Welcome to Canadian Punjabi Post
Follow us on

25

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਅੰਤਰਰਾਸ਼ਟਰੀ

ਪਾਕਿ ਨੂੰ ਝਟਕਾ ਐੱਫ ਏ ਟੀ ਐੱਫ ਨੇ ਪਾਕਿ ਨੂੰ ਫਿਰ ਗ੍ਰੇਅ ਲਿਸਟ ਵਿੱਚ ਰੱਖਿਆ

February 26, 2021 07:11 AM

* ਪਾਕਿ ਫੌਜ ਨੇ ਤਾਲਿਬਾਨ ਅੱਤਵਾਦੀ ਭਜਾਇਆ ਵੀ ਮੰਨਿਆ

ਇਸਲਾਮਾਬਾਦ, 25 ਫਰਵਰੀ, (ਪੋਸਟ ਬਿਊਰੋ)- ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ (ਐੱਫ ਏ ਟੀ ਐੱਫ) ਦੀ ਅੱਜ ਪੈਰਿਸਵਿੱਚ ਹੋਈ ਆਨਲਾਈਨ ਮੀਟਿੰਗਵਿੱਚ ਪਾਕਿਸਤਾਨ ਨੂੰ ਗ੍ਰੇਅ ਲਿਸਟਵਿੱਚ ਰੱਖਣ ਉੱਤੇ ਫਿਰ ਮੋਹਰ ਲੱਗ ਗਈ ਹੈ। ਅੱਜ ਵੀਰਵਾਰ ਸ਼ਾਮ ਜਾਰੀ ਕੀਤੇ ਬਿਆਨਵਿੱਚਐੱਫ ਏ ਟੀ ਐੱਫ ਨੇ ਦੱਸਿਆ ਕਿ ਪਾਕਿਸਤਾਨੀ ਸਰਕਾਰ ਅੱਤਵਾਦ ਵਿਰੁੱਧ 27 ਸੂਤਰੀ ਏਜੰਡੇਵਿੱਚੋਂ ਤਿੰਨਾਂ ਨੂੰ ਪੂਰਾ ਨਹੀਂ ਕਰ ਸਕੀ। ਐੱਫ ਏ ਟੀ ਐੱਫ ਨੇ ਇਹ ਵੀ ਕਿਹਾ ਕਿ ਪਾਕਿਸਤਾਨ ਨੇ ਯੂ ਐੱਨ ਦੇ ਪਾਬੰਦੀਸ਼ੁਦਾ ਅੱਤਵਾਦੀ ਵਿਰੁੱਧ ਵੀ ਕੋਈ ਠੋਸ ਕਾਰਵਾਈ ਨਹੀਂ ਕੀਤੀ।
ਇਸ ਮਾਮਲੇ ਵਿੱਚ ਐੱਫ ਏ ਟੀ ਐੱਫ ਦਾ ਕਹਿਣਾ ਹੈ ਕਿ ਪਾਕਿਸਤਾਨ ਨੂੰ ਸਾਰੇ ਅੱਤਵਾਦੀਆਂ ਵਿਰੁੱਧ ਮਾਇਕ ਪਾਬੰਦੀਆਂ ਨੂੰ ਪ੍ਰਭਾਵੀ ਢੰਗ ਨਾਲ ਲਾਗੂ ਕਰਨਾ ਚਾਹੀਦਾ ਅਤੇ ਰਣਨੀਤਕ ਪੱਖ ਤੋਂ ਅਹਿਮ ਕਮਜ਼ੋਰੀਆਂ ਦੂਰ ਕਰਨ ਲਈ ਆਪਣੀ ਕਾਰਜ ਯੋਜਨਾਵਿੱਚ ਤਿੰਨ ਨੁਕਤੇ ਲਾਗੂ ਕਰਨਦਾ ਕੰਮ ਜਾਰੀ ਰੱਖਣਾ ਚਾਹੀਦਾ ਹੈ।ਐੱਫ ਏ ਟੀ ਐੱਫ ਨੇ ਕਿਹਾ ਕਿ ਪਾਕਿਸਤਾਨ ਨੇ ਅਜੇ ਤੱਕ ਸਾਡੇ ਦੱਸੇ 27 ਕੰਮ ਵਿੱਚੋਂ ਸਿਰਫ 24 ਕੀਤੇ ਹਨ, ਇਸ ਬਾਰੇਸੀਮਾ ਖਤਮ ਹੋ ਗਈ ਹੈ, ਇਸ ਲਈ ਐੱਫ ਏ ਟੀ ਐੱਫ ਜੂਨ 2021 ਤੱਕ ਪਾਕਿਸਤਾਨ ਨੂੰ ਬਾਕੀ ਕੰਮ ਕਰਨ ਦੀ ਅਪੀਲ ਕਰਦਾ ਹੈ।
ਦੂਸਰੇ ਪਾਸੇ ਪਾਕਿਸਤਾਨੀ ਫੌਜ ਦਾ ਅੱਤਵਾਦ ਪੱਖੀ ਨਵਾਂ ਖੁਲਾਸਾ ਹੋਇਆ ਹੈ। ਪਾਕਿਫੌਜ ਦੇ ਅਫਸਰਾਂ ਨੇ ਸਾਲ 2012ਵਿੱਚ ਮਲਾਲਾ ਯੁਸੂਫਜ਼ਈ ਉੱਤੇ ਹਮਲੇ ਦੀ ਸਾਜਿਸ਼ ਰਚਣ ਵਾਲੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ (ਟੀ ਟੀ ਪੀ) ਦਾ ਅੱਤਵਾਦੀ ਭਜਾ ਦਿੱਤਾ ਸੀ। ਪਾਕਿ ਫੌਜ ਦੀ ਮੀਡੀਆ ਵਿੰਗ ਇੰਟਰ-ਸਰਵਿਸਿਜ਼ ਪਬਲਿਕ ਰਿਲੇਸ਼ਨਜ਼ਦੇ ਚੀਫ ਮੇਜਰ ਜਨਰਲ ਬਾਬਰ ਇਫਤਿਖਾਰ ਦੇ ਬਿਆਨਤੋਂ ਇਹ ਪੁਸ਼ਟੀ ਹੋਈ ਹੈ। ਉਨ੍ਹਾਂ ਕਿਹਾ ਕਿ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਸਾਬਕਾ ਬੁਲਾਰੇ ਅਹਿਸਾਨੁੱਲਾ ਅਹਿਸਾਨ ਦੇ ਪਿਛਲੇ ਸਾਲ ਫੌਜ ਦੀ ਹਿਰਾਸਤਤੋਂ ਭੱਜਣ ਲਈ ਜਿ਼ੰਮੇਵਾਰ ਖੁਫੀਆ ਵਿਭਾਗ ਦੇ ਅਧਿਕਾਰੀਆਂ ਵਿਰੁੱਧ ਕਾਰਵਾਈ ਕੀਤੀ ਗਈ ਹੈ। ਸਾਲ 2017ਵਿੱਚ ਗ੍ਰਿਫਤਾਰ ਕੀਤਾ ਅਹਿਸਾਨ ਜਨਵਰੀ 2020ਵਿੱਚਸੇਫ ਹਾਊਸ ਤੋਂ ਫਰਾਰ ਹੋ ਗਿਆ ਸੀ।

 
Have something to say? Post your comment
ਹੋਰ ਅੰਤਰਰਾਸ਼ਟਰੀ ਖ਼ਬਰਾਂ
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰ ਅਮਰੀਕਾ ਦੇ ਨੈਸ਼ਨਲ ਏਅਰਪੋਰਟ 'ਤੇ ਦੋ ਜਹਾਜ਼ਾਂ ਵਿਚਾਲੇ ਹਾਦਸਾ ਮਸਾਂ ਟਲਿਆ, ਗਲਤੀ ਕਾਰਨ ਇਕੋ ਪੱਟੜੀ 'ਤੇ 2 ਜਹਾਜ਼ਾਂ ਨੂੰ ਉਡਾਣ ਭਰਨ ਲਈ ਦਿੱਤੀ ਹਰੀ ਝੰਡੀ ਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚ ਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇ ਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇ ਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰ ਐਲੋਨ ਮਸਕ ਨੂੰ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਨੇ ਕਿਹਾ 'ਹੰਕਾਰੀ ਅਰਬਪਤੀ' ਹਿਜ਼ਬੁੱਲਾ ਨੇ ਇਜ਼ਰਾਈਲ 'ਤੇ 35 ਰਾਕੇਟ ਦਾਗੇ, ਫੌਜ ਦੇ ਹੈੱਡਕੁਆਰਟਰ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ, ਇਜ਼ਰਾਈਲ ਨੇ ਵੀ ਹਮਲਿਆਂ ਦੀ ਕੀਤੀ ਪੁਸ਼ਟੀ ਮਲੇਸ਼ੀਆ ਨੇਵੀ ਦੇ 2 ਹੈਲੀਕਾਪਟਰ ਆਪਸ ਵਿੱਚ ਟਕਰਾਏ, ਚਾਲਕ ਦਲ ਦੇ 10 ਮੈਂਬਰਾਂ ਦੀ ਮੌਤ ਸਿੰਗਾਪੁਰ ਵਿੱਚ ਆਪਣੀ ਪ੍ਰੇਮਿਕਾ ਦਾ ਕਤਲ ਦੇ ਮਾਮਲੇ `ਚ ਭਾਰਤੀ ਮੂਲ ਦੇ ਵਿਅਕਤੀ ਨੂੰ 20 ਸਾਲ ਦੀ ਸਜ਼ਾ