਨੂੰ ਹੜਤਾਲ ਕਰਨ ਦਾ ਸੱਦਾ ਦਿੱਤਾਹੋਇਆ ਸੀ। ਸਰਕਾਰੀ ਕੰਟਰੋਲ ਵਾਲੇਐੱਮ ਆਰ ਟੀ ਵੀ ਉੱਤੇਮਿਲਟਰੀ ਜੁੁੰਡੀ ਨੇ ਐਤਵਾਰ ਦੇਰ ਰਾਤ ਇਸ ਹੜਤਾਲ ਵਿਰੁੱਧਸਖਤ ਕਾਰਵਾਈ ਕਰਨ ਦਾ ਐਲਾਨ ਕਰ ਦਿੱਤਾ ਸੀ। ਇਸ ਐਲਾਨ ਦੇ ਵਕਤ ‘ਸਟੇਟ ਐਡਮਨਿਸਟ੍ਰੇਸ਼ਨ ਕੌਂਸਲ’ ਨੇ ਇਹ ਕਿਹਾ ਸੀ ਕਿ ਪਤਾ ਲੱਗਾ ਹੈ ਕਿ ਪ੍ਰਦਰਸ਼ਨਕਾਰੀਆਂ ਨੇ 22 ਫਰਵਰੀ ਨੂੰ ਦੰਗਾ ਕਰਨ ਅਤੇ ਹਫੜਾ-ਦਫੜੀ ਮਚਾਉਣ ਲਈ ਭੀੜ ਨੂੰ ਭੜਕਾਇਆ ਹੈ। ਪ੍ਰਦਰਸ਼ਨਕਾਰੀ ਲੋਕਾਂ ਨੂੰ ਭੜਕਾ ਰਹੇ ਹਨ, ਖਾਸ ਕਰ ਕੇ ਨੌਜਵਾਨਾਂ ਨੂੰ। ਪਿਛਲੇ ਪ੍ਰਦਰਸ਼ਨਾਂ ਵੇਲੇ ਹੋਈ ਹਿੰਸਾ ਦਾ ਜਿ਼ਕਰ ਕਰ ਕੇ ਫੌਜ ਨੇ ਲੋਕਾਂ ਵਿੱਚ ਅਪਰਾਧਕ ਗਿਰੋਹ ਸ਼ਾਮਲ ਹੋਣ ਦਾ ਦੋਸ਼ ਲਾ ਕੇ ਕਿਹਾ ਸੀ ਕਿ ਇਸ ਕਾਰਨ ਸੁਰੱਖਿਆ ਬਲਾਂ ਨੂੰ ਜਵਾਬੀ ਕਾਰਵਾਈ ਕਰਨੀ ਪਈ ਹੈ।

 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਪਾਕਿਸਤਾਨ `ਚ ਇਮਰਾਨ ਦੀ ਰਿਹਾਈ ਲਈ ਅੰਦੋਲਨ ਸ਼ੁਰੂ, ਪੀਟੀਆਈ ਪਾਰਟੀ ਦੇ ਨੇਤਾ ਲਾਹੌਰ ਵਿੱਚ ਮਿਲੇ ਰੂਸ ਨੇ ਅਮਰੀਕਾ, ਦੱਖਣੀ ਕੋਰੀਆ ਅਤੇ ਜਾਪਾਨ ਨੂੰ ਕਿਹਾ- ਉੱਤਰੀ ਕੋਰੀਆ ਵਿਰੁੱਧ ਫੌਜੀ ਗਠਜੋੜ ਨਾ ਬਣਾਓ ਟਰੰਪ ਨੇ ਯੂਰਪੀਅਨ ਯੂਨੀਅਨ ਅਤੇ ਮੈਕਸੀਕੋ 'ਤੇ 30% ਲਗਾਇਆ ਟੈਰਿਫ, ਇੱਕ ਅਗਸਤ ਤੋਂ ਟੈਰਿਫ ਕੀਤੇ ਜਾਣਗੇ ਲਾਗੂ ਇੰਡੋਨੇਸ਼ੀਆ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਦੋਸ਼ `ਚ ਤਿੰਨ ਭਾਰਤੀਆਂ ਦੀ ਮੌਤ ਦੀ ਸਜ਼ਾ ਬਰਕਰਾਰ ਅਮਰੀਕੀ ਜਾਂਚ ਏਜੰਸੀ ਐੱਫਬੀਆਈ ਅਧਿਕਾਰੀਆਂ ਦੀ ਵਫ਼ਾਦਾਰੀ ਦੀ ਹੋ ਰਹੀ ਜਾਂਚ, ਝੂਠ ਖੋਜਣ ਵਾਲੀ ਮਸ਼ੀਨ ਦੀ ਕੀਤੀ ਜਾ ਰਹੀ ਵਰਤੋਂ ਪ੍ਰਧਾਨ ਮੰਤਰੀ ਮੋਦੀ ਨੂੰ ਨਾਮੀਬੀਆ ਵਿੱਚ 21 ਤੋਪਾਂ ਦੀ ਦਿੱਤੀ ਸਲਾਮੀ ਰਾਸ਼ਟਰਪਤੀ ਟਰੰਪ ਨੇ ਕਿਹਾ- ਯੂਕਰੇਨ ਨੂੰ ਹੋਰ ਹਥਿਆਰ ਭੇਜੇਗਾ ਅਮਰੀਕਾ ਯੂਕਰੇਨ ਹਵਾਈ ਸੈਨਾ ਨੇ ਕਿਹਾ- ਰੂਸ ਨੇ ਰਾਤੋ-ਰਾਤ 728 ਡਰੋਨ, 13 ਮਿਜ਼ਾਈਲਾਂ ਦਾਗੀਆਂ ਅਰਮੀਨੀਆ ਦੀ ਰਾਸ਼ਟਰੀ ਅਸੈਂਬਲੀ ਵਿੱਚ ਸੰਸਦ ਮੈਂਬਰਾਂ ਵਿਚਕਾਰ ਹੋਈ ਲੜਾਈ, ਚੱਲੇ ਬੋਤਲਾਂ ਅਤੇ ਮੁੱਕੇ BRICS ਨੇ ਪਹਿਲਗਾਮ ਹਮਲੇ ਦੀ ਕੀਤੀ ਨਿੰਦਾ, ਮੋਦੀ ਨੇ ਕਿਹਾ- ਹਮਲਾ ਮਨੁੱਖਤਾ 'ਤੇ ਸੱਟ