Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਪੰਜਾਬ

ਨਗਰ ਪੰਚਾਇਤਾਂ, ਕੌਂਸਲਾਂ, ਨਿਗਮਾਂ ਵਿਚ ਅਹੁਦੇਦਾਰਾਂ ਦੀ ਚੋਣ ਲਈ ਕਾਂਗਰਸ ਪਾਰਟੀ ਵੱਲੋਂ ਗਠਿਤ ਉੱਚ ਤਾਕਤੀ ਕਮੇਟੀ ਦੀ ਬੈਠਕ

February 24, 2021 05:22 PM

ਸਾਰੇ ਵਰਗਾਂ ਨੂੰ ਮਿਲੇਗੀ ਨੁੰਮਾਇੰਦਗੀ, ਬਿਹਤਰ ਪ੍ਰਸ਼ਾਸਨ ਟੀਚਾ : ਜਾਖੜ


ਚੰਡੀਗੜ੍ਹ, 24 ਫਰਵਰੀ (ਪੋਸਟ ਬਿਊਰੋ): ਕਾਂਗਰਸ ਪਾਰਟੀ ਵੱਲੋਂ ਸਥਾਨਕ ਸਰਕਾਰਾਂ ਦੀਆਂ ਚੋਣਾਂ ਤੋਂ ਬਾਅਦ ਹੁਣ ਇੰਨਾਂ ਸੰਸਥਾਵਾਂ ਵਿਚ ਅਹੁਦੇਦਾਰਾਂ ਦੀ ਚੋਣ ਦੀ ਨਿਗਰਾਨੀ ਲਈ ਗਠਿਤ ਇਕ ਉੱਚ ਤਾਕਤੀ ਕਮੇਟੀ ਦੀ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਪ੍ਰਧਾਨਗੀ ਵਿਚ ਅੱਜ ਇੱਥੇ ਪਲੇਠੀ ਬੈਠਕ ਹੋਈ।
ਮੁੱਖ ਮੰਤਰੀ ਕੈਪਟਨ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੂਬਾ ਪ੍ਰਧਾਨ ਸ੍ਰੀ ਸੁਨੀਲ ਜਾਖੜ ਦੀ ਚੇਅਰਮੈਨਸ਼ਿਪ ਵਿਚ ਗਠਿਤ ਇਸ ਉਚ ਤਾਕਤੀ ਕਮੇਟੀ ਵਿਚ ਕੈਬਨਿਟ ਮੰਤਰੀ ਬ੍ਰਹਮ ਮਹਿੰਦਰਾ, ਸ੍ਰੀਮਤੀ ਅਰੁਣਾ ਚੌਧਰੀ, ਭਾਰਤ ਭੂਸ਼ਣ ਆਸ਼ੂ, ਵਿਧਾਇਕ ਸ੍ਰੀ ਰਾਜ ਕੁਮਾਰ ਚੱਬੇਵਾਲ, ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਕੈਪਟਨ ਸੰਦੀਪ ਸੰਧੂ, ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਨੂੰ ਮੈਂਬਰ ਵਜੋਂ ਸ਼ਾਮਿਲ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸ੍ਰੀ ਸੁਨੀਲ ਜਾਖੜ ਨੇ ਦੱਸਿਆ ਕਿ ਪੰਜਾਬ ਦੇ ਲੋਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਕੰਮ ਤੋਂ ਪ੍ਰਭਾਵਿਤ ਹੋ ਕੇ ਜਿਸ ਵੱਡੇ ਪੱਧਰ ਤੇ ਕਾਂਗਰਸ ਪਾਰਟੀ ਦੇ ਹੱਕ ਵਿਚ ਫਤਵਾ ਦਿੱਤਾ ਹੈ ਉਸ ਨਾਲ ਪਾਰਟੀ ਦੀ ਆਪਣੇ ਲੋਕਾਂ ਪ੍ਰਤੀ ਜਿੰਮੇਵਾਰੀ ਹੋਰ ਵੱਧ ਗਈ ਹੈ ਅਤੇ ਲੋਕਾਂ ਨੂੰ ਸ਼ਹਿਰਾਂ ਵਿਚ ਬਿਹਤਰ ਪ੍ਰਸ਼ਾਸਨ ਮੁਹਈਆ ਕਰਵਾਉਣ ਦੇ ਆਪਣੇ ਵਾਅਦੇ ਦੀ ਪੂਰਤੀ ਲਈ ਹੁਣ ਪਾਰਟੀ ਵੱਲੋਂ ਸਾਰੇ ਵਰਗਾਂ: ਐਸ.ਸੀ./ਬੀ.ਸੀ./ਮਹਿਲਾਵਾਂ/ਨੌਜਵਾਨਾਂ ਅਤੇ ਪਾਰਟੀ ਦੇ ਪੁਰਾਣੇ ਵਰਕਰਾਂ ਨੂੰ ਪੂਰੀ ਨੁੰਮਾਇੰਦਗੀ ਦਿੰਦੇ ਹੋਏ ਇੰਨਾਂ ਅਹੁਦੇਦਾਰਾਂ ਦੀ ਚੋਣ ਕੀਤੀ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਕਮੇਟੀ ਹਰੇਕ ਪੱਖ ਤੋਂ ਅਧਿਐਨ ਕਰਕੇ ਪਾਰਟੀ ਹਿੱਤ ਵਿਚ ਸਹੀ ਅਹੁਦੇਦਾਰਾਂ ਦੀ ਚੋਣ ਕਰੇਗੀ ਤਾਂ ਜੋ ਪਾਰਟੀ ਦੇ ਜਨ-ਅਧਾਰ ਨੂੰ ਸੂਬੇ ਵਿਚ ਹੋਰ ਮਜਬੂਤੀ ਦਿੱਤੀ ਜਾ ਸਕੇ ਅਤੇ ਸ਼ਹਿਰੀ ਰਾਜ ਸੰਸਥਾਵਾਂ ਦੀ ਕਾਰਗੁਜਾਰੀ ਨੂੰ ਚੁਸਤ ਦਰੁਸਤ ਕਰਕੇ ਲੋਕਾਂ ਨੂੰ ਬਿਹਤਰ ਸ਼ਾਸਨ ਮੁਹਈਆ ਕਰਵਾਇਆ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀ ਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾ ਅਕਾਲੀ ਦਲ ਨੇ ਚੰਡੀਗੜ੍ਹ ਵਿਚ ਕੈਨੇਡਾ ਦਾ ਕੌਂਸਲੇਟ ਦਫਤਰ ਬੰਦ ਹੋਣ ਲਈ ਕੇਂਦਰ ਤੇ ਸੂਬਾ ਸਰਕਾਰ ਨੂੰ ਭੰਡਿਆ ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇ