Welcome to Canadian Punjabi Post
Follow us on

26

April 2024
ਬ੍ਰੈਕਿੰਗ ਖ਼ਬਰਾਂ :
ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਖੰਨਾ ਅਨਾਜ ਮੰਡੀ ਦਾ ਦੌਰਾ, ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾਮੁੱਖ ਮੰਤਰੀ ਭਗਵੰਤ ਮਾਨ ਨੇ ਪਵਿੱਤਰ ਨਗਰੀ ਅੰਮ੍ਰਿਤਸਰ ਦੇ ਧਾਰਮਿਕ ਸਥਾਨਾਂ 'ਤੇ ਟੇਕਿਆ ਮੱਥਾਰਾਜੂ ਸ਼ੂਟਰ ਫਰਾਰ ਮਾਮਲਾ: ਪੰਜਾਬ ਪੁਲਿਸ ਨੇ ਫਰਾਰ ਗੈਂਗਸਟਰ ਤੇ ਉਸ ਦੇ 10 ਗੁਰਗਿਆਂ ਨੂੰ ਪੰਜਾਬ ਤੇ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ਤੋਂ ਕੀਤਾ ਗਿ੍ਰਫ਼ਤਾਰਇੰਟਰਨੈਸ਼ਨਲ ਸਟੂਡੈਂਟਸ ਦੇ ਭਵਿੱਖ ਨੂੰ ਲੈ ਕੇ ਸਿੱਖ ਜਥੇਬੰਦੀਆਂ ਨੇ ਪ੍ਰਗਟਾਈ ਚਿੰਤਾਆਸਟ੍ਰੇਲੀਆ ਦੇ ਤੱਟ 'ਤੇ ਫਸੀਆਂ 160 ਪਾਇਲਟ ਵ੍ਹੇਲ ਮੱਛੀਆਂ, 29 ਦੀ ਹੋਈ ਮੌਤ, 130 ਨੂੰ ਬਚਾਇਆਬੰਗਲਾਦੇਸ਼ ਸਾਡੇ ਤੋਂ ਅੱਗੇ ਨਿਕਲ ਗਿਆ ਹੈ : ਸ਼ਾਹਬਾਜ਼ ਸ਼ਰੀਫਅੰਮ੍ਰਿਤਸਰ ਵਿੱਚ ਮਾਨ ਨੇ ਕਿਹਾ: ਮਾਝੇ ਦੇ ਲੋਕ ਜਦੋਂ ਮਨ ਬਣਾ ਲੈਂਦੇ ਹਨ ਤਾਂ ਫੇਰ ਬਦਲਦੇ ਨਹੀਂ, ਇਸ ਵਾਰ 'ਆਪ' ਨੂੰ ਜਿਤਾਉਣ ਦਾ ਪੂਰਾ ਮਨ ਬਣਾ ਲਿਆ ਹੈਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ
 
ਟੋਰਾਂਟੋ/ਜੀਟੀਏ

ਪੀਲ ਰੀਜਨ ਵਿੱਚ 80 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਦੀ ਕੋਵਿਡ-19 ਵੈਕਸੀਨੇਸ਼ਨ ਸ਼ੁਰੂ

March 01, 2021 06:35 AM

ਓਨਟਾਰੀਓ, 28 ਫਰਵਰੀ (ਪੋਸਟ ਬਿਊਰੋ) : ਪੀਲ ਰੀਜਨ ਵਿੱਚ 80 ਸਾਲ ਤੇ ਇਸ ਤੋਂ ਵੱਧ ਉਮਰ ਵਰਗ ਦੇ ਲੋਕਾਂ ਦੀ ਕੋਵਿਡ-19 ਵੈਕਸੀਨੇਸ਼ਨ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਹੋਰਨਾਂ ਰੀਜਨਜ਼ ਵੱਲੋਂ ਵੀ ਇਸੇ ਉਮਰ ਵਰਗ ਦੇ ਲੋਕਾਂ ਦੀ ਪ੍ਰੀ ਰਜਿਸਟਰੇਸ਼ਨ ਦਾ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ।
ਯੌਰਕ ਰੀਜਨ ਤੇ ਗੂਐਲਫ ਅਜਿਹੇ ਦੋ ਹੋਰ ਏਰੀਆਜ਼ ਹਨ ਜਿਨ੍ਹਾਂ ਨੇ 80 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਦੀ ਕੋਵਿਡ-19 ਵੈਕਸੀਨੇਸ਼ਨ ਲਈ ਪ੍ਰੀ ਰਜਿਸਟ੍ਰੇਸ਼ਨ ਸ਼ੁਰੂ ਕਰ ਦਿੱਤੀ ਹੈ। ਪ੍ਰੋਵਿੰਸ ਦਾ ਆਨਲਾਈਨ ਬੁਕਿੰਗ ਪੋਰਟਲ 15 ਮਾਰਚ ਤੋਂ ਪਹਿਲਾਂ ਤਿਆਰ ਹੋਣ ਦੀ ਸੰਭਾਵਨਾ ਨਹੀਂ ਹੈ। ਇਸੇ ਲਈ ਜਿਨ੍ਹਾਂ ਨੂੰ ਤਰਜੀਹੀ ਤੌਰ ਉੱਤੇ ਵੈਕਸੀਨੇਟ ਕੀਤਾ ਜਾਣਾ ਹੈ ਉਨ੍ਹਾਂ ਨੂੰ ਆਪਣੀ ਅਪੁਆਇੰਟਮੈਂਟ ਲਈ ਪ੍ਰੀ ਰਜਿਸਟ੍ਰੇਸ਼ਨ ਕਰਵਾਉਣ ਦਾ ਕੰਮ ਸੁ਼ਰੂ ਕੀਤਾ ਗਿਆ ਹੈ।
ਟ੍ਰਿਲੀਅਮ ਹੈਲਥ ਪਾਰਟਨਰਜ਼ (ਟੀਐਚਪੀ) ਵੱਲੋਂ ਵੀ 80 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਨੂੰ ਇਸ ਵੀਕੈਂਡ ਤੋਂ ਹੌਸਪਿਟਲ ਵੱਲੋਂ ਚਲਾਏ ਜਾਣ ਵਾਲੇ ਕਲੀਨਿਕਸ ਵਿੱਚ ਕੋਵਿਡ-19 ਦੀਆਂ ਸੀਮਤ ਡੋਜ਼ਾਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਹਸਪਤਾਲ ਦੇ ਅਧਿਕਾਰੀਆਂ ਨੇ ਦੱਸਿਆ ਕਿ ਸਪਲਾਈ ਬਹੁਤ ਹੀ ਸੀਮਤ ਹੈ ਇਸ ਲਈ 80 ਸਾਲ ਤੇ ਇਸ ਤੋਂ ਵੱਧ ਉਮਰ ਦੇ ਲੋਕਾਂ ਦਾ ਇੱਕਠਿਆਂ ਟੀਕਾਕਰਣ ਸੰਭਵ ਨਹੀਂ ਹੈ। ਉਨ੍ਹਾਂ ਇਹ ਵੀ ਆਖਿਆ ਕਿ ਸਮੁੱਚੀ ਕਮਿਊਨਿਟੀ ਦੇ ਟੀਕਾਕਰਣ ਲਈ ਵੀ ਉਹ ਪੜਾਅਵਾਰ ਪਹੁੰਚ ਨੂੰ ਹੀ ਅਪਨਾਉਣਗੇ।
ਟੀਐਚਪੀ ਨੇ ਆਖਿਆ ਕਿ ਹਾਲ ਦੀ ਘੜੀ ਉਹ ਸੀਮਤ ਨੰਬਰ ਵਿੱਚ ਵੈਕਸੀਨੇਸ਼ਨ ਅਪੁਆਇੰਟਮੈਂਟਸ ਬੁੱਕ ਕਰ ਰਹੇ ਹਨ ਤੇ ਅਜੇ ਸਿਰਫ ਉਨ੍ਹਾਂ ਉੱਤੇ ਹੀ ਧਿਆਨ ਕੇਂਦਰਿਤ ਕੀਤਾ ਜਾ ਰਿਹਾ ਹੈ ਜਿਹੜੇ ਹਸਪਤਾਲ ਵਿੱਚ ਹਨ ਪਰ ਉਨ੍ਹਾਂ ਆਖਿਆ ਕਿ ਕੁੱਝ ਹੀ ਦਿਨਾਂ ਵਿੱਚ ਉਨ੍ਹਾਂ ਵੱਲੋਂ ਬੁਕਿੰਗ ਸਿਸਟਮ ਲਾਂਚ ਕੀਤਾ ਜਾਵੇਗਾ।  

   

 

 
Have something to say? Post your comment
ਹੋਰ ਟੋਰਾਂਟੋ/ਜੀਟੀਏ ਖ਼ਬਰਾਂ
ਕੈਫੀਯੇਹ ਪਾਉਣ ਕਾਰਨ ਐਮਪੀਪੀ ਸਾਰਾਹ ਜਾਮਾ ਨੂੰ ਵਿਧਾਨਸਭਾ ਵਿੱਚੋਂ ਬਾਹਰ ਜਾਣ ਦੇ ਸਪੀਕਰ ਨੇ ਦਿੱਤੇ ਹੁਕਮ ਅਪਾਰਟਮੈਂਟ ਵਿੱਚ ਦਾਖਲ ਹੋ ਕੇ ਲੁਟੇਰਿਆਂ ਨੇ ਚਲਾਈ ਗੋਲੀ, 1 ਹਲਾਕ ਰਿਹਾਇਸ਼ੀ ਬਿਲਡਿੰਗ ਵਿੱਚੋਂ ਮਿਲੀ ਵਿਅਕਤੀ ਦੀ ਲਾਸ਼, ਹੋਮੀਸਾਈਡ ਯੂਨਿਟ ਕਰ ਰਹੀ ਹੈ ਜਾਂਚ ਟੀਪੀਏਆਰ ਕਲੱਬ ਦੇ 64 ਮੈਂਬਰਾਂ ਨੇ ਟੀਮ 20 ਅਪ੍ਰੈਲ ਨੂੰ ਚੜ੍ਹੀਆਂ ਸੀ.ਐੱਨ. ਟਾਵਰ ਦੀਆਂ 1776 ਪੌੜੀਆਂ ਕੈਨੇਡੀਅਨ ਪੰਜਾਬੀ ਸਾਹਿਤ ਸਭਾ ਟੋਰਾਂਟੋ ਵੱਲੋਂ ਮੀਟਿੰਗ ਵਿੱਚ ਡਾ. ਗੁਰਬਖ਼ਸ਼ ਭੰਡਾਲ ਦੀ ਪੁਸਤਕ ‘ਕੱਚੇ ਪੱਕੇ ਰਾਹ’ ‘ਤੇ ਕਰਾਈ ਗਈ ਵਿਚਾਰ-ਚਰਚਾ ਤਰਕਸ਼ੀਲ ਸੁਸਾਇਟੀ ਕੈਨੇਡਾ ਦੀ ਓਂਟਾਰੀਓ ਇਕਾਈ ਦੇ ਨਵੇਂ ਅਹੁਦੇਦਾਰਾਂ ਦੀ ਚੋਣ ਬ੍ਰਹਮ ਗਿਆਨੀ ਸੰਤ ਬਾਬਾ ਰਣਜੀਤ ਸਿੰਘ ਜੀ ਭੋਗਪੁਰ ਵਾਲਿਆਂ ਦੀ 27ਵੀਂ ਬਰਸੀ 19 ਮਈ ਨੂੰ ਮਨਾਈ ਜਾਏਗੀ ਓਨਟਾਰੀਓ ਵਿਧਾਨਸਭਾ ਵਿੱਚ ਕੈਫੀਯੇਹ ਪਾਉਣ ਦੇ ਹੱਕ ਵਿੱਚ ਲਿਆਂਦਾ ਮਤਾ ਦੂਜੀ ਵਾਰੀ ਹੋਇਆ ਫੇਲ੍ਹ ਛਾਪੇਮਾਰੀ ਵਿੱਚ ਪੁਲਿਸ ਨੇ ਬਰਾਮਦ ਕੀਤੇ ਹਥਿਆਰ ਤੇ ਡਰੱਗਜ਼, ਤਿੰਨ ਭਰਾਵਾਂ ਨੂੰ ਕੀਤਾ ਗਿਆ ਚਾਰਜ ਕਈ ਗੱਡੀਆਂ ਆਪਸ ਵਿੱਚ ਟਕਰਾਈਆਂ, ਮਾਮਲੇ ਦੀ ਜਾਂਚ ਕਰ ਰਹੀ ਹੈ ਪੁਲਿਸ