Welcome to Canadian Punjabi Post
Follow us on

28

March 2024
ਬ੍ਰੈਕਿੰਗ ਖ਼ਬਰਾਂ :
ਬੱਸ ਵਿੱਚ ਮਹਿਲਾ ਉੱਤੇ ਇੱਕ ਵਿਅਕਤੀ ਨੇ ਕੀਤਾ ਹਮਲਾ, ਮਹਿਲਾ ਜ਼ਖ਼ਮੀਜਾਅਲੀ ਇਨਕਮ ਬੈਨੇਫਿਟ ਹਾਸਲ ਕਰਨ ਵਾਲੇ 232 ਮੁਲਾਜ਼ਮਾਂ ਨੂੰ ਸੀਆਰਏ ਨੇ ਕੱਢਿਆਫੋਰਡ ਸਰਕਾਰ ਨੇ ਪੇਸ਼ ਕੀਤਾ 214. 5 ਬਿਲੀਅਨ ਦੇ ਖਰਚੇ ਵਾਲਾ ਬਜਟਈਡੀ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕੀਤਾ ਗ੍ਰਿਫ਼ਤਾਰਪ੍ਰਧਾਨ ਮੰਤਰੀ ਮੋਦੀ ਰੂਸੀ ਰਾਸ਼ਟਰਪਤੀ ਨੂੰ ਚੋਣਾਂ ਜਿੱਤਣ 'ਤੇ ਦਿੱਤੀ ਵਧਾਈ, ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਨਸਕੀ ਨੂੰ ਵੀ ਕੀਤਾ ਫ਼ੋਨਗਾਜ਼ਾ ਦੇ ਸਭ ਤੋਂ ਵੱਡੇ ਹਸਪਤਾਲ ਨੇੜੇ ਬੰਬਾਰੀ, 50 ਲੜਾਕਿਆਂ ਦੇ ਮਾਰੇ ਜਾਣ ਦਾ ਸ਼ੱਕ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਸੁਪਰੀਮ ਕੋਰਟ ਨੇ ਕੀਤਾ ਬਾਬਾ ਰਾਮਦੇਵ ਅਤੇ ਆਚਾਰੀਆ ਬਾਲਕ੍ਰਿਸ਼ਨ ਨੂੰ ਨੋਟਿਸ ਜਾਰੀ, ਪੁੱਛਿਆ, ਮਾਣਹਾਨੀ ਦੀ ਕਾਰਵਾਈ ਕਿਉਂ ਨਾ ਕੀਤੀ ਜਾਵੇੇ
 
ਪੰਜਾਬ

ਕਰਜ਼ੇ ਤੋਂ ਪ੍ਰੇਸ਼ਾਨ ਦੋ ਕਿਸਾਨਾਂ ਵੱਲੋਂ ਖੁਦਕੁਸ਼ੀ

March 01, 2021 01:45 AM

ਕਲਾਨੌਰ, 28 ਫਰਵਰੀ (ਪੋਸਟ ਬਿਊਰੋ)- ਪਿੰਡ ਚੰਦੂਵਡਾਲਾ ਵਿਖੇ ਆਪਣੇ ਸਿਰ ਚੜ੍ਹੇ ਕਰਜ਼ੇ ਤੋਂ ਪ੍ਰੇਸ਼ਾਨ ਇੱਕ ਕਿਸਾਨ ਵੱਲੋਂ ਜ਼ਹਿਰੀਲੀ ਵਸਤੂ ਨਿਗਲ ਕੇ ਖੁਦਕੁਸ਼ੀ ਕਰ ਲੈਣ ਦੀ ਖਬਰ ਹੈ। ਮ੍ਰਿਤਕ ਕੁਲਵਿੰਦਰ ਸਿੰਘ ਪੁੱਤਰ ਮਲੂਕ ਸਿੰਘ ਦੇ ਲੜਕੇ ਦਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੇ ਪਿਤਾ ਸਿਰ ਵੱਖ-ਵੱਖ ਬੈਂਕਾਂ ਦਾ ਚਾਰ-ਪੰਜ ਲੱਖ ਦੇ ਕਰੀਬ ਕਰਜ਼ਾ ਸੀ ਤੇ ਜਦੋਂ ਪੰਜਾਬ ਵਿੱਚ ਕਰਜ਼ਾ ਮੁਆਫੀ ਦੀ ਸਕੀਮ ਆਈ ਤਾਂ ਉਨ੍ਹਾਂ ਦੇ ਪਿਤਾ ਨੇ ਕਈ ਵਾਰ ਬੈਂਕਾਂ ਦੇ ਚੱਕਰ ਕੱਟੇ, ਪਰ ਕਰਜ਼ਾ ਮੁਆਫ ਨਹੀਂ ਹੋਇਆ।ਦਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਪਿਤਾ ਕਰਜ਼ੇ ਦੇ ਬੋਝ ਕਾਰਨ ਪਰੇਸ਼ਾਨ ਰਹਿਣ ਲੱਗ ਪਿਆ, ਜਿਸ ਕਾਰਨ ਉਸ ਨੇ ਕੋਈ ਜ਼ਹਿਰੀਲੀ ਵਸਤੂ ਖਾ ਲਈ। ਗੰਭੀਰ ਹਾਲਤ ਵਿੱਚ ਕੁਲਵਿੰਦਰ ਸਿੰਘ ਨੂੰ ਕਲਾਨੌਰ ਲਿਆਂਦਾ ਗਿਆ, ਜਿੱਥੇ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਇਲਾਜ ਲਈ ਗੁਰਦਾਸਪੁਰ ਲਿਜਾਇਆ ਜਾ ਰਿਹਾ ਸੀ ਤਾਂ ਉਸ ਦੀ ਰਸਤੇ ਵਿੱਚ ਮੌਤ ਹੋ ਗਈ। ਕੁਲਵਿੰਦਰ ਸਿੰਘ ਦੀ ਪਤਨੀ ਦੀ ਵੀ ਮੌਤ ਹੋ ਚੁੱਕੀ ਹੈ।
ਇਸ ਦੌਰਾਨ ਖਡੂਰ ਸਾਹਿਬ ਤਹਿਸੀਲ ਵਿੱਚ ਥਾਣਾ ਵੈਰੋਵਾਲ ਹੇਠਲੇ ਪਿੰਡ ਦਾਰਾਪੁਰ ਵੈਰੋਵਾਲ ਦੇ ਸਰਬਜੀਤ ਸਿੰਘ (55) ਪੁੱਤਰ ਨਰਿੰਦਰ ਸਿੰਘ ਨੇਵੀ ਕਰਜ਼ੇ ਦੇ ਬੋਝ ਕਾਰਨ ਖੁਦਕੁਸ਼ੀ ਕਰ ਲਈ ਹੈ। ਮ੍ਰਿਤਕ ਕਿਸਾਨ ਦੇ ਭਰਾ ਹਰਵਿੰਦਰ ਸਿੰਘ ਹੈਪੀ ਗਿੱਲ ਨੇ ਦੱਸਿਆ ਕਿ ਮ੍ਰਿਤਕ ਦੇ ਸਿਰ ਲਗਭਗ ਤੀਹ ਲੱਖ ਦੇ ਕਰੀਬ ਬੈਂਕਾਂ ਅਤੇ ਆੜ੍ਹਤੀਆਂ ਦਾ ਕਰਜ਼ਾ ਸੀ, ਜੋ ਉਸ ਦੀ ਪਤਨੀ ਦੀ ਲੰਮੀ ਬੀਮਾਰੀ ਕਾਰਨ ਚੜ੍ਹਿਆ ਸੀ। ਉਨ੍ਹਾਂ ਦੱਸਿਆ ਕਿ ਤਿੰਨ ਸਾਲ ਪਹਿਲਾਂ ਪਤਨੀ ਦੀ ਮੌਤ ਹੋ ਜਾਣ ਪਿੱਛੋਂ ਸਰਬਜੀਤ ਸਦਮੇ ਵਿੱਚ ਸੀ ਤੇ ਕੱਲ੍ਹ ਉਸ ਨੇ ਪੌੜੀਆਂ ਦੀ ਗਰਿੱਲ ਨਾਲ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ। ਕਿਸਾਨ ਆਗੂ ਲਖਬੀਰ ਸਿੰਘ ਨੇ ਪੰਜਾਬ ਸਰਕਾਰ ਪਾਸੋਂ ਮੰਗ ਕੀਤੀ ਕਿ ਮ੍ਰਿਤਕ ਕਿਸਾਨ ਦਾ ਸਾਰਾ ਕਰਜ਼ਾ ਮੁਆਫ ਕੀਤਾ ਜਾਵੇ ਤੇ ਪਰਵਾਰ ਨੂੰ ਬਣਦਾ ਯੋਗ ਮੁਆਵਜ਼ਾ ਦਿੱਤਾ ਜਾਵੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਪੰਜਾਬ ਦੇ ਰਾਜਪਾਲ ਵੱਲੋਂ ਵੱਖ-ਵੱਖ ਖੇਤਰਾਂ ਵਿੱਚ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ 17 ਮਹਿਲਾਵਾਂ ਸਨਮਾਨਿਤ ਅੰਮ੍ਰਿਤਸਰ ਦਾ ਸਰਵਪੱਖੀ ਵਿਕਾਸ ਹੀ ਮੇਰੀ ਪਹਿਲ : ਤਰਨਜੀਤ ਸਿੰਘ ਸੰਧੂ ਸਾਬਕਾ ਰਾਜਦੂਤ ਤਰਨਜੀਤ ਸਿੰਘ ਸੰਧੂ ਦੇ ਭਾਜਪਾ 'ਚ ਸ਼ਾਮਲ ਹੋਣ ’ਤੇ ਭਾਜਪਾ ਪ੍ਰਧਾਨ ਜੇਪੀ ਨੱਡਾ, ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੂੰ ਮਿਲੇ ਜ਼ਿਲ੍ਹਾ ਮੋਹਾਲੀ ਵਿੱਚ ਖੁਬਸੂਰਤ ਚਿੱਤਰਕਾਰੀ ਰਾਹੀ ਦਿੱਤਾ ਜਾ ਰਿਹਾ ਹੈ ਵੋਟਰ ਜਾਗਰੂਕਤਾ ਦਾ ਸੁਨੇਹਾ ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਵਾਲੀਆ ਨੇ ਵੀਡੀਓ ਕਾਨਫਰੰਸ ਰਾਹੀਂ ਕੀਤਾ ਨਵੇਂ ਕੋਰਟ ਕੰਪਲੈਕਸ ਦਾ ਉਦਘਾਟਨ 3 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ ਵਿਸ਼ਵ ਓਰਲ ਹੈਲਥ ਦਿਵਸ ਸਬੰਧੀ ਸਿਹਤ ਵਿਭਾਗ ਵੱਲੋਂ ਬਿਰਧ ਆਸ਼ਰਮ ਸ਼੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਸਮਾਗਮ ਮੁੱਖ ਮੰਤਰੀ ਭਗਵੰਤ ਮਾਨ ਸ਼ਹੀਦ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਘਰ ਪਹੁੰਚੇ, ਪਰਿਵਾਰ ਨਾਲ ਕੀਤਾ ਦੁੱਖ ਸਾਂਝਾ ਈਡੀ ਦੀ ਸਾਧੂ ਸਿੰਘ ਧਰਮਸੋਤ `ਤੇ ਕਾਰਵਾਈ, 4.58 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਡਾ. ਰਾਜ ਕੁਮਾਰ ਚੱਬੇਵਾਲ ਕਾਂਗਰਸ ਛੱਡ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ