Welcome to Canadian Punjabi Post
Follow us on

16

April 2024
ਬ੍ਰੈਕਿੰਗ ਖ਼ਬਰਾਂ :
ਬਾਲ ਭਿੱਖਿਆ ਦੇ ਖਾਤਮੇ ਲਈ ਪ੍ਰਸ਼ਾਸਨ ਹਰ ਸੰਭਵ ਯਤਨ ਕਰੇਡਿਪਟੀ ਕਮਿਸ਼ਨਰ ਵੱਲੋਂ ਸਕੂਲੀ ਮੁਖੀਆਂ ਨੂੰ ਨਿਰਦੇਸ਼, ਵਿਦਿਆਰਥੀਆਂ ਦੀ ਸੁਰੱਖਿਆ ਲਈ 'ਸੇਫ਼ ਸਕੂਲ ਵਾਹਨ ਪਾਲਿਸੀ' ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇਡਿਪਟੀ ਕਮਿਸ਼ਨਰ ਵੱਲੋਂ ਗਿੱਲ ਰੋਡ ਦਾਣਾ ਮੰਡੀ `ਚ ਅਚਨਚੇਤ ਨਿਰੀਖਣਲੰਡਨ 'ਚ ਵੀਜ਼ਾ ਸ਼ਰਤਾਂ ਦੀ ਉਲੰਘਣਾ ਕਰਕੇ ਗੈਰ-ਕਾਨੂੰਨੀ ਕਾਰੋਬਾਰ ਕਰਨ ਦੇ ਮਾਮਲੇ `ਚ 12 ਭਾਰਤੀ ਗ੍ਰਿਫ਼ਤਾਰਸੂਰਜ ਗ੍ਰਹਿਣ ਤੋਂ ਪ੍ਰੇਸ਼ਾਨ ਔਰਤ ਨੇ ਅਮਰੀਕਾ 'ਚ 8 ਮਹੀਨੇ ਦੀ ਧੀ ਨੂੰ ਕਾਰ 'ਚੋਂ ਸੁੱਟਿਆ, ਪਤੀ ਦੀ ਛਾਤੀ 'ਚ ਮਾਰਿਆ ਚਾਕੂਵੀਅਤਨਾਮ ਦੀ ਪ੍ਰਾਪਰਟੀ ਟਾਈਕੂਨ ਨੂੰ ਮੌਤ ਦੀ ਸਜ਼ਾ, 1 ਲੱਖ ਕਰੋੜ ਰੁਪਏ ਦੀ ਧੋਖਾਧੜੀ ਦੇ ਦੋਸ਼ ਸਨ, 85 ਹੋਰ ਲੋਕਾਂ ਨੂੰ ਵੀ ਹੋਈ ਸਜ਼ਾਪਾਕਿਸਤਾਨ ਦੇ ਪੰਜਾਬ ਵਿਚ ਫੌਜ `ਤੇ ਪੁਲਿਸ ਦੀ ਝੜਪ ਦੀ ਖ਼ਬਰ: ਥਾਣਾ ਇੰਚਾਰਜ ਨੂੰ ਤਾਲਾਬੰਦੀ 'ਚ ਬੰਦ ਕਰਕੇ ਮਾਰਿਆ ਗਿਆ, ਪੁਲਿਸ ਨੇ ਕੀਤੇ ਸਨ ਨਜਾਇਜ਼ ਹਥਿਆਰ ਬਰਾਮਦਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਮੁਸਲਿਮ ਭਾਈਚਾਰੇ ਨਾਲ ਈਦ ਦੀ ਖ਼ੁਸ਼ੀ ਕੀਤੀ ਸਾਂਝੀ
 
ਮਨੋਰੰਜਨ

ਮਾਂ ਦੀ ਫਿਲਮ ਦਾ ਰੀਮੇਕ ਆਸਾਨ ਨਹੀਂ : ਜਾਹਨਵੀ ਕਪੂਰ

March 01, 2021 01:52 AM

ਲੋਕ ਚਲੇ ਜਾਂਦੇ ਹਨ, ਪਰ ਆਪਣੀਆਂ ਦੀਆਂ ਯਾਦਾਂ ਵਿੱਚ ਹਮੇਸ਼ਾ ਰਹਿੰਦੇ ਹਨ। 24 ਫਰਵਰੀ ਸ੍ਰੀਦੇਵੀ ਦੀ ਤੀਜੀ ਬਰਸੀ ਸੀ। ਸਾਲ 2018 ਵਿੱਚ ਦੁਬਈ ਵਿੱਚ ਬਾਥ-ਟੱਬ ਵਿੱਚ ਡੁੱਬਣ ਕਾਰਨ ਸ੍ਰੀਦੇਵੀ ਦੀ ਮੌਤ ਹੋ ਗਈ ਸੀ। ਫਿਲਮ ਇੰਡਸਟਰੀ ਵਿੱਚ ਉਨ੍ਹਾਂ ਦੇ ਫੈਨਸ ਲਈ ਇਹ ਇੱਕ ਬਹੁਤ ਵੱਡਾ ਝਟਕਾ ਸੀ। ਜਦ ਸ੍ਰੀਦੇਵੀ ਦਾ ਦਿਹਾਂਤ ਹੋਇਆ, ਤਦ ਉਸ ਦੀ ਬੇਟੀ ਜਾਹਨਵੀ ਕਪੂਰ ਆਪਣੀ ਪਹਿਲੀ ਫਿਲਮ ‘ਧੜਕ’ ਦੀ ਸ਼ੂਟਿੰਗ ਕਰ ਰਹੀ ਸੀ। ਫਿਲਮ ਰਿਲੀਜ਼ ਤੋਂ ਪਹਿਲਾਂ ਹੀ ਸ੍ਰੀਦੇਵੀ ਦੁਨੀਆ ਨੂੰ ਅਲਵਿਦਾ ਕਹਿ ਗਈ।
ਆਪਣੀ ਮਾਂ ਨੂੰ ਯਾਦ ਕਰਦਿਆਂ ਜਾਹਨਵੀ ਕਹਿੰਦੀ ਹੈ, ‘‘ਉਹ ਦੁਨੀਆ ਲਈ ਭਾਵੇਂ ਵੱਡੀ ਕਲਾਕਾਰ ਹੋਵੇ, ਪਰ ਮੈਂ ਉਨ੍ਹਾਂ ਨੂੰ ਕਦੇ ਐਕਟਰ ਵਾਂਗ ਨਹੀਂ ਦੇਖਦੀ ਸੀ। ਉਹ ਮੇਰੀ ਮਾਂ ਸੀ। ਉਹ ਦੁਨੀਆ ਦੀ ਸਭ ਤੋਂ ਵਧੀਆ ਅਭਿਨੇਤਰੀ ਸੀ, ਪਰ ਮੈਂ ਉਨ੍ਹਾਂ ਨੂੰ ਇੱਕ ਬੈਸਟ ਪਤਨੀ ਅਤੇ ਬੈਸਟ ਮਾਂ ਵਜੋਂ ਜਾਣਦੀ ਹਾਂ। ਉਮੀਦ ਕਰਦੀ ਹਾਂ ਕਿ ਜੋ ਪਰਵਾਰਕ ਕਦਰਾਂ ਕੀਮਤਾਂ ਉਨ੍ਹਾਂ ਨੇ ਮੈਨੂੰ ਸਿਖਾਈਆਂ ਹਨ, ਮੈਂ ਉਨ੍ਹਾਂ ਨੂੰ ਆਪਣੇ ਨਾਲ ਸੰਭਾਲ ਕੇ ਰੱਖ ਸਕਾਂ। ਉਨ੍ਹਾਂ ਨੇ ਜਿਵੇਂ ਪੂਰੇ ਪਰਵਾਰ ਨੂੰ ਪਿਆਰ ਨਾਲ ਜੋੜ ਕੇ ਰੱਖਿਆ ਸੀ, ਜਿੰਨਾ ਪਿਆਰ ਸਭ ਨੂੰ ਦਿੱਤਾ ਸੀ, ਉਹ ਮੈਂ ਕਦੇ ਆਪਣੇ ਪਰਵਾਰ ਦੇ ਸਕਾਂ। ਉਨ੍ਹਾਂ ਦੀ ਤਰ੍ਹਾਂ ਪਰਵਾਰ ਨੂੰ ਜੋੜ ਕੇ ਰੱਖ ਸਕਾਂ।” ਆਪਣੀ ਮਾਂ ਦੀ ਕਿਸੇ ਫਿਲਮ ਦੇ ਰੀਮੇਕ ਵਿੱਚ ਕੰਮ ਕਰਨ ਦੇ ਸਵਾਲ 'ਤੇ ਜਾਹਨਵੀ ਨੇ ਕਿਹਾ, ‘‘ਮੈਨੂੰ ਨਹੀਂ ਲੱਗਦਾ ਕਿ ਮੰਮੀ ਦੀ ਕਿਸੇ ਵੀ ਫਿਲਮ ਦਾ ਰੀਮੇਕ ਬਣ ਸਕਦਾ ਹੈ ਜਾਂ ਬਣਨਾ ਚਾਹੀਦਾ ਹੈ। ਮੇਰੇ ਖਿਆਲ 'ਚ ਕੋਈ ਵੀ ਇਨਸਾਨ ਉਨ੍ਹਾਂ ਵਾਂਗ ਕੰਮ ਨਹੀਂ ਕਰ ਸਕੇਗਾ।” ਜਾਹਨਵੀ ਦੀ ਹਾਰਰ ਕਾਮੇਡੀ ਫਿਲਮ ‘ਰੂਹੀ’ 11 ਮਾਰਚ ਨੂੰ ਸਿਨੇਮਾਘਰਾਂ ਵਿੱਚ ਰਿਲੀਜ਼ ਹੋਵੇਗੀ।

 
Have something to say? Post your comment
ਹੋਰ ਮਨੋਰੰਜਨ ਖ਼ਬਰਾਂ
ਬਿਗ ਬੌਸ 17 ਦੇ ਫਿਨਾਲੇ ਤੋਂ ਪਹਿਲਾਂ ਮੰਨਾਰਾ ਚੋਪੜਾ ਦੇ ਸਮਰਥਨ 'ਚ ਆਈ ਪ੍ਰਿਅੰਕਾ ਚੋਪੜਾ ਸਿਰਫ ਅਮਿਤਾਭ ਬੱਚਨ ਹੀ ਨਹੀਂ, ਇਨ੍ਹਾਂ 3 ਸਿਤਾਰਿਆਂ ਦੇ ਵੀ ਹਨ ਵਿਦੇਸ਼ਾਂ 'ਚ ਘਰ ਐਨੀਮਲ ਫਿਲਮ ਵਿਚਲੇ ਗੀਤ ਦਾ ਨਾਇਕ ਅਰਜਨ ਵੈਲੀ ਦੀ ਹੋ ਰਹੀ ਅੱਜ ਚਰਚਾ 'ਡ੍ਰੀਮ ਗਰਲ 2' ਨੇ ਦਿੱਤਾ ਬਾਏ 1 ਗੈਟ 1 ਟਿਕਟ ਦਾ ਆਫਰ ਸੰਨੀ ਦਿਓਲ ਤੋਂ ਬਾਅਦ ਧਰਮਿੰਦਰ ਦੇ ਇਕ ਹੋਰ ਪੋਤੇ ਦੀ ਬਾਲੀਵੁੱਡ 'ਚ ਸ਼ੁਰੂਆਤ ਸੀਮਾ ਹੈਦਰ ਅਤੇ ਸਚਿਨ ਉਤੇ ਬਣੇਗੀ ਫਿਲਮ 'ਕਰਾਚੀ ਟੂ ਨੋਇਡਾ' ਅਮੀਸ਼ਾ ਪਟੇਲ ਦਾ 'ਗਦਰ 3' ਦਾ ਹਿੱਸਾ ਬਣਨ ਤੋਂ ਇਨਕਾਰ, ਟਾਈਟੈਨਿਕ ਨਾਲ ਕੀਤੀ ਫਿਲਮ ਦੀ ਤੁਲਨਾ ਮੱਕਾ ਤੋਂ ਵਾਪਸ ਆਉਂਦੇ ਹੀ ਰਾਖੀ ਸਾਵੰਤ ਦਾ 'ਪਬਲੀਸਿਟੀ' ਡਰਾਮਾ, ਆਪਣੇ ਪਤੀ ਉਤੇ ਲਗਾਏ ਗੰਭੀਰ ਦੋਸ਼ 'ਪਠਾਨ’ ਦੀ ਸਫਲਤਾ ਤੋਂ ਬਹੁਤ ਖੁਸ਼ ਹੈ ਜਾਨ ਅਬਾਹਮ ਹੁਣ ਅਕਸ਼ੈ ਕੁਮਾਰ ਨਹੀਂ ਕਹਾਉਣਗੇ ਕੈਨੇਡੀਅਨ, ਲੈਣਗੇ ਭਾਰਤੀ ਨਾਗਰਿਕਤਾ