Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਮਾਰਖਮ ਦੇ ਸਟੋਰ ਉੱਤੇ ਵੇਚੇ ਜਾ ਰਹੇ ਹਨ ਭੰਗ ਵਾਲੇ ਉਤਪਾਦ

February 23, 2021 11:31 PM

ਮਾਰਖਮ, 23 ਫਰਵਰੀ (ਪੋਸਟ ਬਿਊਰੋ) : ਯੌਰਕ ਰੀਜਨਲ ਪੁਲਿਸ ਵੱਲੋਂ ਮਾਪਿਆਂ ਨੂੰ ਇਹ ਚੇਤਾਵਨੀ ਦਿੱਤੀ ਜਾ ਰਹੀ ਹੈ ਕਿ ਮਾਰਖਮ ਦੇ ਇੱਕ ਕਨਵੇਐਂਸ ਸਟੋਰ ਵਿੱਚ ਗੈਰਕਾਨੂੰਨੀ ਢੰਗ ਨਾਲ ਭੰਗ ਦੇ ਉਤਪਾਦ ਨਾਬਾਲਗ ਟੀਨੇਜਰਜ਼ ਨੂੰ ਵੇਚੇ ਜਾ ਰਹੇ ਹਨ। ਇਨ੍ਹਾਂ ਵਿੱਚ ਕੈਂਡੀ ਨਾਲ ਮੇਲ ਖਾਂਦੇ ਭੰਗ ਵਾਲੇ ਉਤਪਾਦ ਵੀ ਹਨ।
ਪੁਲਿਸ ਨੇ ਦੱਸਿਆ ਕਿ ਇੱਕ ਸਥਾਨਕ ਰੈਜ਼ੀਡੈਂਟ ਵੱਲੋਂ ਜਨਵਰੀ ਦੇ ਸ਼ੁਰੂ ਵਿੱਚ ਰਿਪੋਰਟ ਫਾਈਲ ਕੀਤੀ ਗਈ ਸੀ ਕਿ ਇਸ ਸਟੋਰ ਵਿੱਚ 19 ਸਾਲਾਂ ਤੋਂ ਘੱਟ ਉਮਰ ਦੇ ਬੱਚਿਆਂ ਨੂੰ ਵੇਪ ਉਤਪਾਦ ਵੇਚੇ ਜਾ ਰਹੇ ਹਨ। 18 ਫਰਵਰੀ ਨੂੰ ਅਧਿਕਾਰੀਆਂ ਨੇ ਮੇਜਰ ਮੈਕੈਂਜੀ ਡਰਾਈਵ ਈਸਟ ਦੇ ਦੱਖਣ ਵਿੱਚ ਕੈਨੇਡੀ ਰੋਡ ਉੱਤੇ ਸਥਿਤ ਐਂਗਸ ਗਲੈਨ ਕਨਵੇਐਂਸ ਸਟੋਰ ਉੱਤੇ ਸਰਚ ਵਾਰੰਟ ਰਾਹੀਂ ਤਲਾਸ਼ੀ ਲਈ ਗਈ। ਇਸ ਸਟੋਰ ਵਿੱਚੋਂ ਪੁਲਿਸ ਨੂੰ ਭੰਗ ਵਾਲੇ ਖਾਣ ਵਾਲੇ ਪਦਾਰਥ, ਡਿਸਪੋਜੇ਼ਬਲ ਕੈਨਾਬਿਸ ਵੇਪ ਪੈਨ ਤੇ ਕੈਨਾਬਿਸ ਦੇ ਬੀਜ ਵੀ ਮਿਲੇ।
ਇਸ ਸਟੋਰ ਵਿੱਚੋਂ ਬਰਾਮਦ ਕੀਤੀਆਂ ਗਈਆਂ ਆਈਟਮਾਂ ਦੀ ਕੀਮਤ 10,000 ਡਾਲਰ ਦੇ ਨੇੜੇ ਤੇੜੇ ਹੈ। ਇਸ ਦੌਰਾਨ ਏਅਰਹੈੱਡਜ਼, ਸਾਈਕੋ ਬੀਅਰਜ਼ ਤੇ ਸਟੋਨਰ ਪੈਚ ਵਰਗੇ ਉਤਪਾਦ ਮਿਲੇ ਹਨ। ਇਹ ਉਤਪਾਦ ਹੂ ਬ ਹੂ ਉਨ੍ਹਾਂ ਕੈਂਡੀ ਉਤਪਾਦਾਂ ਨਾਲ ਮੇਲ ਖਾਂਦੇ ਹਨ ਜਿਨ੍ਹਾਂ ਨੂੰ ਬੱਚਿਆਂ ਲਈ ਤਿਆਰ ਕੀਤਾ ਜਾਂਦਾ ਤੇ ਵੇਚਿਆ ਜਾਂਦਾ ਹੈ। ਸਟੋਰ ਦੇ ਮੈਨੇਜਰ ਤੇ ਹੋਰ ਕਰਮਚਾਰੀਆਂ ਨੂੰ ਵੇਚਣ ਦੇ ਇਰਾਦੇ ਨਾਲ ਭੰਗ ਕੋਲ ਰੱਖਣ ਲਈ ਚਾਰਜ ਕੀਤਾ ਗਿਆ ਹੈ।

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ 20 ਮਿੰਟ ਦੀ ਟੈਕਸੀ ਰਾਈਡ ਲਈ ਓਨਟਾਰੀਓ ਦੀ ਮਹਿਲਾ ਤੋਂ ਚਾਰਜ ਕੀਤੇ ਗਏ 7,000 ਡਾਲਰ ਕੇਟਰਿੰਗ ਵਰਕਰਜ਼ ਦੀ ਹੜਤਾਲ ਕਾਰਨ ਕਈ ਜਹਾਜ਼ਾਂ ਵਿੱਚ ਨਹੀਂ ਮਿਲੇਗਾ ਖਾਣਾ