Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਭਾਰਤ

ਦਿਸ਼ਾ ਰਵੀ ਲਈ ਅਦਾਲਤ ਵੱਲੋਂ ਜ਼ਮਾਨਤ ਮਨਜ਼ੂਰ, ਜੇਲ੍ਹ ਤੋਂ ਰਿਹਾਈ ਮਿਲੀ

February 24, 2021 07:27 AM

* ਸ਼ਾਂਤਨੂੰ ਵੱਲੋਂ ਜ਼ਮਾਨਤ ਲਈ ਅਦਾਲਤ ਵਿੱਚ ਅਰਜ਼ੀ

ਨਵੀਂ ਦਿੱਲੀ, 23 ਫਰਵਰੀ, (ਪੋਸਟ ਬਿਊਰੋ)- ਟੂਲਕਿੱਟਕੇਸ ਵਿੱਚ ਅੱਜ ਮੰਗਲਵਾਰ ਨੂੰ ਪੁੱਛ-ਗਿੱਛ ਲਈ ਦਿਸ਼ਾ ਰਵੀ ਨੂੰ ਸਾਈਬਰ ਸੈੱਲ ਦੇ ਦਫ਼ਤਰ ਲਿਆਂਦਾ ਗਿਆ, ਪਰ ਉਸ ਦਾ ਰਿਮਾਂਡ ਖ਼ਤਮ ਹੋਣ ਪਿੱਛੋਂ ਪਟਿਆਲਾ ਹਾਊਸ ਕੋਰਟ ਵਿੱਚਪੇਸ਼ ਕੀਤਾ ਗਿਆ, ਜਿੱਥੇ ਸੈਸ਼ਨ ਕੋਰਟ ਵਿੱਚ ਐਡੀਸ਼ਨਲ ਸੈਸ਼ਨ ਜੱਜ ਧਰਮਿੰਦਰ ਰਾਣਾ ਨੇ ਉਸ ਦੀ ਜ਼ਮਾਨਤ ਮਨਜ਼ੂਰ ਕਰ ਲਈ। ਇਸ ਦੇ ਬਾਅਦ ਉਸ ਨੂੰ ਜੇਲ੍ਹ ਤੋਂ ਰਿਹਾਅ ਕਰ ਦਿੱਤਾ ਗਿਆ ਹੈ।
ਵਰਨਣ ਯੋਗ ਹੈ ਕਿ ਬਹੁ-ਚਰਚਿਤ ਟੂਲਕਿੱਟਕੇਸ ਵਿੱਚਅੱਜ ਦਿਸ਼ਾ ਰਵੀ ਨੂੰ ਸਾਈਬਰ ਸੈੱਲ ਦੇ ਦਫ਼ਤਰ ਵਿੱਚ ਪੁੱਛ-ਗਿੱਛ ਲਈ ਲਿਆਂਦਾ ਗਿਆ ਸੀ। ਇਸ ਪੁੱਛਗਿੱਛ ਵਿੱਚਸ਼ਾਂਤਨੂ ਮੁਲਕ ਨੂੰ ਵੀ ਸ਼ਾਮਲ ਕੀਤਾ ਜਾਣਾ ਸੀ। ਇਸ ਤੋਂ ਪਹਿਲਾਂ ਸੋਮਵਾਰ ਨੂੰ ਵੀ ਸਾਈਬਰ ਸੈੱਲ ਨੇ ਨਿਕਿਤਾ ਜੈਕਬ ਅਤੇ ਸ਼ਾਂਤਨੂ ਮੁਲਕ ਤੋਂ ਚਾਰ ਘੰਟੇ ਤਕ ਲਗਾਤਾਰ ਪੁੱਛਗਿੱਛ ਕੀਤੀ ਸੀ। ਇਨ੍ਹਾਂ ਦੋਵਾਂ ਨੂੰ ਨੋਟਿਸ ਦੇ ਕੇ ਸੋਮਵਾਰ ਸਵੇਰੇ 11 ਵਜੇ ਸੱਦਿਆ ਗਿਆ ਸੀ ਤੇ ਦੋਵੇਂ ਤੈਅ ਸਮੇਂ ਤੋਂ ਪਹਿਲਾਂ ਸਾਈਬਰ ਸੈੱਲ ਦੇ ਦਵਾਰਕਾ ਆਫਿਸ ਜਾ ਪਹੁੰਚੇ ਸਨ। ਸਾਈਬਰ ਸੈੱਲ ਦੇ ਡੀਸੀਪੀ ਅਨੇਸ਼ ਰਾਏਤੇਹੋਰ ਅਫਸਰਾਂ ਨੇ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਸੀ ਅਤੇ ਅੱਜ ਮੰਗਲਵਾਰ ਵੀ ਇਨ੍ਹਾਂ ਤੋਂ ਪੁੱਛਗਿੱਛ ਕੀਤੀ ਗਈ।
ਟੂਲਕਿੱਟ ਅਜਿਹਾ ਇੰਟਰਨੈੱਟ ਦਸਤਾਵੇਜ਼ ਹੁੰਦਾ ਹੈ, ਜਿਸ ਵਿੱਚ ਕਿਸੇ ਮੁੱਦੇ ਦੀ ਜਾਣਕਾਰੀ ਦੇਣ ਅਤੇ ਉਸ ਨਾਲ ਜੁੜੇ ਕਦਮ ਚੁੱਕਣ ਲਈ ਸੁਝਾਅ ਦਿੱਤੇ ਹੁੰਦੇ ਹਨ। ਆਮਤੌਰ ਉੱਤੇ ਕਿਸੇ ਵੱਡੀ ਮੁਹਿੰਮ ਜਾਂ ਅੰਦੋਲਨ ਦੌਰਾਨ ਉਸ ਵਿੱਚਸ਼ਾਮਲ ਹੋਣ ਵਾਲੇ ਵਾਲੀਟੀਅਰਾਂ ਨੂੰ ਇਸ ਵਿੱਚ ਦਿਸ਼ਾ-ਨਿਰਦੇਸ਼ ਦਿੱਤੇ ਜਾਂਦੇ ਹਨ। ਟੂਲਕਿੱਟ ਦੀ ਪਹਿਲੀ ਵਾਰ ਵਰਤੋਂ ਅਮਰੀਕਾ ਵਿੱਚਇੱਕ ਗੈਰ-ਗੋਰੇ ਦੀ ਪੁਲਸ ਹੱਥੋਂ ਮੌਤ ਤੋਂ ਬਾਅਦ ਅੰਦੋਲਨ ਨੂੰ ਦਿਸ਼ਾ ਦੇਣ ਲਈ ਕੀਤੀ ਗਈ ਸੀ। ਉਸ ਤੋਂ ਬਾਅਦ ਇਹ ਭਾਰਤ ਦੇ ਕਿਸਾਨਾਂ ਦੇ ਅੰਦੋਲਨ ਵਿੱਚਚਰਚਾ ਵਿੱਚ ਆਇਆ ਹੈ।
ਇਸ ਦੌਰਾਨ ਟੂਲਕਿੱਟ ਕੇਸ ਦੇ ਤੀਸਰੇ ਸ਼ੱਕੀ ਦੋਸ਼ੀ ਸ਼ਾਂਤਨੂ ਮੁਲਕ ਨੇ ਅੱਜ ਅਦਾਲਤ ਵਿਚ ਅਰਜ਼ੀ ਪੇਸ਼ ਕਰ ਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ, ਕਿਉਂਕਿ ਉਸ ਨੂੰ ਆਪਣੀ ਗ੍ਰਿਫਤਾਰੀ ਦਾ ਸੱ਼ਕ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਨਹੀਂ ਦਿਖਾਵਾਂਗੇ ਗੁੰਮਰਾਹਕੁੰਨ ਇਸ਼ਤਿਹਾਰ, ਪਤੰਜਲੀ ਨੇ ਸੁਪਰੀਮ ਕੋਰਟ ਤੋਂ ਮੰਗੀ ਮੁਆਫੀ ਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ ਨੌਜਵਾਨ ਵਿਗਿਆਨਕਾਂ ਲਈ ਕੁਰੂਕਸ਼ੇਤਰ ਯੂਨੀਵਰਸਿਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਕੀਤਾ ਐਲਾਨ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਭਾਬੀ ਸੀਤਾ ਸੋਰੇਨ ਭਾਜਪਾ `ਚ ਸ਼ਾਮਲ ਸੀਏਏ ਖਿਲਾਫ ਅਰਵਿੰਦ ਕੇਜਰੀਵਾਲ ਫਿਰ ਬੋਲੇ: ਦੇਸ਼ ਦੇ ਟੈਕਸ ਦਾ ਪੈਸਾ ਪਾਕਿਸਤਾਨੀਆਂ 'ਤੇ ਖਰਚ ਨਹੀਂ ਹੋਣ ਦੇਵਾਂਗੇ ਦਰਭੰਗਾ ਸਰਹੱਦ 'ਤੇ 8.65 ਕਰੋੜ ਰੁਪਏ ਦੀ ਕੀਮਤ ਦਾ 13.27 ਕਿਲੋ ਸੋਨਾ ਕਾਰ ਵਿਚੋਂ ਮਿਲਿਆ ਸੁਖਬੀਰ ਸਿੰਘ ਸੰਧੂ ਅਤੇ ਗਿਆਨੇਸ਼ ਕੁਮਾਰ ਬਣੇ ਚੋਣ ਕਮਿਸ਼ਨਰ ਇੱਕ ਦੇਸ਼ ਇੱਕ ਚੋਣ ਦੇ ਮੁੱਦੇ `ਤੇ ਕੋਵਿੰਦ ਕਮੇਟੀ ਨੇ 18 ਹਜ਼ਾਰ ਪੰਨਿਆਂ ਦੀ ਰਿਪੋਰਟ ਰਾਸ਼ਟਰਪਤੀ ਨੂੰ ਸੌਂਪੀ ਰਾਹੁਲ ਗਾਂਧੀ ਨੇ ਨਾਸਿਕ 'ਚ ਕੀਤੀ ਕਿਸਾਨਾਂ ਨਾਲ ਮੀਟਿੰਗ