Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਅੰਤਰਰਾਸ਼ਟਰੀ

ਟਰੂਡੋ ਤੇ ਬਾਇਡਨ ਦੀ ਅੱਜ ਹੋਣ ਵਾਲੀ ਮੀਟਿੰਗ ਵਿੱਚ ਪਾਰਟਨਰਸਿ਼ਪ ਰੋਡਮੈਪ ਦਾ ਖੁਲਾਸਾ ਕੀਤੇ ਜਾਣ ਦੀ ਸੰਭਾਵਨਾ

February 23, 2021 06:19 PM

ਵਾਸਿ਼ੰਗਟਨ, 23 ਫਰਵਰੀ (ਪੋਸਟ ਬਿਊਰੋ) : ਪ੍ਰਧਾਨ ਮੰਤਰੀ ਜਸਟਿਨ ਟਰੂਡੋ ਤੇ ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਦਰਮਿਆਨ ਮੰਗਲਵਾਰ ਨੂੰ ਹੋਣ ਵਾਲੀ ਵਰਚੂਅਲ ਮੀਟਿੰਗ ਤੋਂ ਬਾਅਦ ਦੋਵਾਂ ਆਗੂਆਂ ਵੱਲੋਂ ਪਾਰਟਨਰਸਿ਼ਪ ਰੋਡਮੈਪ ਦਾ ਖੁਲਾਸਾ ਕੀਤੇ ਜਾਣ ਦੀ ਸੰਭਾਵਨਾ ਹੈ।
ਅਮਰੀਕਾ ਦੇ ਉੱਘੇ ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਹ ਰੋਡਮੈਪ ਦੋਵਾਂ ਦੇਸ਼ਾਂ ਦੀਆਂ ਸਾਂਝੀਆਂ ਕਦਰਾਂ ਕੀਮਤਾਂ, ਦੋਵਾਂ ਸਰਕਾਰਾਂ ਦੇ ਦੁਵੱਲੇ ਸਬੰਧਾਂ ਤੇ ਭਾਈਵਾਲੀ ਵਿੱਚ ਕੰਮ ਕਰਨ ਦੀ ਇੱਛਾ ਦੇ ਆਧਾਰ ਉੱਤੇ ਤਿਆਰ ਕੀਤਾ ਗਿਆ ਹੈ। ਇਸ ਰੋਡਮੈਪ ਵਿੱਚ ਇਹ ਤੈਅ ਕੀਤਾ ਜਾਵੇਗਾ ਕਿ ਦੋਵੇਂ ਮੁਲਕ ਕਿਸ ਤਰ੍ਹਾਂ ਕੋਵਿਡ-19 ਖਿਲਾਫ ਰਲ ਕੇ ਕੰਮ ਕਰਨਗੇ, ਅਰਥਚਾਰੇ ਨੂੰ ਮੁੜ ਉਸਾਰਨਗੇ, ਕਲਾਈਮੇਟ ਚੇਂਜ ਨਾਲ ਕਿਸ ਤਰ੍ਹਾਂ ਸਿੱਝਣਗੇ, ਐਡਵਾਂਸ ਡਾਇਵਰਸਿਟੀ ਦੇ ਨਾਲ ਨਾਲ ਨੈਸ਼ਨਲ ਸਕਿਊਰਿਟੀ ਮਾਪਦੰਡਾਂ ਵਿੱਚ ਕਿਸ ਤਰ੍ਹਾਂ ਸੁਧਾਰ ਲਿਆਉਣਗੇ। ਇਸ ਤੋਂ ਇਲਾਵਾ ਕਿਸ ਤਰ੍ਹਾਂ ਕੌਮਾਂਤਰੀ ਗੱਠਜੋੜ ਮਜ਼ਬੂਤ ਕੀਤੇ ਜਾਣਗੇ ਇਸ ਦਾ ਵੀ ਖਾਸ ਖਿਆਲ ਰੱਖਿਆ ਜਾਵੇਗਾ।
ਪਿਛਲੇ ਮਹੀਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਜੋਅ ਬਾਇਡਨ ਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦਰਮਿਆਨ ਇਹ ਰਸਮੀ ਤੌਰ ਉੱਤੇ ਪਹਿਲੀ ਮੀਟਿੰਗ ਹੋਵੇਗੀ। ਹਾਲਾਂਕਿ ਬਾਇਡਨ ਦੀ ਜਿੱਤ ਉੱਤੇ ਮੁਬਾਰਕਬਾਦ ਦੇਣ ਲਈ ਟਰੂਡੋ ਨੇ ਉਨ੍ਹਾਂ ਨੂੰ ਫੋਨ ਕੀਤਾ ਸੀ ਪਰ ਉਸ ਸਮੇਂ ਵਿਸਥਾਰਪੂਰਬਕ ਦੋਵਾਂ ਆਗੂਆਂ ਵਿਚਾਲੇ ਬਹੁਤੀ ਗੱਲਬਾਤ ਨਹੀਂ ਸੀ ਹੋਈ। ਸੀਨੀਅਰ ਅਮਰੀਕੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਇਹ ਮੀਟਿੰਗ ਦੋ ਘੰਟੇ ਚੱਲਣ ਦੀ ਸੰਭਾਵਨਾ ਹੈ। ਇਸ ਮੀਟਿੰਗ ਦੌਰਾਨ ਦੋਵਾਂ ਦੇਸ਼ਾਂ ਦੇ ਉੱਘੇ ਕੈਬਨਿਟ ਆਗੂਆਂ ਦੇ ਵੀ ਹਿੱਸਾ ਲੈਣ ਦੀ ਸੰਭਾਵਨਾ ਹੈ।
 

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ