Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਭਾਰਤ

ਧਰਮਿੰਦਰ ਨੇ ਇੱਕ ਵਾਰੀ ਫਿਰ ਕਿਸਾਨਾਂ ਲਈ ਹੇਜ ਵਿਖਾਇਆ

February 25, 2021 06:44 AM

ਮੁੰਬਈ, 24 ਫਰਵਰੀ, (ਪੋਸਟ ਬਿਊਰੋ)- ਹਿੰਦੀ ਸਿਨੇਮਾ ਦੇ ਮਸ਼ਹੂਰ ਐਕਟਰ ਧਰਮਿੰਦਰ ਨੇ ਕਿਸਾਨੀ ਅੰਦੋਲਨ ਬਾਰੇ ਅੱਜ ਇੱਕ ਵਾਰ ਫਿਰ ਆਪਣੇ ਮਨ ਦੀ ਗੱਲ ਕਹਿਣ ਦਾ ਪ੍ਰਭਾਵ ਦਿੱਤਾ ਹੈ।
ਸੋਸ਼ਲ ਮੀਡੀਆ ਉੱਤੇ ਸਭ ਤੋਂ ਐਕਟਿਵ ਕਲਾਕਾਰਾਂ ਵਿੱਚੋਂ ਗਿਣੇ ਜਾਂਦੇ ਧਰਮਿੰਦਰ ਨੇ ਅੱਜ ਕਿਸਾਨ ਅੰਦੋਲਨ ਨੂੰ ਆਪਣਾ ਹੁੰਗਾਰਾ ਦੇਂਦਿਆਂ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਦੇ ਮੁੱਦੇ ਉੱਤੇ ਕੇਂਦਰ ਸਰਕਾਰ ਨਾਲ ਗੱਲ ਕੀਤੀ ਸੀ, ਪਰ ਕੋਈ ਸਿੱਟਾ ਨਹੀਂ ਨਿਕਲਿਆ। ਅਸਲ ਵਿੱਚ ਧਰਮਿੰਦਰ ਨੂੰ ਪਿੱਛੇ ਜਿਹੇ ਉਸ ਦੇ ਇੱਕ ਫ਼ੈਨ ਨੇ ਇੱਕ ਵਿਸ਼ੇਸ਼ ਵੀਡੀਓ ਭੇਜਿਆ ਸੀ, ਜਿਸ ਵਿੱਚ ਧਰਮਿੰਦਰ ਦੇ ਹਿੰਦੀ ਸਿਨੇਮਾ ਵਿੱਚ ਵੱਖਰੇ ਕਿਰਦਾਰ ਤੇ ਰੰਗ ਦਿਖਾਈ ਦੇ ਰਹੇ ਹਨ। ਇਸ ਵੀਡੀਓ ਨੂੰ ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ਉੱਤੇ ਸ਼ੇਅਰ ਕੀਤਾ ਅਤੇ ਆਪਣੇ ਫੈਨਸ ਦੇ ਲਈ ਇਕ ਵਿਸ਼ੇਸ਼ ਸੰਦੇਸ਼ ਲਿਖਦੇ ਹੋਏ ਉਕਤ ਗੱਲ ਕਹੀ ਹੈ। ਆਪਣੇ ਨਾਲ ਹੋਏ ਵਿਹਾਰ ਬਾਰੇ ਧਰਮਿੰਦਰ ਨੇ ਆਪਣੇ ਟਵੀਟ ਵਿੱਚ ਲਿਖਿਆ ਕਿ ‘ਮੈਂ ਇਸ ਦਾ ਹੱਕਦਾਰ ਨਹੀਂ ਹਾਂ, ਤੁਹਾਡੇ ਸਭ ਦੀ ਮਾਸੂਮੀਅਤ ਹੈ। ਮੈਂ ਹੱਸਦਾ ਹਾਂ, ਪਰ ਮੈਂ ਉਦਾਸ ਰਹਿੰਦਾ ਹਾਂ। ਇਸ ਉਮਰ ਵਿੱਚ ਕਰਕੇ ਬੇਦਖਲ, ਮੈਨੂੰ ਮੇਰੀ ਧਰਤੀ ਤੋਂ, ਦੇ ਦਿੱਤਾ ਸਦਮਾ ਮੈਨੂੰ ਮੇਰੇ ਆਪਣਿਆਂ ਨੇ।’ ਧਰਮਿੰਦਰ ਦਾ ਅੱਜ ਵਾਲਾ ਇਸ ਤਰ੍ਹਾਂ ਦਾ ਟਵੀਟ ਵੀ ਸੋਸ਼ਲ ਮੀਡੀਆ ਉੱਤੇ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼