Welcome to Canadian Punjabi Post
Follow us on

24

April 2024
ਬ੍ਰੈਕਿੰਗ ਖ਼ਬਰਾਂ :
ਅਮਰੀਕਾ ਦੀ ਕੋਲੰਬੀਆ ਯੁਨੀਵਰਸਿਟੀ ਵਿਚ ਫਲਸਤੀਨ ਪੱਖੀ ਪ੍ਰਦਰਸ਼ਨ ਦੌਰਾਨ ਪ੍ਰਦਰਸ਼ਨਕਾਰੀ ਪੁਲਿਸ ਨਾਲ ਭਿੜੇ, 100 ਤੋਂ ਵਧ ਗ੍ਰਿਫਤਾਰਗੁਰਦੁਆਰਾ ਸ੍ਰੀ ਨਾਨਕ ਮਤਾ ਸਾਹਿਬ ਦੀ ਪ੍ਰਬੰਧਕ ਕਮੇਟੀ ਨੂੰ ਤੰਗ ਪ੍ਰੇਸ਼ਾਨ ਨਾ ਕਰੇ ਉਤਰਾਖੰਡ ਸਰਕਾਰ : ਐਡਵੋਕੇਟ ਧਾਮੀਨਾਸਾ ਦੇ ਵਾਇਜਰ-1 ਨੇ 24 ਅਰਬ ਕਿਲੋਮੀਟਰ ਤੋਂ ਸਿਗਨਲ ਭੇਜਿਆ, 46 ਸਾਲ ਪਹਿਲਾਂ ਕੀਤਾ ਸੀ ਲਾਂਚਰੂਸ ਦਾ ਉਪ ਰੱਖਿਆ ਮੰਤਰੀ ਰਿਸ਼ਵਤ ਲੈਂਦਿਆਂ ਕਾਬੂ, ਭ੍ਰਿਸ਼ਟਾਚਾਰ ਦੇ ਦੋਸ਼ ਵੀ ਲੱਗੇਤੀਜੀ ਪੁਲਾੜ ਯਾਤਰਾ ਲਈ ਸੁਨੀਤਾ ਵਿਲੀਅਮਜ਼ ਤਿਆਰ, 6 ਮਈ ਨੂੰ ਬੋਇੰਗ ਦੇ ਕੈਪਸੂਲ ਵਿੱਚ ਪੁਲਾੜ `ਚ ਜਾਣਗੇਪੱਛਮੀ ਮੀਡੀਆ ਭਾਰਤ ਦੀ ਆਲੋਚਨਾ ਕਰਕੇ ਚੋਣਾਂ ਨੂੰ ਪ੍ਰਭਾਵਿਤ ਕਰਨ ਦੀ ਕੋਸਿ਼ਸ਼ ਕਰ ਰਿਹਾ : ਵਿਦੇਸ਼ ਮੰਤਰੀ ਜੈਸ਼ੰਕਰਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ
 
ਭਾਰਤ

ਸੁਪਰੀਮ ਕੋਰਟ ਨੇ ਸਰਕਾਰ ਨੂੰ ਕਿਹਾ: ਸੀ ਬੀ ਆਈ ਡਾਇਰੈਕਟਰ ਵਰਮਾ ਵਿਰੁੱਧ ਸਬੂਤ ਪੇਸ਼ ਕਰੋ

December 06, 2018 08:03 AM

ਨਵੀਂ ਦਿੱਲੀ, 5 ਦਸੰਬਰ, (ਪੋਸਟ ਬਿਊਰੋ)- ਭਾਰਤ ਦੀ ਪ੍ਰਮੁੱਖ ਜਾਂਚ ਏਜੰਸੀ ਸੀ ਬੀ ਆਈ ਵਿੱਚ ਚੱਲ ਰਹੇ ਵਿਵਾਦ ਦੇ ਕੇਸ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਭਾਰਤ ਦੇ ਅਟਾਰਨੀ ਜਨਰਲ ਕੇ ਕੇ ਵੇਣੁਗੋਪਾਲ ਨੇ ਚੀਫ ਜਸਟਿਸ ਰੰਜਨ ਗੋਗੋਈ ਦੀ ਅਗਵਾਈ ਵਾਲੇ ਤਿੰਨ ਜੱਜਾਂ ਦੇ ਬੈਂਚ ਕੋਲ ਸਰਕਾਰ ਦਾ ਪੱਖ ਰੱਖਿਆ। ਅਟਾਰਨੀ ਜਨਰਲ ਨੇ ਕਿਹਾ ਕਿ ਸੀ ਬੀ ਆਈ ਦੇ ਦੋ ਸੀਨੀਅਰ ਅਫਸਰਾਂ ਆਲੋਕ ਵਰਮਾ ਅਤੇ ਸਪੈਸ਼ਲ ਡਾਇਰੈਕਟਰ ਰਾਕੇਸ਼ ਅਸਥਾਨਾ ਦੀ ਲੜਾਈ ਜੱਗ ਜ਼ਾਹਰ ਹੋਣ ਕਾਰਨ ਕੇਂਦਰ ਸਰਕਾਰ ਇਸ ਬਾਰੇ ਚਿੰਤਤ ਸੀ। ਸਰਕਾਰ ਅਤੇ ਚੀਫ ਵਿਜੀਲੈਂਸ ਕਮਿਸ਼ਨ ਨੂੰ ਫੈਸਲਾ ਲੈਣਾ ਪੈਣਾ ਸੀ ਕਿ ਦੋਵਾਂ ਵਿਚੋਂ ਕੌਣ ਸਹੀ ਸੀ ਅਤੇ ਗਲਤ ਕੌਣ, ਇਸ ਦੌਰਾਨ ਸੀ ਬੀ ਆਈ ਦਾ ਮਜ਼ਾਕ ਬਣਿਆ ਸੀ।
ਇਸ ਬਹਿਸ ਦੌਰਾਨ ਸੁਪਰੀਮ ਕੋਰਟ ਨੇ ਅਟਾਰਨੀ ਜਨਰਲ ਤੋਂ ਪੁੱਛਿਆ ਕਿ ਕੀ ਉਸ ਕੋਲ ਅਜਿਹਾ ਸਬੂਤ ਹੈ ਕਿ ਸੀ ਬੀ ਆਈ ਡਾਇਰੈਕਟਰ ਆਲੋਕ ਵਰਮਾ ਨੇ ਇਹ ਝਗੜਾ ਜੱਗ ਜ਼ਾਹਰ ਕੀਤਾ। ਇਸ ਉਤੇ ਵੇਣੁਗੋਪਾਲ ਨੇ ਤਿੰਨ ਮੈਂਬਰੀ ਬੈਂਚ ਨੂੰ ਅਖਬਾਰਾਂ ਤੋਂ ਕੱਟੀਆਂ ਕੁਝ ਖਬਰਾਂ ਦਿਖਾਈਆਂ। ਅਟਾਰਨੀ ਜਨਰਲ ਵੇਣੁਗੋਪਾਲ ਨੇ ਸੁਪਰੀਮ ਕੋਰਟ ਨੂੰ ਇਹ ਵੀ ਕਿਹਾ ਕਿ ਸਰਕਾਰ ਲਈ ਇਸ ਬਾਰੇ ਕਾਰਵਾਈ ਕਰਨਾ ਜਰੂਰੀ ਸੀ ਤਾਂ ਕਿ ਸੀ ਬੀ ਆਈ ਵਰਗੀ ਸੰਸਥਾ ਉੱਤੇ ਲੋਕਾਂ ਦਾ ਵਿਸ਼ਵਾਸ ਬਣਿਆ ਰਹੇ ਅਤੇ ਸਾਰੇ ਤੱਥ ਧਿਆਨ ਵਿਚ ਰੱਖ ਕੇ ਕੇਂਦਰ ਸਰਕਾਰ ਨੇ ਆਲੋਕ ਵਰਮਾ ਨੂੰ ਉਸ ਦੇ ਅਹੁਦੇ ਤੋਂ ਹਟਾਉਣ ਦਾ ਫੈਸਲਾ ਕੀਤਾ ਸੀ। ਵੇਣੁਗੁਪਾਲ ਨੇ ਕਿਹਾ ਕਿ ਸਰਕਾਰ ਇਹ ਸਭ ਚੀਜ਼ਾਂ ਦੇਖ ਰਹੀ ਸੀ ਕਿ ਕਿਵੇਂ ਸੀਨੀਅਰ ਅਧਿਕਾਰੀ ਬੁਰੀ ਤਰ੍ਹਾਂ ਆਪੋ ਵਿਚ ਲੜ ਰਹੇ ਸਨ। ਅਟਾਰਨੀ ਜਨਰਲ ਨੇ ਕੋਰਟ ਨੂੰ ਇਹ ਵੀ ਕਿਹਾ ਕਿ ਕੇਂਦਰ ਸਰਕਾਰ ਸੀ ਬੀ ਆਈ ਦੇ ਮੁਖੀ ਦੀ ਚੋਣ ਕਰਦੀ ਹੈ ਤੇ ਉਸ ਕੋਲ ਇਹ ਤਾਕਤ ਹੈ ਕਿ ਉਹ ਏਜੰਸੀ ਦੀ ਨਿਗਰਾਨੀ ਕਰ ਸਕੇ।
ਵਰਨਣ ਯੋਗ ਹੈ ਕਿ ਆਲੋਕ ਵਰਮਾ ਅਤੇ ਰਾਕੇਸ਼ ਅਸਥਨਾ ਦੇ ਵਿਵਾਦ ਦੀ ਗੱਲ ਮੀਡੀਆ ਵਿਚ ਆਈ ਸੀ। ਇਸ ਦੇ ਬਾਅਦ ਕੇਂਦਰ ਸਰਕਾਰ ਨੇ ਸੀ ਬੀ ਆਈ ਡਾਇਰੈਕਟਰ ਤੇ ਸਪੈਸ਼ਲ ਡਾਇਰੈਕਟਰ ਨੂੰ ਜਬਰਦਸਤੀ ਛੁੱਟੀ ਭੇਜ ਦਿਤਾ ਸੀ। ਆਲੋਕ ਵਰਰਮਾ ਨੇ ਇਸ ਫੈਸਲੇ ਦੇ ਵਿਰੁਧ ਸੁਪਰੀਮ ਕੋਰਟ ਵਿਚ ਚੁਣੌਤੀ ਦਿਤੀ ਹੈ।

 
Have something to say? Post your comment
ਹੋਰ ਭਾਰਤ ਖ਼ਬਰਾਂ
ਕੇਜਰੀਵਾਲ ਦੀ ਹਿਰਾਸਤ 7 ਮਈ ਤੱਕ ਵਧਾਈ ਗਈ, ਜੇਲ੍ਹ ਵਿਚ ਦਿੱਤੀ ਗਈ ਇਨਸੁਲਿਨ ਰਾਜੌਰੀ 'ਚ ਅੱਤਵਾਦੀਆਂ ਨੇ ਸਰਕਾਰੀ ਮੁਲਾਜ਼ਮ ਦੇ ਮਾਰੀ ਗੋਲੀ ਮੁੰਬਈ ਏਅਰਪੋਰਟ 'ਤੇ 6.46 ਕਰੋੜ ਰੁਪਏ ਦੇ ਹੀਰੇ ਅਤੇ ਸੋਨਾ ਜ਼ਬਤ, ਚਾਰ ਗ੍ਰਿਫ਼ਤਾਰ ਪਤੰਜਲੀ ਮਾਮਲਾ `ਚ ਸੁਪਰੀਮ ਕੋਰਟ ਵੱਲੋਂ ਕੇਂਦਰ ਨੂੰ ਗੁੰਮਰਾਹਕੁੰਨ ਇਸ਼ਤਿਹਾਰਾਂ 'ਤੇ ਕੀਤੀ ਗਈ ਕਾਰਵਾਈ ਦੀ ਰਿਪੋਰਟ ਸੌਂਪਣ ਦਾ ਨਿਰਦੇਸ਼ ਅਦਾਲਤ ਨੇ ਏਮਜ਼ ਨੂੰ ਅਰਵਿੰਦ ਕੇਜਰੀਵਾਲ ਦੀ ਜਾਂਚ ਲਈ ਇੱਕ ਮੈਡੀਕਲ ਬੋਰਡ ਬਣਾਉਣ ਦਾ ਦਿੱਤਾ ਨਿਰਦੇਸ਼ ਐਲੋਨ ਮਸਕ ਦਾ ਭਾਰਤ ਦੌਰਾ ਮੁਲਤਵੀ, ਪ੍ਰਧਾਨ ਮੰਤਰੀ ਮੋਦੀ ਨਾਲ ਕਰਨੀ ਸੀ ਮੁਲਾਕਾਤ ਸਿ਼ਵ ਸੈਨਾ ਊਧਵ ਧੜੇ ਨੂੰ ਚੋਣ ਕਮਿਸ਼ਨ ਦਾ ਨੋਟਿਸ: ਪ੍ਰਚਾਰ ਵਾਲੇ ਗੀਤ 'ਚੋਂ ਭਵਾਨੀ ਸ਼ਬਦ ਨੂੰ ਹਟਾਉਣ ਲਈ ਕਿਹਾ ਜੰਮੂ-ਕਸ਼ਮੀਰ ਦੇ ਪੁੰਛ ਵਿਚ ਅੱਤਵਾਦੀਆਂ ਦਾ ਮੱਦਦਗਾਰ ਕਾਬੂ, ਪਾਕਿਸਤਾਨੀ ਪਿਸਤੌਲ ਅਤੇ ਚੀਨੀ ਗ੍ਰਨੇਡ ਬਰਾਮਦ ਮਹੂਆ ਮੋਇਤਰਾ ਦੇ ਚੋਣ ਹਲਫ਼ਨਾਮੇ ਵਿੱਚ ਖੁਲਾਸਾ: 80 ਲੱਖ ਰੁਪਏ ਦੀ ਹੀਰੇ ਦੀ ਮੁੰਦਰੀ, 2.72 ਲੱਖ ਰੁਪਏ ਦੀ ਕੀਮਤ ਦਾ ਚਾਂਦੀ ਦਾ ਡਿਨਰ ਸੈੱਟ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਨੇ ਕਿਹਾ: ਜੇਲ੍ਹ 'ਚ ਅਰਵਿੰਦ ਨੂੰ ਮਾਰਨ ਦੀ ਸਾਜਿ਼ਸ਼