Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਗਣਤੰਤਰ ਦਿਵਸ ਹਿੰਸਾ: ਸਿੱਖਾਂ ਖ਼ਿਲਾਫ਼ ਕੂੜ ਪ੍ਰਚਾਰ ਦੇ ਦੋਸ਼ਾਂ ਤੋਂ ਮੀਡੀਆ ਘਰਾਣੇ ਦਾ ਇਨਕਾਰ

February 28, 2021 02:15 AM

ਨਵੀਂ ਦਿੱਲੀ, 27 ਫਰਵਰੀ (ਪੋਸਟ ਬਿਊਰੋ)- ਇੱਕ ਮੀਡੀਆ ਘਰਾਣੇ ਨੇ ਦਿੱਲੀ ਦੀ ਹਾਈ ਕੋਰਟ ਵਿੱਚ ਇਸ ਦੋਸ਼ ਤੋਂ ਇਨਕਾਰ ਕੀਤਾ ਹੈ ਕਿ ਨਵੇਂ ਖੇਤੀ ਕਾਨੂੰਨਾਂ ਖ਼ਿਲਾਫ਼ ਗਣਤੰਤਰ ਦਿਵਸ ਮੌਕੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਉਸ ਨੇ ਪੁਸ਼ਟੀ ਤੋਂ ਬਿਨਾਂ ਆਪਣੇ ਚੈਨਲ ’ਤੇ ਵੀਡੀਓ ਚਲਾ ਕੇ ਸਿੱਖਾਂ ਦੇ ਖ਼ਿਲਾਫ਼ ‘ਹਮਲਾਵਰ ਤੇ ਸੰਭਾਵੀ ਘਾਤਕ’ ਹਮਲਾ ਕੀਤਾ ਹੈ। ਹਾਈ ਕੋਰਟ ’ਚ ਐਫੀਡੇਵਿਟ ਪੇਸ਼ ਕਰ ਕੇ ਇਸ ਮੀਡੀਆ ਘਰਾਣੇ ਨੇ ਦਾਅਵਾ ਕੀਤਾ ਕਿ ਸਿੱਖ ਭਾਈਚਾਰੇ ਦੇ ਸਬੰਧ ’ਚ ਇਸ ਤਰ੍ਹਾਂ ਦੀ ਕੋਈ ਵੀ ਗੱਲ ਨਹੀਂ ਆਖੀ ਗਈ ।
ਵਰਨਣ ਯੋਗ ਹੈ ਕਿ ਦੋ ਜਨਹਿੱਤ ਪਟੀਸ਼ਨਾਂ ਦੇ ਜਵਾਬ ’ਚ ਇਹ ਐਫੀਡੇਵਿਟ ਪੇਸ਼ ਕੀਤਾ ਗਿਆ ਹੈ, ਜਿਨ੍ਹਾਂ ’ਚ ਦੋਸ਼ ਲਾਇਆ ਗਿਆ ਹੈ ਕਿ ਮੀਡੀਆ ਘਰਾਣੇ ਨੇ ਗਣਤੰਤਰ ਦਿਵਸ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਦੌਰਾਨ ਆਪਣੀ ਖ਼ਬਰਾਂ ਦੀ ਪੁਸ਼ਟੀ ਦੇ ਬਿਨਾਂ ਵੀਡੀਓ ਦਾ ਪੇਸ਼ ਕਰ ਕੇ ਸਿੱਖਾਂ ਉਤੇ ‘ਮਨਘੜਤ, ਹਮਲਾਵਰ ਅਤੇ ਸੰਭਾਵੀ ਘਾਤਕ ਹਮਲਾ’ ਕੀਤਾ ਹੈ। ਪਟੀਸ਼ਨਾਂ ਦੇ ਜਵਾਬ ਵਿੱਚ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਨੇ ਵੀ ਜਵਾਬ ਪੇਸ਼ ਕਰਦਿਆਂ ਕਿਹਾ ਕਿ ਚੈਨਲ ਮਾਲਕ ਦੀ ਜਵਾਬਦੇਹੀ ਬਣਦੀ ਹੈ ਕਿ ਉਹ ਯਕੀਨੀ ਬਣਾਏ ਕਿ ਟੀ ਵੀ ਉੱਤੇ ਪੇਸ਼ ਪ੍ਰੋਗਰਾਮ ’ਚ ਕੇਬਲ ਟੈਲੀਵਿਜ਼ਨ ਨੈਟਵਰਕ ਕਾਨੂੰਨ ਹੇਠ ਪ੍ਰੋਗਰਾਮ ਕੋਡ ਦਾ ਉਲੰਘਣਾ ਨਾ ਹੋਵੇ। ਕੇਂਦਰ ਸਰਕਾਰ ਦੇ ਵਕੀਲ ਅਜੈ ਦਿਗਪਾਲ ਰਾਹੀਂ ਪੇਸ਼ਐਫੀਡੇਵਿਟ ਵਿੱਚ ਕਿਹਾ ਗਿਆ ਹੈ ਕਿ ਖਾਸ ਸ਼ਿਕਾਇਤਾਂ ਉਤੇ ਵਿਚਾਰ ਕਰਨ ਲਈ ਅੰਤਰ-ਮੰਤਰਾਲਾ ਕਮੇਟੀ ਬਣਾਈ ਗਈ ਹੈ।
ਇਸ ਤੋਂ ਪਹਿਲਾਂ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਟੀਸ਼ਨ ਦਾਇਰ ਕਰਕੇ ਦਾਅਵਾ ਕੀਤਾ ਸੀ ਕਿ ਇੱਕ ਖਾਸ ਭਾਈਚਾਰੇ ਦੇ ਖ਼ਿਲਾਫ਼ ਝੂਠਾ ਪ੍ਰਚਾਰ ਅਜਿਹੇ ਵੇਲੇ ਕਰਨਾ ਖ਼ਤਰਨਾਕ ਸਾਬਤ ਹੋ ਸਕਦਾ ਹੈ, ਜਦੋਂ ਲੋਕਾਂ ਦੀਆਂ ਭਾਵਨਾਵਾਂ ਬੇਕਾਬੂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਇਸ ਭਾਈਚਾਰੇ ਦੇ ਲੋਕਾਂ ਦੀ ਜਾਨ, ਸੰਪਤੀ ਤੇ ਉਨ੍ਹਾਂ ਦੀ ਆਜ਼ਾਦੀ ਨੂੰ ਖ਼ਤਰਾ ਹੋ ਸਕਦਾ ਹੈ। ਅਜਿਹੀ ਇੱਕ ਹੋਰ ਪਟੀਸ਼ਨ ਦਿੱਲੀ ਦੇ ਮਨਜੀਤ ਸਿੰਘ ਜੀ ਕੇ ਨੇ ਪੇਸ਼ ਕੀਤੀ ਸੀ।
ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਤੋਂ ਇਨਕਾਰ ਕਰਦਿਆਂ ਮੀਡੀਆ ਘਰਾਣੇ ਨੇ ਦਾਅਵਾ ਕੀਤਾ ਕਿ ਢੀਂਡਸਾ ਦੀ ਅਰਜ਼ੀ ‘ਪ੍ਰੈਸ ਰਿਪੋਰਟਿੰਗ ਨੂੰ ਬੇੜੀਆਂ ਨਾਲ ਬੰਨ੍ਹਣ ਦਾ ਯਤਨ ਹੈ।’ ਉਨ੍ਹਾਂ ਕਿਹਾ ਕਿ ਸਿਆਸੀ ਲਾਹਾ ਲੈਣ ਲਈ ਇਹ ਪਟੀਸ਼ਨ ਦਾਖ਼ਲ ਕੀਤੀ ਗਈ ਹੈ ਅਤੇ ਇਹ ਸਿਰਫ਼ ਸਿਆਸੀ ਪ੍ਰਚਾਰ ਦਾ ਹਿੱਸਾ ਹੈ। ਕਾਨੂੰਨਾਂ ਅਤੇ ਨਿਯਮਾਂ ਦਾ ਹਵਾਲਾ ਦਿੰਦਿਆਂ ਮੀਡੀਆ ਘਰਾਣੇ ਨੇ ਕਿਹਾ ਕਿ ਦੇਸ਼ ’ਚ ਖ਼ਬਰਾਂ ਪੇਸ਼ ਕਰਨ ਬਾਰੇ ਪੂਰਾ ਪ੍ਰਬੰਧ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼