Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਪਾਮੇਲਾ ਗੋਸਵਾਮੀ ਡਰੱਗ ਕੇਸ: ਭਾਜਪਾ ਨੇਤਾ ਰਾਕੇਸ਼ ਸਿੰਘ ਗ੍ਰਿਫਤਾਰ, ਦੋ ਪੁੱਤਰ ਵੀ ਬੰਗਾਲ ਪੁਲਸ ਦੀ ਹਿਰਾਸਤ ਵਿੱਚ

February 24, 2021 07:30 AM

ਕੋਲਕਾਤਾ, 23 ਫਰਵਰੀ, (ਪੋਸਟ ਬਿਊਰੋ)- ਪੱਛਮੀ ਬੰਗਾਲ ਪੁਲਸ ਨੇ ਭਾਜਪਾਨੇਤਾ ਰਾਕੇਸ਼ ਸਿੰਘ ਨੂੰ ਨਸ਼ੀਲਾ ਪਦਾਰਥ ਫੜੇ ਜਾਣ ਦੇਕੇਸਵਿੱਚਕੋਲਕਾਤਾ ਤੋਂ ਕਰੀਬ 130 ਕਿਲੋਮੀਟਰ ਦੂਰ ਪੂਰਬੀ ਬਰਦਮਾਨ ਜਿ਼ਲੇ ਦੇ ਗਲਸੀ ਤੋਂ ਗ੍ਰਿਫਤਾਰ ਕਰ ਲਿਆ ਅਤੇ ਬਾਅਦ ਵਿੱਚ ਉਸ ਦੇ ਦੋਵੇਂ ਪੁੱਤਰ ਵੀ ਹਿਰਾਸਤ ਵਿੱਚ ਲੈ ਲਏ ਹਨ।
ਇਸ ਸੰਬੰਧ ਵਿਚ ਪੱਛਮੀ ਬੰਗਾਲ ਪੁਲਸ ਦੇ ਇੱਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਪੁਲਸ ਨੂੰ ਇਸ ਸ਼ਹਿਰ ਦੇ ਬੰਦਰਗਾਹ ਖੇਤਰ ਵਿੱਚ ਭਾਜਪਾ ਦੀ ਸਟੇਟ ਕਮੇਟੀ ਦੇ ਮੈਂਬਰ ਰਾਕੇਸ਼ ਸਿੰਘ ਦੇ ਘਰ ਵੜਨ ਤੋਂ ਰੋਕਣ ਦੇ ਦੋਸ਼ ਵਿੱਚ ਕੋਲਕਾਤਾ ਪੁਲਸ ਦੀ ਨਾਰਕੋਟਿਕਸ ਸਬਸਟੈਂਸ ਯੂਨਿਟ ਨੇ ਰਾਕੇਸ਼ ਦੇ ਦੋ ਬੇਟਿਆਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਸ ਤੋਂ ਪਹਿਲਾਂ 19 ਫਰਵਰੀ ਨੂੰ ਭਾਰਤੀ ਜਨਤਾ ਜਵਾਨ ਮੋਰਚਾ ਦੀ ਸੂਬਾ ਸੈਕਟਰੀ ਪਾਮੇਲਾ ਗੋਸਵਾਮੀ ਨੂੰ ਉਨ੍ਹਾਂ ਦੇ ਇੱਕ ਦੋਸਤ ਅਤੇ ਨਿੱਜੀ ਸੁਰੱਖਿਆ ਗਾਰਡ ਦੇ ਨਾਲ ਦੱਖਣੀ ਕੋਲਕਾਤਾ ਦੇ ਨਿਊ ਅਲੀਪੁਰ ਇਲਾਕੇ ਤੋਂ ਗ੍ਰਿਫਤਾਰ ਕੀਤਾ ਗਿਆ ਸੀ ਤੇ ਉਨ੍ਹਾਂ ਦੀ ਕਾਰ ਤੋਂ ਕਰੀਬ 90 ਗ੍ਰਾਮ ਕੋਕੀਨ ਮਿਲੀ ਸੀ। ਪਾਮੇਲਾ ਗੋਸਵਾਮੀ ਨੇ ਓਦੋਂ ਦੋਸ਼ ਲਾਇਆ ਸੀ ਕਿ ਇਸ ਪਿੱਛੇ ਰਾਕੇਸ਼ ਸਿੰਘ ਦੀ ਸਾਜਿਸ਼ ਹੈ। ਕੋਲਕਾਤਾ ਪੁਲਸ ਨੇ ਰਾਕੇਸ਼ ਸਿੰਘ ਨੂੰ ਨੋਟਿਸ ਦੇ ਕੇ ਇਸਬਾਰੇ ਨਾਰਕੋਟਿਕਸ ਵਿਭਾਗ ਦੇ ਸਾਹਮਣੇ ਪੇਸ਼ ਹੋਣ ਨੂੰ ਕਿਹਾ ਸੀ। ਜਵਾਬ ਵਿੱਚ ਰਾਕੇਸ਼ ਸਿੰਘ ਨੇ ਕਿਹਾ ਸੀ ਕਿ ਉਹ ਕਿਸੇ ਕੰਮ ਲਈਦਿੱਲੀਚੱਲੇ ਹਨ ਅਤੇ ਵਾਪਸ ਆਉਣ ਤੋਂ ਬਾਅਦ ਹੀ ਪੁਲਸ ਦੇ ਸਾਹਮਣੇ ਪੇਸ਼ ਹੋ ਸਕਣਗੇ।
ਕੋਲਕਾਤਾ ਪੁਲਸ ਦੇ ਇੱਕਸੀਨੀਅਰ ਅਧਿਕਾਰੀ ਨੇ ਦੱਸਿਆ, ‘ਏਦਾਂ ਲੱਗਦਾ ਸੀ ਕਿ ਉਹ ਭੱਜਣ ਦੀ ਕੋਸ਼ਿਸ਼ ਕਰ ਰਿਹਾ ਸੀ। ਉਸ ਨੂੰ ਸ਼ਾਇਦ ਇਹ ਪਤਾ ਲੱਗ ਗਿਆ ਕਿ ਪੁਲਸ ਉਨ੍ਹਾਂ ਨੂੰ ਲੱਭ ਰਹੀ ਹੈ, ਇਸ ਲਈ ਗ੍ਰਿਫਤਾਰੀ ਤੋਂ ਬਚਣ ਲਈ ਉਸ ਨੇ ਆਪਣੀ ਗੱਡੀ ਬਦਲ ਲਈ ਸੀ। ਰਾਕੇਸ਼ ਸਿੰਘ ਨੂੰ ਪੁਲਸ ਨੇ ਗਾਲਸੀ ਵਿੱਚਨੈਸ਼ਨਲ ਹਾਈਵੇ ਉਤਲੇ ਇੱਕ ਨਾਕਾ-ਪੁਆਇੰਟ ਤੋਂ ਗ੍ਰਿਫਤਾਰ ਕੀਤਾ ਹੈ।’ ਅਧਿਕਾਰੀ ਨੇ ਦੱਸਿਆ ਕਿ ਰਾਕੇਸ਼ ਸਿੰਘ ਕਾਰ ਵਿੱਚ ਸੀ, ਜਿਸ ਵਿੱਚ ਉਹ ਸੀ ਆਈ ਐੱਸ ਐੱਫ ਦੇ ਸੁਰੱਖਿਆ ਗਾਰਡਾਂ ਨਾਲ ਅਣਜਾਣੀ ਜਗ੍ਹਾ ਜਾ ਰਿਹਾ ਸੀ। ਇਹ ਕਰਮਚਾਰੀ ਉਸ ਨੂੰ ਸੁਰੱਖਿਆ ਲਈ ਦਿੱਤੇ ਗਏ ਸਨ। ਅੱਜ ਗ੍ਰਿਫਤਾਰੀ ਵੇਲੇ ਵੀ ਇਹ ਸੁਰੱਖਿਆ ਗਾਰਡ ਉਸ ਦੇ ਨਾਲ ਸਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼