Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ'ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ
 
ਪੰਜਾਬ

ਸੁਖਬਿੰਦਰ ਸਰਕਾਰੀਆ ਦੀ ਮੌਜੂਦਗੀ ’ਚ ਸ਼ਾਹਪੁਰਕੰਢੀ ਡੈਮ ਦੇ ਬਿਜਲੀ ਘਰਾਂ ਦੇ ਨਿਰਮਾਣ ਲਈ ਮੈਸਰਜ਼ ਓਮ ਇੰਫਰਾ ਲਿਮ. ਜੇ.ਵੀ. ਨਾਲ ਸਮਝੌਤਾ ਸਹੀਬੱਧ

February 24, 2021 05:02 PM

621 ਕਰੋੜ ਰੁਪਏ ਦੀ ਲਾਗਤ ਨਾਲ ਮਾਰਚ ਵਿੱਚ ਸ਼ੁਰੂ ਹੋਵੇਗਾ ਬਿਜਲੀ ਘਰਾਂ ਦਾ ਨਿਰਮਾਣ- ਜਲ ਸਰੋਤ ਮੰਤਰੀ


ਚੰਡੀਗੜ੍ਹ, 24 ਫਰਵਰੀ (ਪੋਸਟ ਬਿਊਰੋ): ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਅੱਜ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ ਦੇ ਬਿਜਲੀ ਘਰਾਂ (ਪਾਵਰ ਹਾਊਸਿਜ਼) ਦੇ ਨਿਰਮਾਣ ਲਈ ਮੈਸਰਜ਼ ਓਮ ਇੰਫਰਾ ਲਿਮ. ਜੇ.ਵੀ. ਨਾਲ ਸਮਝੌਤਾ ਸਹੀਬੱਧ ਕੀਤਾ ਗਿਆ। ਇਹ ਸਮਝੌਤਾ ਪੰਜਾਬ ਦੇ ਜਲ ਸਰੋਤ ਮੰਤਰੀ ਸ. ਸੁਖਬਿੰਦਰ ਸਿੰਘ ਸਰਕਾਰੀਆ ਅਤੇ ਪ੍ਰਮੁੱਖ ਸਕੱਤਰ ਜਲ ਸਰੋਤ ਵਿਭਾਗ ਸਰਵਜੀਤ ਸਿੰਘ ਦੀ ਮੌਜੂਦਗੀ ਵਿੱਚ ਮੈਸਰਜ਼ ਓਮ ਇੰਫਰਾ ਲਿਮ. ਜੇ.ਵੀ. ਦੇ ਕਾਰਜਕਾਰੀ ਡਾਇਰੈਕਟਰ ਭਰਤ ਕੋਠਾਰੀ ਅਤੇ ਚੀਫ ਇੰਜਨੀਅਰ ਡੈਮਜ਼, ਪੰਜਾਬ ਐਸ ਕੇ ਸਲੂਜਾ ਵੱਲੋਂ ਸਹੀਬੱਧ ਕੀਤਾ ਗਿਆ।
ਜਲ ਸਰੋਤ ਮੰਤਰੀ ਨੇ ਕਿਹਾ ਕਿ ਓਮ ਇੰਫਰਾ ਲਿਮ. ਜੇ.ਵੀ. ਵੱਲੋਂ ਈਪੀਸੀ ਮੋਡ ’ਤੇ 621 ਕਰੋੜ ਰੁਪਏ ਦੀ ਲਾਗਤ ਨਾਲ ਮਾਰਚ, 2021 ਵਿੱਚ ਬਿਜਲੀ ਘਰਾਂ ਦੀ ਉਸਾਰੀ ਸ਼ੁਰੂ ਕੀਤੀ ਜਾਵੇਗੀ। ਇਸ ਕਾਰਜ ਨੂੰ 36 ਮਹੀਨਿਆਂ ਵਿੱਚ ਮੁਕੰਮਲ ਕੀਤਾ ਜਾਵੇਗਾ। ਇਨਾਂ ਬਿਜਲੀ ਘਰਾਂ ਦੀ ਸਥਾਪਤ ਸਮਰੱਥਾ 206 ਮੈਗਾਵਾਟ (ਪੀਐਚ- 333 ਐਮ.ਡਬਲਿਊ. ਪੀਐਚ- 333 ਐਮ.ਡਬਲਿਊ. + 1 8 ਐਮ.ਡਬਲਿਊ) ਹੈ। ਇਨਾਂ ਪਾਵਰ ਹਾਊਸਾਂ ਦੇ ਇਲੈਕਟ੍ਰੋਮਕੈਨਿਕਲ ਵਰਕਸ ਪਹਿਲਾਂ ਹੀ ਪੀ.ਐਸ.ਪੀ.ਸੀ.ਐਲ. ਰਾਹੀਂ ਬੀ.ਐਚ.ਈ.ਐਲ. (ਭੇਲ) ਵੱਲੋਂ ਕੀਤੇ ਜਾ ਰਹੇ ਹਨ। ਉਨਾਂ ਦੱਸਿਆ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ’ਤੇ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ 1042 ਐਮ.ਯੂ. ਸਾਲਾਨਾ ਬਿਜਲੀ ਉਤਪਾਦਨ ਕਰੇਗਾ, ਜਿਸ ਦੀ ਕੀਮਤ 415 ਕਰੋੜ ਰੁਪਏ ਬਣਦੀ ਹੈ।
ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ ਸੂਬੇ ਵਿੱਚ ਪ੍ਰਦੂਸ਼ਣ ਰਹਿਤ ਬਿਜਲੀ ਉਤਪਾਦਨ ਅਤੇ ਸਿੰਜਾਈ ਪ੍ਰਣਾਲੀ ਵਿੱਚ ਹੋਰ ਸੁਧਾਰ ਲਿਆਉਣ ਲਈ ਲਾਹੇਵੰਦ ਸਿੱਧ ਹੋਵੇਗਾ। ਉਨਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ਾਹਪੁਰਕੰਢੀ ਡੈਮ ਦਾ ਕੰਮ ਜੰਗੀ ਪੱਧਰ ’ਤੇ ਕੀਤਾ ਜਾ ਰਿਹਾ ਹੈ ਅਤੇ ਮੇਨ ਡੈਮ ਦਾ ਲਗਭਗ 60 ਫੀਸਦੀ ਕੰਮ ਪਹਿਲਾਂ ਹੀ ਮੁਕੰਮਲ ਹੋ ਚੁੱਕਾ ਹੈ।
ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸਰਵਜੀਤ ਸਿੰਘ ਨੇ ਦੱਸਿਆ ਕਿ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ, ਭਾਰਤ ਸਰਕਾਰ, ਨਵੀਂ ਦਿੱਲੀ ਅਤੇ ਰਾਸ਼ਟਰੀ ਜੰਗਲੀ ਜੀਵ ਬੋਰਡ, ਨਵੀਂ ਦਿੱਲੀ ਵੱਲੋਂ ਹਾਲ ਹੀ ਵਿੱਚ ਜੰਮੂ ਕਸ਼ਮੀਰ ਵੱਲ ਪੈਂਦੇ ਖੇਤਰ ਲਈ ਜੰਗਲਾਤ ਅਤੇ ਜੰਗਲੀ ਜੀਵ ਸਬੰਧੀ ਮਨਜ਼ੂਰੀ ਦੇ ਦਿੱਤੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਮਾਰਚ ਮਹੀਨੇ ਤੱਕ ਜੰਮੂ-ਕਸ਼ਮੀਰ ਨਾਲ ਲਗਦੇ ਖੇਤਰ ਵਿੱਚ ਕੰਮ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਹਾਂ ਤਾਂ ਜੋ ਪ੍ਰਾਜੈਕਟ ਸਮੇਂ ਸਿਰ ਮੁਕੰਮਲ ਹੋ ਸਕੇ। ਇਸ ਨਾਲ ਪੰਜਾਬ ਅਤੇ ਜੰਮੂ ਕਸ਼ਮੀਰ ਦੇ 37000 ਹੈਕਟੇਅਰ ਰਕਬੇ ਨੂੰ ਸਿੰਜਾਈ ਸਹੂਲਤਾਂ ਮਿਲਣ ਤੋਂ ਇਲਾਵਾ ਹੋਰ ਵੀ ਕਈ ਲਾਭ ਮਿਲਣਗੇ।
ਚੀਫ ਇੰਜਨੀਅਰ ਡੈਮਜ਼, ਐੱਸ.ਕੇ. ਸਲੂਜਾ ਨੇ ਕਿਹਾ ਕਿ ਸੂਬੇ ਦਾ ਇਹ ਵੱਕਾਰੀ ਪ੍ਰਾਜੈਕਟ ਮੁਕੰਮਲ ਹੋਣ ’ਤੇ ਰਣਜੀਤ ਸਾਗਰ ਡੈਮ ਨੂੰ ਪੀਕਿੰਗ ਸਟੇਸ਼ਨ ਵਜੋਂ ਚਲਾਉਣ ਦੇ ਯੋਗ ਬਣਾਏਗਾ, ਜਿਸ ਨਾਲ 100 ਕਰੋੜ ਰੁਪਏ ਸਾਲਾਨਾ ਵਾਧੂੂ ਲਾਭ ਹੋਵੇਗਾ। ਇਸ ਤੋਂ ਇਲਾਵਾ ਪੰਜਾਬ ਦੇ ਸਰਹੱਦੀ ਜ਼ਿਲਿਆਂ ਅਤੇ ਜੰਮੂ ਕਸ਼ਮੀਰ ਦੇ ਕਠੂਆ ਖੇਤਰ ਵਿੱਚ ਸੈਰ-ਸਪਾਟਾ ਦੀਆਂ ਸੰਭਾਵਨਾਵਾਂ ਵਿੱਚ ਵਾਧਾ ਕਰੇਗਾ। ਇਸ ਮੌਕੇ ਚੀਫ ਇੰਜਨੀਅਰ ਡਿਜ਼ਾਈਨ ਸ੍ਰੀ ਐਨ.ਕੇ. ਜੈਨ ਅਤੇ ਚੀਫ ਇੰਜਨੀਅਰ ਨਹਿਰਾਂ-2 ਆਰ.ਐਸ. ਬੁੱਟਰ ਤੋਂ ਇਲਾਵਾ ਸ਼ਾਹਪੁਰਕੰਢੀ ਡੈਮ ਪ੍ਰਾਜੈਕਟ ਦੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

 

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ ਇਟਲੀ ’ਚ ਅੰਮਿ੍ਰਤਧਾਰੀ ਸਿੱਖ ’ਤੇ ਕ੍ਰਿਪਾਨ ਪਹਿਨਣ ਕਰਕੇ ਪਰਚਾ ਦਰਜ ਕਰਨਾ ਸਿੱਖਾਂ ਦੀ ਧਾਰਮਿਕ ਅਜ਼ਾਦੀ ਦੇ ਵਿਰੁੱਧ : ਐਡਵੋਕੇਟ ਧਾਮੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਵਿਖੇ ਅਪ੍ਰੈਲ ਮਹੀਨੇ ਨੂੰ ਕੰਧ ਪੱਤ੍ਰਿਕਾ “ਖਾਲਸਾ ਪੰਥ ਦੀ ਸਾਜਨਾ ਦਿਵਸ” ਮੌਕੇ ਕਰਵਾਏ ਮੁਕਾਬਲੇ ਬਾਰ ਐਸੋਸੀਏਸ਼ਨ, ਪਟਿਆਲਾ ਅਤੇ ਆਰੀਅਨਜ਼ ਕਾਲਜ, ਰਾਜਪੁਰਾ ਨੇ ਸਾਈਬਰ ਸੁਰੱਖਿਆ 'ਤੇ ਸੈਮੀਨਾਰ ਕਰਵਾਇਆ