Welcome to Canadian Punjabi Post
Follow us on

29

March 2024
 
ਪੰਜਾਬ

ਪੰਜਾਬ ਦੀਆਂ ਨਹਿਰਾਂ ਵਿੱਚ 26 ਫਰਵਰੀ ਤੋਂ 5 ਮਾਰਚ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

February 25, 2021 05:07 PM

ਚੰਡੀਗੜ੍ਹ, 25 ਫਰਵਰੀ (ਪੋਸਟ ਬਿਊਰੋ): ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜ੍ਹੀ ਦੀਆਂ ਫ਼ਸਲਾਂ ਵਾਸਤੇ 26 ਫਰਵਰੀ ਤੋਂ 5 ਮਾਰਚ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ ਜਿਵੇਂ ਪਟਿਆਲਾ ਫੀਡਰ, ਅਬੋਹਰ ਬ੍ਰਾਂਚ,ਬਠਿੰਡਾ ਬ੍ਰਾਂਚ, ਬਿਸਤ ਦੋਆਬ ਨਹਿਰ ਅਤੇ ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਲ ਸਰੋਤ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਘੱਗਰ ਲਿੰਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ ਜਿਵੇਂ ਘੱਗਰ ਬ੍ਰਾਂਚ ਤੇ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਭਾਖੜਾ ਮੇਨ ਲਾਈਨ (ਬੀ.ਐਮ.ਐਲ.) ਦੀਆਂ ਸਿੱਧੀਆਂ ਨਹਿਰਾਂ, ਜੋ ਗਰੁੱਪ ‘ਏ’ ਵਿੱਚ ਹਨ, ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਦਿੱਤੀ ਜਾਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਗਰੁੱਪ ‘ਬੀ’ ਦੀਆਂ ਨਹਿਰਾਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੀਆਂ ਨਹਿਰਾਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਕੈਨਾਲ ਵਿੱਚੋਂ ਨਿਕਲਦੀ ਮੇਨ ਬ੍ਰਾਂਚ ਲੋਅਰ ਅਤੇ ਇਸ ਵਿੱਚੋਂ ਨਿਕਲਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ ਲਾਹੌਰ ਬ੍ਰਾਂਚ, ਸਭਰਾਓਂ ਬ੍ਰਾਂਚ ਅਤੇ ਕਸੂਰ ਬ੍ਰਾਂਚ ਲੋਅਰ ਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪ੍ਰਨੀਤ ਕੌਰ ਤੇ ਸੁਨੀਲ ਜਾਖੜ ਦੀ ਮੌਜੂਦਗੀ 'ਚ ਪਟਿਆਲਾ ਤੋਂ ਕਈ ਪ੍ਰਮੁੱਖ ਆਗੂ ਭਾਜਪਾ 'ਚ ਸ਼ਾਮਿਲ ਪੀ.ਐਸ.ਪੀ.ਸੀ.ਐਲ. ਦਾ ਸਹਾਇਕ ਲਾਈਨ ਮੈਨ 15 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਪ੍ਰਸ਼ਾਸਨ, ਕਿਸਾਨਾਂ ਦੀ ਸਹੂਲਤ ਵਜੋਂ ਕਣਕ ਦੀ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਵਚਨਬੱਧ : ਡਿਪਟੀ ਕਮਿਸ਼ਨਰ ਸਾਹਨੀ ਵਰਧਮਾਨ ਸਪੈਸ਼ਲ ਸਟੀਲਜ਼, ਅੰਤਰਰਾਸ਼ਟਰੀ ਪੈਰਾ-ਕਰਾਟੇ ਚੈਂਪੀਅਨ ਦੀ ਮਦਦ ਲਈ ਆਈ ਅੱਗੇ ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ