Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ
 
ਪੰਜਾਬ

ਸ਼੍ਰੋਮਣੀ ਅਕਾਲੀ ਦਲ ਨੇ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਵਾਸਤੇ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦਾ ਫੈਸਲਾ ਰੱਦ ਕਰਨ ਲਈ ਪੇਸ਼ ਕੀਤਾ ਠੋਸ ਮਤਾ

February 24, 2021 05:40 PM

ਸ਼੍ਰੋਮਣੀ ਅਕਾਲੀ ਦਲ ਅਮਰਿੰਦਰ ਸਰਕਾਰ ਵੱਲੋਂ ਹਜ਼ਾਰਾਂ ਆਸਾਮੀਆਂ ਖਤਮ ਕਰਨ ਦਾ ਪੁਰਜ਼ੋਰ ਵਿਰੋਧ ਕਰੇਗਾ : ਚੰਦੂਮਾਜਰਾ


ਚੰਡੀਗੜ੍ਹ, 24 ਫਰਵਰੀ (ਪੋਸਟ ਬਿਊਰੋ): ਸ਼੍ਰੋਮਣੀ ਅਕਾਲੀ ਦਲ ਨੇ ਅੱਜ ਵਿਧਾਨ ਸਭਾ ਵਿਚ ਠੋਸ ਮਤਾ ਪੇਸ਼ ਕੀਤਾ ਜਿਸ ਰਾਹੀਂ ਅਮਰਿੰਦਰ ਸਿੰਘ ਸਰਕਾਰ ਦੇ ਸੂਬੇ ਦੇ ਸਰਕਾਰੀ ਮੁਲਾਜ਼ਮਾਂ ਲਈ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਕਰ ਕੇ ਉਹਨਾਂ ਨੂੰ ਲਾਗੂ ਕਰਨ ਦੀ ਥਾਂ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੇ ਫੇਸਲੇ ਨੂੰ ਰੱਦ ਕਰਨ ਦੀ ਮੰਗ ਕੀਤੀ ਗਈ ਹੈ।
ਇਥੇ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ ਪੀ ਸਿੰਘ ਨਾਲ ਮੁਲਾਕਾਤ ਕਰ ਕੇ ਉਹਨਾਂ ਨੂੰ ਠੋਸ ਮਤਾ ਸੌਂਪਣ ਤੋਂ ਬਾਅਦ ਪਾਰਟੀ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਉਹਨਾਂ ਨੇ ਮਤਾ ਸਪੀਕਰ ਨੁੰ ਪੇਸ਼ ਕਰ ਕੇ ਬੇਨਤੀ ਕੀਤੀ ਹੈ ਕਿ ਸੂਬਾ ਵਿਧਾਨ ਸਭਾ ਵਿਚ ਨਿਯਮ 7 ਤਹਿਤ ਇਸ ’ਤੇ ਚਰਚਾ ਕਰਵਾਈ ਜਾਵੇ ਜਿਸ ਤਹਿਤ ਮੈਂਬਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਦੀ ਵੀ ਆਗਿਆ ਹੈ।
ਸ੍ਰੀ ਚੰਦੂਮਾਜਰਾ ਨੇ ਦੱਸਿਆ ਕਿ ਉਹਨਾਂ ਨੇ ਸੂਬਾ ਸਰਕਾਰ ਦੇ ਮੁਲਾਜ਼ਮਾਂ ਲਈ ਕੇਂਦਰੀ ਪੇਅ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨ ਦੇ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਫੇਸਲੇ ਨੁੰ ਖਾਰਜ ਕਰਨ ਲਈ ਇਹ ਮਤਾ ਇਸ ਕਰ ਕੇ ਪੇਸ਼ ਕੀਤਾ ਹੈ ਕਿਉਂਕਿ ਇਹ ਮਤਾ ਪੰਜਾਬ, ਪੰਜਾਬੀ ਤੇ ਪੰਜਾਬੀਅਤ ਦੀ ਭਾਵਨਾ ਦੇ ਖਿਲਾਫ ਹੈ। ਉਹਨਾਂ ਕਿਹਾ ਕਿ ਪੰਜਾਬ ਦੇ ਲੋਕ ਇਹ ਜਾਣ ਕੇ ਹੈਰਾਨ ਹਨ ਕਿ ਸੂਬਾ ਸਰਕਾਰ ਕੇਂਦਰੀ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਲਾਗੂ ਕਰਨਾ ਚਾਹੁੰਦੀ ਹੈ ਜਦਕਿ ਹਰ ਕੋਈ ਜਾਣਦਾ ਹੈ ਕਿ ਪੰਜਾਬ ਵਿਚ ਤਨਖਾਹਾਂ ਕੇਂਦਰ ਸਰਕਾਰ ਨਾਲੋਂ ਕਿਤੇ ਜ਼ਿਆਦਾ ਹੈ। ਉਹਨਾਂ ਕਿਹਾ ਕਿ ਸਿਰਫ ਮੁਲਾਜ਼ਮ ਹੀ ਨਹੀਂ ਬਲਕਿ ਸਰਕਾਰੀ ਨੌਕਰੀ ਕਰਨ ਦੇ ਚਾਹਵਾਨ ਵੀ ਇਸ ਫੈਸਲੇ ਨਾਲ ਮਾਯੂਸ ਹੋ ਗਏ ਹਨ।
ਉਹਨਾਂ ਕਿਹਾ ਕਿ ਪੰਜਾਬ ਵਿਚ ਮੁਲਾਜ਼ਮਾਂ ਲਈ ਵੱਖਰੇ ਤਨਖਾਹ ਸਕੇਲ ਲੰਬੇ ਸੰਘਰਸ਼ ਅਤੇ ਸੂਬੇ ਦੀ ਰਵਾਇਤ ਤੇ ਸਭਿਆਚਾਰ ਦੇ ਮੁਤਾਬਕ ਤੈਅ ਕੀਤੇ ਗਏ ਸਨ।
ਅਕਾਲੀ ਆਗੂ ਨੇ ਕਿਹਾ ਕਿ ਸੂਬਾ ਸਰਕਾਰ ਦਾ ਫੈਸਲਾ ਉਸ ਵੇਲੇ ਆਇਆ ਹੈ ਜਦੋਂ ਮੁਲਾਜ਼ਮ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਉਡੀਕ ਰਹੇ ਹਨ। ਉਹਨਾਂ ਕਿਹਾ ਕਿ ਬਜਾਏ ਮੁਲਾਜ਼ਮਾਂ ਨੂੰ ਤਨਖਾਹਾਂ ਤੇ ਹੋਰ ਭੱਤਿਆਂ ਵਿਚ ਵਾਧਾ ਕਰ ਕੇ ਰਾਹਤ ਦੇਣ ਦੇ ਸੂਬਾ ਸਰਕਾਰ ਆਪਣੇ ਮੁਲਾਜ਼ਮਾਂ ਨਾਲ ਵਿਤਕਰਾ ਕਰ ਰਹੀ ਹੈ।
ਬਿਨਾਂ ਸਲਾਹ ਮਸ਼ਵਰਾ ਕੀਤਿਆਂ ਹਜ਼ਾਰਾਂ ਆਸਾਮੀਆਂ ਖਤਮ ਕਰਨ ਲਈ ਸੂਬਾ ਸਰਕਾਰ ’ਤੇ ਵਰ੍ਹਦਿਆਂ ਅਕਾਲੀ ਆਗੂ ਨੇ ਕਿਹਾ ਕਿ ਸਾਰਾ ਸੂਬਾ ਕਾਂਗਰਸ ਰਕਾਰ ਦੀ ਇਹ ਨੀਤੀ ਸਮਝ ਨਹੀਂ ਪਾ ਰਿਹਾ ਜਿਸ ਤਹਿਤ ਹਜ਼ਾਰਾਂ ਆਸਾਮੀਆਂ ਉਦੋਂ ਖਤਮ ਕੀਤੀਆਂ ਜਾ ਰਹੀਆਂ ਹਨ ਜਦੋਂ ਕਾਂਗਰਸ ਨੇ 2017 ਦੀਆਂ ਵਿਧਾਨ ਸਭਾ ਚੋਣਾਂ ਮੌਕੇ ਨੌਜਵਾਨਾ ਨੂੰ ਵੱਡੀ ਪੱਧਰ ’ਤੇ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਸੀ। ਉਹਨਾ ਕਿਹਾ ਕਿ ਸਰਕਾਰ ਨੇ ਸੂਬੇ ਦੀਆਂ ਮੁਲਾਜ਼ਮ ਐਸੋਸੀਏਸ਼ਨਾਂ ਤੇ ਹੋਰ ਜਿਹਨਾਂ ਦੇ ਹਿੱਤ ਪ੍ਰਭਾਵਤ ਹੁੰਦੇ ਹਨ, ਉਹਨਾਂ ਨਾਲ ਸਲਾਹ ਮਸ਼ਵਰਾ ਕੀਤੇ ਬਗੈਰ ਇਹ ਆਸਾਮੀਆਂ ਇਸ ਕਰ ਕੇ ਖਤਮ ਕਰ ਦਿੱਤੀਆਂ ਹਨ। ਉਹਨਾਂ ਕਿਹਾ ਕਿ ਅਕਾਲੀ ਦਲ ਅਮਰਿੰਦਰ ਸਿੰਘ ਸਰਕਾਰ ਦੀਆਂ ਇਹ ਲੋਕ ਵਿਰੋਧੀ ਨੀਤੀਆਂ ਦਾ ਪੁਰਜ਼ੋਰ ਵਿਰੋਧ ਕਰੇਗਾ ਤੇ ਉਹਨਾਂ ਨੇ ਸਪੀਕਰ ਨੂੰ ਅਪੀਲ ਕੀਤੀ ਕਿ ਇਸ ’ਤੇ ਆਉਂਦੇ ਵਿਧਾਨ ਸਭਾ ਸੈਸ਼ਨ ਵਿਚ ਚਰਚਾ ਕਰਵਾਈ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵੱਲੋਂ ਡਿਜ਼ੀਟਲ ਅਖਬਾਰ ‘ਵੰਨ ਸੁਵੰਨੀ ਖੇਤੀ’ ਦਾ ਪਹਿਲਾ ਐਡੀਸ਼ਨ ਕਿਸਾਨਾਂ ਲਈ ਜਾਰੀ ਮਾਰਕਫੈੱਡ ਪੰਜਾਬ ਦੇ ਮੈਨੇਜਿੰਗ ਡਾਇਰੈਕਟਰ ਗਿਰੀਸ਼ ਦਿਆਲਨ ਵੱਲੋਂ ਦਾਣਾ ਮੰਡੀ ਮੋਗਾ ਵਿੱਚ ਖ੍ਰੀਦ ਪ੍ਰਬੰਧਾਂ ਦੀ ਸਮੀਖਿਆ ਬੌਬ ਢਿੱਲੋਂ ਨੂੰ ਪੰਜਾਬੀ ਵਰਲਡ 'ਤੇ ਮਾਣ : ਆਰੀਅਨਜ਼ ਪ੍ਰਸ਼ਾਸ਼ਨ ਵੱਲੋਂ ਪੋਲ ਫ਼ੀਸਦੀ ਵਧਾਉਣ ਲਈ “ਸੀਨੀਅਰ ਸਿਟੀਜ਼ਨ ਮਿਲਣੀ” ਪ੍ਰੋਗਰਾਮ ਆਯੋਜਿਤ