Welcome to Canadian Punjabi Post
Follow us on

01

July 2025
 
ਪੰਜਾਬ

ਨੂੰਹ ਦੇ ਖਿਲਾਫ ਤਿੰਨ ਸਫਿਆਂ ਦਾ ਸੁਸਾਈਡ ਨੋਟ ਲਿਖ ਕੇ ਸਹੁਰੇ ਵੱਲੋਂ ਖੁਦਕੁਸ਼ੀ

March 01, 2021 01:44 AM

ਜਲੰਧਰ, 28 ਫਰਵਰੀ (ਪੋਸਟ ਬਿਊਰੋ)- ਰੰਧਾਵਾ ਮਸੰਦਾਂ ਪਿੰਡ ਵਿੱਚ ਸ਼ੱਕੀ ਹਾਲਾਤ ਵਿੱਚ 52 ਸਾਲਾ ਵਿਅਕਤੀ ਨੇ ਆਪਣੀ ਨੂੰਹ ਅਤੇ ਉਸ ਦੇ ਮਾਤਾ-ਪਿਤਾ ਅਤੇ ਹੋਰ ਰਿਸ਼ਤੇਦਾਰਾਂ ਤੋਂ ਤੰਗ ਆ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਰੰਧਾਵਾ ਮਸੰਦਾਂ ਦੇ ਖੰਡਾਲਾ ਫਾਰਮ ਦੇ ਰਹਿਣ ਵਾਲੇ 52 ਸਾਲਾ ਹਰਦੀਪ ਸਿੰਘ ਵਜੋਂ ਹੋਈ ਹੈ। ਪੁਲਸ ਨੇ ਤਿੰਨ ਸਫਿਆਂ ਦੇ ਸੁਸਾਈਡ ਨੋਟ ਦੇ ਆਧਾਰ ਉੱਤੇ ਮਾਮਲਾ ਦਰਜ ਕਰ ਲਿਆ ਹੈ।
ਸਬ ਇੰਸਪੈਕਟਰ ਵਿਜੈ ਕੁਮਾਰ ਨੇ ਦੱਸਿਆ ਕਿ ਘਟਨਾ ਦੀ ਜਾਣਕਾਰੀ ਮ੍ਰਿਤਕ ਦੀ ਭੈਣ ਨੇ ਦਿੱਤੀ ਸੀ, ਜਿਸ ਦੇ ਬਾਅਦ ਉਨ੍ਹਾਂ ਨੇ ਮੌਕੇ ਉੱਤੇ ਪਹੁੰਚ ਕੇ ਜਾਂਚ ਕੀਤੀ ਤਾਂ ਮੌਕੇ ਤੋਂ ਤਿੰਨ ਸਫਿਆਂ ਦਾ ਸੁਸਾਈਡ ਨੋਟ ਮਿਲਿਆ, ਜਿਸ ਵਿੱਚ ਉਸ ਨੇ ਖੁਦਕੁਸ਼ੀ ਦਾ ਕਾਰਨ ਉਸ ਦੀ ਨੂੰਹ, ਉਸ ਦੇ ਮਾਤਾ-ਪਿਤਾ ਅਤੇ ਹੋਰਨਾਂ ਰਿਸ਼ਤੇਦਾਰਾਂ ਨੂੰ ਦੱਸਿਆ ਸੀ।ਘਟਨਾ ਦੇ ਸਮੇਂ ਮ੍ਰਿਤਕ ਘਰ ਵਿੱਚ ਇਕੱਲਾ ਸੀ। ਉਸ ਦਾ ਬੇਟਾ ਕਿਸੇ ਕੰਮ ਬਾਹਰ ਗਿਆ ਸੀ। ਮ੍ਰਿਤਕ ਦੀ ਭੈਣਆਪਣੇ ਭਰਾ ਨੂੰ ਫੋਨ ਕਰ ਰਹੀ ਸੀ। ਜਦ ਉਸ ਨੇ ਫੋਨ ਨਾ ਚੁੱਕਿਆ ਤਾਂ ਉਹ ਉਸ ਦੇ ਘਰ ਆ ਗਈ। ਫਿਰ ਉਸ ਨੇ ਘਟਨਾ ਦੀ ਜਾਣਕਾਰੀ ਪੁਲਸ ਨੂੰ ਦਿੱਤੀ। ਪੁਲਸ ਨੇ ਮ੍ਰਿਤਕ ਦੀ ਨੂੰਹ ਰੀਤ ਅਤੇ ਉਸ ਦੇ ਮਾਤਾ-ਪਿਤਾ ਦੇ ਖਿਲਾਫ ਹੱਤਿਆ ਲਈ ਉਕਸਾਉਣ ਦਾ ਕੇਸ ਦਰਜ ਕਰ ਲਿਆ ਹੈ। ਸਬ ਇੰਸਪੈਕਟਰ ਵਿਜੈ ਕੁਮਾਰ ਨੇ ਕਿਹਾ ਕਿ ਮ੍ਰਿਤਕ ਦੇ ਕਮਰੇ ਵਿੱਚੋਂ ਬਰਾਮਦ ਹੋਇਆ ਸੁਸਾਈਡ ਨੋਟ ਪੁਲਸ ਫੋਰੈਂਸਿਕ ਜਾਂਚ ਦੇ ਲਈ ਭੇਜੇਗੀ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਕੈਬਨਿਟ ਦਾ ਇਤਿਹਾਸਕ ਫੈਸਲਾ: ਪੰਜਾਬ ਦੀ ਸਨਅਤ ਨੂੰ ਵੱਡੀ ਰਾਹਤ, ਕੈਬਨਿਟ ਵੱਲੋਂ ਸਨਅਤੀ ਪਲਾਟ ਤਬਾਦਲਾ ਨੀਤੀ ਮਨਜ਼ੂਰ ਛੋਟੀਆਂ ਮੱਛੀਆਂ ਤੋਂ ਬਾਅਦ ਹੁਣ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਿਲ ‘ਜਰਨੈਲਾਂ’ ਦੀ ਵਾਰੀ : ਮੁੱਖ ਮੰਤਰੀ ਰੋਸ ਪ੍ਰਦਰਸ਼ਨਾਂ 'ਤੇ ਪਾਬੰਦੀ ਦੇ ਲੋਕਤੰਤਰ ਵਿਰੋਧੀ ਫੈਸਲੇ ਨੂੰ ਵਾਪਸ ਲਿਆ ਜਾਵੇ : ਮੀਤ ਹੇਅਰ ਪੰਜਾਬ ਪੁਲਿਸ ਅਤੇ ਯੂਆਈਡੀਏਆਈ ਨੇ ਪੁਲਿਸਿੰਗ ਵਿੱਚ ਆਧਾਰ ਦੀ ਸੁਰੱਖਿਅਤ ਵਰਤੋਂ ਬਾਰੇ ਵਰਕਸ਼ਾਪ ਲਾਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਵੱਡੀ ਕਾਰਵਾਈ, ਆਬਕਾਰੀ ਤੇ ਕਰ ਵਿਭਾਗ ਦੀ ਅਚਨਚੇਤ ਚੈਕਿੰਗ ਅਗਰਵਾਲ ਸਮਾਜ ਸਭਾ ਮੋਗਾ ਨੇ ਸਿਵਲ ਹਸਪਤਾਲ ਮੋਗਾ ਨੂੰ ਭੇਂਟ ਕੀਤੀਆਂ ਬੈੱਡ ਸ਼ੀਟਾਂ ਐੱਨਸੀਸੀ ਗਰਲ ਕੈਡੇਟਸ ਲਈ ਸਾਈਬਰ ਫਸਟ ਰਿਸਪਾਂਡਰ ਪ੍ਰੋਗਰਾਮ 'ਤੇ ਆਨਲਾਈਨ ਵਰਕਸ਼ਾਪ ਲਗਾਈ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਂਦਾ ਬਲਾਕ ਸੰਮਤੀ ਪਟਵਾਰੀ ਗ੍ਰਿਫ਼ਤਾਰ ਤਰਨਤਾਰਨ ਵਿੱਚ ਡਾ. ਬੀ.ਆਰ. ਅੰਬੇਡਕਰ ਭਵਨ ਦੇ ਨਿਰਮਾਣ ਲਈ 5.33 ਕਰੋੜ ਰੁਪਏ ਦੀ ਹੋਰ ਰਾਸ਼ੀ ਮਨਜ਼ੂਰ : ਡਾ. ਬਲਜੀਤ ਕੌਰ ਪ੍ਰਗਤੀਸ਼ੀਲ ਨੀਤੀਆਂ ਸਦਕਾ ਇਤਿਹਾਸਕ ਉਦਯੋਗਿਕ ਇਨਕਲਾਬ ਦੀ ਗਵਾਹੀ ਭਰ ਰਿਹਾ ਪੰਜਾਬ : ਹਰਪਾਲ ਸਿੰਘ ਚੀਮਾ