Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਅੰਤਰਰਾਸ਼ਟਰੀ

ਜੋਅ ਬਾਇਡੇਨ ਵੱਲੋਂ ਨਾਮਜ਼ਦ ਕੀਤੀ ਨੀਰਾ ਟੰਡਨ ਦੋਸ਼ਾਂ ਵਿੱਚ ਘਿਰੀ

February 24, 2021 07:33 AM

* ਸੈਨੇਟ ਵਿੱਚ ਨਾਮਜ਼ਦਗੀਪਾਸ ਹੋਣ ਅੱਗੇ ਸੰਕਟ ਖੜਾ

ਵਾਸ਼ਿੰਗਟਨ, 23 ਫਰਵਰੀ, (ਪੋਸਟ ਬਿਊਰੋ)- ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਵੱਲੋਂ ਵ੍ਹਾਈਟ ਹਾਊਸ ਦੇ ਪ੍ਰਬੰਧ ਅਤੇ ਬੱਜਟ ਦਫਤਰ ਦੇ ਡਾਇਰੈਕਟਰ ਲਈ ਨਾਮਜ਼ਦ ਭਾਰਤੀ-ਅਮਰੀਕੀ ਮਹਿਲਾ ਨੀਰਾ ਟੰਡਨ ਦੀ ਨਿਯੁਕਤੀ ਦੀ ਸੈਨੇਟ ਵਿਚ ਪੁਸ਼ਟੀ ਉੱਤੇ ਸੰਕਟ ਦੇ ਬੱਦਲ ਛਾ ਗਏ ਹਨ। ਰਿਪਬਲਿਕਨ ਪਾਰਟੀ ਦੇ 3 ਪਾਰਲੀਮੈਂਟ ਮੈਂਬਰਾਂ ਅਤੇ ਘੱਟੋ-ਘੱਟ ਇਕ ਡੈਮੋਕ੍ਰੇਟਿਕ ਪਾਰਟੀ ਦੇ ਪਾਰਲੀਮੈਂਟ ਮੈਂਬਰ ਨੇ ਉਨ੍ਹਾਂ ਦੇ ਖਿਲਾਫ ਵੋਟਿੰਗ ਕਰਨ ਦਾ ਫੈਸਲਾ ਕੀਤਾ ਹੈ। ਇਸ ਫੈਸਲੇ ਦੇ ਲਈ ਉਨ੍ਹਾਂ ਨੇ ਨੀਰਾ ਟੰਡਨ ਵੱਲੋਂ ਸੋਸ਼ਲ ਮੀਡੀਆ ਉੱਤੇ ਕੀਤੇ ਵਿਹਾਰ ਦਾ ਹਵਾਲਾ ਦਿੱਤਾ ਹੈ।
ਵਰਨਣ ਯੋਗ ਹੈ ਕਿ ਨੀਰਾ ਟੰਡਨ ਨੇਸੁਣਵਾਈ ਪ੍ਰਕਿਰਿਆ ਸ਼ੁਰੂ ਹੋਣ ਤੋਂ ਪਹਿਲਾਂ ਕਰੀਬ ਇੱਕ ਹਜ਼ਾਰ ਤੋਂ ਵੱਧ ਟਵੀਟਸ ਡਿਲੀਟ ਕਰਦਿੱਤੇ ਸਨ। ਇਸ ਮਹੀਨੇ ਦੇ ਸ਼ੁਰੂ ਵਿਚ ਆਪਣੇ ਨਾਂ ਦੀ ਪੁਸ਼ਟੀ ਦੀ ਸੁਣਵਾਈ ਹੋਣ ਦੌਰਾਨ ਨੀਰਾ ਨੇਆਪਣੀਆਂ ਸੋਸ਼ਲ ਮੀਡੀਆ ਟਿੱਪਣੀਆਂ ਲਈਸੈਨੇਟਰਾਂ ਤੋਂ ਮੁਆਫੀ ਵੀ ਮੰਗੀ ਸੀ। ਵ੍ਹਾਈਟ ਹਾਊਸ ਨੇ ਅੱਜ ਸੋਮਵਾਰ ਨੂੰ ਕਿਹਾ ਕਿ ਡੈਮੋਕ੍ਰੇਟ ਅਤੇ ਰਿਪਬਲਿਕਨ ਪਾਰਲੀਮੈਂਟ ਮੈਂਬਰਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਕਿ ਨੀਰਾ ਟੰਡਨ ਦੇ ਨਾਂ ਦੀ ਪੁਸ਼ਟੀ ਹੋ ਸਕੇ।ਵ੍ਹਾਈਟ ਹਾਊਸ ਦੀ ਪ੍ਰੈੱਸ ਸੈਕਟਰੀ ਜੇਨ ਸਾਕੀ ਨੇ ਡੇਲੀ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਕਿ ਸਾਡਾ ਯਤਨ ਨਾ ਸਿਰਫ ਰਿਪਬਲਿਕਨ ਪਾਰਲੀਮੈਂਟ ਮੈਂਬਰਾਂ ਨਾਲ ਸੰਪਰਕ ਕਰਨ ਦਾ ਹੈ, ਸਗੋਂ ਇਹ ਯਕੀਨੀ ਕਰਨ ਦਾ ਵੀ ਹੈ ਕਿ ਜਿਨ੍ਹਾਂ ਡੈਮੋਕ੍ਰੇਟਿਕ ਮੈਂਬਰਾਂ ਕੋਲ ਸਵਾਲ ਅਤੇ ਚਿੰਤਾਵਾਂ ਹਨ, ਉਨ੍ਹਾਂ ਦਾ ਵੀ ਜਵਾਬ ਦਿੱਤਾ ਜਾਵੇ।
ਰਿਬਲਿਕਨ ਪਾਰਲੀਮੈਂਟ ਮੈਂਬਰ ਰਾਬ ਪੋਰਟਮੈਨ ਨੇ ਸੁਣਵਾਈ ਪ੍ਰਕਿਰਿਆ ਮੌਕੇ ਨੀਰਾ ਟੰਡਨ ਦੇ ਖਿਲਾਫ ਵੋਟਿੰਗ ਦਾ ਐਲਾਨ ਕੀਤਾ ਅਤੇ 2 ਹੋਰ ਪਾਰਲੀਮੈਂਟ ਮੈਂਬਰਾਂ ਸੁਜ਼ਨ ਕਾਲਿਨਸ ਅਤੇ ਮਿਟ ਰੋਮਨੀ ਨੇ ਵੀ ਉਨ੍ਹਾਂ ਦੇ ਖਿਲਾਫ ਵੋਟਿੰਗ ਦਾ ਐਲਾਨ ਕੀਤਾ ਹੈ। ਇਸ ਤੋਂ ਪਹਿਲਾਂ ਵੈਸਟ ਵਰਜੀਨੀਆ ਦੇ ਸੈਨੇਟਰ ਜੋਅ ਮਾਨਚਿਨ ਨੇ ਟੰਡਨ ਦੇ ਨਾਂ ਦੀ ਪੁਸ਼ਟੀ ਦਾ ਵਿਰੋਧ ਕੀਤਾ ਸੀ। ਉਹ ਏਦਾਂ ਕਰਨ ਵਾਲੇ ਪਹਿਲੇ ਡੈਮੋਕ੍ਰੇਟਿਕ ਪਾਰਲੀਮੈਂਟ ਮੈਂਬਰ ਹਨ। ਸੈਨੇਟ ਵਿਚ ਡੈਮੋਕ੍ਰੇਟ ਦੇ 50 ਤੇ ਰਿਪਬਲਿਕਨ ਪਾਰਟੀ ਦੇ ਵੀ 50 ਮੈਂਬਰ ਹੀ ਹਨ। ਰਾਬ ਪੋਰਟਮੈਨ ਦਾ ਦੋਸ਼ ਹੈ ਕਿ ਨੀਰਾ ਟੰਡਨ ਦਾ ਜਿਹੜਾ ਵਿਹਾਰ ਰਿਹਾ ਅਤੇ ਜਨਤਕ ਪੱਧਰ ਉੱਤੇ ਉਸ ਨੇ ਜਿਹੜੇ ਬਿਆਨ ਦਿੱਤੇ ਹਨ, ਉਨ੍ਹਾਂ ਦੇ ਕਾਰਨ ਉਹ ਆਪਣੀ ਭੂਮਿਕਾ ਵਿਚ ਦੋਵਾਂ ਪਾਰਟੀਆਂ ਨਾਲ ਮਿਲ ਕੇ ਪ੍ਰਭਾਵੀ ਤਰੀਕੇ ਨਾਲ ਕੰਮ ਨਹੀਂ ਕਰ ਸਕੇਗੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਭਾਰਤ ਅਰਮੇਨੀਆ ਨੂੰ ਹਥਿਆਰ ਦੇਣਾ ਬੰਦ ਕਰੇ : ਅਜ਼ਰਬੈਜਾਨ ਲੰਡਨ ਵਿਚ ਬ੍ਰਿਟਿਸ਼ ਸ਼ਾਹੀ ਪਰਿਵਾਰ ਦੀ ਸੁਰੱਖਿਆ ਦਲ ਦੇ ਭੱਜੇ ਜਾ ਰਹੇ ਘੋੜੇ ਬੱਸ ਨਾਲ ਟਕਰਾਏ ਪਾਕਿਸਤਾਨ ਦੇ ਕਾਰੋਬਾਰੀਆਂ ਨੇ ਭਾਰਤ ਨਾਲ ਕਾਰੋਬਾਰ ਸ਼ੁਰੂ ਕਰਨ ਦੀ ਕੀਤੀ ਮੰਗ, ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਨੇ ਕਾਰੋਬਾਰੀਆਂ ਨਾਲ ਕੀਤੀ ਮੀਟਿੰਗ ਭਾਰਤ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ 'ਤੇ ਅਮਰੀਕੀ ਰਿਪੋਰਟ ਨੂੰ ਕੀਤਾ ਖਾਰਜ ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ