Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਪੰਜਾਬ

ਦਿੱਲੀ ਹਵਾਈ ਅੱਡੇ ਤਕ ਪੰਜਾਬ ਸਰਕਾਰ ਦੀਆਂ ਵੋਲਵੋ ਬੱਸਾਂ ਫਿਰ ਚੱਲਣਗੀਆਂ

December 06, 2018 08:01 AM

* 1100 ਰੁਪਏ ਵਿੱਚ ਦਿੱਲੀ ਹਵਾਈ ਅੱਡੇ ਪੁੱਜਣ ਦਾ ਰਾਹ ਖੁੱਲ੍ਹਾ

ਚੰਡੀਗੜ੍ਹ, 5 ਦਸੰਬਰ, (ਪੋਸਟ ਬਿਊਰੋ)- ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਜਾਣ ਵਾਲੇ ਲੋਕਾਂ ਲਈ ਚੰਗੀ ਖ਼ਬਰ ਹੈ ਕਿ ਫਿਰ ਸਰਕਾਰੀ ਬੱਸਾਂ ਰਾਹੀਂ ਸਿਰਫ 1100 ਰੁਪਏ ਵਿਚ ਦਿੱਲੀ ਜਾ ਸਕਣਗੇ। ਪੰਜਾਬ ਸਰਕਾਰ ਨੇ ਨੈਸ਼ਨਲ ਪਰਮਿਟ ਦੇ ਆਧਾਰ ਉੱਤੇ ਜਲੰਧਰ ਤੋਂ ਇੰਦਰਾ ਗਾਂਧੀ ਅੰਤਰ ਰਾਸ਼ਟਰੀ ਹਵਾਈ ਅੱਡੇ ਤਕ ਪਨਬੱਸ ਦੀਆਂ ਬੱਸਾਂ ਚਲਾਉਣ ਦਾ ਫ਼ੈਸਲਾ ਲਾਗੂ ਕਰਨ ਦਾ ਐਲਾਨ ਕੀਤਾ ਹੈ।
ਇਸ ਸੰਬੰਧ ਵਿੱਚ ਆਵਾਜਾਈ ਮੰਤਰੀ ਅਰੁਣਾ ਚੌਧਰੀ ਨੇ ਦੱਸਿਆ ਕਿ ਪਨਬੱਸ ਦੀਆਂ ਨੈਸ਼ਨਲ ਪਰਮਿਟ ਹੋਲਡਰ ਇਨ੍ਹਾਂ ਬੱਸਾਂ ਦੀਆਂ ਸੇਵਾਵਾਂ ਜਲੰਧਰ ਤੋਂ ਅੰਤਰਰਾਸ਼ਟਰੀ ਹਵਾਈ ਅੱਡੇ ਤਕ ਦੋ ਦਿਨਾਂ ਵਿੱਚ ਸ਼ੁਰੂ ਹੋ ਜਾਣਗੀਆਂ। ਉਨ੍ਹਾ ਨੇ ਦੱਸਿਆ ਕਿ ਪਨਬੱਸ ਵੱਲੋਂ ਵੋਲਵੋ ਬੱਸ ਸੇਵਾ ਜਲੰਧਰ ਤੋਂ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤਕ ਚਲਾਈ ਜਾ ਰਹੀ ਸੀ, ਪਰ ਕੁਝ ਦਿਨ ਪਹਿਲਾਂ ਤਕਨੀਕੀ ਕਾਰਨਾਂ ਕਰ ਕੇ ਦਿੱਲੀ ਪ੍ਰਸ਼ਾਸਨ ਨੇ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਹਵਾਲਾ ਦੇ ਕੇ ਇਸ ਬੱਸ ਨੂੰ ਰੋਕ ਦਿੱਤਾ ਸੀ। ਸੁਪਰੀਮ ਕੋਰਟ ਦੇ ਫ਼ੈਸਲੇ ਮੁਤਾਬਕ ਇਹ ਸਰਕਾਰੀ ਬੱਸਾਂ ਅੱਗੇ ਤੋਂ ਸਿਰਫ਼ ਚੋਣਵੇਂ ਬੱਸ ਅੱਡਿਆਂ ਤੋਂ ਚਲਾਈਆਂ ਜਾ ਸਕਦੀਆਂ ਹਨ। ਇਹ ਮਾਮਲਾ ਦਿੱਲੀ ਪ੍ਰਸ਼ਾਸਨ ਨਾਲ ਵਿਚਾਰਿਆ ਗਿਆ ਤੇ ਪ੍ਰਸ਼ਾਸਨ ਨੇ ਅੰਤਰਰਾਸ਼ਟਰੀ ਹਵਾਈ ਅੱਡੇ ਸਾਹਮਣੇ ਦਵਾਰਕਾ ਵਿਖੇ ਵੋਲਵੋ ਬੱਸ ਅੱਡਾ ਬਣਾਉਣ ਦੀ ਸਹਿਮਤੀ ਦੇ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਦਵਾਰਕਾ ਵਿਖੇ ਬੱਸ ਅੱਡੇ ਦੀ ਉਸਾਰੀ ਦਾ ਕੰਮ ਪੂਰਾ ਹੋਣ ਨੂੰ ਦੋ ਮਹੀਨੇ ਲੱਗ ਜਾਣਗੇ, ਇਸ ਲਈ ਪਨਬੱਸ ਵੱਲੋਂ ਨੈਸ਼ਨਲ ਟੂਰਿਸਟ ਪਰਮਿਟ ਨਾਲ ਬੱਸਾਂ ਚਲਾਉਣ ਦਾ ਫ਼ੈਸਲਾ ਕੀਤਾ ਗਿਆ ਹੈ ਤਾਂ ਜੋ ਐੱਨ ਆਰ ਆਈਜ਼ ਨੂੰ ਚੰਗੀ ਤੇ ਸਸਤੀ ਬੱਸ ਸੇਵਾ ਦਿੱਤੀ ਜਾ ਸਕੇ।

 
Have something to say? Post your comment
ਹੋਰ ਪੰਜਾਬ ਖ਼ਬਰਾਂ
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ ਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾ ਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰ ਸ਼ਹਿਬਜਾਦਾ ਅਜੀਤ ਸਿੰਘ ਨਗਰ ਦੇ ਵੋਟਰ ਸ਼ਾਖਰਤਾ ਕਲੱਬ ਦੀ ਸਰਗਰਮ ਭਾਗੀਦਾਰੀ ਨਾਲ ਵੋਟਰ ਜਾਗਰੂਕਤਾ ਮੁਹਿੰਮ ਹੋਈ ਤੇਜ਼ ਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈ ਅਦਾਰਾ ਲੋਹਮਣੀ ਤੇ ਅੰਤਰਾਸ਼ਟਰੀ ਪਾਠਕ ਮੰਚ ਵੱਲੋ ਸ੍ਰੀਮਤੀ ਨਛੱਤਰ ਕੌਰ ਗਿੱਲ ਦੀ ਯਾਦ ਵਿਚ ਸਲਾਨਾ ਸਮਾਗਮ 20,000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਮੋਹਾਲੀ ਵਿਚ ਪੰਜਾਬੀ ਸੁਪਰਸਟਾਰ ਜੱਸੀ ਗਿੱਲ ਨੇ ਟ੍ਰਾਈਸਿਟੀ ਨਿਵਾਸੀਆਂ ਨਾਲ ਕੀਤੀ ਮੁਲਾਕਾਤ ਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀ