Welcome to Canadian Punjabi Post
Follow us on

19

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਭਾਰਤ

ਸਾਂਝੇ ਮੋਰਚੇ ਦੀ ਕਿਸਾਨਾਂ ਨੂੰ ਸਲਾਹ ਦਿੱਲੀ ਪੁਲਸ ਦਾ ਨੋਟਿਸ ਮਿਲੇ ਤਾਂ ਕਿਸੇ ਦੇ ਸਾਹਮਣੇ ਪੇਸ਼ ਨਹੀਂ ਹੋਣਾ

February 26, 2021 07:02 AM

ਗਾਜ਼ੀਆਬਾਦ, 25 ਫਰਵਰੀ, (ਪੋਸਟ ਬਿਊਰੋ)- ਭਾਰਤ ਸਰਕਾਰ ਦੇ ਖਿਲਾਫ ਕਿਸਾਨ ਸੰਘਰਸ਼ ਦੀ ਅਗਵਾਈ ਕਰ ਰਹੇਸੰਯੁਕਤ ਕਿਸਾਨ ਮੋਰਚੇ ਨੇ ਕਿਸਾਨਾਂ ਨੂੰ ਕਿਹਾ ਹੈ ਕਿ ਜੇ ਉਨ੍ਹਾਂ ਨੂੰ ਦਿੱਲੀ ਪੁਲਸ ਦਾਕੋਈ ਨੋਟਿਸ ਮਿਲੇ ਤਾਂ ਉਹ ਪੁਲਸ ਜਾਂ ਕਿਸੇ ਏਜੰਸੀ ਅੱਗੇ ਪੇਸ਼ ਨਾ ਹੋਣ, ਕਿਸਾਨ ਮੋਰਚੇ ਦੇ ਵਕੀਲਾਂ ਦਾ ਪੈਨਲ ਨੋਟਿਸ ਦਾ ਜਵਾਬ ਦੇਵੇਗਾ।
ਅੱਜ ਵੀਰਵਾਰ ਨੂੰ ਗਾਜ਼ੀਪੁਰ ਬਾਰਡਰ ਉੱਤੇ ਕਿਸਾਨ ਮੋਰਚੇ ਵੱਲੋਂਇੱਕ ਪ੍ਰੈੱਸ ਕਾਨਫਰੰਸ ਵਿੱਚ ਅੰਦੋਲਨ ਕਮੇਟੀ ਦੇ ਬੁਲਾਰੇ ਜਗਤਾਰ ਸਿੰਘ ਬਾਜਵਾ ਨੇ ਕੇਂਦਰ ਸਰਕਾਰ ਉੱਤੇ ਦੋਸ਼ ਲਾਇਆ ਕਿ ਅੰਦੋਲਨ ਖਤਮ ਕਰਨ ਲਈ ਤਾਨਾਸ਼ਾਹੀ ਢੰਗ ਅਪਣਾ ਰਹੀ ਹੈ ਤੇ ਕਿਸਾਨਾਂ ਨੂੰ ਨੋਟਿਸ ਭੇਜਣਾ ਇਸ ਦੀ ਨਿਸ਼ਾਨੀ ਹੈ। ਸਾਂਝੀਅੰਦੋਲਨ ਕਮੇਟੀ ਦੇ ਬੁਲਾਰੇ ਜਗਤਾਰ ਸਿੰਘ ਬਾਜਵਾ ਨੇ ਕਿਹਾ ਕਿ ਸਰਕਾਰ ਨੇ ਨੋਟਿਸ ਭੇਜਣ ਵਿਚ ਕਿਸੇ ਨੂੰ ਨਹੀਂ ਬਖਸ਼ਿਆ, ਕਿਸਾਨਾਂ, ਵਕੀਲਾਂ, ਔਰਤਾਂ ਅਤੇ ਬਜ਼ੁਰਗਾਂ ਤੋਂ ਲੈ ਕੇ ਪੱਤਰਕਾਰਾਂ ਤਕ ਨੂੰ ਨੋਟਿਸ ਕੱਢੇ ਹਨ। ਉਨ੍ਹਾਂ ਕਿਹਾ ਕਿ ਇਕ ਔਰਤ ਨੂੰ ਸਿਰਫ ਇਸ ਲਈ ਨੋਟਿਸ ਭੇਜ ਦਿੱਤਾਕਿ ਉਸ ਦੇ ਮੋਬਾਈਲ ਫੋਨ ਦੀ ਲੋਕੇਸ਼ਨ ਅੰਦੋਲਨ ਵਾਲੇ ਥਾਂ ਦੇ ਨੇੜੇ ਸੀ।ਅੰਦੋਲਨ ਕਮੇਟੀ ਨੇ ਕਿਸਾਨਾਂ ਨੂੰ ਕਿਹਾ ਕਿ ‘ਜੇ ਨੋਟਿਸ ਲੈ ਕੇ ਪੁਲਸ ਤੁਹਾਡੇਕੋਲ ਜਾਵੇ ਤਾਂ ਗ੍ਰਿਫਤਾਰੀ ਨਾ ਦਿਉ, ਸਰਕਾਰੀ ਨੋਟਿਸ ਦਾ ਜਵਾਬ ਕਮੇਟੀ ਦੇ ਵਕੀਲ ਦੇਣਗੇ। ਪੁਲਸ ਜਾਂਚ ਲਈ ਸੱਦੇਤਾਂ ਸਿਰਫ ਵਕੀਲ ਨਾਲ ਜਾਇਉ।’ ਉਨ੍ਹਾਂ ਕਿਹਾ ਕਿ ਕਿਸਾਨ ਅੰਦੋਲਨ ਦੇ ਨਾਲ ਦੇਸ਼ ਦੀਆਂ ਟਰੇਡ ਯੂਨੀਅਨਾਂ ਵੀ ਜੁੜ ਸਕਦੀਆਂ ਹਨ। ਕਿਸਾਨ ਨੇਤਾ ਡੀ ਪੀ ਸਿੰਘ ਨੇ ਕਿਹਾ ਕਿ ਟਰੇਡ ਯੂਨੀਅਨਾਂ ਨਾਲ ਮੀਟਿੰਗਾਂ ਦਾ ਦੌਰ ਜਾਰੀ ਹੈ ਤੇ ਉਹ ਵੀ ਛੇਤੀ ਹੀ ਅੰਦੋਲਨ ਵਿਚ ਸ਼ਾਮਲ ਹੋ ਕੇ ਇਸ ਨੂੰ ਹੋਰ ਵਿਆਪਕ ਬਣਾਉਣਗੀਆਂ।
ਇਸ ਦੌਰਾਨ ਕਿਸਾਨ ਮੋਰਚੇ ਦੀ ਕਮੇਟੀ ਵਲੋਂ ਬਣਾਏ ਗਏ ਵਕੀਲਾਂ ਦੇ ਪੈਨਲ ਦੇ ਟੀਮ ਲੀਡਰ ਵਾਸ਼ੂ ਕੁਕਰੇਜਾ ਨੇ ਕਿਹਾ ਕਿ ਉਨ੍ਹਾਂ ਉੱਤੇ ਕਿਸਾਨਾਂ ਦੇ ਕੇਸ ਨਾ ਲੜਨ ਦਾ ਦਬਾਅ ਬਣਾਇਆ ਜਾ ਰਿਹਾ ਹੈ ਅਤੇ ਉਨ੍ਹਾਂ ਨੂੰ ਕੇਸ ਲੜਨ ਤੋਂ ਵੀ ਰੋਕਿਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਅੱਜ ਤਕ ਗਾਜ਼ੀਪੁਰ ਬਾਰਡਰ ਉੱਤੇਕਰੀਬ ਸੌ ਨੋਟਿਸ ਮਿਲੇ ਹਨ, ਅੰਦੋਲਨ ਨਾਲ ਜੁੜੇ ਕੁਲ 1700 ਨੋਟਿਸ ਹਨ। ਕਿਸਾਨ ਨੇਤਾ ਡੀ ਪੀ ਸਿੰਘ ਨੇ ਦੱਸਿਆ ਕਿ ਫੌਜ ਦੇ ਕੁਝ ਜਵਾਨ ਛੁੱਟੀ ਕੱਟਣ ਲਈਘਰ ਆਏ ਤਾਂ ਉਨ੍ਹਾਂ ਨੂੰ ਕਿਸਾਨ ਅੰਦੋਲਨ ਵਿਚਲੇ ਆਪਣੇ ਜਾਣੂ ਲੋਕਾਂ ਨੂੰ ਮਿਲਣ ਤੋਂ ਰੋਕਿਆ ਗਿਆ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਚੋਣ ਨਿਸ਼ਾਨ ਮਿਿਲਆ ਚੱਪਲ, ਗਲੇ 'ਚ ਚੱਪਲਾਂ ਦੀ ਮਾਲਾ ਪਾ ਕੇ ਵੋਟ ਮੰਗ ਰਿਹਾ ਲੋਕ ਸਭਾ ਉਮੀਦਵਾਰ ਈਡੀ ਨੇ ਦਿੱਲੀ ਅੰਤਰਰਾਸ਼ਟਰੀ ਏਅਰਪੋਰਟ ਤੋਂ 5 ਹਜ਼ਾਰ ਕਰੋੜ ਦੀ ਧੋਖਾਧੜੀ ਦਾ ਮੁਲਜ਼ਮ ਕੀਤਾ ਗ੍ਰਿਫਤਾਰ ਅੱਠ ਦਿਨਾਂ ਤੋਂ ਲਾਪਤਾ ਵਿਿਦਆਰਥਣ ਦਾ ਗਲਾ ਘੁੱਟ ਕੇ ਕਤਲ, ਮੁਲਜ਼ਮਾਂ ਵਿੱਚ ਕਾਲਜ ਦਾ ਦੋਸਤ ਵੀ ਸ਼ਾਮਲ ਅਵਾਰਾ ਕੁੱਤਿਆਂ ਨੇ ਦਰਗਾਹ ਕੋਲ ਬੈਠੀ ਲੜਕੀ ਨੂੰ ਬਣਾਇਆ ਸ਼ਿਕਾਰ, ਇਲਾਜ ਦੌਰਾਨ ਮੌਤ ਜਬਲਪੁਰ ਵਿੱਚ ਪੀਐਮ ਮੋਦੀ ਦੇ ਰੋਡ ਸ਼ੋਅ ਦੌਰਾਨ ਡਿੱਗੀ ਸਟੇਜ, ਔਰਤਾਂ ਤੇ ਬੱਚਿਆਂ ਸਣੇ 10 ਤੋਂ ਵੱਧ ਜ਼ਖ਼ਮੀ ਕੇਜਰੀਵਾਲ ਨੂੰ ਮੁੱਖ ਮੰਤਰੀ ਅਹੁਦੇ ਤੋਂ ਹਟਾਉਣ ਦੀ ਪਟੀਸ਼ਨ ਖਾਰਜ, ਸੰਕਟ ਦੀ ਸਥਿਤੀ ਵਿਚ ਰਾਸ਼ਟਰਪਤੀ ਲੈਣ ਫੈਸਲਾ ਭਾਰਤੀ ਫੌਜ ਨੇ ਜੰਮੂ ਦੇ ਉੜੀ ਸੈਕਟਰ 'ਚ ਘੁਸਪੈਠ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ, ਇਕ ਅੱਤਵਾਦੀ ਮਾਰਿਆ ਹਿਮਾਚਲ ਪ੍ਰਦੇਸ਼ ਦੇ ਛੇ ਜ਼ਿਿਲ੍ਹਆਂ ਵਿੱਚ ਲੱਗੇ ਭੂਚਾਲ ਦੇ ਝਟਕੇ, 5.3 ਰਹੀ ਤੀਬਰਤਾ ਇੰਦੌਰ 'ਚ ਪ੍ਰੇਮੀ ਨੇ ਲੜਕੀ ਤੇ ਉਸ ਦੇ ਭਰਾ ਨੂੰ ਮਾਰੀ ਗੋਲੀ, ਖੁਦ ਨੂੰ ਵੀ ਉਡਾ ਲਿਆ ਰਿਸ਼ਵਤ ਲੈਣ ਦੇ ਦੋਸ਼ 'ਚ ਸਰਕਾਰੀ ਸਹਾਇਕ ਡਰੱਗ ਕੰਟਰੋਲਰ ਸਮੇਤ ਤਿੰਨ ਕਾਬੂ, ਵੱਡੀ ਨਕਦੀ ਬਰਾਮਦ