Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼
 
ਭਾਰਤ

ਖੇਤੀ ਮੰਤਰੀ ਤੋਮਰ ਨੇ ਕਿਹਾ: ਜੇ ਕਿਸਾਨ ਸਰਕਾਰ ਦੀ ਪੇਸ਼ਕਸ਼ ਉੱਤੇ ਵਿਚਾਰ ਕਰਨ ਤਾਂ ਗੱਲਬਾਤ ਲਈ ਤਿਆਰ ਹਾਂ

February 25, 2021 06:45 AM

ਨਵੀਂ ਦਿੱਲੀ, 24 ਫਰਵਰੀ, (ਪੋਸਟ ਬਿਊਰੋ)- ਭਾਰਤ ਦੇ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਨੇ ਅੱਜ ਫਿਰ ਖੇਤੀ ਮੁੱਦੇ ਬਾਰੇ ਬਿਆਨ ਦਿੱਤਾ ਤੇ ਕਿਹਾ ਕਿ ਜੇ ਕਿਸਾਨ ਖੇਤੀ ਕਾਨੂੰਨਾਂ ਨੂੰ ਡੇਢ ਸਾਲ ਮੁਲਤਵੀ ਰੱਖਣ ਅਤੇ ਸੰਯੁਕਤ ਕਮੇਟੀ ਰਾਹੀਂ ਮਤਭੇਦ ਹੱਲ ਕਰਨ ਦੀ ਪੇਸ਼ਕਸ਼ ਉੱਤੇ ਵਿਚਾਰ ਕਰਨ ਨੂੰ ਤਿਆਰ ਹਨ ਤਾਂ ਸਰਕਾਰ ਗੱਲਬਾਤ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਸਰਕਾਰ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਅਤੇ ਭਾਰਤੀ ਖੇਤੀ ਖੇਤਰ ਨੂੰ ਮਜ਼ਬੂਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।
ਖੇਤੀ ਮੰਤਰੀ ਨਰਿੰਦਰ ਸਿੰਘ ਤੋਮਰ ਅੱਜ ਭਾਰਤੀ ਕਿਸਾਨ ਯੂਨੀਅਨ ਦੇ ਆਗੂ ਰਾਕੇਸ਼ ਟਿਕੈਤ ਦੀ ਇੱਕ ਧਮਕੀ ਦੇ ਸਬੰਧ ਵਿਚ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ। ਰਾਕੇਸ਼ ਟਿਕੈਤ ਨੇ ਕਿਹਾ ਹੈ ਕਿ ਜੇ ਕਾਨੂੰਨਾਂ ਨੂੰ ਵਾਪਸ ਨਾ ਲਿਆ ਤਾਂ 40 ਲੱਖ ਟਰੈਕਟਰਾਂ ਨਾਲ ਪਾਰਲੀਮੈਂਟ ਤੱਕ ਮਾਰਚ ਕੱਢਿਆ ਜਾਵੇਗਾਅਤੇ ਪਾਰਲੀਮੈਂਟ ਤੋਂ ਇੰਡੀਆ ਗੇਟ ਤੱਕ ਬਣੇ ਪਾਰਕਾਂ ਵਿੱਚ ਟਰੈਕਟਰ ਵਾਹ ਕੇ ਕਣਕ ਬੀਜ ਦਿੱਤੀ ਜਾਵੇਗੀ। ਅੱਜ ਏਥੇ ਤੋਮਰ ਨੇ ਕਿਹਾ ਕਿ ਭਾਰਤ ਸਰਕਾਰ ਕਿਸਾਨਾਂ ਨਾਲਪੂਰੀ ਹਮਦਰਦੀ ਨਾਲ ਵਿਚਾਰ ਚਰਚਾ ਕਰਦੀ ਰਹੀ ਹੈ, ਅੱਗੋਂ ਵੀ ਉਨ੍ਹਾਂ ਦਾ ਕੋਈ ਵਿਚਾਰ ਆਵੇਗਾ ਤਾਂ ਸਰਕਾਰ ਹਮੇਸ਼ਾ ਕਿਸਾਨਾਂ ਨਾਲ ਚਰਚਾ ਕਰਨ ਲਈ ਤਿਆਰ ਹੈ।
ਵਰਨਣ ਯੋਗ ਹੈ ਕਿ ਸਰਕਾਰ ਅਤੇ ਕਿਸਾਨਾਂ ਦੀਆਂ ਜਥੇਬੰਦੀਆਂ ਵਿਚਾਲੇ 11 ਦੌਰ ਦੀ ਗੱਲਬਾਤ ਹੋਈ ਸੀ ਅਤੇ ਆਖਰੀ ਗੱਲਬਾਤ 22 ਜਨਵਰੀ ਨੂੰ ਹੋਣ ਪਿੱਛੋਂ 26 ਜਨਵਰੀ ਗਣਤੰਤਰ ਦਿਵਸ ਦੇ ਦਿਨ ਕਿਸਾਨਾਂ ਦੀ ਟਰੈਕਟਰ ਪਰੇਡ ਵਿਚ ਹੋਈ ਹਿੰਸਾ ਤੋਂ ਬਾਅਦ ਦੋਵਾਂ ਧਿਰਾਂ ਕਿਸਾਨਾਂ ਅਤੇ ਸਰਕਾਰ ਵਿਚਕਾਰਗੱਲਬਾਤ ਬੰਦ ਹੋ ਗਈ ਸੀ। ਕਿਸਾਨ ਅਜੇ ਤੱਕ ਕੇਂਦਰ ਸਰਕਾਰ ਵਲੋਂ ਪਿਛਲੇ ਸਾਲ ਬਣਾਏ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਅਤੇ ਕਿਸਾਨੀ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ (ਐੱਮ ਐੱਸ ਪੀ) ਦੀ ਗਾਰੰਟੀ ਦੀ ਮੰਗ ਬਾਰੇ ਨਵੰਬਰ 2020 ਦੇ ਅੰਤ ਤੋਂ ਹੀ ਦਿੱਲੀਦੇ ਬਾਰਡਰਾਂ ਉੱਤੇਲਗਾਤਾਰ ਅੰਦੋਲਨ ਕਰਨ ਲਈ ਡਟੇ ਹੋਏ ਹਨ।

 
Have something to say? Post your comment
ਹੋਰ ਭਾਰਤ ਖ਼ਬਰਾਂ
ਪ੍ਰਧਾਨ ਮੰਤਰੀ ਮੋਦੀ ਤੇ ਰਾਹੁਲ ਦੇ ਚੋਣ ਭਾਸ਼ਣਾਂ 'ਤੇ ਚੋਣ ਕਮਿਸ਼ਨ ਦਾ ਨੋਟਿਸ, ਭਾਸ਼ਣ 'ਚ ਨਫਰਤ ਫੈਲਾਉਣ ਦੇ ਦੋਸ਼ ਅਰੁਣਾਚਲ ਪ੍ਰਦੇਸ਼ ਵਿੱਚ ਜ਼ਮੀਨ ਖਿਸਕੀ, ਨੈਸ਼ਨਲ ਹਾਈਵੇ-313 ਦਾ ਵੱਡਾ ਹਿੱਸਾ ਢਹਿ ਗਿਆ, ਦਿਬਾਂਗ ਘਾਟੀ ਦਾ ਦੇਸ਼ ਨਾਲ ਸੰਪਰਕ ਟੁੱਟਿਆ ਜੈਸਲਮੇਰ ਵਿਚ ਭਾਰਤੀ ਹਵਾਈ ਫੌਜ ਦਾ ਜਾਸੂਸੀ ਜਹਾਜ਼ ਕ੍ਰੈਸ਼ ਪਟਨਾ ਦੇ ਇੱਕ ਹੋਟਲ ਵਿਚ ਲੱਗੀ ਭਿਆਨਕ ਅੱਗ `ਚ 6 ਮੌਤਾਂ, 19 ਜ਼ਖਮੀ ਤਿਹਾੜ ਜੇਲ੍ਹ `ਚ ਹੋਈ ਝੜਪ ਤੋਂ ਬਾਅਦ ‘ਆਪ’ ਨੇ ਅਰਵਿੰਦ ਕੇਜਰੀਵਾਲ ਦੀ ਜਾਨ ਨੂੰ ਦੱਸਿਆ ਖ਼ਤਰਾ ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼