Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀਸਵੀਪ ਪ੍ਰਾਜੈਕਟ ਤਹਿਤ ਵੋਟ ਦੇ ਅਧਿਕਾਰਾਂ ਪ੍ਰਤੀ ਨੌਜਵਾਨਾਂ ਨੂੰ ਕੀਤਾ ਜਾਗਰੂਕਖਾਲਸਾ ਸਾਜਣਾ ਦਿਵਸ ਦੇ ਸਮਾਗਮਾਂ ’ਚ ਸ਼ਮੂਲੀਅਤ ਲਈ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਨੇ ਵੀਜਾ ਲੱਗੇ ਪਾਸਪੋਰਟ ਕੀਤੇ ਪ੍ਰਾਪਤਨੇਪਾਲ 'ਚ ਫਿਰ ਉੱਠੀ ਹਿੰਦੂ ਰਾਸ਼ਟਰ ਦੀ ਮੰਗ, ਸੜਕਾਂ 'ਤੇ ਉਤਰੇ ਸੈਂਕੜੇ ਪ੍ਰਦਰਸ਼ਨਕਾਰੀ
 
ਕੈਨੇਡਾ

ਕੈਨੇਡਾ ਵੱਲੋਂ ਹੁਵੇਈ ਟੈਕਨਾਲੋਜੀਜ਼ ਦੀ ਸੀਐਫਓ ਗ੍ਰਿਫਤਾਰ

December 06, 2018 07:46 AM

*ਜਲਦ ਹੀ ਉਸ ਨੂੰ ਕੀਤਾ ਜਾਵੇਗਾ ਅਮਰੀਕਾ ਹਵਾਲੇ



ਟੋਰਾਂਟੋ, 5 ਦਸੰਬਰ (ਪੋਸਟ ਬਿਊਰੋ) : ਕੈਨੇਡੀਅਨ ਅਧਿਕਾਰੀਆਂ ਨੇ ਬੁੱਧਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਚੀਨ ਦੀ ਹੁਵੇਈ ਟੈਕਨਾਲੋਜੀਜ਼ ਕੰਪਨੀ ਦੀ ਚੀਫ ਫਾਇਨਾਂਸ਼ੀਅਲ ਆਫੀਸਰ ਨੂੰ ਗ੍ਰਿਫਤਾਰ ਕਰ ਲਿਆ ਹੈ ਤੇ ਜਲਦ ਹੀ ਉਸ ਨੂੰ ਅਮਰੀਕਾ ਹਵਾਲੇ ਕਰ ਦਿੱਤਾ ਜਾਵੇਗਾ।
ਜਸਟਿਸ ਵਿਭਾਗ ਦੇ ਬੁਲਾਰੇ ਇਆਨ ਮੈਕਲਿਓਡ ਨੇ ਆਖਿਆ ਕਿ ਮੈਂਗ ਵਾਨਜ਼ੋਊ ਨੂੰ ਸ਼ਨਿੱਚਰਵਾਰ ਨੂੰ ਵੈਨਕੂਵਰ, ਬ੍ਰਿਟਿਸ਼ ਕੋਲੰਬੀਆ ਵਿੱਚ ਨਜ਼ਰਬੰਦ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਮਰੀਕਾ ਨੂੰ ਮੈਂਗ ਦੀ ਹਵਾਲਗੀ ਚਾਹੀਦੀ ਹੈ। ਮੈਕਲਿਓਡ ਨੇ ਆਖਿਆ ਕਿ ਇਸ ਸਬੰਧ ਵਿੱਚ ਪਬਲੀਕੇਸ਼ਨ ਬੈਨ ਹੋਣ ਕਾਰਨ ਉਹ ਹੋਰ ਜਾਣਕਾਰੀ ਨਹੀਂ ਦੇ ਸਕਦਾ। ਮੈਂਗ ਦੀ ਜ਼ਮਾਨਤ ਲਈ ਸ਼ੁੱਕਰਵਾਰ ਨੂੰ ਸੁਣਵਾਈ ਕੀਤੀ ਗਈ ਸੀ ਤੇ ਇਸ ਪਬਲੀਕੇਸ਼ਨ ਬੈਨ ਦੀ ਮੰਗ ਵੀ ਉਸ ਵੱਲੋਂ ਹੀ ਕੀਤੀ ਗਈ ਸੀ।
ਜਿ਼ਕਰਯੋਗ ਹੈ ਕਿ ਇਸ ਸਾਲ ਦੇ ਸ਼ੁਰੂ ਵਿੱਚ ਵਾਲ ਸਟਰੀਟ ਜਰਨਲ ਨੇ ਇਹ ਰਿਪੋਰਟ ਕੀਤਾ ਸੀ ਕਿ ਅਮਰੀਕੀ ਅਧਿਕਾਰੀ ਇਹ ਜਾਂਚ ਕਰ ਰਹੇ ਹਨ ਕਿ ਕੀ ਚੀਨ ਦੀ ਇਸ ਤਕਨੀਕੀ ਮਾਹਿਰ ਹੁਵੇਈ ਕੰਪਨੀ ਨੇ ਇਰਾਨ ਸਬੰਧੀ ਪਾਬੰਦੀਆਂ ਦੀ ਉਲੰਘਣਾ ਕੀਤੀ ਹੈ? ਮੈਂਗ ਬੋਰਡ ਦੀ ਡਿਪਟੀ ਚੇਅਰਮੈਨ ਹੈ ਤੇ ਉਹ ਕੰਪਨੀ ਦੇ ਬਾਨੀ ਰੈਨ ਜੈਂਗਫੇਈ ਦੀ ਧੀ ਵੀ ਹੈ। ਇਸ ਸਬੰਧ ਵਿੱਚ ਅਮਰੀਕਾ ਦੇ ਨਿਆਂ ਵਿਭਾਗ ਦੇ ਬੁਲਾਰੇ ਨੇ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ।
ਹੁਵੇਈ ਦੀ ਤਰਜ਼ਮਾਨ ਨੇ ਵੀ ਇਸ ਮੁੱਦੇ ਉੱਤੇ ਫੌਰੀ ਕੋਈ ਪ੍ਰਤੀਕਿਰਿਆ ਪ੍ਰਗਟਾਉਣ ਤੋਂ ਇਨਕਾਰ ਕਰ ਦਿੱਤਾ।

 

 
Have something to say? Post your comment
ਹੋਰ ਕੈਨੇਡਾ ਖ਼ਬਰਾਂ
ਕੁੱਝ ਕੈਨੇਡੀਅਨਜ਼ ਨੂੰ ਅੱਜ ਮਿਲ ਜਾਵੇਗੀ ਕੈਨੇਡਾ ਕਾਰਬਨ ਰਿਬੇਟ ਜਂੀ-7 ਮੁਲਕਾਂ ਨੇ ਦਿੱਤੀ ਚੇਤਾਵਨੀ-ਇਰਾਨ ਵੱਲੋਂ ਇਜ਼ਰਾਈਲ ਉੱਤੇ ਕੀਤੇ ਹਮਲੇ ਨਾਲ ਸਥਿਤੀ ਹੋ ਜਾਵੇਗੀ ਤਣਾਅਪੂਰਣ ਖੁਫੀਆ ਜਾਣਕਾਰੀ ਦਾ ਸਨਸਨੀਕਰਨ ਕੀਤੇ ਜਾਣ ਉੱਤੇ ਟਰੂਡੋ ਨੇ ਪ੍ਰਗਟਾਈ ਚਿੰਤਾ ਕਾਰਬਨ ਟੈਕਸ ਬਾਰੇ ਕੰਜ਼ਰਵੇਟਿਵਾਂ ਵੱਲੋਂ ਲਿਆਂਦਾ ਮਤਾ ਐਨਡੀਪੀ ਤੇ ਬਲਾਕ ਦੀ ਹਮਾਇਤ ਨਾਲ ਪਾਸ ਚੋਣਾਂ ਵਿੱਚ ਵਿਦੇਸ਼ੀ ਦਖ਼ਲਅੰਦਾਜ਼ੀ ਦੇ ਮਾਮਲੇ ਵਿੱਚ ਅੱਜ ਗਵਾਹੀ ਦੇ ਸਕਦੇ ਹਨ ਟਰੂਡੋ ਅੱਜ ਵਿਆਜ਼ ਦਰਾਂ ਬਾਰੇ ਐਲਾਨ ਕਰੇਗਾ ਬੈਂਕ ਆਫ ਕੈਨੇਡਾ ਅਮੀਰ ਤੇ ਕਾਰਪੋਰੇਟ ਕੈਨੇਡਾ ਉੱਤੇ ਨਵੇਂ ਟੈਕਸ ਲਾਉਣ ਤੋਂ ਫਰੀਲੈਂਡ ਨੇ ਨਹੀਂ ਕੀਤਾ ਇਨਕਾਰ ਕੈਨੇਡਾ ਦੀ ਏਆਈ ਸਮਰੱਥਾ ਵਧਾਉਣ ਲਈ ਲਿਬਰਲ ਸਰਕਾਰ ਖਰਚੇਗੀ 2·4 ਬਿਲੀਅਨ ਡਾਲਰ ਲਿਬਰਲਾਂ ਉੱਤੇ ਕੰਜ਼ਰਵੇਟਿਵਾਂ ਦੀ ਲੀਡ ਘਟੀ, ਐਨਡੀਪੀ ਦੇ ਸਮਰਥਨ ਵਿੱਚ ਆਈ ਗਿਰਾਵਟ : ਨੈਨੋਜ਼ ਨੈਕਸਸ ਦੀ ਐਪਲੀਕੇਸ਼ਨ ਫੀਸ 50 ਡਾਲਰ ਦੀ ਥਾਂ ਹੋਵੇਗੀ 120 ਡਾਲਰ