Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਪੰਜਾਬ

ਆਡੀਓ-ਵਿਜ਼ੂਅਲ ਤਕਨੀਕ ਵਿਦਿਆਰਥੀਆਂ ਨੂੰ ਪਾਠਕ੍ਰਮ ਦੀਆਂ ਔਖੀਆਂ ਧਾਰਨਾਵਾਂ ਸਮਝਾਉਣ ਲਈ ਹੋ ਰਹੀ ਹੈ ਸਹਾਈ: ਸਿੰਗਲਾ

February 24, 2021 05:04 PM

6,180 ਸਕੂਲਾਂ ਨੂੰ ਐੱਲ.ਈ.ਡੀਜ਼ ਖਰੀਦਣ ਲਈ 6.8 ਕਰੋੜ ਰੁਪਏ ਕੀਤੇ ਜਾਰੀ: ਸਕੂਲ ਸਿੱਖਿਆ ਮੰਤਰੀ


ਚੰਡੀਗੜ੍ਹ, 24 ਫਰਵਰੀ (ਪੋਸਟ ਬਿਊਰੋ): ਆਧੁਨਿਕ ਤਕਨੀਕ ਰਾਹੀਂ ਮਿਆਰੀ ਸਿੱਖਿਆ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਸਮਾਰਟ ਸਕੂਲਾਂ ਵਿਚ ਤਬਦੀਲ ਕੀਤਾ ਜਾ ਰਿਹਾ ਹੈ ਜਿਸ ਤਹਿਤ ਸਾਧਾਰਨ ਕਮਰਿਆਂ ਨੂੰ ਸਮਾਰਟ ਕਲਾਸਰੂਮ ਬਣਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਇਸੇ ਮੁਹਿੰਮ ਤਹਿਤ ਹੁਣ ਪੰਜਾਬ ਸਰਕਾਰ ਵੱਲੋਂ 6,180 ਸਰਕਾਰੀ ਸਕੂਲਾਂ ਨੂੰ ਕਲਾਸਰੂਮਜ਼ ਲਈ ਐਲ.ਈ.ਡੀ. ਸਕਰੀਨਜ਼ ਖਰੀਦਣ ਲਈ 6 ਕਰੋੜ 79 ਲੱਖ 80 ਹਜ਼ਾਰ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ। ਉਨਾਂ ਕਿਹਾ ਕਿ ਇਨਾਂ ’ਚ ਸਰਕਾਰੀ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਪੱਧਰ ਤੱਕ ਦੇ ਸਕੂਲ ਸ਼ਾਮਲ ਹਨ ਅਤੇ ਜ਼ਿਲਾ ਸਿੱਖਿਆ ਅਫ਼ਸਰਾਂ ਨੂੰ ਸਕਰੀਨਜ਼ ਖਰੀਦਣ ਲਈ ਫੰਡ ਜਾਰੀ ਕਰਨ ਦੇ ਨਾਲ-ਨਾਲ ਹਦਾਇਤਾਂ ਵੀ ਜਾਰੀ ਕਰ ਦਿੱਤੀਆਂ ਗਈਆਂ ਹਨ।
ਵਿਜੈ ਇੰਦਰ ਸਿੰਗਲਾ ਨੇ ਦੱਸਿਆ ਕਿ ਪਾਠਕ੍ਰਮ ਦਾ ਵਿਸ਼ੇਸ਼ ਤੌਰ ’ਤੇ ਤਿਆਰ ਕੀਤਾ ਈ-ਕੰਟੈਂਟ ਆਡੀਓ-ਵਿਜ਼ੂਅਲ ਤਕਨੀਕ ਜ਼ਰੀਏ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਖਾ ਕੇ ਚੰਗੀ ਤਰਾਂ ਦੁਹਰਾਈ ਕਰਵਾਉਣ ਅਤੇ ਔਖੀਆਂ ਧਾਰਨਾਵਾਂ ਸਮਝਾਉਣ ਲਈ ਸਹਾਈ ਸਿੱਧ ਹੋ ਰਿਹਾ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਿਆਂਦੇ ਗਏ ਇਨ੍ਹਾਂ ਸੁਧਾਰਾਂ ਸਦਕਾ ਸਕੂਲ ਸਿੱਖਿਆ ਦੇ ਖੇਤਰ ਵਿਚ ਮਿਆਰੀ ਸੁਧਾਰ ਹੋਇਆ ਹੈ ਜਿਸ ਸਦਕਾ ਜਿੱਥੇ ਨਤੀਜਿਆਂ ਦੇ ਮਾਮਲੇ ਵਿਚ ਸਰਕਾਰੀ ਸਕੂਲਾਂ ਨੇ ਪ੍ਰਾਇਵੇਟ ਸਕੂਲਾਂ ਨੂੰ ਪਿੱਛੇ ਛੱਡਿਅ ਹੈ, ਉੱਥੇ ਹੀ ਮਾਪਿਆਂ ਦਾ ਵਿਸ਼ਵਾਸ ਵੀ ਮੁੜ ਸਰਕਾਰੀ ਸਕੂਲਾਂ ਵਿਚ ਬੱਝਿਆ ਹੈ।
ਸਿੱਖਿਆ ਵਿਭਾਗ ਵੱਲੋਂ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਨੂੰ ਜਾਰੀ ਹਦਾਇਤਾਂ ਅਨੁਸਾਰ ਐੱਲ.ਈ.ਡੀ. ਸਕਰੀਨਜ਼ ਲਈ ਪ੍ਰਤੀ ਸਕੂਲ 11 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨ। ਐੱਲ.ਈ.ਡੀ. ਸਕਰੀਨਜ਼ ਖਰੀਦਣ ਲਈ ਸਕੂਲ ਪੱਧਰ ’ਤੇ ਸਕੂਲ ਮੈਨੇਜਮੈਂਟ ਕਮੇਟੀ ਮਤਾ ਪਾ ਕੇ ਨੱਥੀ ਸਪੈਸੀਫਿਕੇਸ਼ਨਾਂ ਅਤੇ ਵਿੱਤੀ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ ਹੈ। ਸਕੂਲ ਮੁਖੀਆਂ ਅਤੇ ਅਧਿਆਪਕਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਡਿਜੀਟਲ ਸਕਰੀਨਜ਼ ਖਰੀਦਣ ਉਪਰੰਤ ਇਸ ਦੀ ਸੁਯੋਗ ਵਰਤੋਂ ਲਈ ਸਕਰੀਨ ਢੁੱਕਵੀਂ ਥਾਂ ’ਤੇ ਲਾਈ ਜਾਵੇ ਅਤੇ ਇਸਦੀ ਸਾਂਭ-ਸੰਭਾਲ ਲਈ ਵਿਦਿਆਰਥੀਆਂ ਨੂੰ ਵੀ ਪ੍ਰੇਰਿਤ ਕੀਤਾ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ ਆਲਮੀ ਤਪਸ਼ ਨੂੰ ਘਟਾਉਣ ਲਈ ਧਰਤ ਦਿਵਸ `ਤੇ ਸਰਕਾਰੀ ਪੌਲੀਟੈਕਨਿਕ ਕਾਲਜ ਮੋਹਾਲੀ ਵਿਖੇ ਬੂਟੇ ਲਗਾਏ ਲੋਕ ਸਭਾ ਚੋਣਾਂ-2024: 100 ਸਾਲ ਤੋਂ ਉੱਤੇ ਉਮਰ ਦੇ 173 ਵੋਟਰ ਪਾਉਣਗੇ ਐਤਕੀ ਵੋਟਾਂ - ਜ਼ਿਲ੍ਹਾ ਚੋਣ ਅਫ਼ਸਰ ਪੰਜਾਬ ਪੁਲਿਸ ਨੇ ਜੰਮੂ-ਕਸ਼ਮੀਰ ਵਿੱਚ ਸੰਭਾਵਿਤ ਟਾਰਗੇਟ ਕਿਲਿੰਗ ਨੂੰ ਟਾਲਿਆ, ਪਾਕਿ-ਅਧਾਰਤ ਦਹਿਸ਼ਤਗਰਦ ਮਾਡਿਊਲ ਦਾ ਇੱਕ ਮੈਂਬਰ ਕੀਤਾ ਕਾਬੂ ਪ੍ਰਸਿੱਧ ਕਵੀ ਅਮਰੀਕ ਪਲਾਹੀ ਨਾਲ ਰੂ-ਬ-ਰੂ ਅਤੇ ਮਹੀਨਾਵਾਰ ਕਵੀ ਦਰਬਾਰ ਜਿ਼ਲ੍ਹਾ ਬਾਲ ਸੁਰੱਖਿਆ ਯੂਨਿਟ ਨੇ 7 ਸਕੂਲੀ ਵਾਹਨਾਂ ਦੇ ਕੱਟੇ ਚਲਾਨ