Welcome to Canadian Punjabi Post
Follow us on

18

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਮਹਿਰਾਜ ਪਿੰਡ ਵਿੱਚ ਲੱਖਾ ਸਿਧਾਣਾ ਦੇ ਸੱਦੇ ਉੱਤੇ ਜ਼ੋਰਦਾਰ ਰੈਲੀ

February 24, 2021 07:23 AM

* ਭਾਸ਼ਣ ਕਰਨ ਪਿੱਛੋਂ ਮੋਟਰਸਾਈਕਲ ਉੱਤੇ ਨਿਕਲ ਗਿਆ ਲੱਖਾ ਸਿਧਾਣਾ

ਮਹਿਰਾਜ (ਬਠਿੰਡਾ), 23 ਫਰਵਰੀ, (ਪੋਸਟ ਬਿਊਰੋ)- ਭਾਰਤ ਦੀ ਨਰਿੰਦਰ ਮੋਦੀ ਸਰਕਾਰ ਦੇਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਅਤੇ ਦਿੱਲੀ ਪੁਲਿਸ ਵਲੋਂ ਗ੍ਰਿਫਤਾਰ ਕੀਤੇ ਗਏ ਨੌਜਵਾਨਾਂ ਨੂੰ ਰਿਹਾਅ ਕਰਵਾਉਣ ਲਈ ਅੱਜ ਮਹਿਰਾਜ ਵਿਖੇ ਰੱਖੀ ਗਈ ਰੈਲੀ ਵਿੱਚ ਨੌਜਵਾਨ ਆਗੂਲੱਖਾ ਸਿਧਾਣਾ ਦਿੱਲੀ ਪੁਲਸ ਵੱਲੋਂ ਗ੍ਰਿਫਤਾਰੀ ਦੇ ਸ਼ੱਕ ਦੇ ਬਾਵਜੂਦ ਪਹੁੰਚ ਗਿਆ। ਰੈਲੀ ਵਿੱਚਲੱਖਾ ਸਿਧਾਣਾ ਨੇ ਸਟੇਜ ਤੋਂ ਕਿਹਾ ਕਿ ਉਹ ਸ਼ਾਮ ਤਕ ਇੱਥੇ ਰਹੇਗਾ ਤੇ ਆਪਣੇ ਸਾਰੇ ਸਮਰਥਕਾਂ ਨੂੰ ਮਿਲਣ ਪਿੱਛੋਂ ਜਾਵੇਗਾ, ਪਰਰੈਲੀ ਨੂੰ ਸੰਬੋਧਨ ਕਰਨ ਦੇ ਬਾਅਦ ਉਹ ਮੋਟਰਸਾਈਕਲ ਉੱਤੇ ਚੜ੍ਹ ਕੇ ਗਾਇਬ ਹੋ ਗਿਆ। ਆਪਣੇ ਭਾਸ਼ਣ ਵਿੱਚਉਸ ਨੇ ਲੋਕਾਂ ਨੂੰ ਸਬਰ ਅਤੇ ਅਮਨ-ਸ਼ਾਂਤੀ ਬਣਾਈ ਰੱਖਣ ਲਈ ਕਿਹਾ।
ਲੱਖਾ ਸਿਧਾਣਾ ਨੇ ਸਟੇਜ ਤੋਂ ਬੋਲਦਿਆਂ ਕਿਹਾ ਕਿ ਉਸ ਦੀਆਂ ਰਗਾਂ ਵਿੱਚ ਵਗਦਾ ਖੂਨ ਪੰਜਾਬ ਲਈ ਹੈ ਅਤੇ ਜੇ ਡੁੱਲ੍ਹੇਗਾ ਤਾਂ ਉਹ ਪੰਜਾਬ ਦੇ ਲੋਕਾਂ ਲਈ ਡੁੱਲ੍ਹੇਗਾ।ਉਸ ਨੇ ਕਿਹਾ ਕਿ ਕੇਂਦਰ ਦੀ ਸਰਕਾਰ ਨੌਜਵਾਨਾਂ ਨੂੰ ਗ੍ਰਿਫ਼ਤਾਰ ਕਰਕੇ ਅੰਦੋਲਨ ਖ਼ਤਮ ਕਰਨਾ ਚਾਹੁੰਦੀ ਹੈ, ਪਰ ਪੰਜਾਬ ਦੇ ਲੋਕ ਇਸ ਤਰ੍ਹਾਂ ਨਹੀਂ ਹੋਣ ਦੇਣਗੇ। ਉਸ ਨੇ ਕਿਹਾ ਕਿ ਇਹ ਪੰਜਾਬ ਦੀਆਂ ਫ਼ਸਲਾਂ ਦੀ ਲੜਾਈ ਨਹੀਂ, ਨਸਲਾਂ ਅਤੇ ਹੋਂਦ ਦੀ ਲੜਾਈ ਹੈ, ਜਿਹੜੀਆਂ ਕੌਮਾਂ ਆਪਣੇ ਹੱਕਾਂ ਲਈ ਲੜਨਾ ਛੱਡ ਦੇਣ, ਉਨ੍ਹਾਂ ਦੀ ਹੋਂਦ ਖ਼ਤਮ ਹੋ ਜਾਂਦੀ ਹੈ। ਉਸ ਨੇ ਕਿਹਾ ਕਿ ਦਿੱਲੀ ਪੁਲਿਸ ਜਿੰਨੇ ਮਰਜ਼ੀ ਕੇਸ ਬਣਾਵੇ, ਪੰਜਾਬ ਦੇ ਲੋਕ ਤਿੰਨ ਕਾਨੂੰਨ ਰੱਦਹੋਣ ਤੋਂ ਬਿਨਾਂ ਪਿੱਛੇ ਨਹੀਂ ਹਟਣਗੇ। ਉਸ ਨੇ ਕਿਹਾ ਕਿ ਦਿੱਲੀ ਪੁਲਿਸ ਦੀਪ ਸਿੱਧੂ ਦਾ ਰਿਮਾਂਡ ਲੈ ਕੇ ਤਸ਼ੱਦਦ ਕਰ ਰਹੀ ਹੈ। ਲੱਖੇ ਨੇ ਕਿਹਾ ਕਿ ਭਾਵੇਂ ਕਿਸਾਨ ਆਗੂ ਰਾਜੇਵਾਲ ਨੇ ਕਿਹਾ ਕਿ ਲੱਖੇ ਬਾਰੇ ਸਰਕਾਰ ਹੀ ਫ਼ੈਸਲਾ ਲਵੇ, ਪਰ ਉਹ ਐਲਾਨ ਕਰਦੇ ਹਨ ਕਿ ਜੇਦਿੱਲੀ ਪੁਲਿਸ ਕਿਸੇ ਕਿਸਾਨ ਆਗੂ ਨੂੰ ਗ੍ਰਿਫ਼ਤਾਰ ਕਰੇਗੀ ਤਾਂ ਉਹ ਉਸ ਨਾਲ ਚੱਟਾਨ ਵਾਂਗ ਖੜੋਣਗੇ। ਉਸ ਨੇ ਕਿਹਾ ਕਿ ਜੇਦਿੱਲੀ ਪੁਲੀਸ ਪੰਜਾਬ ਵਿੱਚ ਕਿਸੇ ਨੌਜਵਾਨ ਦੀ ਗ੍ਰਿਫਤਾਰੀ ਲਈ ਆਵੇ ਤਾਂ ਲੋਕ ਇਕੱਠੇ ਹੋ ਕੇ ਉਸ ਦਾ ਘਿਰਾਓ ਕਰਨ ਅਤੇ ਜੇਦਿੱਲੀ ਪੁਲਿਸ ਕਿਸੇ ਨੌਜਵਾਨ ਜਾਂ ਕਿਸਾਨ ਨੂੰ ਗ੍ਰਿਫ਼ਤਾਰ ਕਰਕੇ ਲੈ ਜਾਂਦੀ ਹੈ ਤਾਂ ਇਸ ਦੀ ਜਿ਼ੰਮੇਵਾਰੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹੋਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ