Welcome to Canadian Punjabi Post
Follow us on

20

April 2024
ਬ੍ਰੈਕਿੰਗ ਖ਼ਬਰਾਂ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚਅਮਰੀਕਾ ਵਿਚ ਹੋਈ ਗੋਲੀਬਾਰੀ ਵਿਚ 2 ਪੁਲਿਸ ਅਫਸਰਾਂ ਦੀ ਮੌਤ, ਮੁਕਾਬਲੇ ਵਿਚ ਇਕ ਸ਼ੱਕੀ ਹਮਲਾਵਰ ਵੀ ਮਾਰਿਆ ਗਿਆਭਾਰਤੀ ਮੂਲ ਦੀ ਰਿਧੀ ਪਟੇਲ ਕੌਂਸਲ ਮੈਂਬਰਾਂ ਤੇ ਮੇਅਰ ਨੂੰ ਧਮਕੀਆਂ ਦੇਣ ਦੇ ਮਾਮਲੇ ਵਿਚ ਗ੍ਰਿਫਤਾਰਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ ਪੰਜਾਬ ਵਿੱਚ 243.95 ਕਰੋੜ ਦੀ ਨਕਦੀ, ਸ਼ਰਾਬ, ਡਰੱਗਜ਼ ਅਤੇ ਹੋਰ ਕੀਮਤੀ ਵਸਤਾਂ ਜ਼ਬਤ : ਸਿਬਿਨ ਸੀਕਰਮਜੀਤ ਅਨਮੋਲ ਨੇ ਰਾਮ ਨੌਮੀ ਮੌਕੇ ਮੋਗਾ ਦੇ ਪਾਠਸ਼ਾਲਾ ਮੰਦਰ ਵਿਖੇ ਟੇਕਿਆ ਮੱਥਾਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣ
 
ਪੰਜਾਬ

ਸੁਨੀਲ ਜਾਖੜ ਦੇ ਬਿਆਨ ਨਾਲ ਕੈਪਟਨ ਅਮਰਿੰਦਰ ਵੱਲੋਂ ਅਗਵਾਈ ਬਾਰੇ ਨਵਾਂ ਵਿਵਾਦ ਛਿੜਿਆ

February 26, 2021 07:05 AM

* ਸਮਸ਼ੇਰ ਸਿੰਘ ਦੂਲੋ ਨੇ ਪਾਰਟੀ ਲੀਡਰਸਿ਼ਪ ਉੱਤੇ ਸਵਾਲ ਚੁੱਕੇ
* ਪ੍ਰਗਟ ਸਿੰਘ ਦਾ ਬਿਆਨ ਵੀ ਚਰਚਾ ਦਾ ਮੁੱਦਾ ਬਣਿਆ

ਚੰਡੀਗੜ੍ਹ, 25 ਫਰਵਰੀ, (ਪੋਸਟ ਬਿਊਰੋ)- ਪੰਜਾਬ ਤੋਂ ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਬਿਆਨ ਉੱਤੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ। ਜਾਖੜ ਨੇ ਕਿਹਾ ਸੀ ਕਿ 2022ਵਿੱਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਅਮਰਿੰਦਰ ਸਿੰਘ ਦੀ ਅਗਵਾਈਵਿੱਚ ਲੜੀਆਂ ਜਾਣਗੀਆਂ।
ਇਸ ਬਿਆਨ ਦੇ ਵਿਰੋਧਵਿੱਚਅੱਜ ਸ਼ਮਸ਼ੇਰ ਸਿੰਘ ਦੂਲੋ ਨੇ ਸੁਨੀਲ ਜਾਖੜ ਉੱਤੇ ਨਿਸ਼ਾਨੇ ਲਾਉਂਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਐਲਾਨਣ ਵਾਲੇ ਜਾਖੜ ਨੇ ਕੀ ਖ਼ੁਦ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਖੁਦ ਨਿਯੁਕਤ ਕੀਤਾ ਜਾਂ ਹਾਈ ਕਮਾਨ ਨੇ ਕੀਤਾ ਸੀ? ਜਾਖੜ ਨੂੰ ਹਾਈਕਮਾਨ ਦੇ ਅਧਿਕਾਰ ਖ਼ੇਤਰ ਵਿਚ ਦਖਲ ਨਹੀਂ ਦੇਣਾ ਚਾਹੀਦਾ। ਉਨ੍ਹਾਂ ਕਿਹਾ ਕਿ ਅਮਰਿੰਦਰ ਸਿੰਘ ਨੇ ਨਵਜੋਤ ਸਿੰਘ ਸਿੱਧੂ ਵਰਗੇ ਕਈ ਸੀਨੀਅਰ ਨੇਤਾ ਲਾਂਭੇ ਰੱਖੇ ਹਨ, ਉਹ ਕਿਸੇ ਹੋਰ ਨੂੰ ਉੱਠਣ ਨਹੀਂ ਦੇਣਗੇ। ਦੂਲੋ ਨੇ ਕਿਹਾ ਕਿ ਸਿੱਧੂਸੁਲਝਿਆ ਨੇਤਾ ਹੈ ਤੇ ਭਵਿੱਖ ਦਾ ਫ਼ੈਸਲਾ ਕਰਨ ਦੇ ਪੂਰੀ ਤਰ੍ਹਾਂ ਸਮਰੱਥ ਹੈ। ਉਨ੍ਹਾਂ ਨੇ ਕਿਹਾ ਕਿ ਸਾਡੀ ਸਰਕਾਰ ਸ਼ਰਾਬ ਮਾਫੀਆ ਸਮੇਤ ਕੋਈ ਮਾਫੀਆ ਰੋਕ ਨਹੀਂ ਕਰ ਸਕੀ। ਦੂਲੋ ਨੇ ਕਿਹਾ ਕਿਸਾਲ 2017 ਵਿੱਚ ਲੰਬਾ-ਚੌੜਾ ਚੋਣ ਮੈਨੀਫੈਸਟੋ ਬਣਿਆ ਸੀ, ਜਿਸ ਦੇ ਵਾਅਦੇ ਪੂਰੇ ਨਹੀਂ ਹੋਏ ਤਾਂਜਨਤਾ ਇਨ੍ਹਾਂ ਦਾ ਜਵਾਬ ਮੰਗੇਗੀ। ਜੇ ਨਗਰ ਨਿਗਮ ਚੋਣਾਂ ਦੇ ਭਰੋਸੇ ਵਿਧਾਨਸਭਾ ਚੋਣ ਲੜਨੀਆਂ ਹਨ ਤਾਂ ਪੰਜਾਬ ਵਿੱਚ ਲੀਡਰਸ਼ਿਪ ਨੂੰ ਸਮਝਣਾ ਚਾਹੀਦਾ ਹੈ ਕਿ ਨਗਰ ਨਿਗਮ ਚੋਣਾਂ ਵਿਚ ਸਰਕਾਰੀ ਮਸ਼ੀਨਰੀ ਦੀ ਵਰਤੋਂ ਵੀ ਹੁੰਦੀ ਹੈ।
ਦੂਸਰੇ ਪਾਸੇ ਕਾਂਗਰਸ ਵਿਧਾਇਕ ਪਰਗਟ ਸਿੰਘ ਨੇਫਿਰ ਬਿਆਨ ਦੇ ਕੇ ਕਾਂਗਰਸਦੇ ਵਿੱਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਕਿਹਾ ਕਿ 2022ਵਿੱਚ ਲੋਕ ਕਾਂਗਰਸ ਨੂੰ ਵੋਟ ਦੇਂਦੇ ਵਕਤ ਸੋਚਣਗੇ ਕਿ ਇਸ ਦੀ ਪਰਫਾਰਮੈਂਸ ਓਨੀ ਚੰਗੀ ਨਹੀਂ, ਜਿੰਨੀ ਚਾਹੀਦੀ ਸੀ। ਉਨ੍ਹਾ ਕਿਹਾ ਕਿ 2017ਵਿੱਚ ਕੈਪਟਨ ਅਮਰਿੰਦਰ ਸਿੰਘ ਦੇ ਨਾਂ ਉੱਤੇ ਲੋਕਾਂ ਨੇ ਵੋਟ ਪਾਈ ਸੀ, ਕਿਉਂਕਿ ਉਦੋਂ ਵਾਟਰ ਟਰਮੀਨੇਸ਼ਨ ਐਕਟ ਤੇ ਹੋਰ ਇਤਿਹਾਸਕ ਫੈਸਲਿਆਂ ਬਾਰੇ ਲੋਕਾਂਵਿੱਚ ਉਨ੍ਹਾਂ ਦਾ ਅਕਸ ਚੰਗਾ ਸੀ, ਪਰ ਅੱਜ ਸਰਕਾਰ ਦੀ ਪਰਫਾਰਮੈਂਸ ਚੰਗੀ ਨਹੀਂ।ਪਰਗਟ ਸਿੰਘ ਨੇ ਸੁਨੀਲ ਜਾਖੜ ਵੱਲੋਂ 2022ਵਿੱਚ ਕੈਪਟਨ ਦੀ ਅਗਵਾਈਵਿੱਚ ਚੋਣ ਲੜਨ ਦੇ ਐਲਾਨਬਾਰੇ ਕਿਹਾ ਕਿ ‘ਮੇਰਾ ਮੰਨਣਾ ਹੈ ਕਿ ਇਹ ਫ਼ੈਸਲਾ ਪਾਰਟੀ ਹਾਈ ਕਮਾਨ ਨੂੰ ਕਰਨਾ ਚਾਹੀਦਾ ਹੈ। ਪਾਰਟੀ ਹਾਈ ਕਮਾਨ ਤੈਅ ਕਰੇ ਕਿ ਕਿਸ ਦੀ ਅਗਵਾਈਵਿੱਚ ਚੋਣ ਲੜੀ ਜਾਣੀ ਹੈ।’
ਪਰਗਟ ਸਿੰਘ ਵੱਲੋਂ ਸਵਾਲ ਉਠਾਉਣ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸਹੀ ਦੱਸਿਆਤੇ ਕਿਹਾ ਕਿ ਇਹ ਸਹੀ ਹੈ ਕਿ ਕਾਂਗਰਸ ਵਿਧਾਇਕ ਪਾਰਟੀ(ਸੀਐੱਲਪੀ) ਦੀ ਬੈਠਕਵਿੱਚ ਪਾਰਟੀ ਆਗੂ ਦਾ ਨਾਂਅ ਤੈਅ ਹੁੰਦਾ ਤੇ ਪਾਰਟੀ ਹਾਈ ਕਮਾਨ ਉਸ ਉੱਤੇ ਮੋਹਰ ਲਾਉਂਦੀ ਹੈ, ਪਰ ਇਸ ਦੇ ਲਈ ਚੋਣ ਲੜਨੀ ਪੈਂਦੀ ਹੈ। ਚੋਣਵਿੱਚ ਚਿਹਰਾ ਸਾਹਮਣੇ ਆਉਂਦਾ ਹੈ। ਜਾਖੜ ਨੇ ਕਿਹਾ ਕਿ ਉਨ੍ਹਾਂ ਇਹ ਕਦੇ ਨਹੀਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਹੋਣਗੇ, ਉਨ੍ਹਾਂ ਦਾ ਮਤਲਬ ਸੀ ਕਿ 2022 ਦੀ ਚੋਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈਵਿੱਚ ਲੜੀ ਜਾਵੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਫੇਸਬੁੱਕ ਲਾਈਵ ਜ਼ਰੀਏ ਪੰਜਾਬ ਦੇ ਵੋਟਰਾਂ ਨਾਲ ਰਾਬਤਾ ਬੀਐਸਆਈ ਲਰਨਿੰਗ, ਆਸਟਰੇਲੀਆ ਨੇ ਚੰਡੀਗੜ੍ਹ ਵਿੱਚ ਆਸਟ੍ਰੇਲੀਅਨ ਯੋਗਤਾਵਾਂ ਪ੍ਰਦਾਨ ਕਰਨ ਲਈ ਆਰੀਅਨਜ਼ ਗਰੁੱਪ ਆਫ਼ ਕਾਲਜਿਜ਼, ਭਾਰਤ ਨਾਲ ਐਮਓਯੂ ਉੱਤੇ ਹਸਤਾਖਰ ਕੀਤੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ ਵਿਚ ਫਿ਼ਰੋਜ਼ਪੁਰ ਜਿ਼ਲ੍ਹੇ ਦੇ 17 ਵਿਦਿਆਰਥੀ ਮੈਰਿਟ ਵਿੱਚ ਫ਼ਰੀਦਕੋਟ ਜ਼ਿਲ੍ਹਾ ਚੋਣ ਅਫਸਰ ਨੇ ਚੋਣਾਂ ਸਬੰਧੀ ਕੀਤੀ ਰਿਵਿਊ ਮੀਟਿੰਗ ਐਡਵੋਕੇਟ ਧਾਮੀ ਨੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਚੀਮਾ ਪੋਤਾ’ਚ ਹੋਈ ਬੇਅਦਬੀ ਦੀ ਕੀਤੀ ਸਖ਼ਤ ਨਿੰਦਾ ਜ਼ਿਲ੍ਹਾ ਮੋਗੇ ਵਿਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ ਪ੍ਰਵਾਸੀ ਭਾਈਚਾਰੇ ਦੇ ਮਸਲੇ ਹਰ ਹਾਲ ’ਚ ਹੱਲ ਕੀਤੇ ਜਾਣਗੇ : ਤਰਨਜੀਤ ਸੰਧੂ 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ 15,000 ਰੁਪਏ ਰਿਸ਼ਵਤ ਲੈਂਦਾ ਏ.ਐਸ.ਆਈ. ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਰਾਮਨੌਵੀਂ ਦਾ ਤਿਉਹਾਰ ਸਮੁੱਚੀ ਮਨੁੱਖਤਾ ਨੂੰ ਜਿ਼ੰਦਗੀ ਜਿਉਣ ਦਾ ਰਸਤਾ ਦਿਖਾਉਂਦਾ ਹੈ