Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਟੋਰਾਂਟੋ/ਜੀਟੀਏ

ਬੱਚੇ ਦੀ ਲਾਸ਼ ਘਰ ਵਿੱਚ ਹੀ ਦਫਨ ਹੋਣ ਦੀ ਜਾਂਚ ਕਰ ਰਹੀ ਹੈ ਹੈਮਿਲਟਨ ਪੁਲਿਸ, 2 ਗ੍ਰਿਫਤਾਰ

February 25, 2021 05:31 AM

ਹੈਮਿਲਟਨ, 24 ਫਰਵਰੀ (ਪੋਸਟ ਬਿਊਰੋ) : ਇੱਕ ਬੱਚੇ ਦੀ ਲਾਸ਼ ਘਰ ਵਿੱਚ ਹੀ ਦੱਬੀ ਹੋਣ ਦੀਆਂ ਮਿਲੀਆਂ ਅਪੁਸ਼ਟ ਖਬਰਾਂ ਤੋਂ ਬਾਅਦ ਹੈਮਿਲਟਨ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਜਾਂਚਕਾਰਾਂ ਦਾ ਕਹਿਣਾ ਹੈ ਕਿ ਕਮਿਊਨਿਟੀ ਦੇ ਇੱਕ ਮੈਂਬਰ ਵੱਲੋਂ ਅੱਧੀ ਰਾਤ ਤੋਂ ਬਾਅਦ ਉਨ੍ਹਾਂ ਨੂੰ ਇਹ ਰਿਪੋਰਟ ਦਿੱਤੀ ਗਈ ਕਿ 104 ਵੈਲਿੰਗਟਨ ਸਟਰੀਟ ਨੌਰਥ ਉੱਤੇ ਸਥਿਤ ਇੱਕ ਘਰ ਵਿੱਚ ਕੁੱਝ ਗੜਬੜ ਹੋ ਰਹੀ ਹੈ। ਇਸ ਤੋਂ ਬਾਅਦ ਜਾਂਚਕਾਰ ਮੌਕੇ ਉੱਤੇ ਪਹੁੰਚੇ। ਇੱਕ 34 ਸਾਲਾ ਪੁਰਸ਼ ਤੇ 24 ਸਾਲਾ ਮਹਿਲਾ ਨੂੰ ਹਿਰਾਸਤ ਵਿੱਚ ਲਿਆ ਗਿਆ ਹੈ।
ਪਰ ਪੁਲਿਸ ਵੱਲੋਂ ਇਸ ਸਮੇਂ ਕਿਸੇ ਤਰ੍ਹਾਂ ਦੇ ਚਾਰਜਿਜ਼ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਪੁਲਿਸ ਨੇ ਬੱਸ ਇਹੋ ਦੱਸਿਆ ਕਿ ਇਨ੍ਹਾਂ ਦੋਵਾਂ ਵਿਅਕਤੀਆਂ ਨੂੰ ਜਾਂਚ ਦੇ ਸਬੰਧ ਵਿੱਚ ਹਿਰਾਸਤ ਵਿੱਚ ਲਿਆ ਗਿਆ ਹੈ। ਇਨ੍ਹਾਂ ਦੋਵਾਂ ਦੀ ਅਦਾਲਤ ਸਾਹਮਣੇ ਪੇਸ਼ੀ ਪੈਂਡਿੰਗ ਹੋਣ ਕਾਰਨ ਦੋਵਾਂ ਦੇ ਨਾਂਵਾਂ ਦਾ ਖੁਲਾਸਾ ਵੀ ਨਹੀਂ ਕੀਤਾ ਗਿਆ।
ਇਹ ਪੁੱਛੇ ਜਾਣ ਉੱਤੇ ਕਿ ਕੋਈ ਬੱਚਾ ਲਾਪਤਾ ਹੈ ਤਾਂ ਆਫੀਸਰ ਇੰਡੀ ਭਰਾਜ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਉਹ ਅਜੇ ਵੀ ਮਾਮਲੇ ਦੀ ਜਾਂਚ ਕਰ ਰਹੇ ਹਨ ਤੇ ਇਸ ਰਿਪੋਰਟ ਦੀ ਸਟੀਕਤਾ ਦਾ ਪਤਾ ਲਾਉਣ ਦੀ ਕੋਸਿ਼ਸ਼ ਕੀਤੀ ਜਾ ਰਹੀ ਹੈ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ