Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰ
 
ਟੋਰਾਂਟੋ/ਜੀਟੀਏ

ਓਨਟਾਰੀਓ ਦੀ ਪ੍ਰੋਗਰੈਸਿਵ ਕੰਜ਼ਰਵੇਟਿਵ ਪਾਰਟੀ ਵੱਲੋਂ ਇਲੈਕਸ਼ਨ ਲਾਅ ਵਿੱਚ ਤਬਦੀਲੀਆਂ ਲਈ ਪ੍ਰਸਤਾਵ ਪੇਸ਼

February 26, 2021 12:09 AM

ਟੋਰਾਂਟੋ, 25 ਫਰਵਰੀ (ਪੋਸਟ ਬਿਊਰੋ) : ਓਨਟਾਰੀਓ ਦੀ ਪ੍ਰੋਗਰੈਸਿਵ ਕੰਜ਼ਰਵੇਟਿਵ ਸਰਕਾਰ ਵੱਲੋਂ ਵੀਰਵਾਰ ਨੂੰ ਇਲੈਕਸ਼ਨ ਲਾਅ ਵਿੱਚ ਤਬਦੀਲੀਆਂ ਕਰਨ ਦਾ ਪ੍ਰਸਤਾਵ ਪੇਸ਼ ਕੀਤਾ ਗਿਆ। ਇਸ ਵਿੱਚ ਤੀਜੀ ਪਾਰਟੀ ਵੱਲੋਂ ਕੀਤੀ ਜਾਣ ਵਾਲੀ ਇਸ਼ਤਿਹਾਰਬਾਜੀ ਨੂੰ ਸੀਮਤ ਕਰਨ ਤੇ ਵੋਟਰਾਂ ਦੀ ਸ਼ਮੂਲੀਅਤ ਨੂੰ ਹੱਲਾਸ਼ੇਰੀ ਦੇਣ ਦੀ ਤਜਵੀਜ਼ ਹੈ।
ਅਟਾਰਨੀ ਜਨਰਲ ਡੱਗ ਡਾਊਨੀ ਨੇ ਇਲੈਕਸ਼ਨ ਲਾਅ ਸੁਧਾਰਾਂ ਸਬੰਧੀ ਇੱਕ ਪੈਕੇਜ ਪੇਸ਼ ਕੀਤਾ, ਜੇ ਇਹ ਪਾਸ ਹੋ ਜਾਂਦਾ ਹੈ ਤਾਂ ਇਹ 2022 ਵਿੱਚ ਹੋਣ ਵਾਲੀਆਂ ਅਗਲੀਆਂ ਪ੍ਰੋਵਿੰਸ਼ੀਅਲ ਚੋਣਾਂ ਤੋਂ ਪਹਿਲਾਂ ਪ੍ਰਭਾਵੀ ਹੋ ਜਾਵੇਗਾ। ਡਾਊਨੀ ਨੇ ਆਖਿਆ ਕਿ ਇਨ੍ਹਾਂ ਤਬਦੀਲੀਆਂ ਵਿੱਚ ਇੱਕ ਤੀਜੀ ਪਾਰਟੀ ਐਡਵਰਟਾਈਜ਼ਰਜ਼ ਲਈ ਖਰਚੇ ਦੀ ਹੱਦ ਵਧਾ ਕੇ 600,000 ਡਾਲਰ ਕੀਤੇ ਜਾਣ ਦਾ ਪ੍ਰਸਤਾਵ ਹੈ। ਉਨ੍ਹਾਂ ਆਖਿਆ ਕਿ ਓਨਟਾਰੀਓ ਹੀ ਅਜਿਹੀ ਥਾਂ ਹੈ ਜਿੱਥੇ ਅਸੀਂ ਤੀਜੀ ਧਿਰ ਨੂੰ ਹਜ਼ਾਰਾਂ ਦੀ ਥਾਂ ਮਿਲੀਅਨਜ਼ ਵਿੱਚ ਗਿਣਿਆ ਜਾਦਾ ਹੈ।
ਡਾਊਨੀ ਨੇ ਆਖਿਆ ਕਿ ਇਹ ਤਬਦੀਲੀ ਅਜਿਹੇ ਗਰੁੱਪਾਂ ਨੂੰ ਚੋਣਾਂ ਵਿੱਚ ਹਿੱਸਾ ਲੈਣ ਤੋਂ ਰੋਕਣ ਲਈ ਨਹੀਂ  ਹੈ ਪਰ ਇਹ ਰਿੱਟ ਪੀਰੀਅਡ ਤੋਂ ਪਹਿਲਾਂ ਖਰਚੇ ਉੱਤੇ ਰੋਕ ਲਾਵੇਗੀ। ਇਸ ਕਾਨੂੰਨ ਵਿੱਚ ਇਹ ਪ੍ਰਸਤਾਵ ਵੀ ਹੈ ਕਿ ਇਨ੍ਹਾਂ ਤੀਜੀਆਂ ਧਿਰਾਂ ਤੇ ਸਿਆਸੀ ਪਾਰਟੀਆਂ ਦਰਮਿਆਨ ਗੰਢ ਤੁੱਪ ਨੂੰ ਵੀ ਸੀਮਤ ਕੀਤੇ ਜਾਣ ਦੀ ਲੋੜ ਹੈ। ਉਨ੍ਹਾਂ ਆਖਿਆ ਕਿ ਸਾਨੂੰ ਪਾਰਦਰਸ਼ਤਾ ਤੇ ਜਾਇਜ਼ ਕੰਮ ਚਾਹੀਦਾ ਹੈ।ਜਿਹੜੀ ਰਕਮ ਕੋਈ ਵਿਅਕਤੀ ਪਾਰਟੀ, ਉਮੀਦਵਾਰ ਜਾਂ ਹਲਕਾ ਐਸੋਸਿਏਸ਼ਨ ਨੂੰ ਡੋਨੇਟ ਕਰਦੇ ਹਨ ਉਸ ਵਿੱਚ ਵੀ 1650 ਡਾਲਰ ਤੋਂ ਵਧਾ ਕੇ 3,300 ਡਾਲਰ ਸਾਲਾਨਾ ਕੀਤੇ ਜਾਣ ਦਾ ਸੁਝਾਅ ਹੈ। ਬਿੱਲ ਵਿੱਚ ਐਡਵਾਂਸ ਪੋਲਿੰਗ ਦਿਨ ਪੰਜ ਤੋਂ 10 ਕਰਨ ਦਾ ਵੀ ਸੁਝਾਅ ਹੈ।                

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਓਨਟਾਰੀਓ ਦੇ 65,000 ਹਸਪਤਾਲ ਵਰਕਰਾਂ ਦੇ ਭੱਤਿਆਂ ਵਿੱਚ ਹੋਵੇਗਾ 6 ਫੀ ਸਦੀ ਵਾਧਾ ! ਗੱਡੀ ਵੱਲੋਂ ਟੱਕਰ ਮਾਰੇ ਜਾਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਛੁਰੇਬਾਜ਼ੀ ਵਿੱਚ ਇੱਕ ਵਿਅਕਤੀ ਦੀ ਹੋਈ ਮੌਤ, ਮਸ਼ਕੂਕ ਹਿਰਾਸਤ ਵਿੱਚ ਟੋਰਾਂਟੋ ਵਿੱਚ ਸੀਐਸਆਈਐਸ ਦੀ ਮੌਜੂਦਗੀ ਵਧਾਉਣ ਲਈ ਫੈਡਰਲ ਸਰਕਾਰ ਮੁਹੱਈਆ ਕਰਾਵੇਗੀ ਸੈਂਕੜੇ ਮਿਲੀਅਨ ਡਾਲਰ ਜੀਟੀਏ ਵਿੱਚ ਅੱਜ 14 ਸੈਂਟ ਤੱਕ ਵੱਧ ਜਾਣਗੀਆਂ ਗੈਸ ਦੀਆਂ ਕੀਮਤਾਂ 20 ਮਿਲੀਅਨ ਡਾਲਰ ਦਾ ਸੋਨਾ ਪੀਅਰਸਨ ਏਅਰਪੋਰਟ ਤੋਂ ਚੋਰੀ ਕਰਨ ਵਾਲੇ 9 ਵਿਅਕਤੀਆਂ ਨੂੰ ਕੀਤਾ ਗਿਆ ਚਾਰਜ ਸਪੀਕਰ ਵੱਲੋਂ ਕੈਫੀਯੇਹ ਉੱਤੇ ਲਾਈ ਪਾਬੰਦੀ ਵਾਲਾ ਫੈਸਲਾ ਬਦਲਣ ਦੀ ਫੋਰਡ ਨੇ ਕੀਤੀ ਮੰਗ ਓਨਟਾਰੀਓ ਵਿੱਚ ਇਸ ਹਫਤੇ ਵੱਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ ਫਲਸਤੀਨ ਪੱਖੀ ਮੁਜ਼ਾਹਰੇ ਦੌਰਾਨ 4 ਵਿਅਕਤੀਆਂ ਨੂੰ ਕੀਤਾ ਗਿਆ ਗ੍ਰਿਫਤਾਰ ਪੀਅਰਸਨ ਤੋਂ ਚੋਰੀ ਹੋਏ 20 ਮਿਲੀਅਨ ਡਾਲਰ ਸੋਨੇ ਦੇ ਸਬੰਧ ਵਿੱਚ ਪੁਲਿਸ ਨੇ ਕੁੱਝ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ