Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਅੰਤਰਰਾਸ਼ਟਰੀ

ਬਰਾਕ ਓਬਾਮਾ ਵੱਲੋਂ ਖੁਲਾਸਾ: ਨਸਲੀ ਟਿਪਣੀ ਕਾਰਨ ਘਸੁੰਨ ਮਾਰ ਕੇ ਦੋਸਤ ਦਾ ਨੱਕ ਤੋੜਿਆ ਸੀ

February 25, 2021 06:42 AM

ਵਾਸ਼ਿੰਗਟਨ, 24 ਫਰਵਰੀ, (ਪੋਸਟ ਬਿਊਰੋ)- ਨਸਲੀ ਮਾਮਲਿਆਂਵਿੱਚ ਹਮੇਸ਼ਾ ਸੰਵੇਦਨਸ਼ੀਲ ਰਹਿਣ ਵਾਲੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਬਰਾਕ ਓਬਾਮਾ ਨੇ ਆਪਣਾ ਪੁਰਾਣਾ ਸਮਾਂ ਯਾਦ ਕਰਦੇ ਹੋਏ ਦੱਸਿਆ ਕਿ ਪੜ੍ਹਾਈ ਦੌਰਾਨ ਉਨ੍ਹਾਂ ਨੇ ਇੱਕ ਵਾਰ ਆਪਣੇ ਇੱਕ ਦੋਸਤ ਦਾ ਨਸਲੀ ਟਿਪਣੀ ਕਾਰਨ ਨੱਕ ਤੋੜ ਦਿੱਤਾ ਸੀ।
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਓਬਾਮਾ ਨੇ ਕਿਹਾ ਕਿ ‘ਜਦ ਮੈਂ ਸਕੂਲਪੜ੍ਹਦਾ ਸੀ ਤਾਂ ਮੇਰਾ ਇਕ ਦੋਸਤ ਮੇਰੇ ਨਾਲ ਬਾਸਕਬਾਲ ਖੇਡਦਾ ਸੀ, ਉਸ ਨੇ ਲਾਕਰ ਰੂਮ ਵਿੱਚ ਹੋਈ ਲੜਾਈਵੇਲੇ ਨਸਲੀ ਟਿਪਣੀ ਕਰ ਦਿੱਤੀ। ਉਸ ਦੀ ਟਿੱਪਣੀ ਸੁਣ ਕੇ ਮੈਨੂੰ ਗੁੱਸਾ ਆ ਗਿਆ ਅਤੇ ਮੈਂ ਘਸੁੰਨ ਮਾਰ ਕੇ ਉਸ ਦਾਨੱਕ ਤੋੜ ਦਿੱਤਾ।’ ਉਨ੍ਹਾਂਦੱਸਿਆ ਕਿ ਇਸ ਤੋਂ ਬਾਅਦ ਉਨ੍ਹਾਂ ਅਤੇ ਉਨ੍ਹਾਂ ਦੇ ਦੋਸਤ ਦੋਵਾਂ ਨੂੰ ਕਮਰੇਵਿੱਚ ਬੰਦ ਕਰ ਦਿੱਤਾਗਿਆ ਤੇ ਸਜ਼ਾ ਵੀ ਮਿਲੀ। ਓਬਾਮਾ ਨੇ ਕਿਹਾ ਕਿ ‘ਉਸ ਸਮੇਂ ਮੇਰੇ ਦੋਸਤ ਨੂੰ ਇਸ ਦਾ ਮਤਲਬ ਨਹੀਂ ਸੀ ਪਤਾ, ਪਰ ਉਹ ਸਿਰਫ ਜਾਣਦਾ ਸੀ ਕਿ ਇਸ ਸ਼ਬਦ ਨਾਲ ਉਹ ਮੈਨੂੰ ਦੁਖੀ ਕਰ ਸਕਦਾ ਹੈ।’
ਓਬਾਮਾ ਆਪਣੇ ਰਾਸ਼ਟਰਪਤੀ ਹੋਣ ਵੇਲੇ ਤੇ ਉਸ ਤੋਂ ਬਾਅਦ ਹਮੇਸ਼ਾ ਨਸਲੀ ਮੁੱਦਿਆਂ ਬਾਰੇ ਕਾਫੀ ਸੰਵੇਦਨਸ਼ੀਲ ਅਤੇ ਜਾਗਰੂਕ ਰਹੇ ਹਨ ਅਤੇ ਇਸ ਮੁੱਦੇ ਉੱਤੇ ਅਮਰੀਕੀ ਸਮਾਜਵਿੱਚ ਕਾਫੀ ਸਰਗਰਮ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ‘ਜਿਥੇ ਤੱਕ ਮੈਨੂੰ ਯਾਦ ਹੈ, ਮੈਂ ਉਸ ਦੇ ਮੂੰਹ ਉੱਤੇ ਜ਼ੋਰਦਾਰ ਘਸੁੰਨ ਮਾਰਿਆ ਤੇ ਉਸ ਦਾ ਨੱਕ ਤੋੜ ਦਿੱਤਾ। ਮੈਂ ਆਪਣੇ ਦੋਸਤ ਨੂੰ ਕਿਹਾ ਕਿ ਮੈਨੂੰ ਏਦਾਂ ਦੇ ਸ਼ਬਦ ਨਹੀਂ ਕਹਿਣੇ।’ ਬਰਾਕ ਓਬਾਮਾ ਨੇ ਸ਼ਾਇਦ ਪਹਿਲੀ ਵਾਰ ਇਹ ਘਟਨਾ ਦੱਸੀ ਹੈ। ਕੁਝ ਸਾਲ ਪਹਿਲਾਂ ਓਬਾਮਾ ਨੇ ਇੰਟਰਵਿਊਵਿੱਚ ਕਿਹਾ ਸੀ ਕਿ ਉਨ੍ਹਾਂ ਦਾ ਦੇਸ਼ ਨਸਲਵਾਦ ਦੇ ਇਤਿਹਾਸ ਤੋਂਪੂਰੀ ਤਰ੍ਹਾਂ ਉਭਰ ਨਹੀਂ ਸਕਿਆ, ਇਥੇ ‘ਐੱਨ’ ਸ਼ਬਦ (ਨੀਗਰੋ) ਦੀ ਵਰਤੋਂ ਅਜੇ ਵੀਹੋ ਜਾਂਦੀ ਹੈ ਅਤੇ 200-300 ਸਾਲ ਪਹਿਲਾਂ ਸਮਾਜ ਜਿਸ ਬੁਰਾਈ ਦੀ ਗ੍ਰਿਫਤਵਿੱਚ ਸੀ, ਉਸ ਨੂੰ ਇਕ ਰਾਤਵਿੱਚਪੂਰਾ ਖਤਮ ਨਹੀਂ ਕੀਤਾ ਜਾ ਸਕਦਾ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਯੂ.ਏ.ਈ. ਸਮੇਤ 4 ਖਾੜੀ ਦੇਸ਼ਾਂ ਵਿਚ ਹੜ੍ਹ ਅਤੇ ਮੀਂਹ: ਮਾਰੂਥਲ ਖੇਤਰਾਂ ਵਿਚ ਇੱਕ ਦਿਨ ਵਿਚ 2 ਸਾਲ ਜਿੰਨਾ ਮੀਂਹ ਪ੍ਰਿੰਸ ਹੈਰੀ ਨੇ ਅਧਿਕਾਰਤ ਤੌਰ 'ਤੇ ਬ੍ਰਿਟੇਨ ਛੱਡਿਆ, ਆਪਣੇ ਪਤੇ ਵਿਚ ਕੈਲੀਫੋਰਨੀਆ ਦਾ ਪਤਾ ਲਿਖਵਾਇਆ ਸਟਾਕਟਨ ਕੈਲੀਫੋਰਨੀਆ ਦੇ ਇਤਿਹਾਸਿਕ ਗੁਰਦੁਆਰਾ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਕੱਢਿਆ ਅਮਰੀਕਾ ਦੇ ਸ਼ਿਕਾਗੋ ਸ਼ਹਿਰ ਵਿਚ ਹੋਈ ਗੋਲੀਬਾਰੀ `ਚ ਇਕ ਬੱਚੀ ਦੀ ਮੌਤ, 7 ਜ਼ਖਮੀ, ਜ਼ਖਮੀਆਂ ਵਿਚੋਂ 2 ਬੱਚਿਆਂ ਦੀ ਹਾਲਤ ਗੰਭੀਰ ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆ ਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰ ਚੜ੍ਹਦੀ ਕਲਾ ਸਿੱਖ ਆਰਗੇਨਾਈਜ਼ੇਸ਼ਨ ਯੂਕੇ ਵੱਲੋਂ ਵਿਸ਼ਾਲ ਦਸਤਾਰਾਂ ਸਜਾਉਣ ਸੰਬੰਧੀ ਕੈਂਪ 13 ਅਪ੍ਰੈਲ ਨੂੰ ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ ਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂ ਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾ